ਰਾਸ਼ਟਰਪਤੀ ਸਕੱਤਰੇਤ
ਭਾਰਤ ਦੇ ਰਾਸ਼ਟਰਪਤੀ ਨੇ 18ਵੇਂ ਪ੍ਰਵਾਸੀ ਭਾਰਤੀ ਦਿਵਸ ਸੰਮੇਲਨ ਦੇ ਸਮਾਪਤ ਸੈਸ਼ਨ ਦੀ ਸ਼ੋਭਾ ਵਧਾਈ ਅਤੇ ਪ੍ਰਵਾਸੀ ਭਾਰਤੀ ਸਨਮਾਨ ਪੁਰਸਕਾਰ ਪ੍ਰਦਾਨ ਕੀਤੇ
ਭਾਰਤੀ ਪ੍ਰਵਾਸੀ ਵਿਕਸਿਤ ਭਾਰਤ ਦੇ ਦ੍ਰਿਸ਼ਟੀਕੋਣ ਦਾ ਅਭਿੰਨ ਅੰਗ ਹੈ: ਰਾਸ਼ਟਰਪਤੀ ਸ਼੍ਰੀਮਤੀ ਦ੍ਰੌਪਦੀ ਮੁਰਮੂ
Posted On:
10 JAN 2025 4:53PM by PIB Chandigarh
ਭਾਰਤ ਦੇ ਰਾਸ਼ਟਰਪਤੀ, ਸ਼੍ਰੀਮਤੀ ਦ੍ਰੌਪਦੀ ਮੁਰਮੂ ਨੇ ਅੱਜ (10 ਜਨਵਰੀ, 2025) ਓਡੀਸ਼ਾ ਦੇ ਭੁਵਨੇਸ਼ਵਰ ਵਿੱਚ 18ਵੇਂ ਪ੍ਰਵਾਸੀ ਭਾਰਤੀ ਦਿਵਸ ਸੰਮੇਲਨ ਦੇ ਸਮਾਪਤ ਸੈਸ਼ਨ ਦੀ ਸ਼ੋਭਾ ਵਧਾਉਂਦੇ ਹੋਏ ਉਸ ਨੂੰ ਸੰਬੋਧਿਤ ਕੀਤਾ ਅਤੇ ਪ੍ਰਵਾਸੀ ਭਾਰਤੀ ਸਨਮਾਨ ਪੁਰਸਕਾਰ ਪ੍ਰਦਾਨ ਕੀਤੇ।


ਰਾਸ਼ਟਰਪਤੀ ਨੇ ਇਸ ਮੌਕੇ ‘ਤੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਪ੍ਰਵਾਸੀ ਭਾਰਤੀ ਸਾਡੇ ਦੇਸ਼ ਦੀ ਸਰਬਸ਼੍ਰੇਸ਼ਠ ਪਹਿਚਾਣ ਹਨ। ਉਹ ਆਪਣੇ ਨਾਲ ਨਾ ਕੇਵਲ ਇਸ ਪਵਿੱਤਰ ਭੂਮੀ ਵਿੱਚ ਅਰਜਿਤ ਗਿਆਨ ਅਤੇ ਕੌਸ਼ਲ ਲੈ ਕੇ ਆਏ ਹਨ, ਸਗੋਂ ਕਦਰਾਂ-ਕੀਮਤਾਂ ਅਤੇ ਲੋਕਾਚਾਰ ਵੀ ਲੈ ਕੇ ਆਏ ਹਨ, ਜੋ ਹਜ਼ਾਰਾ ਸਾਲਾਂ ਤੋਂ ਸਾਡੀ ਸੱਭਿਅਤਾ ਦੀ ਨੀਂਹ ਰਹੇ ਹਨ। ਚਾਹੇ ਉਹ ਟੈਕਨੋਲੋਜੀ, ਚਿਕਿਤਸਾ, ਕਲਾ ਜਾਂ ਉਦਮਿਤਾ ਦਾ ਖੇਤਰ ਹੋਵੇ, ਪ੍ਰਵਾਸੀ ਭਾਰਤੀਆਂ ਨੇ ਆਪਣੀ ਅਜਿਹੀ ਛਾਪ ਛੱਡੀ ਹੈ ਜਿਸ ਨੂੰ ਦੁਨੀਆ ਸਵੀਕਾਰ ਕਰਦੀ ਹੈ ਅਤੇ ਸਨਮਾਨ ਦਿੰਦੀ ਹੈ।

ਰਾਸ਼ਟਰਪਤੀ ਨੇ ਸਾਰੇ ਪ੍ਰਵਾਸੀ ਭਾਰਤੀ ਸਨਮਾਨ ਵਿਜੇਤਾਵਾਂ ਨੂੰ ਵਧਾਈਆਂ ਦਿੱਤੀਆਂ। ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਦੀ ਸਫਲਤਾ ਦੀਆਂ ਕਹਾਣੀਆਂ ਨਾ ਕੇਵਲ ਭਾਰਤ ਲਈ ਗੌਰਵ ਦੀ ਗੱਲ ਹਨ, ਸਗੋਂ ਉਹ ਦੁਨੀਆ ਭਰ ਵਿੱਚ ਲੱਖਾਂ ਲੋਕਾਂ ਨੂੰ ਉਤਕ੍ਰਿਸ਼ਟਤਾ ਲਈ ਕੋਸ਼ਿਸ਼ ਕਰਨ ਲਈ ਪ੍ਰੇਰਿਤ ਵੀ ਕਰਦੀਆਂ ਹਨ। ਉਨ੍ਹਾਂ ਨੇ ਤ੍ਰਿਨਿਦਾਦ ਅਤੇ ਟੋਬੈਗੋ ਗਣਰਾਜ ਦੀ ਰਾਸ਼ਟਰਪਤੀ ਮਹਾਮਹਿਮ ਕ੍ਰਿਸਟੀਨ ਕੰਗਾਲੂ ਨੂੰ ਵੀ ਵਧਾਈ ਦਿੱਤੀ ਅਤੇ ਕਿਹਾ ਕਿ ਮਹਿਲਾਵਾਂ ਅਤੇ ਭਾਰਤੀ ਪ੍ਰਵਾਸੀਆਂ ‘ਤੇ ਵਿਸ਼ੇਸ਼ ਧਿਆਨ ਦੇਣ ਦੇ ਨਾਲ ਆਪਣੇ ਦੇਸ਼ ਦੀ ਅਗਵਾਈ ਕਰਨ ਵਿੱਚ ਉਨ੍ਹਾਂ ਦੇ ਉਤਕ੍ਰਿਸ਼ਟ ਯੋਗਦਾਨ ਨੇ ਸੰਸਾਰ ਮੰਚ ‘ਤੇ ਇੱਕ ਉੱਚ ਮਾਨਕ ਸਥਾਪਤ ਕੀਤਾ ਹੈ।

ਰਾਸ਼ਟਰਪਤੀ ਨੂੰ ਇਹ ਜਾਣਕੇ ਪ੍ਰਸੰਨਤਾ ਹੋਈ ਕਿ ਪ੍ਰਵਾਸੀ ਭਾਰਤੀ ਦਿਵਸ ਹੁਣ ਸਿਰਫ ਇੱਕ ਆਯੋਜਨ ਨਹੀਂ ਰਹਿ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਇਹ ਇੱਕ ਅਜਿਹਾ ਮੰਚ ਹੈ ਜਿੱਥੇ ਵਿਚਾਰਾਂ ਦਾ ਸੰਗਮ ਹੁੰਦਾ ਹੈ, ਸਹਿਯੋਗ ਸਥਾਪਤ ਹੁੰਦਾ ਹੈ ਅਤੇ ਭਾਰਤ ਅਤੇ ਉਸ ਦੇ ਪ੍ਰਵਾਸੀ ਸਮੁਦਾਇ ਦਰਮਿਆਨ ਸਬੰਧ ਮਜ਼ਬੂਤ ਹੁੰਦੇ ਹਨ।

ਰਾਸ਼ਟਰਪਤੀ ਨੇ ਕਿਹਾ ਕਿ ਸਾਡਾ ਦੇਸ਼ ਅੱਜ ਸਾਲ 2047 ਤੱਕ ਵਿਕਸਿਤ ਭਾਰਤ ਦੇ ਵੱਲ ਅਗ੍ਰਸਰ ਹੈ। ਉਨ੍ਹਾਂ ਨੇ ਕਿਹਾ ਕਿ ਇਹ ਇੱਕ ਰਾਸ਼ਟਰੀ ਮਿਸ਼ਨ ਹੈ, ਜਿਸ ਦੇ ਲਈ ਵਿਦੇਸ਼ ਵਿੱਚ ਰਹਿਣ ਵਾਲੇ ਲੋਕਾਂ ਸਹਿਤ ਹਰ ਇੱਕ ਭਾਰਤੀ ਦੀ ਸਰਗਰਮ ਅਤੇ ਉਤਸ਼ਾਹੀ ਭਾਗੀਦਾਰੀ ਦੀ ਜ਼ਰੂਰੀ ਹੈ। ਰਾਸ਼ਟਰਪਤੀ ਨੇ ਕਿਹਾ ਕਿ ਪ੍ਰਵਾਸੀ ਭਾਰਤੀ ਇਸ ਦ੍ਰਿਸ਼ਟੀਕੋਣ ਦਾ ਅਭਿੰਨ ਅੰਗ ਹਨ। ਉਨ੍ਹਾਂ ਨੇ ਇਹ ਵੀ ਕਿਹਾ ਕਿ ਉਨ੍ਹਾਂ ਦੀ ਸੰਸਾਰਿਕ ਹਾਜਰੀ ਇੱਕ ਅਲੱਗ ਦ੍ਰਿਸ਼ਟੀਕੋਣ ਪ੍ਰਦਾਨ ਕਰਦੀ ਹੈ ਅਤੇ ਉਨ੍ਹਾਂ ਦੀਆਂ ਉਪਲਬਧੀਆਂ ਉਨ੍ਹਾਂ ਨੂੰ ਵਿਕਸਿਤ ਭਾਰਤ ਦੇ ਨਿਰਮਾਣ ਵਿੱਚ ਮਹੱਤਵਪੂਰਣ ਯੋਗਦਾਨ ਦੇਣ ਲਈ ਪ੍ਰੇਰਿਤ ਕਰਦੀਆਂ ਹਨ।

ਰਾਸ਼ਟਰਪਤੀ ਨੇ ਭਾਰਤ ਦੇ ਵਸੁਧੈਵ ਕੁਟੁੰਬਕਮ ਦੇ ਸ਼ਾਸ਼ਵਤ ਦਰਸ਼ਨ ਬਾਰੇ ਚਰਚਾ ਕਰਦੇ ਹੋਏ ਕਿਹਾ ਕਿ ਇਹ ਦ੍ਰਿਸ਼ਟੀਕੋਣ ਇੱਕ ਅਜਿਹਾ ਈਕੋ-ਸਿਸਟਮ ਬਣਾਉਣ ਬਾਰੇ ਹੈ ਜੋ ਨਾ ਕੇਵਲ ਸਾਡੀਆਂ ਜ਼ਰੂਰਤਾਂ ਨੂੰ ਪੂਰਾ ਕਰਦਾ ਹੈ, ਬਲਕਿ ਸੰਸਾਰਿਕ ਕਲਿਆਣ ਵਿੱਚ ਵੀ ਯੋਗਦਾਨ ਦਿੰਦਾ ਹੈ। ਅਸੀਂ ਇੱਕ ਅਜਿਹਾ ਰਾਸ਼ਟਰ ਬਣਨਾ ਚਾਹੁੰਦੇ ਹਨ, ਜੋ ਆਰਥਿਕ ਪ੍ਰਗਤੀ ਨੂੰ ਸਮਾਜਿਕ ਨਿਆਂ ਅਤੇ ਵਾਤਾਵਰਣ ਸੁਰੱਖਿਆ ਦੇ ਨਾਲ ਸੰਤੁਲਿਤ ਕਰਦਾ ਹੈ, ਜਿਸ ਦੇ ਨਾਲ ਆਉਣ ਵਾਲੀਆਂ ਪੀੜੀਆਂ ਲਈ ਇੱਕ ਉੱਜਵਲ ਭਵਿੱਖ ਸੁਨਿਸ਼ਚਿਤ ਹੋ ਸਕੇ। ਉਨ੍ਹਾਂ ਨੇ ਕਿਹਾ ਕਿ ਇਸ ਦ੍ਰਿਸ਼ਟੀਕੋਣ ਨੂੰ ਪ੍ਰਾਪਤ ਕਰਨ ਵਿੱਚ ਭਾਰਤੀ ਪ੍ਰਵਾਸੀ ਇੱਕ ਮਹੱਤਵਪੂਰਣ ਭੂਮਿਕਾ ਨਿਭਾਉਣਗੇ।

ਰਾਸ਼ਟਰਪਤੀ ਨੇ ਕਿਹਾ ਕਿ ਸਾਨੂੰ ਆਪਣੇ ਪ੍ਰਵਾਸੀ ਭਾਰਤੀ ਪਰਿਵਾਰ ਦੀਆਂ ਉਪਲੱਬਧੀਆਂ ਦਾ ਜਸ਼ਨ ਮਨਾਉਂਦੇ ਹੋਏ, ਆਸ਼ਾ ਅਤੇ ਦ੍ਰਿੜ੍ਹ ਸੰਕਲਪ ਦੇ ਨਾਲ ਭਵਿੱਖ ਦੇ ਵੱਲ ਵੀ ਦੇਖਣਾ ਚਾਹੀਦਾ ਹੈ। ਅਸੀਂ ਸਭ ਮਿਲ ਕੇ ਇੱਕ ਵਿਕਸਿਤ ਭਾਰਤ ਦਾ ਨਿਰਮਾਣ ਕਰ ਸਕਦੇ ਹਨ ਇੱਕ ਅਜਿਹਾ ਰਾਸ਼ਟਰ ਜੋ ਸੰਸਾਰਿਕ ਮੰਚ ‘ਤੇ ਉੱਚਾ ਸਥਾਨ ਪ੍ਰਾਪਤ ਕਰੇ ਅਤੇ ਦੁਨੀਆ ਲਈ ਪ੍ਰਕਾਸ਼ ਦੀ ਕਿਰਨ ਬਣਿਆ ਰਹੇ।

ਰਾਸ਼ਟਰਪਤੀ ਦਾ ਭਾਸ਼ਣ ਦੇਖਣ ਲਈ ਇੱਥੇ ਕਲਿੱਕ ਕਰੇ
************
ਐੱਮਜੇਐੱਸ/ਐੱਸਆਰ/ਐੱਸਕੇਐੱਸ
(Release ID: 2092980)