ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਸੈਨਾ ਦਿਵਸ ‘ਤੇ ਭਾਰਤੀ ਸੈਨਾ ਦੇ ਅਟੁੱਟ ਸਾਹਸ ਨੂੰ ਸਲਾਮ ਕੀਤਾ
ਭਾਰਤੀ ਸੈਨਾ ਦ੍ਰਿੜ੍ਹ ਸੰਕਲਪ, ਕੁਸ਼ਲਤਾ ਅਤੇ ਸਮਰਪਣ ਦਾ ਪ੍ਰਤੀਕ ਹੈ: ਪ੍ਰਧਾਨ ਮੰਤਰੀ
ਸਾਡੀ ਸਰਕਾਰ ਹਥਿਆਰਬੰਦ ਬਲਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਪ੍ਰਤੀਬੱਧ ਹੈ: ਪ੍ਰਧਾਨ ਮੰਤਰੀ
प्रविष्टि तिथि:
15 JAN 2025 9:18AM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸੈਨਾ ਦਿਵਸ ‘ਤੇ ਭਾਰਤੀ ਸੈਨਾ ਦੇ ਅਟੁੱਟ ਸਾਹਸ ਨੂੰ ਸਾਲਮ ਕੀਤਾ। ਪ੍ਰਧਾਨ ਮੰਤਰੀ ਸ਼੍ਰੀ ਮੋਦੀ ਨੇ ਕਿਹਾ ਕਿ ਭਾਰਤੀ ਸੈਨਾ ਦ੍ਰਿੜ੍ਹ ਸੰਕਲਪ, ਕੁਸ਼ਲਤਾ ਅਤੇ ਸਮਰਪਣ ਦਾ ਪ੍ਰਤੀਕ ਹੈ। ਸ਼੍ਰੀ ਮੋਦੀ ਨੇ ਕਿਹਾ, “ਸਾਡੀ ਸਰਕਾਰ ਹਥਿਆਰਬੰਦ ਬਲਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਪ੍ਰਤੀਬੱਧ ਹੈ। ਪਿਛਲੇ ਕੁਝ ਵਰ੍ਹਿਆਂ ਵਿੱਚ ਅਸੀਂ ਕਈ ਸੁਧਾਰ ਕੀਤੇ ਹਨ ਅਤੇ ਆਧੁਨਿਕੀਕਰਣ ‘ਤੇ ਧਿਆਨ ਕੇਂਦ੍ਰਿਤ ਕੀਤਾ ਹੈ।”
ਪ੍ਰਧਾਨ ਮੰਤਰੀ ਨੇ ਐਕਸ ‘ਤੇ ਪੋਸਟ ਕੀਤਾ:
“ਅੱਜ ਸੈਨਾ ਦਿਵਸ ‘ਤੇ ਅਸੀਂ ਭਾਰਤੀ ਸੈਨਾ ਦੇ ਅਟੁੱਟ ਸਾਹਸ ਨੂੰ ਸਲਾਮ ਕਰਦੇ ਹਾਂ, ਜੋ ਸਾਡੇ ਦੇਸ਼ ਦੇ ਸੁਰੱਖਿਆ ਗਾਰਡ ਦੇ ਰੂਪ ਵਿੱਚ ਖੜ੍ਹੀ ਹੈ। ਅਸੀਂ ਉਨ੍ਹਾਂ ਵੀਰਾਂ ਦੇ ਬਲੀਦਾਨ ਨੂੰ ਵੀ ਯਾਦ ਕਰਦੇ ਹਾਂ ਜੋ ਹਰ ਰੋਜ਼ ਕਰੋੜਾਂ ਭਾਰਤੀਆਂ ਦੀ ਸੁਰੱਖਿਆ ਸੁਨਿਸ਼ਚਿਤ ਕਰਦੇ ਹਨ।”
“ਭਾਰਤੀ ਸੈਨਾ ਦ੍ਰਿੜ੍ਹ ਸੰਕਲਪ, ਕੁਸ਼ਲਤਾ ਅਤੇ ਸਮਰਪਣ ਦਾ ਪ੍ਰਤੀਕ ਹੈ। ਸਾਡੀਆਂ ਸਰਹੱਦਾਂ ਦੀ ਸੁਰੱਖਿਆ ਦੇ ਇਲਾਵਾ, ਸਾਡੀ ਸੈਨਾ ਨੇ ਕੁਦਰਤੀ ਆਫਤਾਂ ਦੌਰਾਨ ਮਨੁੱਖੀ ਸਹਾਇਤਾ ਪ੍ਰਦਾਨ ਕਰਨ ਵਿੱਚ ਵੀ ਆਪਣੀ ਛਾਪ ਛੱਡੀ ਹੈ।”
“ਸਾਡੀ ਸਰਕਾਰ ਹਥਿਆਰਬੰਦ ਬਲਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਪ੍ਰਤੀਬੱਧ ਹੈ। ਪਿਛਲੇ ਕੁਝ ਵਰ੍ਹਿਆਂ ਵਿੱਚ ਅਸੀਂ ਕਈ ਸੁਧਾਰ ਕੀਤੇ ਹਨ ਅਤੇ ਆਧੁਨਿਕੀਕਰਣ ‘ਤੇ ਧਿਆਨ ਕੇਂਦ੍ਰਿਤ ਕੀਤਾ ਹੈ। ਇਹ ਆਉਣ ਵਾਲੇ ਸਮੇਂ ਵਿੱਚ ਵੀ ਜਾਰੀ ਰਹੇਗਾ।”
************
ਐੱਮਜੇਪੀਐੱਸ/ਵੀਜੇ
(रिलीज़ आईडी: 2093005)
आगंतुक पटल : 50
इस विज्ञप्ति को इन भाषाओं में पढ़ें:
English
,
Urdu
,
Marathi
,
हिन्दी
,
Manipuri
,
Assamese
,
Bengali
,
Gujarati
,
Odia
,
Tamil
,
Telugu
,
Kannada
,
Malayalam