ਪੇਂਡੂ ਵਿਕਾਸ ਮੰਤਰਾਲਾ
ਕੇਂਦਰੀ ਮੰਤਰੀ ਸ਼੍ਰੀ ਸ਼ਿਵਰਾਜ ਸਿੰਘ ਚੌਹਾਨ ਲਾਭਾਰਥੀਆਂ ਨੂੰ 8,21,190 ਪੱਕੇ ਆਵਾਸ ਸੌਂਪਣਗੇ
ਮੱਧ ਪ੍ਰਦੇਸ਼ ਵਿੱਚ 12,636 ਕਰੋੜ ਰੁਪਏ ਦੀ ਲਾਗਤ ਨਾਲ ਇਨ੍ਹਾਂ ਪੱਕੇ ਆਵਾਸਾਂ ਦਾ ਨਿਰਮਾਣ ਕੀਤਾ ਗਿਆ
Posted On:
15 JAN 2025 1:29PM by PIB Chandigarh
ਕੇਂਦਰੀ ਗ੍ਰਾਮੀਣ ਵਿਕਾਸ ਅਤੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ਼੍ਰੀ ਸ਼ਿਵਰਾਜ ਸਿੰਘ ਚੌਹਾਨ ਅੱਜ ਮੱਧ ਪ੍ਰਦੇਸ਼ ਦੇ ਵਿਦਿਸ਼ਾ ਵਿੱਚ ਲਾਭਾਰਥੀਆਂ ਨੂੰ 12,636 ਕਰੋੜ ਰੁਪਏ ਦੀ ਲਾਗਤ ਨਾਲ ਬਣੇ 8,21,190 ਪੱਕੇ ਆਵਾਸ ਸੌਂਪਣਗੇ। ਇਸ ਮੌਕੇ ‘ਤੇ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਡਾ. ਮੋਹਨ ਯਾਦਵ ਅਤੇ ਕੇਂਦਰੀ ਗ੍ਰਾਮੀਣ ਵਿਕਾਸ ਮੰਤਰਾਲੇ ਦੇ ਸੀਨੀਅਰ ਅਧਿਕਾਰੀ ਵੀ ਮੌਜ਼ੂਦ ਰਹਿਣਗੇ।
ਪ੍ਰੋਗਰਾਮ ਦੌਰਾਨ, ਕੇਂਦਰੀ ਮੰਤਰੀ ਅਤੇ ਮੁੱਖ ਮੰਤਰੀ ਦੁਆਰਾ ਕਰਟੇਨ ਰੇਜ਼ਰ ਰਾਹੀਂ ਲਖਪਤੀ ਦੀਦੀ ਦਾ ਪ੍ਰਮਾਣੀਕਰਣ ਅਤੇ ਪ੍ਰਧਾਨ ਮੰਤਰੀ ਆਵਾਸ ਯੋਜਨਾ - ਗ੍ਰਾਮੀਣ ਅਧੀਨ ਬਣਾਏ ਗਏ ਆਵਾਸਾਂ ਵਿੱਚ ਗ੍ਰਹਿ ਪ੍ਰਵੇਸ਼ ਸਮਾਰੋਹ ਵੀ ਆਯੋਜਿਤ ਕੀਤਾ ਜਾਵੇਗਾ।
ਆਵਾਸ+ 2018 ਦੀ ਸੂਚੀ ਦੇ ਅਨੁਸਾਰ, ਮੱਧ ਪ੍ਰਦੇਸ਼ ਵਿੱਚ 16.42 ਲੱਖ ਪਰਿਵਾਰ ਉਡੀਕ ਸੂਚੀ ਵਿੱਚ ਹਨ। ਮੱਧ ਪ੍ਰਦੇਸ਼ ਲਈ 8.21 ਲੱਖ ਘਰਾਂ ਨੂੰ ਅਲਾਟ ਕੀਤਾ ਜਾਵੇਗਾ ਅਤੇ ਇਨ੍ਹਾਂ ਘਰਾਂ ਨੂੰ ਸਮਾਂਬੱਧ ਢੰਗ ਨਾਲ ਪੂਰਾ ਕਰਨ ਦਾ ਟੀਚਾ ਰੱਖਿਆ ਗਿਆ ਹੈ।
ਪੱਕਾ ਆਵਾਸ ਵੰਡ ਸਮਾਰੋਹ ਵਿੱਚ ਹਿੱਸਾ ਲੈਣ ਤੋਂ ਇਲਾਵਾ, ਕੇਂਦਰੀ ਮੰਤਰੀ ਸ਼੍ਰੀ ਸ਼ਿਵਰਾਜ ਸਿੰਘ ਵਿਦਿਸ਼ਾ ਵਿੱਚ ਸਥਾਨਕ ਪੱਧਰ 'ਤੇ ਆਯੋਜਿਤ ਵੱਖ-ਵੱਖ ਪ੍ਰੋਗਰਾਮਾਂ ਵਿੱਚ ਵੀ ਹਿੱਸਾ ਲੈਣਗੇ।
***
ਐੱਮਜੀ/ਕੇਐੱਸਆਰ
(Release ID: 2093419)
Visitor Counter : 36