ਵਿੱਤ ਮੰਤਰਾਲਾ
ਵਿੱਤੀ ਸੇਵਾਵਾਂ ਵਿਭਾਗ ਦੇ ਸਕੱਤਰ ਸ਼੍ਰੀ ਐੱਮ ਨਾਗਰਾਜੂ ਨੇ ਜਨਤਕ ਖੇਤਰ ਦੇ ਬੈਂਕਾਂ (ਪੀਐੱਸਬੀ) ਅਤੇ ਨਿਜੀ ਬੈਂਕਾਂ ਦੇ ਨਾਲ ਵਿੱਤੀ ਸਮਾਵੇਸ਼ਨ ਯੋਜਨਾਵਾਂ ਦੀ ਪ੍ਰਗਤੀ ‘ਤੇ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕੀਤੀ
ਜਨਤਕ ਖੇਤਰ ਅਤੇ ਨਿਜੀ ਖੇਤਰ ਦੇ ਬੈਂਕਾਂ ਨੂੰ ਜ਼ਿਆਦਾ ਤੋਂ ਜ਼ਿਆਦਾ ਲੋਕਾਂ ਨੂੰ ਵਿੱਤੀ ਸਮਾਵੇਸ਼ਨ ਯੋਜਨਾਵਾਂ ਨੂੰ ਦਾਇਰੇ ਵਿੱਚ ਲਿਆਉਣ ਲਈ ਸਮਰਪਿਤ ਹੋ ਕੇ ਕੰਮ ਕਰਨਾ ਚਾਹੀਦਾ: ਸਕੱਤਰ, ਵਿੱਤੀ ਸੇਵਾਵਾਂ ਵਿਭਾਗ
Posted On:
15 JAN 2025 8:06PM by PIB Chandigarh
ਵਿੱਤ ਮੰਤਰਾਲੇ ਦੇ ਵਿੱਤੀ ਸੇਵਾਵਾਂ ਵਿਭਾਗ (ਡੀਐੱਫਐੱਸ) ਦੇ ਸਕੱਤਰ ਸ਼੍ਰੀ ਐੱਮ ਨਾਗਰਾਜੂ ਨੇ ਅੱਜ ਨਵੀਂ ਦਿੱਲੀ ਵਿੱਚ ਜਨਤਕ ਖੇਤਰ ਦੇ ਬੈਂਕਾਂ (ਪੀਐੱਸਬੀ) ਦੇ ਪ੍ਰਮੁੱਖਾਂ ਅਤੇ ਨਿਜੀ ਖੇਤਰ ਦੇ ਬੈਂਕਾਂ ਦੇ ਮੈਨੇਜਿੰਗ ਡਾਇਰੈਕਟਰਾਂ ਅਤੇ ਮੁੱਖ ਕਾਰਜਕਾਰੀ ਅਧਿਕਾਰੀਆਂ ਅਤੇ ਸੀਨੀਅਰ ਅਧਿਕਾਰੀਆਂ ਦੇ ਨਾਲ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕੀਤੀ। ਇਸ ਮੀਟਿੰਗ ਵਿੱਚ ਸਿਡਬੀ(SIDBI), ਮੁਦਰਾ ਲਿਮਿਟਿਡ, ਆਈਬੀਏ ਅਤੇ ਐੱਨਸੀਜੀਟੀਸੀ ਦੇ ਸੀਨੀਅਰ ਅਧਿਕਾਰੀਆਂ ਨੇ ਵੀ ਵਰਚੁਅਲ ਮਾਧਿਅਮ ਨਾਲ ਹਿੱਸਾ ਲਿਆ।
ਮੀਟਿੰਗ ਦੌਰਾਨ, ਸ਼੍ਰੀ ਨਾਗਰਾਜੂ ਨੇ ਪ੍ਰਧਾਨ ਮੰਤਰੀ ਜਨ ਧਨ ਯੋਜਨਾ (ਪੀਐੱਮਜੇਡੀਵਾਈ), ਪ੍ਰਧਾਨ ਮੰਤਰੀ ਜੀਵਨ ਜਯੋਤੀ ਬੀਮਾ ਯੋਜਨਾ (ਪੀਐੱਮਜੇਜੇਬੀਵਾਈ), ਪ੍ਰਧਾਨ ਮੰਤਰੀ ਸੁਰਕਸ਼ਾ ਬੀਮਾ ਯੋਜਨਾ (ਪੀਐੱਮਐੱਸਬੀਵਾਈ), ਅਟਲ ਪੈਨਸ਼ਨ ਯੋਜਨਾ (ਏਪੀਵਾਈ), ਪ੍ਰਧਾਨ ਮੰਤਰੀ ਮੁਦਰਾ ਯੋਜਨਾ (ਪੀਐੱਮਐੱਮਵਾਈ), ਸਟੈਂਡ ਅੱਪ ਇੰਡੀਆ ਅਤੇ ਪੀਐੱਮ ਵਿਸ਼ਵਕਰਮਾ ਸਮੇਤ ਵੱਖ-ਵੱਖ ਵਿੱਤੀ ਸਮਾਵੇਸ਼ਨ ਯੋਜਨਾਵਾਂ ਤਹਿਤ ਹੋਈ ਪ੍ਰਗਤੀ ਦੀ ਸਮੀਖਿਆ ਕੀਤੀ।
ਸਕੱਤਰ ਨੇ ਬੈਂਕਿੰਗ ਸੁਵਿਧਾ ਤੋਂ ਵਾਂਝੇ ਪਿੰਡਾਂ ਵਿੱਚ ਬੈਂਕਾਂ ਦੀਆਂ ਸ਼ਾਖਾਵਾਂ ਖੋਲ੍ਹਣ ਦੀ ਪ੍ਰਗਤੀ ਦੀ ਵੀ ਸਮੀਖਿਆ ਕੀਤੀ ਅਤੇ ਉੱਤਰ-ਪੂਰਬ ਦੇ ਰਾਜਾਂ ਵਿੱਚ ਵਿਸ਼ੇਸ਼ ਧਿਆਨ ਦਿੰਦੇ ਹੋਏ ਦੇਸ਼ ਵਿੱਚ ਬੈਂਕਿੰਗ ਇਨਫ੍ਰਾਸਟ੍ਰਕਚਰ ਨੂੰ ਵਧਾਉਣ ‘ਤੇ ਜ਼ੋਰ ਦਿੱਤਾ। ਉਨ੍ਹਾਂ ਨੇ ਕਨੈਕਟੀਵਿਟੀ ਅਤੇ ਇਨਫ੍ਰਾਸਟ੍ਰਕਚਰ ਦੇ ਮੁੱਦਿਆਂ ਨੂੰ ਹੱਲ ਕਰਕੇ ਦੂਰ-ਦੁਰਾਡੇ ਦੇ ਖੇਤਰਾਂ ਵਿੱਚ ਬੈਂਕਿੰਗ ਵਿਸਥਾਰ ਦੀ ਜ਼ਰੂਰਤ ‘ਤੇ ਜ਼ੋਰ ਦਿੱਤਾ।
ਸ਼੍ਰੀ ਨਾਗਰਾਜੂ ਨੇ ਕਿਹਾ ਕਿ ਸਰਕਾਰ ਦੀਆਂ ਵੱਖ- ਵੱਖ ਪ੍ਰਮੁੱਖ ਯੋਜਨਾਵਾਂ ਦੇ ਰਾਹੀਂ ਦੇਸ਼ ਵਿੱਚ ਸਮਾਜਿਕ ਸੁਰੱਖਿਆ ਦਾ ਵਿਸਥਾਰ ਕਰਨ ਅਤੇ ਵਿੱਤੀ ਸਮਾਵੇਸ਼ਨ ਨੂੰ ਸਸ਼ਕਤ ਬਣਾਉਣ ਵਿੱਚ ਮਹੱਤਵਪੂਰਨ ਪ੍ਰਗਤੀ ਹੋਈ ਹੈ। ਉਨ੍ਹਾਂ ਨੇ ਜਨਤਕ ਖੇਤਰ ਅਤੇ ਨਿਜੀ ਖੇਤਰ ਦੇ ਬੈਂਕਾਂ ਨੂੰ ਅਪੀਲ ਕੀਤੀ ਕਿ ਉਹ ਜ਼ਿਆਦਾ ਤੋਂ ਜ਼ਿਆਦਾ ਲੋਕਾਂ ਨੂੰ ਵਿੱਤੀ ਸਮਾਵੇਸ਼ਨ ਯੋਜਨਾਵਾਂ ਦੇ ਦਾਇਰੇ ਵਿੱਚ ਲਿਆਉਣ ਲਈ ਸਮਰਪਿਤ ਭਾਵ ਨਾਲ ਕੰਮ ਕਰਨ, ਤਾਂ ਜੋ ਸਰਕਾਰ ਦੁਆਰਾ ਕੀਤੀ ਗਈ ਵਿੱਤੀ ਸਮਾਵੇਸ਼ਨ ਪਹਿਲ ਨੂੰ ਹੋਰ ਮਜ਼ਬੂਤ ਕੀਤਾ ਜਾ ਸਕੇ। ਡੀਐੱਫਐੱਸ ਸਕੱਤਰ ਨੇ ਸਟੈਂਡ-ਅੱਪ ਇੰਡੀਆ ਯੋਜਨਾ ਤਹਿਤ ਐੱਸਸੀ/ਐੱਸਟੀ ਨੂੰ ਲੋਨ ਦੇਣ ਅਤੇ ਮੁਦਰਾ ਯੋਜਨਾ ਤਹਿਤ ਨਿਰਧਾਰਤ ਟੀਚਿਆਂ ਨੂੰ ਪ੍ਰਾਪਤ ਕਰਨ ‘ਤੇ ਜ਼ੋਰ ਦਿੱਤਾ।
******
ਐੱਨਬੀ/ਏਡੀ
(Release ID: 2093451)
Visitor Counter : 25