ਸਿੱਖਿਆ ਮੰਤਰਾਲਾ
azadi ka amrit mahotsav

ਸ਼੍ਰੀ ਵਿਨੀਤ ਜੋਸ਼ੀ ਨੇ ਸਿੱਖਿਆ ਮੰਤਰਾਲੇ ਦੇ ਉੱਚ ਸਿੱਖਿਆ ਵਿਭਾਗ ਵਿੱਚ ਸਕੱਤਰ ਦਾ ਅਹੁਦਾ ਸੰਭਾਲਿਆ

प्रविष्टि तिथि: 16 JAN 2025 2:36PM by PIB Chandigarh

ਸ਼੍ਰੀ ਵਿਨੀਤ ਜੋਸ਼ੀ ਨੇ ਅੱਜ ਸ਼ਾਸਤ੍ਰੀ ਭਵਨ, ਨਵੀਂ ਦਿੱਲੀ ਵਿੱਚ ਉੱਚ ਸਿੱਖਿਆ ਵਿਭਾਗ ਦੇ ਸਕੱਤਰ ਦਾ ਅਹੁਦਾ ਸੰਭਾਲਿਆ।

ਸ਼੍ਰੀ ਜੋਸ਼ੀ ਨੇ ਅਹੁਦਾ ਸੰਭਾਲਣ ਤੋਂ ਬਾਅਦ ਮੰਤਰਾਲੇ ਦੇ ਸੀਨੀਅਰ ਅਧਿਕਾਰੀਆਂ ਨਾਲ ਗੱਲਬਾਤ ਕੀਤੀ।

 

 

ਇਸ ਨਿਯੁਕਤੀ ਤੋਂ ਪਹਿਲਾਂ, ਸ਼੍ਰੀ ਜੋਸ਼ੀ ਮਣੀਪੁਰ ਦੇ ਮੁੱਖ ਸਕੱਤਰ ਵਜੋਂ ਕੰਮ ਕਰਦੇ ਸਨ। ਉਨ੍ਹਾਂ ਨੇ ਸਿੱਖਿਆ ਖੇਤਰ ਵਿੱਚ ਕਈ ਪ੍ਰਮੁੱਖ ਅਹੁਦਿਆਂ ‘ਤੇ ਕੰਮ ਕੀਤਾ ਹੈ, ਜਿਨ੍ਹਾਂ ਵਿੱਚ ਨੈਸ਼ਨਲ ਟੈਸਟਿੰਗ ਏਜੰਸੀ (ਐੱਨਟੀਏ) ਦੇ ਡਾਇਰੈਕਟਰ ਜਨਰਲ, ਕੇਂਦਰੀ ਸੈਕੰਡਰੀ ਸਿੱਖਿਆ ਬੋਰਡ (ਸੀਬੀਐੱਸਈ) ਦੇ ਚੇਅਰਮੈਨ ਅਤੇ ਸਿੱਖਿਆ ਮੰਤਰਾਲੇ ਵਿੱਚ ਐਡੀਸ਼ਨਲ ਸਕੱਤਰ ਅਹੁਦੇ ਸ਼ਾਮਲ ਹਨ।

 ਸ਼੍ਰੀ ਜੋਸ਼ੀ ਨੇ ਆਈਆਈਟੀ ਕਾਨਪੁਰ ਤੋਂ ਮਕੈਨੀਕਲ ਇੰਜੀਨੀਅਰਿੰਗ ਅਤੇ ਭਾਰਤੀ ਵਿਦੇਸ਼ ਵਪਾਰ ਸੰਸਥਾਨ ਤੋਂ ਐੱਮਬੀਏ ਦੀ ਡਿਗਰੀ ਪ੍ਰਾਪਤ ਕੀਤੀ ਹੈ।

*****

ਐੱਮਵੀ/ਏਕੇ


(रिलीज़ आईडी: 2093721) आगंतुक पटल : 62
इस विज्ञप्ति को इन भाषाओं में पढ़ें: English , Urdu , हिन्दी , Gujarati , Tamil