ਗ੍ਰਹਿ ਮੰਤਰਾਲਾ
azadi ka amrit mahotsav

ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਸ਼੍ਰੀ ਅਮਿਤ ਸ਼ਾਹ ਨੇ ਜੰਮੂ ਦੇ ਰਾਜੌਰੀ ਜ਼ਿਲ੍ਹੇ ਵਿੱਚ ਹੋਏ ਜਾਨੀ ਨੁਕਸਾਨ ਦੇ ਕਾਰਨਾਂ ਦਾ ਪਤਾ ਲਗਾਉਣ ਦੇ ਲਈ ਗ੍ਰਹਿ ਮੰਤਰਾਲੇ ਦੀ ਅਗਵਾਈ ਵਿੱਚ ਇੱਕ ਅੰਤਰ-ਮੰਤਰਾਲੀ ਟੀਮ ਦੇ ਗਠਨ ਦਾ ਆਦੇਸ਼ ਦਿੱਤਾ

Posted On: 18 JAN 2025 7:04PM by PIB Chandigarh

ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਸ਼੍ਰੀ ਅਮਿਤ ਸ਼ਾਹ ਨੇ ਜੰਮੂ ਦੇ ਰਾਜੌਰੀ ਜ਼ਿਲ੍ਹੇ ਵਿੱਚ ਪਿਛਲੇ ਛੇ ਹਫਤੇ ਵਿੱਚ ਤਿੰਨ ਘਟਨਾਵਾਂ ਵਿੱਚ ਹੋਏ ਜਾਨੀ ਨੁਕਸਾਨ ਦੇ ਕਾਰਨਾਂ ਦਾ ਪਤਾ ਲਗਾਉਣ ਦੇ ਉਦੇਸ਼ ਨਾਲ ਪ੍ਰਭਾਵਿਤ ਪਿੰਡ ਦਾ ਦੌਰਾ ਕਰਨ ਦੇ ਲਈ ਗ੍ਰਹਿ ਮੰਤਰਾਲੇ ਦੀ ਅਗਵਾਈ ਵਿੱਚ ਇੱਕ ਅੰਤਰ-ਮੰਤਰਾਲੀ ਟੀਮ ਦੇ ਗਠਨ ਦਾ ਆਦੇਸ਼ ਦਿੱਤਾ ਹੈ।

ਟੀਮ ਵਿੱਚ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲਾ, ਖੇਤੀਬਾੜੀ ਮੰਤਰਾਲਾ, ਰਸਾਇਣ ਅਤੇ ਖਾਦ ਮੰਤਰਾਲਾ ਅਤੇ ਜਲ ਸੰਸਾਧਨ ਮੰਤਰਾਲੇ ਦੇ ਮਾਹਿਰ ਸ਼ਾਮਲ ਹੋਣਗੇ। ਇਸ ਦੇ ਲਈ ਪਸ਼ੂਪਾਲਨ, ਖੁਰਾਕ ਸੁਰੱਖਿਆ ਅਤੇ ਫੋਰੈਂਸਿੰਗ ਵਿਗਿਆਨ ਲੈਬਾਂ ਦੇ ਮਾਹਿਰਾਂ ਦੁਆਰਾ ਵੀ ਸਹਾਇਤਾ ਕੀਤੀ ਜਾਵੇਗੀ।

 

ਟੀਮ 19 ਜਨਵਰੀ ਨੂੰ ਦੌਰਾ ਸ਼ੁਰੂ ਕਰੇਗੀ ਅਤੇ ਸਥਾਨਕ ਪ੍ਰਸ਼ਾਸਨ ਦੇ ਨਾਲ ਮਿਲ ਕੇ ਤਤਕਾਲ ਰਾਹਤ ਪਹੁੰਚਾਉਣ ਦੇ ਨਾਲ-ਨਾਲ ਭਵਿੱਖ ਵਿੱਚ ਅਜਿਹੀਆਂ ਘਟਨਾਵਾਂ ਨੂੰ ਰੋਕਣ ਦੇ ਲਈ ਚੌਕਸੀ ਨਾਲ ਕਦਮ ਉਠਾਉਣ ‘ਤੇ ਵੀ ਕੰਮ ਕਰੇਗੀ।

ਸਥਿਤੀ ਦੇ ਪ੍ਰਬੰਧਨ ਅਤੇ ਜਾਨੀ ਨੁਕਸਾਨ ਦੇ ਕਾਰਨਾਂ ਨੂੰ ਸਮਝਣ ਦੇ ਲਈ ਦੇਸ਼ ਦੇ ਕੁਝ ਸਭ ਤੋਂ ਪ੍ਰਤਿਸ਼ਠਿਤ ਸੰਸਥਾਵਾਂ ਦੇ ਮਾਹਿਰਾਂ ਦੀਆਂ ਸੇਵਾਵਾਂ ਪ੍ਰਾਪਤ ਕਰਨ ਦੀ ਵਿਵਸਥਾ ਕੀਤੀ ਗਈ ਹੈ।

*****

ਆਰਕੇ/ਵੀਵੀ/ਪੀਆਰ/ਪੀਐੱਸ


(Release ID: 2094205) Visitor Counter : 9