ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ‘ਬੇਟੀ ਬਚਾਓ, ਬੇਟੀ ਪੜ੍ਹਾਓ’ ਅਭਿਯਾਨ ਦੇ 10 ਵਰ੍ਹੇ ਪੂਰੇ ਹੋਣ ‘ਤੇ ਲੋਕਾਂ ਦਾ ਆਭਾਰ ਵਿਅਕਤ ਕੀਤਾ
‘ਬੇਟੀ ਬਚਾਓ, ਬੇਟੀ ਪੜ੍ਹਾਓ’ ਅਭਿਯਾਨ ਨੇ ਲਿੰਗ ਭੇਦਭਾਵ ਨੂੰ ਦੂਰ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ ਹੈ: ਪ੍ਰਧਾਨ ਮੰਤਰੀ
ਇਸ ਪਹਿਲ ਨਾਲ ਘੱਟ ਬਾਲ ਲਿੰਗ ਅਨੁਪਾਤ ਵਾਲੇ ਜ਼ਿਲ੍ਹਿਆਂ ਵਿੱਚ ਜ਼ਿਕਰਯੋਗ ਸੁਧਾਰ ਹੋਇਆ ਹੈ: ਪ੍ਰਧਾਨ ਮੰਤਰੀ
Posted On:
22 JAN 2025 10:04AM by PIB Chandigarh
‘ਬੇਟੀ ਬਚਾਓ, ਬੇਟੀ ਪੜ੍ਹਾਓ’ ਅਭਿਯਾਨ ਦੇ ਅੱਜ 10 ਵਰ੍ਹੇ ਪੂਰੇ ਹੋਣ ‘ਤੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਕਿਹਾ ਕਿ ਇਹ ਇੱਕ ਪਰਿਵਰਤਨਕਾਰੀ ਅਤੇ ਜਨ-ਸ਼ਕਤੀ ਨਾਲ ਸੰਚਾਲਿਤ ਪਹਿਲ ਬਣ ਗਈ ਹੈ ਅਤੇ ਇਸ ਵਿੱਚ ਸਮਾਜ ਦੇ ਸਾਰੇ ਵਰਗਾਂ ਦੇ ਲੋਕਾਂ ਦੀ ਭਾਗੀਦਾਰੀ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ‘ਬੇਟੀ ਬਚਾਓ, ਬੇਟੀ ਪੜ੍ਹਾਓ’, ਅਭਿਯਾਨ ਲਿੰਗ ਭੇਦਭਾਵ ਨੂੰ ਦੂਰ ਕਰਨ ਅਤੇ ਬਾਲੜੀਆਂ ਨੂੰ ਸਸ਼ਕਤ ਬਣਾਉਣ ਵਿੱਚ ਸਹਾਇਕ ਰਿਹਾ ਹੈ। ਸ਼੍ਰੀ ਮੋਦੀ ਨੇ ਕਿਹਾ ਕਿ ਇਸ ਪਹਿਲ ਨਾਲ ਘੱਟ ਬਾਲ ਲਿੰਗ ਅਨੁਪਾਤ ਵਾਲੇ ਜ਼ਿਲ੍ਹਿਆਂ ਵਿੱਚ ਜ਼ਿਕਰਯੋਗ ਸੁਧਾਰ ਹੋਇਆ ਹੈ। ਪ੍ਰਧਾਨ ਮੰਤਰੀ ਨੇ ਇਸ ਅਭਿਯਾਨ ਨੂੰ ਜ਼ਮੀਨੀ ਪੱਧਰ ‘ਤੇ ਸਸ਼ਕਤ ਬਣਾਉਣ ਵਾਲੇ ਸਾਰੇ ਹਿਤਧਾਰਕਾਂ ਦੀ ਸ਼ਲਾਘਾ ਕੀਤੀ।
‘ਐਕਸ’ (X) ‘ਤੇ ਇੱਕ ਥ੍ਰੈੱਡ ਪੋਸਟ ਵਿੱਚ, ਉਨ੍ਹਾਂ ਨੇ ਲਿਖਿਆ:
“ਅੱਜ ਅਸੀਂ ਬੇਟੀ ਬਚਾਓ ਬੇਟੀ ਪੜ੍ਹਾਓ (#BetiBachaoBetiPadhao) ਅਭਿਯਾਨ ਦੀ 10ਵੀਂ ਵਰ੍ਹੇਗੰਢ ਮਨਾ ਰਹੇ ਹਾਂ। ਪਿਛਲੇ ਇੱਕ ਦਹਾਕੇ ਵਿੱਚ, ਇਹ ਇੱਕ ਪਰਿਵਰਤਨਕਾਰੀ, ਜਨ-ਸੰਚਾਲਿਤ ਪਹਿਲ ਬਣ ਗਈ ਹੈ ਅਤੇ ਇਸ ਵਿੱਚ ਸਾਰੇ ਖੇਤਰਾਂ ਦੇ ਲੋਕਾਂ ਦੀ ਭਾਗੀਦਾਰੀ ਰਹੀ ਹੈ।”
“ਬੇਟੀ ਬਚਾਓ ਬੇਟੀ ਪੜ੍ਹਾਓ (#BetiBachaoBetiPadhao) ਅਭਿਯਾਨ ਲਿੰਗ ਭੇਦਭਾਵ ਨੂੰ ਦੂਰ ਕਰਨ ਵਿੱਚ ਸਹਾਇਕ ਰਿਹਾ ਹੈ ਅਤੇ ਨਾਲ ਹੀ ਇਸ ਨੇ ਇਹ ਸੁਨਿਸ਼ਚਿਤ ਕਰਨ ਦੇ ਲਈ ਸਹੀ ਮਾਹੌਲ ਤਿਆਰ ਕੀਤਾ ਹੈ ਕਿ ਬਾਲੜੀਆਂ ਨੂੰ ਸਿੱਖਿਆ ਅਤੇ ਆਪਣੇ ਸੁਪਨਿਆਂ ਨੂੰ ਪੂਰਾ ਕਰਨ ਦੇ ਅਵਸਰਾਂ ਤੱਕ ਪਹੁੰਚ ਮਿਲੇ।”
“ਲੋਕਾਂ ਅਤੇ ਵਿਭਿੰਨ ਸਮੁਦਾਇਕ ਸੇਵਾ ਸੰਗਠਨਾਂ ਦੇ ਸਮਰਪਿਤ ਪ੍ਰਯਾਸਾਂ ਦੇ ਕਾਰਨ ਬੇਟੀ ਬਚਾਓ ਬੇਟੀ ਪੜ੍ਹਾਓ (#BetiBachaoBetiPadhao) ਨੇ ਜ਼ਿਕਰਯੋਗ ਉਪਲਬਧੀਆਂ ਹਾਸਲ ਕੀਤੀਆਂ ਹਨ। ਘੱਟ ਬਾਲ ਲਿੰਗ ਅਨੁਪਾਤ ਵਾਲੇ ਜ਼ਿਲ੍ਹਿਆਂ ਵਿੱਚ ਜ਼ਿਕਰਯੋਗ ਸੁਧਾਰ ਹੋਇਆ ਹੈ ਅਤੇ ਜਾਗਰੂਕਤਾ ਅਭਿਯਾਨਾਂ ਨੇ ਲਿੰਗ ਸਮਾਨਤਾ ਦੇ ਮਹੱਤਵ ਦੀ ਗਹਿਰੀ ਸਮਝ ਪੈਦਾ ਕੀਤੀ ਹੈ।”
“ਮੈਂ ਉਨ੍ਹਾਂ ਸਾਰੇ ਹਿਤਧਾਰਕਾਂ ਦੀ ਸ਼ਲਾਘਾ ਕਰਦਾ ਹਾਂ ਜਿਨ੍ਹਾਂ ਨੇ ਇਸ ਅੰਦੋਲਨ ਨੂੰ ਜ਼ਮੀਨੀ ਪੱਧਰ ‘ਤੇ ਸਸ਼ਕਤ ਬਣਾਇਆ ਹੈ। ਆਓ, ਅਸੀਂ ਆਪਣੀਆਂ ਬੇਟੀਆਂ ਦੇ ਅਧਿਕਾਰਾਂ ਦੀ ਰੱਖਿਆ ਕਰਨਾ ਜਾਰੀ ਰੱਖੀਏ, ਉਨ੍ਹਾਂ ਦੀ ਸਿੱਖਿਆ ਸੁਨਿਸ਼ਚਿਤ ਕਰੀਏ ਅਤੇ ਇੱਕ ਐਸਾ ਸਮਾਜ ਬਣਾਈਏ ਜਿੱਥੇ ਉਹ ਬਿਨਾ ਕਿਸੇ ਭੇਦਭਾਵ ਦੇ ਅੱਗੇ ਵਧ ਸਕਣ। ਇਕੱਠੇ ਮਿਲ ਕੇ , ਅਸੀਂ ਇਹ ਸੁਨਿਸ਼ਚਿਤ ਕਰ ਸਕਦੇ ਹਾਂ ਕਿ ਆਉਣ ਵਾਲੇ ਵਰ੍ਹੇ ਭਾਰਤ ਦੀਆਂ ਬੇਟੀਆਂ ਦੇ ਲਈ ਹੋਰ ਭੀ ਅਧਿਕ ਪ੍ਰਗਤੀ ਅਤੇ ਅਵਸਰ ਲੈ ਕੇ ਆਉਣ। #BetiBachaoBetiPadhao”
***
ਐੱਮਜੇਪੀਐੱਸ/ਐੱਸਆਰ
(Release ID: 2095015)
Read this release in:
English
,
Urdu
,
Marathi
,
Hindi
,
Manipuri
,
Bengali
,
Assamese
,
Gujarati
,
Tamil
,
Telugu
,
Kannada
,
Malayalam