ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਕਰਨਾਟਕ ਦੇ ਉੱਤਰ ਕੰਨੜ ਵਿੱਚ ਹੋਈ ਬੱਸ ਦੁਰਘਟਨਾ ਵਿੱਚ ਹੋਏ ਜਾਨੀ ਨੁਕਸਾਨ ‘ਤੇ ਸੋਗ ਪ੍ਰਗਟਾਇਆ


ਪ੍ਰਧਾਨ ਮੰਤਰੀ ਨੇ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ (ਪੀਐੱਮਐੱਨਆਰਐੱਫ-PMNRF) ਤੋਂ ਅਨੁਗ੍ਰਹਿ ਰਾਸ਼ੀ (ਐਕਸ-ਗ੍ਰੇਸ਼ੀਆ ex-gratia) ਦਾ ਐਲਾਨ ਕੀਤਾ

Posted On: 22 JAN 2025 2:32PM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਕਰਨਾਟਕ ਦੇ ਉੱਤਰ ਕੰਨੜ ਵਿੱਚ ਹੋਈ ਬੱਸ ਦੁਰਘਟਨਾ ਵਿੱਚ ਹੋਏ ਜਾਨੀ ਨੁਕਸਾਨ ‘ਤੇ ਸੋਗ ਪ੍ਰਗਟਾਇਆ । ਉਨ੍ਹਾਂ ਨੇ ਦੁਰਘਟਨਾ ਵਿੱਚ ਮਾਰੇ ਗਏ ਲੋਕਾਂ ਦੇ ਨਿਕਟ ਸਬੰਧੀਆਂ ਨੂੰ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ (ਪੀਐੱਮਐੱਨਆਰਐੱਫ-PMNRF) ਤੋਂ 2-2 ਲੱਖ ਰੁਪਏ ਅਤੇ ਜ਼ਖ਼ਮੀਆਂ ਨੂੰ 50,000 ਰੁਪਏ ਦੀ ਅਨੁਗ੍ਰਹਿ ਰਾਸ਼ੀ (ਐਕਸ-ਗ੍ਰੇਸ਼ੀਆ ex-gratia) ਦੇਣ ਦਾ ਐਲਾਨ ਕੀਤਾ।

 ਪ੍ਰਧਾਨ ਮੰਤਰੀ ਦਫ਼ਤਰ ਦੇ ਹੈਂਡਲ ਤੋਂ ‘ਐਕਸ’(X) ‘ਤੇ ਇੱਕ ਪੋਸਟ ਵਿੱਚ ਕਿਹਾ ਗਿਆ:

ਕਰਨਾਟਕ ਦੇ ਉੱਤਰ ਕੰਨੜ ਜ਼ਿਲ੍ਹੇ ਵਿੱਚ ਹੋਈ ਦੁਰਘਟਨਾ ਵਿੱਚ ਹੋਏ ਜਾਨੀ ਨੁਕਸਾਨ ਤੋਂ ਬਹੁਤ ਦੁਖ ਹੋਇਆ। ਆਪਣੇ ਅਜ਼ੀਜ਼ਾਂ ਨੂੰ ਗੁਆਉਣ ਵਾਲਿਆਂ ਦੇ ਪ੍ਰਤੀ ਸੰਵੇਦਨਾਵਾਂ। ਜ਼ਖ਼ਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕਰਦਾ ਹਾਂ। ਸਥਾਨਕ ਪ੍ਰਸ਼ਾਸਨ ਪੀੜਿਤਾਂ ਦੀ ਸਹਾਇਤਾ ਕਰ ਰਿਹਾ ਹੈ।

ਹਰੇਕ ਮ੍ਰਿਤਕ ਦੇ ਨਿਕਟ ਸਬੰਧੀਆਂ ਨੂੰ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ (ਪੀਐੱਮਐੱਨਆਰਐੱਫ-PMNRF) ਤੋਂ  2-2 ਲੱਖ ਰੁਪਏ ਦੀ ਅਨੁਗ੍ਰਹਿ ਰਾਸ਼ੀ (ਐਕਸ-ਗ੍ਰੇਸ਼ੀਆ ex-gratia) ਦਿੱਤੀ ਜਾਵੇਗੀ। ਜ਼ਖ਼ਮੀਆਂ ਨੂੰ 50,000 ਰੁਪਏ ਦਿੱਤੇ ਜਾਣਗੇ: ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ (@narendramodi)

 

***

ਐੱਮਜੇਪੀਐੱਸ/ਐੱਸਆਰ


(Release ID: 2095295) Visitor Counter : 8