ਰਾਸ਼ਟਰਪਤੀ ਸਕੱਤਰੇਤ
azadi ka amrit mahotsav

ਭਾਰਤੀ ਰੱਖਿਆ ਲੇਖਾ ਸੇਵਾ ਅਤੇ ਭਾਰਤੀ ਦੂਰਸੰਚਾਰ ਸੇਵਾ ਦੇ ਪ੍ਰੋਬੇਸ਼ਨਰਾਂ ਨੇ ਰਾਸ਼ਟਰਪਤੀ ਨਾਲ ਮੁਲਾਕਾਤ ਕੀਤੀ

Posted On: 22 JAN 2025 1:49PM by PIB Chandigarh

ਭਾਰਤੀ ਰੱਖਿਆ ਲੇਖਾ ਸੇਵਾ ਅਤੇ ਭਾਰਤੀ ਦੂਰਸੰਚਾਰ ਸੇਵਾ ਦੇ ਪ੍ਰੋਬੇਸ਼ਨਰਾਂ ਦੇ ਇੱਕ ਸਮੂਹ ਨੇ ਅੱਜ (22 ਜਨਵਰੀ, 2025) ਰਾਸ਼ਟਰਪਤੀ ਭਵਨ ਵਿੱਚ ਭਾਰਤ ਦੇ ਰਾਸ਼ਟਰਪਤੀ, ਸ਼੍ਰੀਮਤੀ ਦ੍ਰੌਪਦੀ ਮੁਰਮੂ ਨਾਲ ਮੁਲਾਕਾਤ ਕੀਤੀ। 

 

ਪ੍ਰੋਬੇਸ਼ਨਰਾਂ ਨੂੰ ਸੰਬੋਧਨ ਕਰਦੇ ਹੋਏ, ਰਾਸ਼ਟਰਪਤੀ ਨੇ ਕਿਹਾ ਕਿ ਉਹ ਭਾਰਤ ਦੀ ਵਿਕਾਸ ਯਾਤਰਾ ਵਿੱਚ ਇੱਕ ਪਰਿਵਰਤਨਕਾਰੀ ਪਲ ਵਿੱਚ ਆਪਣੀਆਂ ਸੇਵਾਵਾਂ ਵਿੱਚ ਸ਼ਾਮਲ ਹੋ ਰਹੇ ਹਨ। ਉੱਭਰਦੀਆਂ ਟੈਕਨੋਲੋਜੀਆਂ ਦਾ ਅਭਿਸਰਣ, ਤੇਜ਼ੀ ਨਾਲ ਸੂਚਨਾ ਦਾ ਪ੍ਰਸਾਰ ਅਤੇ ਬਦਲਦੇ ਆਲਮੀ ਪਰਿਦ੍ਰਿਸ਼ ਇੱਕ ਜਟਿਲ ਲੇਕਿਨ ਰੋਮਾਂਚਕ ਵਾਤਾਵਰਣ ਪ੍ਰਸਤੁਤ ਕਰਦੇ ਹਨ। ਉਨ੍ਹਾਂ ਨੇ ਅਧਿਕਾਰੀਆਂ ਨੂੰ ਕਿਹਾ ਕਿ ਭਾਰਤ ਦੇ ਸਮਾਵੇਸ਼ੀ ਵਿਕਾਸ ਅਤੇ ਇਸ ਨੂੰ ਆਲਮੀ ਤੌਰ  ‘ਤੇ ਅਧਿਕ ਪ੍ਰਤੀਯੋਗੀ ਬਣਾਉਣ ਵਿੱਚ ਉਨ੍ਹਾਂ ਦੀ ਭੂਮਿਕਾ ਮਹੱਤਵਪੂਰਨ ਹੋਵੇਗੀ। ਉਨ੍ਹਾਂ ਨੇ ਉਨ੍ਹਾਂ ਨੂੰ ਆਪਣੇ ਕਰਤੱਵਾਂ ਦਾ ਪਾਲਨ ਕਰਦੇ ਸਮੇਂ ਹਮੇਸ਼ਾ ਨਾਗਰਿਕ-ਕੇਂਦ੍ਰਿਤ ਪਹੁੰਚ ਅਪਣਾਉਣ ਅਤੇ ਉਤਸ਼ਾਹਿਤ ਕਰਨ ਦੀ ਸਲਾਹ ਦਿੱਤੀ।ਉਨ੍ਹਾਂ ਨੂੰ ਨਿਰਣੇ ਲੈਂਦੇ ਸਮੇਂ ਸਮਾਜ ਦੇ ਕਮਜ਼ੋਰ ਅਤੇ ਵੰਚਿਤ ਵਰਗਾਂ ਦੀਆਂ ਜ਼ਰੂਰਤਾਂ ਅਤੇ ਆਕਾਂਖਿਆਵਾਂ ਨੂੰ ਧਿਆਨ ਵਿੱਚ ਰੱਖਣਾ ਚਾਹੀਦਾ ਹੈ। ਉਨ੍ਹਾਂ ਦੇ ਵਿਚਾਰ, ਨਿਰਣੇ ਅਤੇ ਕਾਰਜ ਰਾਸ਼ਟਰ ਦੇ ਭਵਿੱਖ ਨੂੰ ਮਹੱਤਵਪੂਰਨ ਤੌਰ ‘ਤੇ ਪ੍ਰਭਾਵਿਤ ਕਰਨਗੇ।

 

ਭਾਰਤੀ ਰੱਖਿਆ ਲੇਖਾ ਸੇਵਾ ਦੇ ਅਧਿਕਾਰੀਆਂ ਨੂੰ ਸੰਬੋਧਨ ਕਰਦੇ ਹੋਏ, ਰਾਸ਼ਟਰਪਤੀ ਨੇ ਕਿਹਾ ਕਿ ਉਹ ਸਾਡੇ ਦੇਸ਼ ਦੇ ਹਥਿਆਰਬੰਦ ਬਲਾਂ ਦੇ ਵਿੱਤੀ ਪਹਿਲੂਆਂ ਦੀ ਦੇਖਰੇਖ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਣਗੇ। ਉਨ੍ਹਾਂ ਦੀਆਂ ਜ਼ਿੰਮੇਦਾਰੀਆਂ ਵਿੱਚ ਨਿਰਵਿਘਨ ਵਿੱਤੀ ਪ੍ਰਬੰਧਨ ਸੁਨਿਸ਼ਚਿਤ ਕਰਨਾ, ਜਵਾਬਦੇਹੀ ਦੀ ਸੰਸਕ੍ਰਿਤੀ ਨੂੰ ਹੁਲਾਰਾ ਦੇਣਾ ਅਤੇ ਪਾਰਦਰਸ਼ਤਾ ਦੇ ਉੱਚਤਮ ਮਿਆਰਾਂ ਨੂੰ ਬਣਾਈ ਰੱਖਣਾ ਸ਼ਾਮਲ ਹੋਵੇਗਾ। ਉਨ੍ਹਾਂ ਨੇ ਉਨ੍ਹਾਂ ਨੂੰ ਆਡਿਟਿੰਗ ਅਤੇ ਲੇਖਾ ਪ੍ਰਕਿਰਿਆਵਾਂ ਨੂੰ ਸੁਵਿਵਸਥਿਤ ਕਰਨ ਦੇ ਲਈ ਅਤਿ-ਆਧੁਨਿਕ ਟੈਕਨੋਲੋਜੀਆਂ (cutting-edge technologies) ਅਤੇ ਅਭਿਨਵ ਤਰੀਕਿਆਂ ਦਾ ਲਾਭ ਉਠਾਉਣ ਦੀ ਤਾਕੀਦ ਕੀਤੀ। ਉਨ੍ਹਾਂ ਨੇ ਕਿਹਾ ਕਿ ਆਪਣੇ ਕੰਮ ਨੂੰ ਪੂਰੀ ਲਗਨ ਨਾਲ ਕਰਕੇ ਉਹ ਨਾ ਕੇਵਲ ਸਾਡੇ ਹਥਿਆਰਬੰਦ ਬਲਾਂ ਦੇ ਵਿੱਤੀ ਪ੍ਰਬੰਧਨ ਨੂੰ ਮਜ਼ਬੂਤ ਕਰਨਗੇ ਬਲਕਿ ਦੇਸ਼ ਦੀ ਸੁਰੱਖਿਆ ਅਤੇ ਸਮ੍ਰਿਧੀ ਵਿੱਚ ਭੀ ਮਹੱਤਵਪੂਰਨ ਯੋਗਦਾਨ ਦੇਣਗੇ। 

 

ਭਾਰਤੀ ਦੂਰਸੰਚਾਰ ਸੇਵਾ ਦੇ ਅਧਿਕਾਰੀਆਂ ਨੂੰ ਸੰਬੋਧਨ ਕਰਦੇ ਹੋਏ, ਰਾਸ਼ਟਰਪਤੀ ਨੇ ਕਿਹਾ ਕਿ ਪਿਛਲੇ ਦੋ ਦਹਾਕਿਆਂ ਵਿੱਚ ਭਾਰਤ ਨੇ ਮੋਬਾਈਲ ਟੈਲੀਫੋਨ ਅਤੇ ਹਾਈ-ਸਪੀਡ ਇੰਟਰਨੈੱਟ ਨੈੱਟਵਰਕ ਦੇ ਆਗਮਨ ਤੋਂ ਪ੍ਰੇਰਿਤ ਇੱਕ ਪਰਿਵਰਤਨਕਾਰੀ ਦੂਰਸੰਚਾਰ ਕ੍ਰਾਂਤੀ ਦੇਖੀ ਹੈ। ਇਸ ਕ੍ਰਾਂਤੀ ਨੇ ਭਾਰਤ ਦੀ ਵਿਸ਼ਾਲ ਡਿਜੀਟਲ ਸਮਰੱਥਾ ਦੀਆਂ ਸੰਭਾਵਨਾਵਾਂ ਨੂੰ ਖੋਲ੍ਹ ਦਿੱਤਾ ਹੈ। ਦੂਰਸੰਚਾਰ ਬੁਨਿਆਦੀ ਢਾਂਚੇ ਦੇ ਮਧਿਅਮ ਨਾਲ ਡਿਜੀਟਲ ਕਨੈਕਟਿਵਿਟੀ ਨੂੰ ਵਧਾ ਕੇ ਆਈਟੀਐੱਸ ਅਧਿਕਾਰੀ (ITS officers)  ਦੇਸ਼ ਦੇ ਨਾਗਰਿਕਾਂ ਨੂੰ ਸਸ਼ਕਤ ਬਣਾਉਣ ਅਤੇ ਉਨ੍ਹਾਂ ਦੇ ਜੀਵਨ ਦੀ ਸੰਪੂਰਨ ਗੁਣਵੱਤਾ ਨੂੰ ਵਧਾਉਣ ਦੇ ਲਈ ਟੈਕਨੋਲੋਜੀ ਦਾ ਉਪਯੋਗ ਕਰਕੇ ਰਾਸ਼ਟਰ ਦੇ ਸਮਾਵੇਸ਼ੀ ਵਿਕਾਸ ਵਿੱਚ ਮਦਦ ਕਰ ਸਕਦੇ ਹਨ। ਰਾਸ਼ਟਰਪਤੀ ਨੇ ਉਨ੍ਹਾਂ ਨੂੰ ਦੂਰਸੰਚਾਰ ਨੈੱਟਵਰਕ ਦੀ ਸੁਰੱਖਿਆ ਸੁਨਿਸ਼ਚਿਤ ਕਰਨ ਦੇ ਲਈ ਦੂਰਸੰਚਾਰ ਖੇਤਰ ਵਿੱਚ ਖੋਜ ਅਤੇ ਵਿਕਾਸ ‘ਤੇ ਧਿਆਨ ਕੇਂਦ੍ਰਿਤ ਕਰਨ ਦੀ ਤਾਕੀਦ ਕੀਤੀ। 

ਰਾਸ਼ਟਰਪਤੀ ਦਾ ਭਾਸ਼ਣ ਦੇਖਣ ਦੇ ਲਈ ਕਿਰਪਾ ਕਰਕੇ ਇੱਥੇ ਕਲਿੱਕ ਕਰੋ-

***

ਐੱਮਜੇਪੀਐੱਸ/ਐੱਸਆਰ


(Release ID: 2095299) Visitor Counter : 8