ਸਿੱਖਿਆ ਮੰਤਰਾਲਾ
ਰਕਸ਼ਾ ਮੰਤਰੀ ਅਤੇ ਸਿੱਖਿਆ ਮੰਤਰੀ ਨੇ ਵੀਰ ਗਾਥਾ 4.0 ਦੇ ਸੁਪਰ-100 ਜੇਤੂਆਂ ਨੂੰ ਸਨਮਾਨਿਤ ਕੀਤਾ
ਸੁਪਰ-100 ਜੇਤੂਆਂ ਵਿੱਚ 66 ਲੜਕੀਆਂ ਸ਼ਾਮਲ, ਲੜਕੀਆਂ ਨੇ ਬਾਜ਼ੀ ਮਾਰੀ
ਨੌਜਵਾਨ ਭਾਰਤ ਦੇ ਭਵਿੱਖ ਦੇ ਨਾਇਕ ਹਨ, 2047 ਤੱਕ ਭਾਰਤ ਨੂੰ 'ਵਿਕਸ਼ਿਤ ਭਾਰਤ' ਬਣਾਉਣ ਵਿੱਚ ਇੱਕ ਪ੍ਰਮੁੱਖ ਭੂਮਿਕਾ ਨਿਭਾਉਣਗੇ: ਸ਼੍ਰੀ ਰਾਜਨਾਥ ਸਿੰਘ
ਵੀਰ ਗਾਥਾ ਦੇਸ਼ ਭਗਤੀ, ਸਾਹਸ ਅਤੇ ਰਾਸ਼ਟਰੀ ਸਵੈਮਾਣ ਦੀਆਂ ਕਦਰਾਂ-ਕੀਮਤਾਂ ਨੂੰ ਪ੍ਰੇਰਨਾ ਦਿੰਦੀ ਹੈ, ਵਿਦਿਆਰਥੀਆਂ ਨੂੰ ਦੇਸ਼ ਦੀ ਤਰੱਕੀ ਵਿੱਚ ਯੋਗਦਾਨ ਦੇਣ ਦੇ ਲਈ ਪ੍ਰੇਰਿਤ ਕਰਦੀ ਹੈ: ਸ਼੍ਰੀ ਧਰਮੇਂਦਰ ਪ੍ਰਧਾਨ
Posted On:
25 JAN 2025 6:04PM by PIB Chandigarh
ਰਕਸ਼ਾ ਮੰਤਰੀ ਸ਼੍ਰੀ ਰਾਜਨਾਥ ਸਿੰਘ ਅਤੇ ਸਿੱਖਿਆ ਮੰਤਰੀ ਸ਼੍ਰੀ ਧਰਮੇਂਦਰ ਪ੍ਰਧਾਨ ਨੇ 25 ਜਨਵਰੀ, 2025 ਨੂੰ ਨਵੀਂ ਦਿੱਲੀ ਵਿੱਚ ਵੀਰ ਗਾਥਾ 4.0 ਦੇ ਸੁਪਰ-100 ਜੇਤੂਆਂ ਨੂੰ ਸਨਮਾਨਿਤ ਕੀਤਾ। 100 ਜੇਤੂਆਂ ਵਿੱਚੋਂ, 66 ਦੇਸ਼ ਦੇ ਵੱਖ-ਵੱਖ ਹਿੱਸਿਆਂ ਦੀਆਂ ਲੜਕੀਆਂ ਹਨ। ਸਨਮਾਨ ਸਮਾਰੋਹ ਦੌਰਾਨ ਹਰੇਕ ਜੇਤੂ ਨੂੰ 10000 ਰੁਪਏ ਦਾ ਨਕਦ ਇਨਾਮ ਇੱਕ ਮੈਡਲ ਅਤੇ ਇੱਕ ਸਰਟੀਫਿਕੇਟ ਦਿੱਤਾ ਗਿਆ । ਇਹ ਸੁਪਰ-100 ਲਗਭਗ 10,000 ਵਿਸ਼ੇਸ਼ ਮਹਿਮਾਨ ਵਿਚੋਂ ਹਨ। ਜੋ 26 ਜਨਵਰੀ, 2025 ਨੂੰ ਕਰਤਵਯ ਪਥ ਵਿਖੇ ਗਣਤੰਤਰ ਦਿਵਸ ਪਰੇਡ ਦੇ ਗਵਾਹ ਹੋਣਗੇ।
ਆਪਣੇ ਸੰਬੋਧਨ ਵਿੱਚ ਰਕਸ਼ਾ ਮੰਤਰੀ ਨੇ ਜੇਤੂਆਂ ਨੂੰ ਵਧਾਈ ਦਿੱਤੀ ਅਤੇ ਨੌਜਵਾਨਾਂ ਨੂੰ ਦੇਸ਼ ਦੇ ਬਹਾਦਰਾਂ ਦੇ ਗੌਰਵਮਈ ਇਤਿਹਾਸ ਨਾਲ ਜੋੜਨ ਦੇ ਵੀਰ ਗਾਥਾ ਦੇ ਉਦੇਸ਼ ਨੂੰ ਪ੍ਰਾਪਤ ਕਰਨ ਲਈ ਰੱਖਿਆ ਮੰਤਰਾਲੇ ਅਤੇ ਸਿੱਖਿਆ ਮੰਤਰਾਲੇ ਦੇ ਸਾਂਝੇ ਯਤਨਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ ਪ੍ਰੋਜੈਕਟ ਦੇ ਇਸ ਚੌਥੇ ਐਡੀਸ਼ਨ ਵਿੱਚ 1.76 ਕਰੋੜ ਤੋਂ ਵੱਧ ਵਿਦਿਆਰਥੀਆਂ ਦੀ ਭਾਗੀਦਾਰੀ ਨੂੰ ਸਵੀਕਾਰ ਕਰਦੇ ਹੋਏ ਕਿਹਾ ਕਿ ਇਹ ਸਿੱਖਿਆ ਦੁਆਰਾ ਬਹਾਦਰਾਂ ਨੂੰ ਪਹਿਚਾਣ ਪ੍ਰਦਾਨ ਕਰ ਰਿਹਾ ਹੈ। ਉਨ੍ਹਾਂ ਨੇ ਮੁਕਾਬਲੇ ਵਿੱਚ ਹਿੱਸਾ ਲੈਣ ਵਾਲੇ ਵਿਦਿਆਰਥੀਆਂ ਦੀ ਸੂਝ, ਉਤਸ਼ਾਹ ਅਤੇ ਦੇਸ਼ ਭਗਤੀ ਦੀ ਤਾਰੀਫ਼ ਕੀਤੀ।
ਵੀਰ ਗਾਥਾ 4.0 ਦੇ ਸੁਪਰ-100 ਜੇਤੂਆਂ ਵਿੱਚੋਂ 2 ਤਿਹਾਈ ਲੜਕੀਆਂ ਹੋਣ 'ਤੇ ਖੁਸ਼ੀ ਪ੍ਰਗਟ ਕਰਦੇ ਹੋਏ, ਸ਼੍ਰੀ ਰਾਜਨਾਥ ਸਿੰਘ ਨੇ ਮਨੀਪੁਰ ਦੀ 10ਵੀਂ ਜਮਾਤ ਦੀ ਵਿਦਿਆਰਥਣ 'ਨੇਮੇਨੇਨੇਂਗ' ਦਾ ਵਿਸ਼ੇਸ਼ ਜ਼ਿਕਰ ਕੀਤਾ, ਜਿਸ ਨੇ ਬਚਪਨ ਵਿੱਚ ਆਪਣੇ ਮਾਤਾ-ਪਿਤਾ ਨੂੰ ਗੁਆ ਦਿੱਤਾ ਸੀ। ਰਕਸ਼ਾ ਮੰਤਰੀ ਨੇ ਕਈ ਮੁਸ਼ਕਲਾਂ ਦੇ ਬਾਵਜੂਦ ਆਪਣੀ ਪੜ੍ਹਾਈ ਨਾ ਛੱਡਣ ਅਤੇ ਜੇਤੂਆਂ ਵਿੱਚ ਸਥਾਨ ਹਾਸਲ ਕਰਨ ਲਈ ਉਸਦੀ ਲਗਨ ਦੀ ਤਾਰੀਫ਼ ਕੀਤੀ।
ਇਸ ਮੌਕੇ 'ਤੇ ਮੌਜੂਦ ਵਿਦਿਆਰਥੀਆਂ ਨੂੰ 'ਨਾਇਕ' ਦਾ ਸਹੀ ਅਰਥ ਸਮਝਾਉਂਦੇ ਹੋਏ, ਰਕਸ਼ਾ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਇੱਕ ਨਾਇਕ ਰਾਸ਼ਟਰ ਦੀ ਉੱਨਤੀ ਲਈ ਕੰਮ ਕਰਦਾ ਹੈ; ਜਿਸ ਦਾ ਕੰਮ ਸਮਾਜ ਨੂੰ ਇੱਕ ਨਵੀਂ ਦਿਸ਼ਾ ਦਿੰਦਾ ਹੈ। ਉਨ੍ਹਾਂ ਅੱਗੇ ਕਿਹਾ ਕਿ ਨੌਜਵਾਨ ਭਾਰਤ ਦੇ ਭਵਿੱਖ ਦੇ ਨਾਇਕ ਹਨ ਅਤੇ ਉਹ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਅਗਵਾਈ ਵਾਲੀ ਸਰਕਾਰ ਦੀ ਕਲਪਨਾ ਅਨੁਸਾਰ 2047 ਤੱਕ ਭਾਰਤ ਨੂੰ ‘ਵਿਕਸਿਤ ਭਾਰਤ’ ਬਣਾਉਣ ਵਿੱਚ ਵੱਡੀ ਭੂਮਿਕਾ ਨਿਭਾਉਣਗੇ।
“ਪ੍ਰਧਾਨ ਮੰਤਰੀ ਦੀ ਗਤੀਸ਼ੀਲ ਅਗਵਾਈ ਕਾਰਨ ਵਿਸ਼ਵ ਪੱਧਰ ‘ਤੇ ਭਾਰਤ ਦਾ ਕੱਦ ਵਧਿਆ ਹੈ। ਅੱਜ ਜਦੋਂ ਅਸੀਂ ਕਿਸੇ ਵੀ ਅੰਤਰਰਾਸ਼ਟਰੀ ਮੰਚ 'ਤੇ ਬੋਲਦੇ ਹਾਂ ਤਾਂ ਪੂਰੀ ਦੁਨੀਆ ਸੁਣਦੀ ਹੈ। ਇਹ ਸਾਡੇ ਬਹਾਦਰ ਸੈਨਿਕਾਂ, ਵਿਗਿਆਨੀਆਂ ਅਤੇ ਜਵਾਨ ਪ੍ਰੇਰਕ ਦਿਮਾਗਾਂ ਸਮੇਤ ਹਰ ਭਾਰਤੀ ਦੀ ਸਖ਼ਤ ਮਿਹਨਤ ਕਾਰਨ ਸੰਭਵ ਹੋਇਆ ਹੈ। ਸਾਡੇ ਕੋਲ 50 ਕਰੋੜ ਨੌਜਵਾਨਾਂ ਦੀ ਵੱਡੀ ਆਬਾਦੀ ਹੈ। ਅਜਿਹੇ ਰਚਨਾਤਮਕ ਦਿਮਾਗ ਵਾਲਾ ਦੇਸ਼ ਕਿਵੇਂ ਵਿਕਾਸਿਤ ਨਹੀਂ ਹੋਂ ਸਕਦਾ? ”ਸ਼੍ਰੀ ਰਾਜਨਾਥ ਸਿੰਘ ਨੇ ਵਿਦਿਆਰਥੀਆਂ ਤੋਂ ਪੁੱਛਿਆ।
ਰਕਸ਼ਾ ਮੰਤਰੀ ਨੇ ਉਨ੍ਹਾਂ ਨੂੰ ਆਜ਼ਾਦੀ ਘੁਲਾਟੀਆਂ ਭਗਤ ਸਿੰਘ, ਚੰਦਰਸ਼ੇਖਰ ਆਜ਼ਾਦ, ਅਸ਼ਫਾਕੁੱਲਾ ਖਾਨ ਅਤੇ ਬਹਾਦਰ ਸੈਨਿਕਾਂ ਤੋਂ ਪ੍ਰੇਰਨਾ ਲੈਂਦੇ ਰਹਿਣ ਲਈ ਕਿਹਾ, ਜਿਨ੍ਹਾਂ ਦੀ ਬਹਾਦਰੀ ਅਤੇ ਕੁਰਬਾਨੀ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ । ਉਨ੍ਹਾਂ ਨੇ ਰਾਸ਼ਟਰੀ ਸਵੈਮਾਣ ਦੀ ਭਾਵਨਾ ਨੂੰ ਕਿਸੇ ਵੀ ਦੇਸ਼ ਦੇ ਵਿਕਾਸ ਲਈ ਸਭ ਤੋਂ ਮਹੱਤਵਪੂਰਨ ਪਹਿਲੂ ਕਰਾਰ ਦਿੱਤਾ।
ਸ਼੍ਰੀ ਰਾਜਨਾਥ ਸਿੰਘ ਨੇ ਵਿਦਿਆਰਥੀਆਂ ਨੂੰ ਚੁਣੌਤੀਆਂ ਦਾ ਸਾਹਮਣਾ ਕਰਦਿਆਂ ਡਰ ਮਹਿਸੂਸ ਨਾ ਕਰਨ ਅਤੇ ਆਤਮ ਵਿਸ਼ਵਾਸ ਅਤੇ ਚੰਗੇ ਇਰਾਦੇ ਨਾਲ ਆਪਣੇ ਟੀਚਿਆਂ ਵੱਲ ਅੱਗੇ ਵਧਦੇ ਰਹਿਣ ਲਈ ਉਤਸ਼ਾਹਿਤ ਕੀਤਾ। ਉਨ੍ਹਾਂ ਨੇ ਉਨ੍ਹਾਂ ਨੂੰ ਅਪੀਲ ਕੀਤੀ ਕਿ ਉਹ ਕਦੇ ਵੀ ਆਪਣੇ ਦਿਲਾਂ ਵਿੱਚ ਹਉਮੈ ਦੀ ਭਾਵਨਾ ਨੂੰ ਨਾ ਬਣਨ ਦੇਣ, ਭਾਵੇਂ ਉਹ ਉੱਚੀਆਂ ਉਚਾਈਆਂ ਨੂੰ ਛੂਹ ਲੈਣ। ਉਨ੍ਹਾਂ ਨੇ ਕਿਹਾ ਕਿ ਹਮੇਸ਼ਾ ਨਿਮਰ ਅਤੇ ਸਧਾਰਣ ਰਹਿਣਾ ਹੀ ਮੁੱਖ ਹੈ।
ਇਸ ਮੌਕੇ 'ਤੇ ਬੋਲਦੇ ਹੋਏ, ਸਿੱਖਿਆ ਮੰਤਰੀ ਸ਼੍ਰੀ ਧਰਮੇਂਦਰ ਪ੍ਰਧਾਨ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਵੀਰ ਗਾਥਾ ਵਰਗੀਆਂ ਪਹਿਲਕਦਮੀਆਂ ਸਕੂਲੀ ਵਿਦਿਆਰਥੀਆਂ ਨੂੰ ਬਹਾਦਰ ਵੀਰਤਾ ਪੁਰਸਕਾਰ ਜੇਤੂਆਂ ਦੀ ਬਹਾਦਰੀ ਅਤੇ ਕੁਰਬਾਨੀਆਂ ਬਾਰੇ ਸਿੱਖਿਅਤ ਕਰਦੀਆਂ ਹਨ ਅਤੇ ਨੌਜਵਾਨ ਦਿਮਾਗਾਂ ਦੀ ਸਿਰਜਣਾਤਮਕਤਾ ਦਾ ਪਾਲਣ ਪੋਸ਼ਣ ਕਰਦੀਆਂ ਹਨ। ਉਨ੍ਹਾਂ ਨੇ 2.5 ਲੱਖ ਤੋਂ ਵੱਧ ਸਕੂਲਾਂ ਦੇ 1.76 ਕਰੋੜ ਵਿਦਿਆਰਥੀਆਂ ਦੀ ਰਿਕਾਰਡ ਤੋੜ ਭਾਗੀਦਾਰੀ ਨੂੰ ਉਜਾਗਰ ਕੀਤਾ ਜਿਨ੍ਹਾਂ ਨੇ ਡਰਾਇੰਗ, ਪੇਂਟਿੰਗ ਅਤੇ ਲੇਖ ਲਿਖਣ ਵਰਗੀਆਂ ਗਤੀਵਿਧੀਆਂ ਵਿੱਚ ਹਿੱਸਾ ਲਿਆ ਅਤੇ ਦੇਸ਼ ਲਈ ਮਹਾਨ ਸੇਵਾ ਅਤੇ ਕੁਰਬਾਨੀ ਲਈ ਨਾਇਕਾਂ ਨੂੰ ਦਿਲੋਂ ਸ਼ਰਧਾਂਜਲੀ ਦਿੰਦੇ ਹਨ।
ਸਿੱਖਿਆ ਮੰਤਰੀ ਨੇ ਇਹ ਵੀ ਕਿਹਾ ਕਿ ਇਹ ਪਹਿਲਕਦਮੀ ਦੇਸ਼ ਭਗਤੀ, ਦ੍ਰਿੜਤਾ ਅਤੇ ਰਾਸ਼ਟਰੀ ਸਵੈਮਾਣ ਦੀਆਂ ਕਦਰਾਂ-ਕੀਮਤਾਂ ਪੈਦਾ ਕਰਨ ਵਿੱਚ ਮਦਦ ਕਰੇਗੀ, ਵਿਦਿਆਰਥੀਆਂ ਨੂੰ ਦੇਸ਼ ਦੀ ਤਰੱਕੀ ਵਿੱਚ ਯੋਗਦਾਨ ਪਾਉਣ ਲਈ ਪ੍ਰੇਰਿਤ ਕਰੇਗੀ। ਉਨ੍ਹਾਂ ਨੇ ਬਹਾਦਰੀ ਪੁਰਸਕਾਰ ਜੇਤੂਆਂ ਲਈ ਉਤਸ਼ਾਹ ਅਤੇ ਸਨਮਾਨ ਨਾਲ ਭਾਗ ਲੈਣ ਵਾਲੇ ਹਰੇਕ ਵਿਦਿਆਰਥੀ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੀ ਸਫਲਤਾ ਲਈ ਸੁਪਰ-100 ਪੁਰਸਕਾਰ ਜੇਤੂਆਂ ਦੀ ਸ਼ਲਾਘਾ ਕੀਤੀ। ਉਨ੍ਹਾਂ ਦੇ ਸੁਨਹਿਰੇ ਭਵਿੱਖ ਦੀ ਕਾਮਨਾ ਕਰਦਿਆਂ ਉਨ੍ਹਾਂ ਨੇ ਟਿੱਪਣੀ ਕੀਤੀ ਕਿ ਉਨ੍ਹਾਂ ਦਾ ਉਤਸ਼ਾਹ ਅਤੇ ਰਚਨਾਤਮਕਤਾ ਉਨ੍ਹਾਂ ਦੀ ਜ਼ਿੰਦਗੀ ਵਿੱਚ ਚੰਗੀ ਤਰ੍ਹਾਂ ਕੰਮ ਕਰੇਗੀ।
ਸਮਾਗਮ ਦੌਰਾਨ, ਪਰਮਵੀਰ ਚੱਕਰ ਅਵਾਰਡੀ ਸੂਬੇਦਾਰ ਮੇਜਰ ਸੰਜੇ ਕੁਮਾਰ ਨੇ 1999 ਦੀ ਕਾਰਗਿਲ ਜੰਗ ਦੇ ਆਪਣੇ ਪ੍ਰੇਰਨਾਦਾਇਕ ਤਜ਼ਰਬੇ ਨੂੰ ਸਾਂਝਾ ਕੀਤਾ, ਵਿਦਿਆਰਥੀਆਂ ਨੂੰ ਆਪਣੇ ਜੀਵਨ ਵਿੱਚ ਬਹਾਦਰੀ, ਨਿਰਸੁਆਰਥਤਾ ਅਤੇ ਇਮਾਨਦਾਰੀ ਦੀਆਂ ਕਦਰਾਂ ਕੀਮਤਾਂ ਨੂੰ ਧਾਰਨ ਕਰਨ ਦੀ ਅਪੀਲ ਕੀਤੀ। ਓਨ੍ਹਾਂ ਨੇ ਨੌਜਵਾਨ ਭਾਗੀਦਾਰਾਂ ਨੂੰ ਪ੍ਰੇਰਿਤ ਕਰਦੇ ਹੋਏ ਕਿਹਾ “ਸੱਚੀ ਬਹਾਦਰੀ ਸਿਰਫ਼ ਲੜਾਈ ਵਿੱਚ ਹੀ ਨਹੀਂ, ਸਗੋਂ ਰੋਜ਼ਾਨਾ ਜੀਵਨ ਵਿੱਚ ਜੋ ਸਹੀ ਹੈ ਉਸ ਲਈ ਖੜ੍ਹੇ ਹੋਣ ਵਿੱਚ ਹੈ,”
ਰਕਸ਼ਾ ਰਾਜ ਮੰਤਰੀ ਸ਼੍ਰੀ ਸੰਜੈ ਸੇਠ, ਚੀਫ ਆਫ ਡਿਫੈਂਸ ਸਟਾਫ ਜਨਰਲ ਅਨਿਲ ਚੌਹਾਨ, ਜਲ ਸੈਨਾ ਦੇ ਮੁਖੀ ਐਡਮਿਰਲ ਦਿਨੇਸ਼ ਕੇ ਤ੍ਰਿਪਾਠੀ, ਏਅਰ ਚੀਫ ਮਾਰਸ਼ਲ ਏ.ਪੀ. ਸਿੰਘ, ਸਕੱਤਰ, ਸਕੂਲ ਸਿੱਖਿਆ ਅਤੇ ਸਾਖਰਤਾ ਵਿਭਾਗ ਸ਼੍ਰੀ ਸੰਜੈ ਕੁਮਾਰ, ਸਕੱਤਰ (ਰੱਖਿਆ ਉਤਪਾਦਨ) ) ਸ਼੍ਰੀ ਸੰਜੀਵ ਕੁਮਾਰ, ਸਕੱਤਰ, ਰੱਖਿਆ ਖੋਜ ਅਤੇ ਵਿਕਾਸ ਵਿਭਾਗ ਅਤੇ ਡੀਆਰਡੀਓ ਦੇ ਚੇਅਰਮੈਨ ਡਾ. ਸਮੀਰ ਵੀ ਕਾਮਤ, ਡਿਪਟੀ ਚੀਫ਼ ਆਰਮੀ ਸਟਾਫ ਲੈਫਟੀਨੈਂਟ ਜਨਰਲ ਐੱਨਐੱਸ ਰਾਜਾ ਸੁਬਰਾਮਣੀ ਅਤੇ ਹੋਰ ਸੀਨੀਅਰ ਅਧਿਕਾਰੀ ਇਸ ਸਮਾਗਮ ਵਿੱਚ ਸ਼ਾਮਲ ਹੋਏ।
*********
ਐੱਮਵੀ/ ਏਕੇ
(Release ID: 2096567)
Visitor Counter : 9