ਵਿੱਤ ਮੰਤਰਾਲਾ
ਸਕਸ਼ਮ ਆਂਗਨਵਾੜੀ ਅਤੇ ਪੋਸ਼ਣ 2.0 ਪ੍ਰੋਗਰਾਮ (SAKSHAM ANGANWADI AND POSHAN 2.0 PROGRAMME) ਦੇ ਤਹਿਤ ਪੋਸ਼ਣ ਸਬੰਧੀ ਸਹਾਇਤਾ ਨੂੰ ਹੁਲਾਰਾ ਦੇਣਾ
ਸਾਰੇ ਜ਼ਿਲ੍ਹਾ ਹਸਪਤਾਲਾਂ ਵਿੱਚ ਡੇਅ ਕੇਅਰ ਕੈਂਸਰ ਸੈਂਟਰ ਸਥਾਪਿਤ ਕੀਤੇ ਜਾਣਗੇ; ਵਰ੍ਹੇ 2025-26 ਵਿੱਚ 200 ਸੈਂਟਰ ਸਥਾਪਿਤ ਕੀਤੇ ਜਾਣਗੇ
ਪ੍ਰਾਈਵੇਟ ਸੈਕਟਰ ਦੀ ਭਾਗੀਦਾਰੀ ਨਾਲ ਭਾਰਤ ਵਿੱਚ ਮੈਡੀਕਲ ਟੂਰਿਜ਼ਮ ਅਤੇ ਇਲਾਜ ਨੂੰ ਉਤਸ਼ਾਹਿਤ ਕੀਤਾ ਜਾਵੇਗਾ
36 ਜੀਵਨ ਰੱਖਿਅਕ ਔਸ਼ਧੀਆਂ ਅਤੇ ਦਵਾਈਆਂ ਨੂੰ ਬੇਸਿਕ ਕਸਟਮ ਡਿਊਟੀ ਤੋਂ ਪੂਰੀ ਤਰ੍ਹਾਂ ਨਾਲ ਛੂਟ
Posted On:
01 FEB 2025 1:07PM by PIB Chandigarh
ਕੇਂਦਰੀ ਵਿੱਤ ਅਤੇ ਕਾਰਪੋਰੇਟ ਮਾਮਲੇ ਮੰਤਰੀ, ਸ਼੍ਰੀਮਤੀ ਨਿਰਮਲਾ ਸੀਤਾਰਮਣ ਨੇ ਅੱਜ ਸੰਸਦ ਵਿੱਚ ਕੇਂਦਰੀ ਬਜਟ 2025-26 ਪੇਸ਼ ਕਰਦੇ ਹੋਏ ਕਿਹਾ ਕਿ ਦੇਸ਼ ਦੀ ਪ੍ਰਗਤੀ ਦੇ ਤੀਸਰੇ ਇੰਜਣ ਵਿਕਾਸ ਵਿੱਚ ਨਿਵੇਸ਼-ਇਨੋਵੇਸ਼ਨ ਦੇ ਖੇਤਰ ਵਿੱਚ ਨਿਵੇਸ਼ ਨੂੰ ਸ਼ਾਮਲ ਕਰਦਾ ਹੈ।
ਉਨ੍ਹਾਂ ਨੇ ਕਿਹਾ ਕਿ ਲੋਕਾਂ ਵਿੱਚ ਨਿਵੇਸ਼ ਦੇ ਹਿੱਸੇ ਵਜੋਂ, ਕੇਂਦਰੀ ਬਜਟ 2025-26 ਵਿੱਚ ਸਕਸ਼ਮ ਆਂਗਣਵਾੜੀ ਅਤੇ ਪੋਸ਼ਣ 2.0 ਪ੍ਰੋਗਰਾਮ ਦੇ ਤਹਿਤ ਪੋਸ਼ਣ ਸਹਾਇਤਾ ਲਈ ਲਾਗਤ ਮਾਪਦੰਡਾਂ ਨੂੰ ਵਧਾਉਣ ਦਾ ਪ੍ਰਸਤਾਵ ਹੈ। ਇਹ ਪ੍ਰੋਗਰਾਮ ਦੇਸ਼ ਭਰ ਵਿੱਚ 8 ਕਰੋੜ ਤੋਂ ਵੱਧ ਬੱਚਿਆਂ, 1 ਕਰੋੜ ਗਰਭਵਤੀ ਮਹਿਲਾਵਾਂ ਅਤੇ ਦੁੱਧ ਪਿਲਾਉਣ ਵਾਲੀਆਂ ਮਾਤਾਵਾਂ, ਅਤੇ ਖਾਹਿਸ਼ੀ ਜ਼ਿਲ੍ਹਿਆਂ ਅਤੇ ਉੱਤਰ-ਪੂਰਬੀ ਖੇਤਰ ਵਿੱਚ ਲਗਭਗ 20 ਲੱਖ ਕਿਸ਼ੋਰ ਲੜਕੀਆਂ ਨੂੰ ਪੋਸ਼ਣ ਸਹਾਇਤਾ ਪ੍ਰਦਾਨ ਕਰਦਾ ਹੈ।
ਕੇਂਦਰੀ ਵਿੱਤ ਮੰਤਰੀ ਨੇ ਆਪਣੇ ਬਜਟ ਭਾਸ਼ਣ ਵਿੱਚ, ਅਗਲੇ 3 ਵਰ੍ਹਿਆਂ ਵਿੱਚ ਦੇਸ਼ ਦੇ ਸਾਰੇ ਜ਼ਿਲ੍ਹਾ ਹਸਪਤਾਲਾਂ ਵਿੱਚ ਡੇਅ ਕੇਅਰ ਕੈਂਸਰ ਸੈਂਟਰ ਸਥਾਪਿਤ ਕਰਨ ਦੀ ਸੁਵਿਧਾ ਦੇਣ ਦਾ ਐਲਾਨ ਕੀਤਾ। ਇਸ ਬਜਟ ਵਿੱਚ ਇਹ ਵੀ ਜ਼ਿਕਰ ਕੀਤਾ ਗਿਆ ਹੈ ਕਿ 2025-26 ਵਿੱਚ 200 ਸੈਂਟਰ ਸਥਾਪਿਤ ਕੀਤੇ ਜਾਣਗੇ। ਇਸ ਬਜਟ ਵਿੱਚ ਇਹ ਵੀ ਜ਼ਿਕਰ ਕੀਤਾ ਗਿਆ ਕਿ ਅਗਲੇ ਸਾਲ, ਮੈਡੀਕਲ ਕਾਲਜਾਂ ਅਤੇ ਹਸਪਤਾਲਾਂ ਵਿੱਚ 10,000 ਵਾਧੂ ਸੀਟਾਂ ਜੋੜੀਆਂ ਜਾਣਗੀਆਂ, ਅਗਲੇ 5 ਵਰ੍ਹਿਆਂ ਵਿੱਚ 75,000 ਸੀਟਾਂ ਜੋੜਨ ਦਾ ਟੀਚਾ ਹੈ।
ਵਿੱਤ ਮੰਤਰੀ ਨੇ ਦੱਸਿਆ ਕਿ ਭਾਰਤ ਵਿੱਚ ਮੈਡੀਕਲ ਟੂਰਿਜ਼ਮ ਅਤੇ ਇਲਾਜ ਨੂੰ ਪ੍ਰਾਈਵੇਟ ਸੈਕਟਰ ਦੇ ਨਾਲ ਸਾਂਝੇਦਾਰੀ ਵਿੱਚ ਸਮਰੱਥਾ ਨਿਰਮਾਣ ਅਤੇ ਅਸਾਨ ਵੀਜ਼ਾ ਨਿਯਮਾਂ ਦੇ ਨਾਲ ਉਤਸ਼ਾਹਿਤ ਕੀਤਾ ਜਾਵੇਗਾ।
ਔਸ਼ਧੀਆਂ/ਦਵਾਈਆਂ ਦੇ ਆਯਾਤ 'ਤੇ ਰਾਹਤ
ਮਰੀਜ਼ਾਂ, ਖਾਸ ਕਰਕੇ ਕੈਂਸਰ, ਅਸਧਾਰਣ ਬਿਮਾਰੀਆਂ ਅਤੇ ਹੋਰ ਗੰਭੀਰ ਪੁਰਾਣੀਆਂ ਬਿਮਾਰੀਆਂ ਤੋਂ ਪੀੜਤ ਮਰੀਜ਼ਾਂ ਨੂੰ ਰਾਹਤ ਪ੍ਰਦਾਨ ਕਰਨ ਲਈ, ਕੇਂਦਰੀ ਵਿੱਤ ਮੰਤਰੀ ਨੇ 36 ਜੀਵਨ ਰੱਖਿਅਕ ਦਵਾਈਆਂ ਅਤੇ ਦਵਾਈਆਂ ਨੂੰ ਬੇਸਿਕ ਕਸਟਮ ਡਿਊਟੀ (BCD) ਤੋਂ ਪੂਰੀ ਤਰ੍ਹਾਂ ਛੂਟ ਵਾਲੀਆਂ ਦਵਾਈਆਂ ਦੀ ਸੂਚੀ ਵਿੱਚ ਸ਼ਾਮਲ ਕਰਨ ਦਾ ਪ੍ਰਸਤਾਵ ਰੱਖਿਆ ਹੈ।
ਵਿੱਤ ਮੰਤਰੀ ਨੇ ਸੂਚੀ ਵਿੱਚ 6 ਜੀਵਨ ਰੱਖਿਅਕ ਦਵਾਈਆਂ ਨੂੰ ਸ਼ਾਮਲ ਕਰਨ ਦਾ ਵੀ ਪ੍ਰਸਤਾਵ ਰੱਖਿਆ ਜਿਸ ਨਾਲ 5% ਦੀ ਰਿਆਇਤੀ ਕਸਟਮ ਡਿਊਟੀ ਲਗੇਗੀ। ਇਹ ਪੂਰਨ ਛੂਟ ਅਤੇ ਰਿਆਇਤੀ ਡਿਊਟੀ ਉਪਰੋਕਤ ਦਵਾਈਆਂ ਦੇ ਨਿਰਮਾਤਾਵਾਂ ਦੇ ਲਈ ਥੋਕ ਦਵਾਈਆਂ ‘ਤੇ ਵੀ ਇਸੇ ਤਰ੍ਹਾਂ ਲਾਗੂ ਹੋਵੇਗੀ।
ਬਜਟ ਵਿੱਚ ਇਹ ਵੀ ਦੱਸਿਆ ਗਿਆ ਹੈ ਕਿ ਫਾਰਮਾਸਿਊਟੀਕਲ ਕੰਪਨੀਆਂ ਦੁਆਰਾ ਚਲਾਏ ਜਾ ਰਹੇ ਮਰੀਜ਼ ਸਹਾਇਤਾ ਪ੍ਰੋਗਰਾਮਾਂ ਅਧੀਨ ਔਸ਼ਧੀਆਂ ਅਤੇ ਦਵਾਈਆਂ ਬੀਸੀਡੀ ਤੋਂ ਪੂਰੀ ਤਰ੍ਹਾਂ ਛੂਟ ਪ੍ਰਾਪਤ ਹਨ, ਬਸ਼ਰਤੇ ਕਿ ਦਵਾਈਆਂ ਮਰੀਜ਼ਾਂ ਨੂੰ ਮੁਫਤ ਸਪਲਾਈ ਕੀਤੀਆਂ ਜਾਣ। ਬਜਟ ਵਿੱਚ 13 ਨਵੇਂ ਮਰੀਜ਼ ਸਹਾਇਤਾ ਪ੍ਰੋਗਰਾਮਾਂ ਦੇ ਨਾਲ 37 ਹੋਰ ਦਵਾਈਆਂ ਇਸ ਵਿੱਚ ਜੋੜਨ ਦਾ ਪ੍ਰਸਤਾਵ ਹੈ।
****
ਐੱਨਬੀ/ਕੇਐੱਸ/ਏਐੱਸ/ਏਕੇ
(Release ID: 2098515)
Visitor Counter : 17
Read this release in:
English
,
Khasi
,
Urdu
,
Marathi
,
Hindi
,
Assamese
,
Bengali
,
Gujarati
,
Odia
,
Tamil
,
Telugu
,
Kannada
,
Malayalam