ਵਿੱਤ ਮੰਤਰਾਲਾ
ਜਲ ਜੀਵਨ ਮਿਸ਼ਨ ਦਾ ਬਜਟ ਖ਼ਰਚ ਵਧ ਕੇ 67,000 ਕਰੋੜ ਰੁਪਏ ਹੋਇਆ
ਜਲ ਜੀਵਨ ਮਿਸ਼ਨ ਦਾ ਵਿਸਥਾਰ 2028 ਤੱਕ
ਮਿਸ਼ਨ ਅਗਲੇ 3 ਸਾਲਾਂ ਦੀ ਮਿਆਦ ਵਿੱਚ 100 ਪ੍ਰਤੀਸ਼ਤ ਕਵਰੇਜ ਹਾਸਿਲ ਕਰੇਗਾ
Posted On:
01 FEB 2025 1:00PM by PIB Chandigarh
ਕੇਂਦਰੀ ਵਿੱਤ ਅਤੇ ਕਾਰਪੋਰੇਟ ਮਾਮਲੇ ਮੰਤਰੀ ਸ੍ਰੀਮਤੀ ਨਿਰਮਲਾ ਸੀਤਾਰਮਣ ਨੇ ਅੱਜ 01 ਫਰਵਰੀ, 2025 ਨੂੰ ਸੰਸਦ ਵਿੱਚ ਕੇਂਦਰੀ ਬਜਟ 2025-26 ਪੇਸ਼ ਕਰਦੇ ਹੋਏ ਕਿਹਾ ਕਿ ਜਲ ਜੀਵਨ ਮਿਸ਼ਨ ਦਾ ਕੁੱਲ ਬਜਟ ਖ਼ਰਚ ਵਧਾ ਕੇ 67,000 ਕਰੋੜ ਰੁਪਏ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਮਿਸ਼ਨ ਨੂੰ 2028 ਤੱਕ ਵਧਾ ਦਿੱਤਾ ਗਿਆ ਹੈ।
ਸ੍ਰੀਮਤੀ ਨਿਰਮਲਾ ਸੀਤਾਰਮਣ ਨੇ ਕਿਹਾ ਕਿ 2019 ਤੋਂ ਲੈ ਕੇ ਹੁਣ ਤੱਕ 15 ਕਰੋੜ ਲੋਕਾਂ, ਜੋ ਕਿ ਭਾਰਤ ਦੀ ਪੇਂਡੂ ਆਬਾਦੀ ਦਾ 80 ਪ੍ਰਤੀਸ਼ਤ ਹਨ, ਨੂੰ ਜਲ ਜੀਵਨ ਮਿਸ਼ਨ ਤੋਂ ਲਾਭ ਹੋਇਆ ਹੈ। ਉਨ੍ਹਾਂ ਅੱਗੇ ਕਿਹਾ ਕਿ ਇਸ ਮਿਸ਼ਨ ਤਹਿਤ ਪੀਣ ਵਾਲੇ ਪਾਣੀ ਦੇ ਟੂਟੀ ਦੇ ਕੁਨੈਕਸ਼ਨਾਂ ਤੱਕ ਪਹੁੰਚ ਪ੍ਰਦਾਨ ਕੀਤੀ ਜਾਂਦੀ ਹੈ ਅਤੇ ਅਗਲੇ ਤਿੰਨ ਸਾਲਾਂ ਵਿੱਚ 100 ਪ੍ਰਤੀਸ਼ਤ ਕਵਰੇਜ ਪ੍ਰਾਪਤ ਕਰਨ ਦਾ ਟੀਚਾ ਹੈ।
ਸ੍ਰੀਮਤੀ ਨਿਰਮਲਾ ਸੀਤਾਰਮਣ ਨੇ ਦੱਸਿਆ ਕਿ ਇਸ ਮਿਸ਼ਨ ਦਾ ਮੁੱਖ ਉਦੇਸ਼ ਗੁਣਵੱਤਾ ਵਿੱਚ ਸੁਧਾਰ ਕਰਨਾ ਹੈ ਅਤੇ "ਜਨ ਭਾਗੀਦਾਰੀ" ਰਾਹੀਂ ਪੇਂਡੂ ਖੇਤਰਾਂ ਵਿੱਚ ਪਾਈਪਾਂ ਰਾਹੀਂ ਜਲ ਸਪਲਾਈ ਯੋਜਨਾਵਾਂ ਦੇ ਸੰਚਾਲਨ ਅਤੇ ਰੱਖ-ਰਖਾਅ (ਓਐਂਡਐੱਮ) 'ਤੇ ਧਿਆਨ ਕੇਂਦਰਿਤ ਕੀਤਾ ਜਾਵੇਗਾ। ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨਾਲ ਵੱਖਰੇ ਸਮਝੌਤਿਆਂ ‘ਤੇ ਹਸਤਾਖ਼ਰ ਕੀਤੇ ਜਾਣਗੇ ਤਾਂ ਜੋ ਇਸਦੀ ਸਥਿਰਤਾ ਅਤੇ ਨਾਗਰਿਕ-ਕੇਂਦਰਿਤ ਜਲ ਸੇਵਾ ਵੰਡ ਨੂੰ ਯਕੀਨੀ ਬਣਾਇਆ ਜਾ ਸਕੇ।
******
ਐੱਨਬੀ/ਵੀਵੀ/ਐੱਸਸੀ/ਵਿਕਰਮ
(Release ID: 2098647)
Visitor Counter : 16
Read this release in:
Assamese
,
English
,
Urdu
,
Marathi
,
Hindi
,
Nepali
,
Bengali
,
Gujarati
,
Odia
,
Tamil
,
Telugu
,
Kannada
,
Malayalam