ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਮਹਾਮਹਿਮ ਸ਼੍ਰੀ ਬਾਰਟ ਡੀ ਵੇਵਰ (Bart De Wever) ਨੂੰ ਬੈਲਜੀਅਮ ਦਾ ਪ੍ਰਧਾਨ ਮੰਤਰੀ ਬਣਨ ‘ਤੇ ਵਧਾਈਆਂ ਦਿੱਤੀਆਂ
Posted On:
04 FEB 2025 9:00AM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸ਼੍ਰੀ ਬਾਰਟ ਡੀ ਵੇਵਰ (Bart De Wever) ਨੂੰ ਬੈਲਜੀਅਮ ਦੇ ਪ੍ਰਧਾਨ ਮੰਤਰੀ ਦਾ ਅਹੁਦਾ ਸੰਭਾਲਣ ‘ਤੇ ਵਧਾਈਆਂ ਦਿੱਤੀਆਂ। ਸ਼੍ਰੀ ਮੋਦੀ ਨੇ ਭਾਰਤ-ਬੈਲਜੀਅਮ ਸਬੰਧਾਂ ਨੂੰ ਹੋਰ ਮਜ਼ਬੂਤ ਬਣਾਉਣ ਅਤੇ ਆਲਮੀ ਮਾਮਲਿਆਂ ‘ਤੇ ਆਪਸੀ ਸਹਿਯੋਗ ਵਧਾਉਣ ਲਈ ਮਿਲ ਕੇ ਕੰਮ ਕਰਨ ‘ਤੇ ਵਿਸ਼ਵਾਸ ਵਿਅਕਤ ਕੀਤਾ।
ਐਕਸ (X) ‘ਤੇ ਇੱਕ ਪੋਸਟ ਵਿੱਚ, ਉਨ੍ਹਾਂ ਨੇ ਲਿਖਿਆ:
"ਪ੍ਰਧਾਨ ਮੰਤਰੀ @Bart_DeWever ਨੂੰ ਅਹੁਦਾ ਸੰਭਾਲਣ ‘ਤੇ ਹਾਰਦਿਕ ਵਧਾਈਆਂ। ਮੈਂ ਭਾਰਤ-ਬੈਲਜੀਅਮ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ਅਤੇ ਆਲਮੀ ਮਾਮਲਿਆਂ ‘ਤੇ ਸਾਡੇ ਸਹਿਯੋਗ ਨੂੰ ਵਧਾਉਣ ਲਈ ਮਿਲ ਕੇ ਕੰਮ ਕਰਨ ਦੇ ਲਈ ਉਤਸੁਕ ਹਾਂ। ਮੈਂ ਤੁਹਾਡੇ ਸਫ਼ਲ ਕਾਰਜਕਾਲ ਦੀ ਕਾਮਨਾ ਕਰਦਾ ਹਾਂ।"
*********
ਐੱਮਜੇਪੀਐੱਸ/ਐੱਸਆਰ
(Release ID: 2099708)
Visitor Counter : 17
Read this release in:
Malayalam
,
English
,
Urdu
,
Hindi
,
Marathi
,
Bengali-TR
,
Manipuri
,
Bengali
,
Assamese
,
Gujarati
,
Odia
,
Tamil
,
Telugu
,
Kannada