ਗ੍ਰਹਿ ਮੰਤਰਾਲਾ
azadi ka amrit mahotsav

ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਸ਼੍ਰੀ ਅਮਿਤ ਸ਼ਾਹ ਨੇ ਨਵੀਂ ਦਿੱਲੀ ਵਿੱਚ ਜੰਮੂ ਅਤੇ ਕਸ਼ਮੀਰ ਦੀ ਸੁਰੱਖਿਆ ਸਥਿਤੀ ‘ਤੇ ਇੱਕ ਉੱਚ ਪੱਧਰੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕੀਤੀ

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਜੀ ਦੀ ਅਗਵਾਈ ਵਿੱਚ ਕੇਂਦਰ ਸਰਕਾਰ, ਜੰਮੂ-ਕਸ਼ਮੀਰ ਤੋਂ ਅੱਤਵਾਦ ਦੇ ਪੂਰਨ ਖਾਤਮੇ ਦੇ ਪ੍ਰਤੀ ਵਚਨਬੱਧ

ਮੋਦੀ ਸਰਕਾਰ ਦੇ ਨਿਰੰਤਰ ਅਤੇ ਤਾਲਮੇਲ ਵਾਲੇ ਯਤਨਾਂ ਦੇ ਕਾਰਨ ਜੰਮੂ-ਕਸ਼ਮੀਰ ਵਿੱਚ ਅੱਤਵਾਦ ਦਾ ਈਕੋਸਿਸਟਮ ਕਮਜ਼ੋਰ ਹੋਇਆ ਹੈ

ਗ੍ਰਹਿ ਮੰਤਰੀ ਨੇ ਸਾਰੀਆਂ ਸੁਰੱਖਿਆ ਏਜੰਸੀਆਂ ਨੂੰ zero infiltration ਦਾ ਟੀਚਾ ਰੱਖ ਕੇ ਅੱਤਵਾਦ ਦੇ ਵਿਰੁੱਧ ਲੜਾਈ ਨੂੰ ਅੱਗੇ ਵਧਾਉਣ ਦਾ ਨਿਰਦੇਸ਼ ਦਿੱਤਾ

ਅੱਤਵਾਦੀਆਂ ਦੇ ਵਜੂਦ ਨੂੰ ਜੜ੍ਹ ਤੋਂ ਖ਼ਤਮ ਕਰਨਾ ਸਾਡਾ ਟੀਚਾ ਹੋਵੇ
ਨਾਰਕੋਟਿਕਸ ਦੇ ਵਪਾਰ ਤੋਂ ਪ੍ਰਾਪਤ ਪੈਸੇ ਤੋਂ ਹੋ ਰਹੀ ਟੇਰਰ ਫੰਡਿੰਗ ਨੂੰ ਤੇਜ਼ੀ ਅਤੇ ਸਖ਼ਤੀ ਨਾਲ ਰੋਕਣਾ ਹੈ

Posted On: 05 FEB 2025 3:40PM by PIB Chandigarh

ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਸ਼੍ਰੀ ਅਮਿਤ ਸ਼ਾਹ ਨੇ ਅੱਜ ਨਵੀਂ ਦਿੱਲੀ ਵਿੱਚ ਜੰਮੂ ਤੇ ਕਸ਼ਮੀਰ ਦੀ ਸੁਰੱਖਿਆ ਸਥਿਤੀ ‘ਤੇ ਇੱਕ ਉੱਚ ਪੱਧਰੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕੀਤੀ। ਮੀਟਿੰਗ ਵਿੱਚ ਜੰਮੂ ਅਤੇ ਕਸ਼ਮੀਰ ਦੇ  ਉਪ ਰਾਜਪਾਲ ਸ਼੍ਰੀ ਮਨੋਜ ਸਿਨਹਾ, ਕੇਂਦਰੀ ਗ੍ਰਹਿ ਸਕੱਤਰ, ਇੰਟੇਲੀਜੈਂਸ ਬਿਊਰੋ ਦੇ ਡਾਇਰੈਕਟਰ, ਜੰਮੂ ਤੇ ਕਸ਼ਮੀਰ ਦੇ ਮੁੱਖ ਸਕੱਤਰ ਅਤੇ ਪੁਲਿਸ ਡਾਇਰੈਕਟਰ ਜਨਰਲ ਸਮੇਤ ਗ੍ਰਹਿ ਮੰਤਰਾਲੇ ਅਤੇ ਜੰਮੂ ਕਸ਼ਮੀਰ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀਆਂ ਨੇ ਹਿੱਸਾ ਲਿਆ। ਗ੍ਰਹਿ ਮੰਤਰੀ ਸ਼੍ਰੀ ਅਮਿਤ ਸ਼ਾਹ ਨੇ ਕੱਲ੍ਹ ਵੀ ਜੰਮੂ-ਕਸ਼ਮੀਰ ਦੀ ਸੁਰੱਖਿਆ ਸਥਿਤੀ ‘ਤੇ ਇੱਕ ਮਹੱਤਵਪੂਰਨ ਸਮੀਖਿਆ ਮੀਟਿੰਗ ਕੀਤੀ ਸੀ ਜਿਸ ਵਿੱਚ  ਚੀਫ ਆਫ਼ ਆਰਮੀ ਸਟਾਫ ਜਨਰਲ ਉਪੇਂਦਰ ਦ੍ਵਿਵੇਦੀ, ਅਤੇ ਕੇਂਦਰੀ ਗ੍ਰਹਿ ਸਕੱਤਰ ਸਮੇਤ ਕਈ ਸੀਨੀਅਰ ਅਧਿਕਾਰੀਆਂ ਨੇ ਹਿੱਸਾ ਲਿਆ ਸੀ।

ਮੀਟਿੰਗ ਨੂੰ  ਸੰਬੋਧਨ ਕਰਦੇ ਹੋਏ ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਜੀ ਦੀ ਅਗਵਾਈ ਵਿੱਚ ਕੇਂਦਰ ਸਰਕਾਰ, ਜੰਮੂ ਅਤੇ ਕਸ਼ਮੀਰ ਤੋਂ ਅੱਤਵਾਦ ਨੂੰ ਪੂਰੀ ਤਰ੍ਹਾਂ ਸਮਾਪਤ ਕਰਨ ਦੇ ਪ੍ਰਤੀ ਵਚਨਬੱਧ ਹੈ। ਉਨ੍ਹਾਂ ਨੇ ਕਿਹਾ ਕਿ ਮੋਦੀ ਸਰਕਾਰ ਦੇ ਨਿਰੰਤਰ ਅਤੇ ਤਾਲਮੇਲ ਵਾਲੇ ਯਤਨਾਂ ਦੇ ਕਾਰਨ ਜੰਮੂ-ਕਸ਼ਮੀਰ ਵਿੱਚ ਅੱਤਵਾਦ ਦਾ ਈਕੋਸਿਸਟਮ ਬਹੁਤ ਕਮਜ਼ੋਰ ਹੋ ਗਿਆ ਹੈ।

ਗ੍ਰਹਿ ਮੰਤਰੀ ਨੇ ਸਾਰੀਆਂ ਸੁਰੱਖਿਆ ਏਜੰਸੀਆਂ ਨੂੰ zero infiltration ਦਾ ਟੀਚਾ ਰੱਖ ਕੇ ਅੱਤਵਾਦ ਦੇ ਵਿਰੁੱਧ ਲੜਾਈ ਨੂੰ ਅੱਗੇ ਵਧਾਉਣ ਦਾ ਨਿਰਦੇਸ਼ ਦਿੱਤਾ। ਉਨ੍ਹਾਂ ਨੇ ਕਿਹਾ ਕਿ ਸਾਰੀਆਂ ਸੁਰੱਖਿਆ ਏਜੰਸੀਆਂ  ਘੁਸਪੈਠ ਅਤੇ ਅੱਤਵਾਦ ‘ਤੇ ruthless ਅਪ੍ਰੋਚ ਦੇ ਨਾਲ ਹੋਰ ਸਖ਼ਤ ਕਾਰਵਾਈ ਕਰਨ। ਉਨ੍ਹਾਂ ਨੇ ਕਿਹਾ ਕਿ ਅੱਤਵਾਦੀਆਂ ਦੇ ਵਜੂਦ ਨੂੰ ਜੜ੍ਹ ਤੋਂ ਖ਼ਤਮ ਕਰਨਾ ਸਾਡਾ ਟੀਚਾ ਹੋਣਾ ਚਾਹੀਦਾ ਹੈ।

ਸ਼੍ਰੀ ਅਮਿਤ ਸ਼ਾਹ ਨੇ ਕਿਹਾ ਕਿ ਨਾਰਕੋ ਨੈੱਟਵਰਕ ਨਾਲ ਘੁਸਪੈਠ ਅਤੇ ਅੱਤਵਾਦੀਆਂ ਨੂੰ ਆਪਣੀਆਂ ਗਤੀਵਿਧੀਆਂ ਚਲਾਉਣ ਵਿੱਚ ਸਹਿਯੋਗ ਮਿਲ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਨਾਰਕੋਟਿਕਸ ਦੇ ਵਪਾਰ ਤੋਂ ਪ੍ਰਾਪਤ ਪੈਸਿਆਂ ਨਾਲ ਹੋ ਰਹੀ ਟੈਰਰ ਫੰਡਿੰਗ ਦੇ ਖਿਲਾਫ ਤੁਰੰਤ ਕਾਰਵਾਈ ਕਰਨ ਦੀ ਜ਼ਰੂਰਤ ਹੈ।

ਸ਼੍ਰੀ ਅਮਿਤ ਸ਼ਾਹ ਨੇ ਏਜੰਸੀਆਂ ਨੂੰ ਨਵੇਂ ਅਪਰਾਧਿਕ ਕਾਨੂੰਨਾਂ ਦੇ ਮੱਦੇਨਜ਼ਰ ਫੌਰੈਂਸਿਕ ਸਾਇੰਸ ਲੈਬੋਰੇਟਰੀ (FSL) ਦੇ ਅਹੁਦਿਆਂ 'ਤੇ ਨਵੀਆਂ ਨਿਯੁਕਤੀਆਂ ਕਰਨ ਦੇ ਨਿਰਦੇਸ਼ ਦਿੱਤੇ।

ਸ਼੍ਰੀ ਅਮਿਤ ਸ਼ਾਹ ਨੇ ਅੱਤਵਾਦ-ਮੁਕਤ ਜੰਮੂ ਅਤੇ ਕਸ਼ਮੀਰ ਦੇ ਟੀਚੇ ਨੂੰ ਪ੍ਰਾਪਤ ਕਰਨ ਦੇ ਲਈ ਅੱਤਵਾਦ ਦੇ ਖਿਲਾਫ਼ ਜ਼ੀਰੋ ਟੌਲਰੈਂਸ ਦੀ ਮੋਦੀ ਸਰਕਾਰ ਦੀ ਨੀਤੀ ‘ਤੇ ਜ਼ੋਰ ਦਿੱਤਾ। ਉਨ੍ਹਾਂ ਨੇ ਸਾਰੀਆਂ ਸੁਰੱਖਿਆ ਏਜੰਸੀਆਂ ਨੂੰ ਚੌਕਸ ਰਹਿਣ ਅਤੇ ਜੰਮੂ-ਕਸ਼ਮੀਰ ਵਿੱਚ ਅੱਤਵਾਦ ਨੂੰ ਖਤਮ ਕਰਨ ਲਈ ਤਾਲਮੇਲ ਨਾਲ ਕੰਮ ਕਰਨਾ ਜਾਰੀ ਰੱਖਣ ਦਾ ਨਿਰਦੇਸ਼ ਦਿੱਤਾ।

ਗ੍ਰਹਿ ਮੰਤਰੀ ਨੇ ਜੰਮੂ ਅਤੇ ਕਸ਼ਮੀਰ ਵਿੱਚ ਸੁਰੱਖਿਆ ਦੀ ਦ੍ਰਿਸ਼ਟੀ ਨਾਲ ਸਾਰੇ ਮਾਪਢੰਡਾਂ ਵਿੱਚ ਮਹੱਤਵਪੂਰਨ ਸੁਧਾਰ ਲਈ ਸੁਰੱਖਿਆ ਏਜੰਸੀਆਂ ਦੇ ਯਤਨਾਂ ਦੀ ਸ਼ਲਾਘਾ ਕੀਤੀ।

******

ਰਾਜ ਕੁਮਾਰ/ਵਿਵੇਕ/ਆਸ਼ੂਤੋਸ਼/ਪੰਕਜ


(Release ID: 2100104) Visitor Counter : 40