ਗ੍ਰਹਿ ਮੰਤਰਾਲਾ
azadi ka amrit mahotsav

31 ਮਾਰਚ 2026 ਤੋਂ ਪਹਿਲਾਂ ਦੇਸ਼ ਵਿੱਚੋਂ ਨਕਸਲਵਾਦ ਨੂੰ ਜੜ ਤੋਂ ਖਤਮ ਕਰ ਦੇਵਾਂਗੇ


ਗ੍ਰਹਿ ਮੰਤਰੀ ਸ਼੍ਰੀ ਅਮਿਤ ਸ਼ਾਹ ਨੇ ਸੁਰੱਖਿਆ ਬਲਾਂ ਦੁਆਰਾ 31 ਨਕਸਲੀਆਂ ਨੂੰ ਢੇਰ ਕਰਨਾ ਨਕਸਲ ਮੁਕਤ ਭਾਰਤ ਬਣਾਉਣ ਦੀ ਦਿਸ਼ਾ ਵਿੱਚ ਇੱਕ ਵੱਡੀ ਸਫਲਤਾ ਦੱਸਿਆ

ਓਪਰੇਸ਼ਨ ਵਿੱਚ ਭਾਰੀ ਮਾਤਰਾ ਵਿੱਚ ਹਥਿਆਰ ਅਤੇ ਵਿਸਫੋਟਕ ਸਮੱਗਰੀ ਵੀ ਬਰਾਮਦ ਹੋਈ

ਗ੍ਰਹਿ ਮੰਤਰੀ ਨੇ ਕਿਹਾ, ਨਕਸਲਵਾਦ ਨੂੰ ਖ਼ਤਮ ਕਰਨ ਵਿੱਚ ਅੱਜ ਦੋ ਬਹਾਦਰ ਜਵਾਨਾਂ ਨੂੰ ਗੁਆ ਦਿੱਤਾ ਹੈ, ਇਹ ਦੇਸ਼ ਇਨ੍ਹਾਂ ਵੀਰਾਂ ਦਾ ਹਮੇਸ਼ਾ ਰਿਣੀ ਰਹੇਗਾ

Posted On: 09 FEB 2025 4:40PM by PIB Chandigarh

ਸੁਰੱਖਿਆ ਬਲਾਂ ਨੇ ਛੱਤੀਸਗੜ੍ਹ ਦੇ ਬੀਜਾਪੁਰ ਵਿੱਚ 31 ਨਕਸਲੀਆਂ ਨੂੰ ਢੇਰ ਕਰ ਦਿੱਤਾ ਹੈ। ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਸ਼੍ਰੀ ਅਮਿਤ ਸ਼ਾਹ ਨੇ ਇਸ ਨੂੰ ਨਕਸਲ ਮੁਕਤ ਭਾਰਤ ਬਣਾਉਣ ਦੀ ਦਿਸ਼ਾ ਵਿੱਚ ਸੁਰੱਖਿਆ ਬਲਾਂ ਦੀ ਇੱਕ ਵੱਡੀ ਸਫਲਤਾ ਦੱਸਿਆ ਹੈ।

ਕੇਂਦਰੀ ਗ੍ਰਹਿ ਮੰਤਰੀ ਨੇ 'ਐਕਸ' (X) 'ਤੇ ਆਪਣੀ ਇੱਕ ਪੋਸਟ ਵਿੱਚ ਦੱਸਿਆ ਕਿ ਨਕਸਲ ਮੁਕਤ ਭਾਰਤ ਬਣਾਉਣ ਦੀ ਦਿਸ਼ਾ ਵਿੱਚਸੁਰੱਖਿਆ ਬਲਾਂ ਨੇ ਛੱਤੀਸਗੜ੍ਹ ਦੇ ਬੀਜਾਪੁਰ ਵਿੱਚ ਵੱਡੀ ਸਫਲਤਾ ਹਾਸਲ ਕੀਤੀ ਹੈ। ਇਸ ਓਪਰੇਸ਼ਨ ਵਿੱਚ 31 ਨਕਸਲੀਆਂ ਨੂੰ ਢੇਰ ਕਰਨ ਦੇ ਨਾਲ ਹੀ ਵੱਡੀ ਮਾਤਰਾ ਵਿੱਚ ਹਥਿਆਰ ਅਤੇ ਵਿਸਫੋਟਕ ਸਮੱਗਰੀ ਵੀ ਬਰਾਮਦ ਕੀਤੀ ਗਈ।

ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਨੇ ਦੱਸਿਆ ਕਿ ਮਨੁੱਖਤਾ ਵਿਰੋਧੀ ਨਕਸਲਵਾਦ ਨੂੰ ਖ਼ਤਮ ਕਰਨ ਵਿੱਚ ਅੱਜ ਅਸੀਂ ਆਪਣੇ ਦੋ ਬਹਾਦਰ ਜਵਾਨਾਂ ਨੂੰ ਗੁਆ ਦਿੱਤਾ ਹੈ। ਇਹ ਦੇਸ਼ ਇਨ੍ਹਾਂ ਵੀਰਾਂ ਦਾ ਹਮੇਸ਼ਾ ਰਿਣੀ ਰਹੇਗਾ। ਸ਼ਹੀਦ ਜਵਾਨਾਂ ਦੇ ਪਰਿਵਾਰਾਂ ਪ੍ਰਤੀ ਭਾਵਪੂਰਣ ਸੰਵੇਦਨਾ ਵਿਅਕਤ ਕੀਤੀ। ਗ੍ਰਹਿ ਅਤੇ ਸਹਿਕਾਰਤਾ ਮੰਤਰੀ ਸ਼੍ਰੀ ਅਮਿਤ ਸ਼ਾਹ ਨੇ ਮੁੜ ਇਹ ਸੰਕਲਪ ਦੁਹਰਾਇਆ ਕਿ 31 ਮਾਰਚ 2026 ਤੋਂ ਪਹਿਲਾਂਅਸੀਂ ਦੇਸ਼ ਵਿੱਚੋਂ ਨਕਸਲਵਾਦ ਨੂੰ ਜੜ੍ਹ ਤੋਂ ਖ਼ਤਮ ਕਰ ਦੇਵਾਂਗੇਤਾਂ ਜੋ ਦੇਸ਼ ਦੇ ਕਿਸੇ ਵੀ ਨਾਗਰਿਕ ਨੂੰ ਇਸ ਦੇ ਕਾਰਨ ਆਪਣੀ ਜਾਨ ਨਾ ਗੁਆਉਣੀ ਪਵੇ।

 *********

ਰਾਜ ਕੁਮਾਰਵਿਵੇਕ/ ਪ੍ਰਿਯਾਭਾਂਸ਼ੂ/ਪੰਕਜ


(Release ID: 2101317) Visitor Counter : 10