ਗ੍ਰਹਿ ਮੰਤਰਾਲਾ
ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਸ਼੍ਰੀ ਅਮਿਤ ਸ਼ਾਹ ਨੇ ਜੰਮੂ-ਕਸ਼ਮੀਰ ਵਿੱਚ ਸੁਰੱਖਿਆ ਸਥਿਤੀ ਦੀ ਸਮੀਖਿਆ ਲਈ ਅੱਜ ਨਵੀਂ ਦਿੱਲੀ ਵਿੱਚ ਉੱਚ ਪੱਧਰੀ ਮੀਟਿੰਗਾਂ ਦੀ ਪ੍ਰਧਾਨਗੀ ਕੀਤੀ ਮੋਦੀ ਸਰਕਾਰ ‘ਅੱਤਵਾਦ ਮੁਕਤ ਜੰਮੂ-ਕਸ਼ਮੀਰ’ ਬਣਾਉਣ ਲਈ ਪ੍ਰਤੀਬੱਧ ਹੈ
Posted On:
11 FEB 2025 7:08PM by PIB Chandigarh
ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਸ਼੍ਰੀ ਅਮਿਤ ਸ਼ਾਹ ਨੇ ਜੰਮੂ-ਕਸ਼ਮੀਰ ਵਿੱਚ ਸੁਰੱਖਿਆ ਸਥਿਤੀ ਦੀ ਸਮੀਖਿਆ ਲਈ ਅੱਜ ਨਵੀਂ ਦਿੱਲੀ ਵਿੱਚ ਉੱਚ ਪੱਧਰੀ ਮੀਟਿੰਗਾਂ ਦੀ ਪ੍ਰਧਾਨਗੀ ਕੀਤੀ। ਇਹ ਮੀਟਿੰਗਾਂ 4 ਅਤੇ 5 ਫਰਵਰੀ 2025 ਨੂੰ ਭਾਰਤੀ ਸੈਨਾ ਅਤੇ ਜੰਮੂ-ਕਸ਼ਮੀਰ ਪੁਲਿਸ ਦੇ ਨਾਲ ਹੋਈ ਉੱਚ ਪੱਧਰੀ ਮੀਟਿੰਗਾਂ ਦੀ ਕੜੀ ਵਿੱਚ ਆਯੋਜਿਤ ਕੀਤੀਆਂ ਗਈਆਂ। ਕੇਂਦਰੀ ਗ੍ਰਹਿ ਸਕੱਤਰ, ਆਈ ਬੀ ਦੇ ਡਾਇਰੈਕਟਰ, ਕੇਂਦਰੀ ਰਿਜ਼ਰਵ ਪੁਲਿਸ ਫੋਰਸ (ਸੀਆਰਪੀਐੱਫ) ਅਤੇ ਸੀਮਾ ਸੁਰੱਖਿਆ ਫੋਰਸ (ਬੀਐੱਸਐੱਫ) ਦੇ ਡਾਇਰੈਕਟਰ ਜਨਰਲ ਅਤੇ ਹੋਰ ਸੀਨੀਅਰ ਅਧਿਕਾਰੀ ਮੀਟਿੰਗਾਂ ਵਿੱਚ ਸ਼ਾਮਲ ਹੋਏ।

ਕੇਂਦਰੀ ਗ੍ਰਹਿ ਮੰਤਰੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਅਗਵਾਈ ਵਿੱਚ ਕੇਂਦਰ ਸਰਕਾਰ ‘ਅੱਤਵਾਦ ਮੁਕਤ ਜੰਮੂ-ਕਸ਼ਮੀਰ’ ਦੇ ਲਈ ਪ੍ਰਤੀਬੱਧ ਹੈ। ਉਨ੍ਹਾਂ ਨੇ ਅੱਤਵਾਦ ਮੁਕਤ ਜੰਮੂ-ਕਸ਼ਮੀਰ ਦੇ ਟੀਚੇ ਨੂੰ ਹਾਸਲ ਕਰਨ ਲਈ ਅਰਧ ਸੈਨਿਕ ਬਲਾਂ ਦੀ ਭੂਮਿਕਾ ‘ਤੇ ਬਲ ਦਿੱਤਾ। ਗ੍ਰਹਿ ਮੰਤਰੀ ਨੇ ਬੀਐੱਸਐੱਫ ਨੂੰ ਸਖ਼ਤ ਨਿਗਰਾਨੀ, ਬਾਰਡਰ ਗ੍ਰਿੱਡ ਨੂੰ ਮਜ਼ਬੂਤ ਕਰਨ ਅਤੇ ਨਿਗਰਾਨੀ ਅਤੇ ਸੀਮਾ ਸੁਰੱਖਿਆ ਦੇ ਲਈ ਐਡਵਾਂਸਡ ਟੈਕਨੋਲੋਜੀਆਂ ਦਾ ਉਪਯੋਗ ਕਰਕੇ ਅੰਤਰਰਾਸ਼ਟਰੀ ਸੀਮਾਵਾਂ ਤੋਂ ‘ਜ਼ੀਰੋ ਘੁਸਪੈਠ’ ਸੁਨਿਸ਼ਚਿਤ ਕਰਨ ਦਾ ਨਿਰਦੇਸ਼ ਦਿੱਤਾ।
ਸ਼੍ਰੀ ਅਮਿਤ ਸ਼ਾਹ ਨੇ ਸੀਆਰਪੀਐੱਫ ਨੂੰ ਭਾਰਤੀ ਸੈਨਾ ਅਤੇ ਜੰਮੂ-ਕਸ਼ਮੀਰ ਪੁਲਿਸ ਦੇ ਨਾਲ ਤਾਲਮੇਲ ਜਾਰੀ ਰੱਖਣ ਦਾ ਨਿਰਦੇਸ਼ ਦਿੱਤਾ। ਉਨ੍ਹਾਂ ਨੇ ਸੀਆਰਪੀਐੱਫ ਦੀ ਸਰਦੀਆਂ ਦੀ ਕਾਰਜ ਯੋਜਨਾ ਦੀ ਸਮੀਖਿਆ ਕੀਤੀ ਅਤੇ ਇਹ ਸੁਨਿਸ਼ਚਿਤ ਕਰਨ ਦਾ ਨਿਰਦੇਸ਼ ਦਿੱਤਾ ਕਿ ਏਰੀਆ ਡੋਮੀਨੇਸ਼ਨ ਵਿੱਚ ਕੋਈ ਕਮੀ ਨਾ ਰਹੇ। ਸ਼੍ਰੀ ਸ਼ਾਹ ਨੇ ਜੰਮੂ ਖੇਤਰ ‘ਤੇ ਧਿਆਨ ਕੇਂਦ੍ਰਿਤ ਕਰਨ ਅਤੇ ਉਚਾਈ ਵਾਲੇ ਖੇਤਰਾਂ ‘ਤੇ ਦਬਦਬਾ ਬਣਾਉਣ ਦਾ ਵੀ ਨਿਰਦੇਸ਼ ਦਿੱਤਾ।
ਗ੍ਰਹਿ ਮੰਤਰੀ ਨੇ ਜੰਮੂ-ਕਸ਼ਮੀਰ ਵਿੱਚ ਕੰਮ ਕਰ ਰਹੇ ਖੁਫੀਆ ਤੰਤਰ ਦੀ ਵੀ ਸਮੀਖਿਆ ਕੀਤੀ ਅਤੇ ਉਨ੍ਹਾਂ ਨੂੰ ਗੁਣਵੱਤਾਪੂਰਨ ਖੂਫੀਆ ਜਾਣਕਾਰੀ ਪੈਦਾ ਕਰਨ ਲਈ ਕਵਰੇਜ ਅਤੇ ਪਹੁੰਚ ਵਧਾਉਣ ਦਾ ਨਿਰਦੇਸ਼ ਦਿੱਤਾ। ਉਨ੍ਹਾਂ ਨੇ ਖੂਫੀਆ ਜਾਣਕਾਰੀ ਪੈਦਾ ਕਰਨ ਲਈ ਟੈਕਨੋਲੋਜੀ ਦੇ ਮਹੱਤਵ ਨੂੰ ਦੁਹਰਾਇਆ। ਸ਼੍ਰੀ ਸ਼ਾਹ ਨੇ ਕਿਹਾ ਕਿ ਅੱਤਵਾਦ-ਵਿੱਤਪੋਸ਼ਣ ਦੀ ਨਿਗਰਾਨੀ, ਨਾਰਕੋ-ਅੱਤਵਾਦੀ ਮਾਮਲਿਆਂ ‘ਤੇ ਸਖ਼ਤ ਪਕੜ ਅਤੇ ਜੰਮੂ-ਕਸ਼ਮੀਰ ਵਿੱਚ ਪੂਰੇ terror ecosystem ਨੂੰ ਖ਼ਤਮ ਕਰਨਾ ਮੋਦੀ ਸਰਕਾਰ ਦੀ ਪ੍ਰਾਥਮਿਕਤਾ ਹੈ। ਉਨ੍ਹਾਂ ਨੇ ਕਿਹਾ ਕਿ ਜੰਮੂ-ਕਸ਼ਮੀਰ ਵਿੱਚ ‘Zero Terror Plan’ ਲਈ ਮਜ਼ਬੂਤ ਕਦਮ ਚੁੱਕੇ ਜਾ ਰਹੇ ਹਨ।
ਗ੍ਰਹਿ ਮੰਤਰੀ ਨੇ ਰਾਸ਼ਟਰ-ਵਿਰੋਧੀ ਤੱਤਾਂ ਦੁਆਰਾ ਕੀਤੇ ਜਾ ਰਹੇ ਨਕਾਰਾਤਮਕ ਪ੍ਰਚਾਰ ਦਾ ਮੁਕਾਬਲਾ ਕਰਨ ‘ਤੇ ਧਿਆਨ ਕੇਂਦ੍ਰਿਤ ਕਰਨ ਦਾ ਵੀ ਨਿਰਦੇਸ਼ ਦਿੱਤਾ ਤਾਕਿ ਲੋਕਾਂ ਦੇ ਸਾਹਮਣੇ ਸਹੀ ਤਸਵੀਰ ਪੇਸ਼ ਕੀਤੀ ਜਾ ਸਕੇ। ਉਨ੍ਹਾਂ ਨੇ ਏਜੰਸੀਆਂ ਦਰਮਿਆਨ ਤਾਲਮੇਲ ਜਾਰੀ ਰੱਖਣ ਦੇ ਨਿਰਦੇਸ਼ ਦਿੱਤੇ ਅਤੇ ਟੈਕਨੋਲੋਜੀ ਅਪਣਾਉਣ ਅਤੇ ਇੰਟੈਲੀਜੈਂਸ ਵਧਾਉਣ ਲਈ ਮਾਰਗਦਰਸ਼ਨ ਕੀਤਾ।
ਸ਼੍ਰੀ ਅਮਿਤ ਸ਼ਾਹ ਨੇ ਸਾਰੀਆਂ ਸੁਰੱਖਿਆ ਏਜੰਸੀਆਂ ਨੂੰ ਸੁਚੇਤ ਰਹਿਣ ਅਤੇ ਜੰਮੂ-ਕਸ਼ਮੀਰ ਵਿੱਚ ਅੱਤਵਾਦ ਨੂੰ ਖ਼ਤਮ ਕਰਨ ਲਈ ਤਾਲਮੇਲ ਦੇ ਨਾਲ ਕੰਮ ਜਾਰੀ ਰੱਖਣ ਦਾ ਨਿਰਦੇਸ਼ ਦਿੱਤਾ। ਉਨ੍ਹਾਂ ਨੇ ਇਹ ਭਰੋਸਾ ਵੀ ਦਿੱਤਾ ਕਿ ਇਸ ਪ੍ਰਯਾਸ ਵਿੱਚ ਸਾਰੇ ਸੰਸਾਧਨ ਉਪਲਬਧ ਕਰਵਾਏ ਜਾਣਗੇ।
*****
ਆਰਕੇ/ਵੀਵੀ/ਏਐੱਸਐੱਚ/ਪੀਆਰ/ਪੀਐੱਸ
(Release ID: 2102064)
Visitor Counter : 21