ਸਮਾਜਿਕ ਨਿਆਂ ਤੇ ਸਸ਼ਕਤੀਕਰਨ ਮੰਤਰਾਲਾ
ਕੇਂਦਰੀ ਸਮਾਜਿਕ ਨਿਆਂ ਅਤੇ ਸਸ਼ਕਤੀਕਰਣ ਮੰਤਰੀ ਡਾ. ਵੀਰੇਂਦਰ ਕੁਮਾਰ ਨੇ ਗੁਰੂ ਰਵਿਦਾਸ ਦੀ ਜਯੰਤੀ ‘ਤੇ ਉਨ੍ਹਾਂ ਨੂੰ ਪੁਸ਼ਪਾਂਜਲੀ ਅਰਪਿਤ ਕੀਤੀ
Posted On:
12 FEB 2025 6:13PM by PIB Chandigarh
ਗੁਰੂ ਰਵਿਦਾਸ ਦੀ ਜਯੰਤੀ ਦੇ ਅਵਸਰ ‘ਤੇ, ਕੇਂਦਰੀ ਸਮਾਜਿਕ ਨਿਆਂ ਅਤੇ ਸਸ਼ਕਤੀਕਰਣ ਮੰਤਰੀ ਡਾ. ਵੀਰੇਂਦਰ ਕੁਮਾਰ ਨੇ ਅੱਜ ਨਵੀਂ ਦਿੱਲੀ ਸਥਿਤ ਡਾ. ਅੰਬੇਡਕਰ ਇੰਟਰਨੈਸ਼ਨਲ ਸੈਂਟਰ ਵਿੱਚ ਭਾਰਤ ਵਿੱਚ ਜੰਮੇ ਮਹਾਨਤਮ ਸੰਤਾਂ ਵਿੱਚੋਂ ਇੱਕ ਨੂੰ ਪੁਸ਼ਪਾਂਜਲੀ ਅਰਪਿਤ ਕੀਤੀ। ਇਸ ਅਵਸਰ ‘ਤੇ ਡਾ. ਅੰਬੇਡਕਰ ਫਾਉਂਡੇਸ਼ਨ ਦੇ ਸਾਰੇ ਮੈਂਬਰ ਅਤੇ ਮੰਤਰਾਲੇ ਦੇ ਅਧਿਕਾਰੀ ਹਾਜ਼ਰ ਰਹੇ।

ਡਾ. ਵੀਰੇਂਦਰ ਕੁਮਾਰ ਨੇ ਕਿਹਾ, “ਸਾਨੂੰ ਗੁਰੂ ਰਵਿਦਾਸ ਜੀ ਦੁਆਰਾ ਦਿਖਾਏ ਗਏ ਰਾਹ ‘ਤੇ ਚਲਣਾ ਚਾਹੀਦਾ ਹੈ।” ਉਨ੍ਹਾਂ ਨੇ ਕਿਹਾ ਕਿ ਗੁਰੂ ਰਵਿਦਾਸ ਜੀ ਦੇ ਵਿਚਾਰਾਂ ਤੋਂ ਪ੍ਰੇਰਿਤ ਹੋ ਕੇ ਮੰਤਰਾਲਾ ਆਪਣੀਆਂ ਯੋਜਨਾਵਾਂ ਅਤੇ ਨੀਤੀਆਂ ਦੇ ਮਾਧਿਅਮ ਨਾਲ ਵੰਚਿਤ ਅਤੇ ਹਾਸ਼ੀਏ ‘ਤੇ ਰਹਿਣ ਵਾਲੇ ਭਾਈਚਾਰਿਆਂ ਦੀ ਭਲਾਈ ਦੇ ਲਈ ਕੰਮ ਕਰਦਾ ਹੈ।

12 ਫਰਵਰੀ 2025 ਨੂੰ ਸਮਾਜਿਕ ਨਿਆਂ ਅਤੇ ਸਸ਼ਕਤੀਕਰਣ ਵਿਭਾਗ ਦੁਆਰਾ ਆਯੋਜਿਤ ਆਮ ਸਭਾ ਦੀ ਮੀਟਿੰਗ ਵਿੱਚ ਮੈਂਬਰਾਂ ਅਤੇ ਅਧਿਕਾਰੀਆਂ ਨੇ ਗੁਰੂ ਰਵਿਦਾਸ ਜਯੰਤੀ ਮਨਾਈ ਅਤੇ ਡਾ. ਵੀਰੇਂਦਰ ਕੁਮਾਰ ਨੂੰ ਸਭ ਤੋਂ ਵੱਧ ਹਾਸ਼ੀਏ ਵਾਲੇ ਭਾਈਚਾਰਿਆਂ ਦੇ ਅਧਿਕਾਰਾਂ, ਭਲਾਈ ਅਤੇ ਪ੍ਰਤੀਨਿਧੀਤਵ ਦੇ ਲਈ ਕੰਮ ਕਰਨ ਦੇ ਲਈ ਧੰਨਵਾਦ ਕੀਤਾ।
*****
ਵੀਐੱਮ
(Release ID: 2102663)
Visitor Counter : 16