ਸਹਿਕਾਰਤਾ ਮੰਤਰਾਲਾ
azadi ka amrit mahotsav

ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਸ਼੍ਰੀ ਅਮਿਤ ਸ਼ਾਹ ਨੇ ਨਵੀਂ ਦਿੱਲੀ ਵਿੱਚ ਸਹਿਕਾਰਤਾ ਮੰਤਰਾਲੇ ਦੀ ਸੰਸਦੀ ਸਲਾਹਕਾਰ ਕਮੇਟੀ ਦੀ ਪਹਿਲੀ ਮੀਟਿੰਗ ਦੀ ਪ੍ਰਧਾਨਗੀ ਕੀਤੀ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਜੀ ਨੇ ਦੇਸ਼ ਭਰ ਦੇ ਕਿਸਾਨਾਂ ਅਤੇ ਗ੍ਰਾਮੀਣ ਖੇਤਰ ਦੇ ਹਿੱਤ ਵਿੱਚ ਸਹਿਕਾਰਤਾ ਮੰਤਰਾਲੇ ਦਾ ਗਠਨ ਕਰਕੇ ‘ਸਹਿਕਾਰ ਸੇ ਸਮ੍ਰਿੱਧੀ’ ਦਾ ਮੰਤਰ ਦਿੱਤਾ

ਜਲਦੀ ਹੀ PACS ਵੀ ਕਰ ਸਕਣਗੇ ਏਅਰਲਾਈਨਸ ਟਿਕਟਾਂ ਦੀ ਵਿਕਰੀ

ਤ੍ਰਿਭੁਵਨ ਸਹਿਕਾਰੀ ਯੂਨੀਵਰਸਿਟੀ ਦੇ ਗਠਨ ਦਾ ਬਿਲ ਜਲਦੀ ਹੀ ਸੰਸਦ ਤੋਂ ਪਾਸ ਹੋਵੇਗਾ

ਯੂਨੀਵਰਸਿਟੀ ਬਣਨ ਦੇ ਬਾਅਦ ਸਹਿਕਾਰੀ ਖੇਤਰ ਵਿੱਚ ਆਉਣ ਵਾਲੇ ਪੇਸ਼ੇਵਰਾਂ ਨੂੰ ਤਕਨੀਕੀ ਸਿੱਖਿਆ, ਅਕਾਊਂਟਿੰਗ ਅਤੇ ਪ੍ਰਸ਼ਾਸਨ ਸਬੰਧੀ ਜਾਣਕਾਰੀ ਅਤੇ ਟ੍ਰੇਨਿੰਗ ਮਿਲ ਸਕੇਗੀ

Posted On: 12 FEB 2025 4:25PM by PIB Chandigarh

ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਸ਼੍ਰੀ ਅਮਿਤ ਸ਼ਾਹ ਨੇ ਨਵੀਂ ਦਿੱਲੀ ਵਿੱਚ ‘ਸਹਿਕਾਰੀ ਕਮੇਟੀਆਂ ਨੂੰ ਸਸ਼ਕਤ ਕਰਨ ਲਈ ਕੀਤੀ ਗਈ ਅਤੇ ਵਰਤਮਾਨ ਵਿੱਚ ਕੀਤੀਆਂ ਜਾ ਰਹੀਆਂ ਪਹਿਲਕਦਮੀਆਂ’ ਵਿਸ਼ੇ ‘ਤੇ ਸਹਿਕਾਰਤਾ ਮੰਤਰਾਲੇ ਦੀ ਸੰਸਦੀ ਸਲਾਹਕਾਰ ਕਮੇਟੀ ਦੀ ਪਹਿਲੀ ਮੀਟਿੰਗ ਦੀ ਪ੍ਰਧਾਨਗੀ ਕੀਤੀ। ਮੀਟਿੰਗ ਵਿੱਚ ਕੇਂਦਰੀ ਸਹਿਕਾਰਤਾ ਰਾਜ ਮੰਤਰੀ ਸ਼੍ਰੀ ਕ੍ਰਿਸ਼ਨ ਪਾਲ ਅਤੇ ਸ਼੍ਰੀ ਮੁਰਲੀਧਰ ਮੋਹੋਲ, ਕਮੇਟੀ ਦੇ ਮੈਂਬਰਾਂ, ਕੇਂਦਰੀ ਸਹਿਕਾਰਤਾ ਸਕੱਤਰ ਅਤੇ ਸਹਿਕਾਰਤਾ ਮੰਤਰਾਲੇ ਦੇ ਸੀਨੀਅਰ ਅਧਿਕਾਰੀਆਂ ਨੇ ਹਿੱਸਾ ਲਿਆ। ਕਮੇਟੀ ਨੇ ਮੀਟਿੰਗ ਵਿੱਚ ਸਹਿਕਾਰਤਾ ਮੰਤਰਾਲੇ ਦੁਆਰਾ ਆਪਣੀ ਸਥਾਪਨਾ ਦੇ ਬਾਅਦ ਤੋਂ ਸਹਿਕਾਰੀ ਕਮੇਟੀਆਂ ਨੂੰ ਸਸ਼ਕਤ ਕਰਨ ਲਈ ਕੀਤੀ ਗਈ ਅਤੇ ਵਰਤਮਾਨ ਵਿੱਚ ਕੀਤੀਆਂ ਜਾ ਰਹੀਆਂ ਪਹਿਲਕਦਮੀਆਂ ਨਾਲ  ਸਬੰਧਿਤ ਵਿਭਿੰਨ ਮੁੱਦਿਆਂ ‘ਤੇ ਚਰਚਾ ਕੀਤੀ।

ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਸ਼੍ਰੀ ਅਮਿਤ ਸ਼ਾਹ ਨੇ ਕਿਹਾ ਕਿ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਜੀ ਨੇ ਦੇਸ਼ ਭਰ ਦੇ ਕਿਸਾਨਾਂ ਅਤੇ ਗ੍ਰਾਮੀਣ ਖੇਤਰ ਦੇ ਹਿੱਤ ਵਿੱਚ ਸਹਿਕਾਰਤਾ ਮੰਤਰਾਲੇ ਦਾ ਗਠਨ ਕਰ ਕੇ ‘ਸਹਿਕਾਰ ਸੇ ਸਮ੍ਰਿੱਧੀ’ ਦਾ ਮੰਤਰ ਦਿੱਤਾ। ਉਨ੍ਹਾਂ ਨੇ ਕਿਹਾ ਕਿ ਮੋਦੀ ਸਰਕਾਰ ਦਾ ਮੰਨਣਾ ਹੈ ਕਿ ਸਹਿਕਾਰਤਾ ਰਾਹੀਂ ਰੋਜ਼ਗਾਰ ਸਿਰਜਣ ਅਤੇ ਗ੍ਰਾਮੀਣ ਖੇਤਰ ਦੀ ਸਮ੍ਰਿੱਧੀ ਦੋਨੋਂ ਸੰਭਵ ਹਨ।

CR3_5105 (1).JPG

ਸ਼੍ਰੀ ਅਮਿਤ ਸ਼ਾਹ ਨੇ ਕਿਹਾ ਕਿ ਦੇਸ਼ ਦੀ ਆਜ਼ਾਦੀ ਦੇ ਕੁਝ ਵਰ੍ਹਿਆਂ ਬਾਅਦ ਤੱਕ ਸਹਿਕਾਰਤਾ ਅੰਦੋਲਨ ਮਜ਼ਬੂਤ ਸਥਿਤੀ ਵਿੱਚ ਸੀ, ਲੇਕਿਨ ਬਾਅਦ ਵਿੱਚ ਜ਼ਿਆਦਾਤਰ ਰਾਜਾਂ ਵਿੱਚ  ਇਹ ਕਮਜ਼ੋਰ ਹੁੰਦਾ ਗਿਆ। ਉਨ੍ਹਾਂ ਨੇ ਕਿਹਾ ਕਿ ਕੇਂਦਰ ਵਿੱਚ ਸਹਿਕਾਰਤਾ ਮੰਤਰਾਲੇ ਦੇ ਗਠਨ ਦੇ ਬਾਅਦ ਅਸੀਂ ਸਭ ਤੋਂ ਪਹਿਲਾਂ ਰਾਜਾਂ ਦੇ ਨਾਲ ਮਿਲ ਕੇ ਪ੍ਰਾਇਮਰੀ ਐਗਰੀਕਲਚਰ ਕ੍ਰੈਡਿਟ ਸੋਸਾਇਟੀਆਂ (PACS) ਦਾ ਡੇਟਾਬੇਸ ਬਣਾਉਣ ਦਾ ਕੰਮ ਕੀਤਾ ਅਤੇ ਦੋ ਲੱਖ PACS ਦੇ ਰਜਿਸਟ੍ਰੇਸ਼ਨ ਦੀ ਪ੍ਰਕਿਰਿਆ ਸ਼ੁਰੂ ਕੀਤੀ। ਉਨ੍ਹਾਂ ਨੇ ਕਿਹਾ ਕਿ ਰਾਸ਼ਟਰੀ ਸਹਿਕਾਰੀ ਡੇਟਾਬੇਸ ਵਿਕਸਿਤ ਕਰਨ ਦਾ ਕੰਮ ਲਗਭਗ ਪੂਰਾ ਹੋ ਚੁੱਕਿਆ ਹੈ ਅਤੇ ਹੁਣ ਦੇਸ਼ ਭਰ ਦੀਆਂ ਸਹਿਕਾਰੀ ਕਮੇਟੀਆਂ ਦੀ ਖੇਤਰਵਾਰ ਜਾਣਕਾਰੀ ਇੱਕ ਕਲਿੱਕ ‘ਤੇ ਉਪਲਬਧ ਹੈ। ਸ਼੍ਰੀ ਸ਼ਾਹ ਨੇ ਕਿਹਾ ਕਿ PACS ਦੇ ਕੰਪਿਊਟਰੀਕਰਣ ਲਈ ਕਦਮ ਚੁੱਕੇ ਗਏ। ਉਨ੍ਹਾਂ ਨੇ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਦੇਸ਼ ਦੀ ਇੱਕ ਵੀ ਪੰਚਾਇਤ ਅਜਿਹੀ ਨਹੀਂ ਹੋਵੇਗੀ ਜਿੱਥੇ PACS ਉਪਲਬਧ ਨਾ ਹੋਵੇ।

IMG_5260 (1).JPG

ਕੇਂਦਰੀ ਸਹਿਕਾਰਤਾ ਮੰਤਰੀ ਨੇ ਕਿਹਾ ਕਿ PACS ਨੂੰ ‘viable’  ਬਣਾਉਣ ਲਈ ਬਣਾਏ ਗਏ ਬਾਏਲੌਜ ਨੂੰ ਦੇਸ਼ ਦੇ ਲਗਭਗ ਸਾਰੇ ਰਾਜਾਂ ਨੇ ਅਪਣਾਇਆ ਹੈ। ਉਨ੍ਹਾਂ ਨੇ ਕਿਹਾ ਕਿ PACS ਨੂੰ 20 ਤੋਂ ਵੱਧ ਗਤੀਵਿਧੀਆਂ ਨਾਲ ਜੋੜਿਆ ਗਿਆ ਹੈ ਅਤੇ ਹੁਣ ਉਹ ਕਾਮਨ ਸਰਵਿਸ ਸੈਂਟਰ, ਜਨ ਔਸ਼ਧੀ ਕੇਂਦਰ ਸਮੇਤ ਹੋਰ ਸੇਵਾਵਾਂ ਪ੍ਰਦਾਨ ਕਰਨਾ ਸ਼ੁਰੂ ਕਰ ਚੁੱਕੀਆਂ ਹਨ।

CR5_6364 (1).JPG

ਸ਼੍ਰੀ ਅਮਿਤ ਸ਼ਾਹ ਨੇ ਕਿਹਾ ਕਿ ਸਹਿਕਾਰਤਾ ਮੰਤਰਾਲੇ ਨੇ ਮੌਜੂਦਾ ਬਜਟ ਸੈਸ਼ਨ ਵਿੱਚ ਤ੍ਰਿਭੁਵਨ ਸਹਿਕਾਰੀ ਯੂਨੀਵਰਸਿਟੀ ਦੇ ਗਠਨ ਲਈ ਬਿਲ ਪੇਸ਼ ਕੀਤਾ ਹੈ ਅਤੇ ਜਲਦੀ ਹੀ ਸੰਸਦ ਤੋਂ ਪਾਸ ਹੋਵੇਗਾ। ਉਨ੍ਹਾਂ ਨੇ ਕਿਹਾ ਕਿ ਇਸ ਯੂਨੀਵਰਸਿਟੀ ਦੇ ਗਠਨ ਨਾਲ ਸਹਿਕਾਰੀ ਖੇਤਰ ਵਿੱਚ ਆਉਣ ਵਾਲੇ ਪੇਸ਼ੇਵਰਾਂ ਨੂੰ ਤਕਨੀਕੀ ਸਿੱਖਿਆ, ਅਕਾਊਂਟਿੰਗ ਅਤੇ ਪ੍ਰਸ਼ਾਸਨ ਸਬੰਧੀ ਜਾਣਕਾਰੀ ਅਤੇ ਟ੍ਰੇਨਿੰਗ ਮਿਲੇਗੀ। ਉਨ੍ਹਾਂ ਨੇ ਕਿਹਾ ਕਿ ਇਸ ਨਾਲ ਸਹਿਕਾਰੀ ਖੇਤਰ ਵਿੱਚ ਟ੍ਰੇਂਡ ਮੈਨਪਾਵਰ ਉਪਲਬਧ ਹੋ ਸਕੇਗਾ।

ਕੇਂਦਰੀ ਸਹਿਕਾਰਤਾ ਮੰਤਰੀ ਨੇ ਕਿਹਾ ਕਿ ਰਾਸ਼ਟਰੀ ਪੱਧਰ ‘ਤੇ ਰਾਸ਼ਟਰੀ ਸਹਿਕਾਰੀ ਨਿਰਯਾਤ ਲਿਮਿਟਿਡ (NCEL), ਰਾਸ਼ਟਰੀ ਸਹਿਕਾਰੀ ਔਰਗੈਨਿਕਸ ਲਿਮਿਟਿਡ (NCOL) ਅਤੇ ਭਾਰਤੀ ਬੀਜ ਸਹਿਕਾਰੀ ਕਮੇਟੀ ਲਿਮਿਟਿਡ (BBSSL) ਜਿਹੀਆਂ ਸਹਿਕਾਰੀ ਸੰਸਥਾਵਾਂ ਦਾ ਗਠਨ ਕੀਤਾ ਗਿਆ ਹੈ, ਜਿਸ ਨਾਲ ਸਹਿਕਾਰੀ ਖੇਤਰ ਵਿੱਚ ਨਿਰਯਾਤ, ਔਰਗੈਨਿਕ ਉਤਪਾਦਾਂ ਅਤੇ ਉੱਨਤ ਬੀਜਾਂ ਨੂੰ ਹੁਲਾਰਾ ਮਿਲ ਸਕੇਗਾ। ਉਨ੍ਹਾਂ ਨੇ ਕਿਹਾ ਕਿ ਇਨ੍ਹਾਂ ਪਹਿਲਕਦਮੀਆਂ ਨਾਲ ਆਗਾਮੀ ਕੁਝ ਵਰ੍ਹਿਆਂ ਵਿੱਚ ਸਹਿਕਾਰੀ ਖੇਤਰ ਵਿੱਚ ਵਿਆਪਕ ਬਦਲਾਅ ਦੇਖਣ ਨੂੰ ਮਿਲੇਗਾ।

ਸ਼੍ਰੀ ਅਮਿਤ ਸ਼ਾਹ ਨੇ ਕਿਹਾ ਕਿ ਸਰਕਾਰ ਦਾ ਪ੍ਰਯਾਸ ਹੈ ਕਿ ਕੋਆਪ੍ਰੇਟਿਵ ਸੈਕਟਰ ਨੂੰ ਕਾਰਪੋਰੇਟ ਸੈਕਟਰ ਦੇ ਸਮਾਨ ਹੀ ਮੌਕੇ ਉਪਲਬਧ ਹੋਣ। ਉਨ੍ਹਾਂ ਨੇ ਕਿਹਾ ਕਿ ਸਹਿਕਾਰਤਾ ਮੰਤਰਾਲੇ ਨੇ ਵਿੱਤ ਮੰਤਰਾਲੇ, ਰਿਜ਼ਰਵ ਬੈਂਕ ਅਤੇ ਇਨਕਮ ਟੈਕਸ ਵਿਭਾਗ ਦੇ ਨਾਲ ਮਿਲ ਕੇ ਕਾਰਪੋਰੇਟ ਸੈਕਟਰ ਅਤੇ ਕੋਆਪ੍ਰੇਟਿਵ ਸੈਕਟਰ ਲਈ ਟੈਕਸ ਸੰਰਚਨਾ ਨੂੰ ਇੱਕ ਸਮਾਨ ਬਣਾਉਣ ਦੇ ਲਈ ਕਦਮ ਚੁੱਕੇ ਹਨ। ਉਨ੍ਹਾਂ ਨੇ ਵਿਸ਼ਵਾਸ ਜਤਾਇਆ ਕਿ ਦੇਸ਼ ਦੇ ਸਹਿਕਾਰਤਾ ਖੇਤਰ ਨਾਲ ਜੁੜੇ ਉੱਦਮ ਕਾਰਪੋਰੇਟ ਜਗਤ ਦੇ ਨਾਲ ਮੁਕਾਬਲੇ ਦੇ ਨਾਲ ਅੱਗੇ ਵਧਣਗੇ ਅਤੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਜੀ ਦੇ ‘ਸਹਿਕਾਰ ਸੇ ਸਮ੍ਰਿੱਧੀ’ ਦੇ ਵਿਜ਼ਨ ਨੂੰ ਸਾਕਾਰ ਕਰਨਗੇ।

ਗ੍ਰਹਿ ਅਤੇ ਸਹਿਕਾਰਤਾ ਮੰਤਰੀ ਨੇ ਸ਼੍ਰੀ ਅਮਿਤ ਸ਼ਾਹ ਨੇ ਸਲਾਹਕਾਰ ਕਮੇਟੀ ਨੂੰ ਦੱਸਿਆ ਕਿ ਸਹਿਕਾਰਤਾ ਨਾਲ ਜੁੜੇ ਨੈਸ਼ਨਲ ਫੈਡਰੇਸ਼ਨਾਂ ਦੇ ਤੇਜ਼ ਵਿਕਾਸ ਲਈ ਕ੍ਰਿਸ਼ਕ ਭਾਰਤੀ ਕੋਆਪ੍ਰੇਟਿਵ ਲਿਮਿਟਿਡ (KRIBHCO), ਇੰਡੀਅਨ ਫਾਰਮਰਜ਼ ਫਰਟੀਲਾਈਜ਼ਰ ਕੋਆਪ੍ਰੇਟਿਵ ਲਿਮਿਟਿਡ(IFFCO), ਨੈਸ਼ਨਲ ਡੇਅਰੀ ਡਿਵੈਲਪਮੈਂਟ ਬੋਰਡ (NDDB) ਅਤੇ ਹੋਰ ਫੈਡਰੇਸ਼ਨਾਂ ਦੇ ਨਾਲ ਰੋਡਮੈਪ ਬਣਾਉਣ ‘ਤੇ ਕੰਮ ਹੋਇਆ ਹੈ। ਉਨ੍ਹਾਂ ਨੇ ਕਿਹਾ ਕਿ ਅੱਜ ਦੇ ਸਮੇਂ ਵਿੱਚ PACS ਰੇਲਵੇ ਟਿਕਟਾਂ ਦੀ ਬੁਕਿੰਗ ਦਾ ਕੰਮ ਕਰ ਰਹੇ ਹਨ ਅਤੇ ਉਨ੍ਹਾ ਨੇ ਵਿਸ਼ਵਾਸ ਜਤਾਇਆ ਕਿ ਜਲਦੀ ਹੀ PACS ਵੀ ਏਅਰਲਾਈਨਸ ਟਿਕਟਾਂ ਦੀ ਵਿਕਰੀ ਕਰ ਸਕਣਗੇ।

CR5_6363 (1).JPG

ਸ਼੍ਰੀ ਅਮਿਤ ਸ਼ਾਹ ਨੇ ਕਿਹਾ ਕਿ ਦੇਸ਼ ਵਿੱਚ ਸਹਿਕਾਰਤਾ ਦੇ ਵਿਕਾਸ ਵਿੱਚ ਖੇਤਰੀ ਅਸਮਾਨਤਾ ਨੂੰ ਦੇਖਦੇ ਹੋਏ ਸਰਕਾਰ ਸਾਰੇ ਰਾਜਾਂ ਵਿੱਚ ਇੱਕ ਸਮਾਨ ਸੰਤੁਲਿਤ ਵਿਕਾਸ ਲਿਆਉਣ ਲਈ ਵਿਸ਼ੇਸ਼ ਕਦਮ ਚੁੱਕ ਰਹੀ ਹੈ। ਕੇਂਦਰੀ ਸਹਿਕਾਰਤਾ ਮੰਤਰੀ ਨੇ ਕਿਹਾ ਕਿ ‘ਸਹਿਕਾਰਤਾ ਵਿੱਚ ਸਹਿਕਾਰ’(Cooperation Amongst Cooperatives) ਦੀ ਪਹਿਲ ਦੀ ਗੁਜਰਾਤ ਵਿੱਚ ਵਿਆਪਕ ਸਫ਼ਲਤਾ ਦੇ ਬਾਅਦ ਇਸ ਨੂੰ ਦੇਸ਼ ਦੇ ਹੋਰ ਰਾਜਾਂ ਵਿੱਚ ਵਿੱਚ ਲਾਗੂ ਕੀਤਾ ਜਾਵੇਗਾ।

ਮੀਟਿੰਗ ਵਿੱਚ ਕਮੇਟੀ ਦੇ ਮੈਂਬਰਾਂ ਨੇ ਦੇਸ਼ ਵਿੱਚ ਸਹਿਕਾਰੀ ਕਮੇਟੀਆਂ ਦਾ ਸਸ਼ਕਤੀਕਰਣ ਕਰਨ ਸਬੰਧੀ ਮੁੱਦਿਆਂ ‘ਤੇ ਆਪਣੇ ਸੁਝਾਅ ਦਿੱਤੇ ਅਤੇ ਸਰਕਾਰ ਦੁਆਰਾ ਦੇਸ਼ ਦੇ ਸਹਿਕਾਰਤਾ ਅੰਦੋਲਨ ਨੂੰ ਮਜ਼ਬੂਤ ਕਰਨ ਲਈ ਚੁੱਕੇ ਗਏ ਮਹੱਤਵਪੂਰਨ ਕਦਮਾਂ ਦੀ ਸ਼ਲਾਘਾ ਕੀਤੀ।

****

ਆਰਕੇ/ਵੀਵੀ/ਪੀਆਰ/ਪੀਐੱਸ


(Release ID: 2102737) Visitor Counter : 18