ਸਮਾਜਿਕ ਨਿਆਂ ਤੇ ਸਸ਼ਕਤੀਕਰਨ ਮੰਤਰਾਲਾ
azadi ka amrit mahotsav

ਜੰਮੂ-ਕਸ਼ਮੀਰ ਦੇ ਉਪ-ਰਾਜਪਾਲ ਸ਼੍ਰੀ ਮਨੋਜ ਸਿਨਹਾ ਅਤੇ ਕੇਂਦਰੀ ਮੰਤਰੀ ਡਾ. ਵੀਰੇਂਦਰ ਕੁਮਾਰ ਨੇ ਜੰਮੂ ਵਿੱਚ 24ਵੇਂ ਦਿਵਯ ਕਲਾ ਮੇਲਾ ਦਾ ਉਦਘਾਟਨ ਕੀਤਾ


ਜੰਮੂ-ਕਸ਼ਮੀਰ ਵਿੱਚ ਦਿਵਯਾਂਗਜਨਾਂ ਲਈ ਲਗਭਗ 3.5 ਕਰੋੜ ਰੁਪਏ ਦੇ ਕਰਜ਼ੇ ਮਨਜ਼ੂਰ ਕੀਤੇ ਗਏ

Posted On: 14 FEB 2025 7:21PM by PIB Chandigarh

ਜੰਮੂ ਦੇ ਗੁਲਸ਼ਨ ਗਰਾਊਂਡ ਵਿੱਚ ਅੱਜ 24ਵਾਂ ਦਿਵਯ ਕਲਾ ਮੇਲਾ ਸ਼ੁਰੂ ਹੋਇਆ। ਇਸ ਮੇਲੇ ਦਾ ਉਦਘਾਟਨ ਜੰਮੂ-ਕਸ਼ਮੀਰ ਦੇ ਉਪ-ਰਾਜਪਾਲ ਸ਼੍ਰੀ ਮਨੋਜ ਸਿਨਹਾ ਅਤੇ ਕੇਂਦਰੀ ਸਮਾਜਿਕ ਨਿਆਂ ਅਤੇ ਸਸ਼ਕਤੀਕਰਣ ਮੰਤਰੀ ਡਾ. ਵੀਰੇਂਦਰ ਕੁਮਾਰ ਨੇ ਕੀਤਾ। ਸਮਾਜਿਕ ਨਿਆਂ ਅਤੇ ਸਸ਼ਕਤੀਕਰਣ ਮੰਤਰਾਲੇ ਦੇ ਦਿਵਯਾਂਗ ਸਸ਼ਕਤੀਕਰਣ ਵਿਭਾਗ (ਡੀਈਪੀਡਬਲਿਊਡੀ) ਵੱਲੋਂ 11 ਦਿਨਾਂ ਦੇ ਇਸ ਮੇਲੇ ਦਾ ਉਦੇਸ਼ ਦਿਵਯਾਂਗਜਨਾਂ ਨੂੰ ਉਨ੍ਹਾਂ ਦੀ ਉੱਦਮੀ ਅਤੇ ਕਲਾਤਮਕ ਪ੍ਰਤਿਭਾ ਨੂੰ ਪ੍ਰਦਰਸ਼ਿਤ ਕਰਨ ਲਈ ਇੱਕ ਰਾਸ਼ਟਰੀ ਮੰਚ ਪ੍ਰਦਾਨ ਕਰਕੇ ਉਨ੍ਹਾਂ ਨੂੰ ਸਨਮਾਨਿਤ ਕਰਨਾ ਅਤੇ ਸਮਰੱਥ ਬਣਾਉਣਾ ਹੈ।

ਇਸ ਮੌਕੇ 'ਤੇ ਆਪਣੇ ਸੰਬੋਧਨ ਵਿੱਚ, ਸ਼੍ਰੀ ਸਿਨਹਾ ਨੇ ਸਵੈ-ਨਿਰਭਰ ਭਾਰਤ ਦੇ ਨਿਰਮਾਣ ਵਿੱਚ ਦਿਵਯਾਂਗਜਨਾਂ ਦੀ ਮਹੱਤਵਪੂਰਨ ਭੂਮਿਕਾ 'ਤੇ ਜ਼ੋਰ ਦਿੱਤਾ। ਉਨ੍ਹਾਂ ਨੇ ਦਿਵਯਾਂਗਜਨਾਂ ਲਈ ਸਮਾਵੇਸ਼ ਅਤੇ ਆਰਥਿਕ ਸੁਤੰਤਰਤਾ ਨੂੰ ਉਤਸ਼ਾਹਿਤ ਕਰਨ ਲਈ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਇਆ। ਕੇਂਦਰੀ ਮੰਤਰੀ ਡਾ. ਵੀਰੇਂਦਰ ਕੁਮਾਰ ਨੇ ਆਪਣੇ ਸੰਬੋਧਨ ਵਿੱਚ ਤਾਕਤ ਅਤੇ ਦ੍ਰਿੜਤਾ ਨੂੰ ਦਰਸਾਉਣ ਵਾਲੇ 'ਦਿਵਯਾਂਗਜਨ' ਸ਼ਬਦ ਦੀ ਸ਼ੁਰੂਆਤ ਕਰਕੇ ਦਿਵਯਾਂਗ ਵਿਅਕਤੀਆਂ ਦੇ ਪ੍ਰਤੀ ਧਾਰਨਾ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੇ ਦੂਰਦਰਸ਼ੀ ਦ੍ਰਿਸ਼ਟੀਕੋਣ ਨੂੰ ਰੇਖਾਂਕਿਤ ਕੀਤਾ। 

 

ਡਾ. ਵੀਰੇਂਦਰ ਕੁਮਾਰ ਨੇ ਦਿਵਯਾਂਗਜਨਾਂ ਵਿੱਚ ਉੱਦਮਤਾ ਅਤੇ ਕੌਸ਼ਲ ਵਿਕਾਸ ਨੂੰ ਉਤਸ਼ਾਹਿਤ ਕਰਨ ਲਈ ਸਬੰਧਿਤ ਸਰਕਾਰ ਦੇ ਯਤਨਾਂ ਬਾਰੇ ਵਿਸਥਾਰ ਨਾਲ ਦੱਸਿਆ। ਉਨ੍ਹਾਂ ਕਿਹਾ, “ਪਿਛਲੇ ਕੁਝ ਵਰ੍ਹਿਆਂ ਵਿੱਚ, ਮਹੱਤਵਪੂਰਨ ਸੁਧਾਰ ਕੀਤੇ ਗਏ ਹਨ, ਜਿਨ੍ਹਾਂ ਵਿੱਚ ਮਾਨਤਾ ਪ੍ਰਾਪਤ ਦਿਵਯਾਂਗਜਨਾਂ ਦੀ ਗਿਣਤੀ 7 ਤੋਂ ਵਧਾ ਕੇ 21 ਕਰਨਾ, ਸਰਕਾਰੀ ਨੌਕਰੀਆਂ ਵਿੱਚ ਦਿਵਯਾਂਗਜਨਾਂ ਲਈ ਰਾਖਵਾਂਕਰਨ 3 ਪ੍ਰਤੀਸ਼ਤ ਤੋਂ ਵਧਾ ਕੇ 4 ਪ੍ਰਤੀਸ਼ਤ ਅਤੇ ਵਿਦਿਅਕ ਸੰਸਥਾਵਾਂ ਵਿੱਚ 3 ਪ੍ਰਤੀਸ਼ਤ ਤੋਂ ਵਧਾ ਕੇ 5 ਪ੍ਰਤੀਸ਼ਤ ਕਰਨਾ ਸ਼ਾਮਲ ਹੈ। ਇਸ ਤੋਂ ਇਲਾਵਾ, ਸਵੈ-ਰੋਜ਼ਗਾਰ ਅਤੇ ਉੱਦਮ ਵਿਕਾਸ ਵਿੱਚ ਸਹਾਇਤਾ ਪ੍ਰਦਾਨ ਕਰਨ ਲਈ ਰਿਆਇਤੀ ਵਿਆਜ ਦਰਾਂ 'ਤੇ ਵੱਖ-ਵੱਖ ਵਿੱਤੀ ਸਹਾਇਤਾ ਯੋਜਨਾਵਾਂ ਲਾਗੂ ਕੀਤੀਆਂ ਜਾ ਰਹੀਆਂ ਹਨ।

 

ਇਸ ਪ੍ਰੋਗਰਾਮ ਦੇ ਦੌਰਾਨ ਪਤਵੰਤਿਆਂ ਨੇ 14 ਲਾਭਪਾਤਰੀਆਂ ਨੂੰ ਮੋਟਰਾਈਜ਼ਡ ਟ੍ਰਾਈ-ਸਾਇਕਲ ਵੰਡੇ। ਇਨ੍ਹਾਂ ਨੂੰ ਇਰਕੌਨ ਦੀ ਸੀਐੱਸਆਰ ਪਹਿਲਕਦਮੀ ਰਾਹੀਂ ਫੰਡ ਦਿੱਤਾ ਗਿਆ ਸੀ। ਇਸ ਤੋਂ ਇਲਾਵਾ, ਜੰਮੂ-ਕਸ਼ਮੀਰ ਵਿੱਚ ਦਿਵਯਾਂਗਜਨਾਂ ਲਈ ਲਗਭਗ 3.5 ਕਰੋੜ ਰੁਪਏ ਦੇ ਕਰਜ਼ੇ ਮਨਜ਼ੂਰ ਕੀਤੇ ਗਏ ਅਤੇ ਨਾਲ ਹੀ ਚੁਣੇ ਹੋਏ ਲਾਭਪਾਤਰੀਆਂ ਨੂੰ ਪ੍ਰਤੀਕਾਤਮਕ ਸਵੀਕ੍ਰਿਤੀ ਪੱਤਰ ਵੰਡੇ ਗਏ।

 

ਦਿਵਯਾਂਗਜਨਾਂ ਲਈ ਰੋਜ਼ਗਾਰ ਮੇਲਾ:

ਦਿਵਯਾਂਗਜਨਾਂ ਨੂੰ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ 21 ਫਰਵਰੀ, 2025 ਨੂੰ ਇੱਕ ਵਿਸ਼ੇਸ਼ ਰੋਜ਼ਗਾਰ ਮੇਲਾ ਆਯੋਜਿਤ ਕੀਤਾ ਜਾਵੇਗਾ। 24 ਫਰਵਰੀ, 2025 ਨੂੰ, ਦਿਵਯ ਕਲਾ ਸ਼ਕਤੀ ਨਾਮਕ ਇੱਕ ਸ਼ਾਨਦਾਰ ਸੱਭਿਆਚਾਰਕ ਪ੍ਰੋਗਰਾਮ ਆਯੋਜਿਤ ਕੀਤਾ ਜਾਵੇਗਾ ਜਿਸ ਵਿੱਚ ਬਹੁਤ ਹੀ ਪ੍ਰਤਿਭਾਸ਼ਾਲੀ ਦਿਵਯਾਂਗ ਕਲਾਕਾਰ ਪ੍ਰਸਤੁਤੀਆਂ ਪੇਸ਼ ਕਰਨਗੇ।

ਇੱਥੇ, 20 ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਦਿਵਯਾਂਗ ਕਾਰੀਗਰਾਂ, ਬੁਣਕਰਾਂ ਅਤੇ ਉੱਦਮੀਆਂ ਨੇ ਸ਼ਾਨਦਾਰ ਹੈਂਡੀਕ੍ਰਾਫਟਸ, ਹੈਂਡਲੂਮਸ, ਕਢਾਈ ਦਾ ਕੰਮ, ਪੈਕ ਕੀਤੇ ਭੋਜਨ ਪਦਾਰਥਾਂ ਆਦਿ ਨੂੰ ਪ੍ਰਦਰਸ਼ਿਤ ਕਰਨ ਵਾਲੇ ਸਟਾਲ ਲਗਾਏ ਹਨ। ਇਹ ਮੇਲਾ ਨਾ ਸਿਰਫ਼ ਉਨ੍ਹਾਂ ਦੀ ਕਾਰੀਗਰੀ ਨੂੰ ਉਤਸ਼ਾਹਿਤ ਕਰਦਾ ਹੈ ਬਲਕਿ ਵੋਕਲ ਫਾਰ ਲੋਕਲ ਪਹਿਲਕਦਮੀ ਨੂੰ ਵੀ ਮਜ਼ਬੂਤ ​​ਕਰਦਾ ਹੈ।

ਇੱਥੇ, 20 ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਦਿਵਿਯਾਂਗ ਦਸਤਕਾਰਾਂ, ਬੁਣਕਰਾਂ ਅਤੇ ਉੱਦਮੀਆਂ ਨੇ ਸ਼ਾਨਦਾਰ ਦਸਤਕਾਰੀ, ਹੈਂਡਲੂਮ, ਕਢਾਈ ਦਾ ਕੰਮ, ਪੈਕਡ ਫੂਡਜ਼ ਅਤੇ ਹੋਰ ਬਹੁਤ ਸਾਰੇ ਵਿਸ਼ਿਆਂ ’ਤੇ ਸਟਾਲ ਲਗਾਏ ਹਨ। ਇਹ ਮੇਲਾ ਨਾ ਸਿਰਫ ਉਨ੍ਹਾਂ ਦੀ ਕਾਰੀਗਰੀ ਨੂੰ ਉਤਸ਼ਾਹਿਤ ਕਰਦਾ ਹੈ, ਸਗੋਂ ਵੋਕਲ ਫਾਰ ਲੋਕਲ ਪਹਿਲ ਨੂੰ ਵੀ ਮਜ਼ਬੂਤ ਕਰਦਾ ਹੈ।

ਦਿਵਯਾਂਗਜਨਾਂ ਦੇ ਸਸ਼ਕਤੀਕਰਣ  ਵਿਭਾਗ ਦੇ ਸੰਯੁਕਤ ਸਕੱਤਰ ਸ਼੍ਰੀ ਰਾਜੀਵ ਸ਼ਰਮਾ ਨੇ ਦਿਵਯ ਕਲਾ ਮੇਲੇ ਦੀ ਵਧਦੀ ਸਫਲਤਾ 'ਤੇ ਚਾਨਣਾ ਪਾਉਂਦੇ ਹੋਏ ਕਿਹਾ ਕਿ ਦੇਸ਼ ਭਰ ਵਿੱਚ 23 ਰਾਸ਼ਟਰੀ ਪੱਧਰ ਦੇ ਮੇਲੇ ਆਯੋਜਿਤ ਕੀਤੇ ਗਏ ਹਨ, ਜਿਨ੍ਹਾਂ ਵਿੱਚੋਂ 24ਵੇਂ ਐਡੀਸ਼ਨ ਦੀ ਮੇਜ਼ਬਾਨੀ ਜੰਮੂ ਕਰ ਰਿਹਾ ਹੈ। ਇਸ ਆਯੋਜਨ ਦੀ ਸ਼ੁਰੂਆਤ 2022 ਵਿੱਚ ਕੀਤੀ ਗਈ ਸੀ ਅਤੇ ਉਦੋਂ ਤੋਂ ਇਹ ਦਿੱਲੀ, ਮੁੰਬਈ, ਭੋਪਾਲ, ਇੰਦੌਰ, ਗੁਵਾਹਾਟੀ, ਜੈਪੁਰ, ਵਾਰਾਣਸੀ, ਅਹਿਮਦਾਬਾਦ ਅਤੇ ਸੂਰਤ ਵਰਗੇ ਸ਼ਹਿਰਾਂ ਵਿੱਚ ਆਯੋਜਿਤ ਕੀਤਾ ਜਾ ਰਿਹਾ ਹੈ, ਜਿਸ ਨਾਲ ਦਿਵਯਾਂਗਜਨਾਂ ਲਈ ਆਰਥਿਕ ਸਵੈ-ਨਿਰਭਰਤਾ ਦੇ ਨਵੇਂ ਅਵਸਰ ਪੈਦਾ ਹੋਏ ਹਨ ।

ਇਸ ਜੀਵੰਤ ਪ੍ਰਦਰਸ਼ਨੀ ਤੋਂ ਇਲਾਵਾ, ਵਿਜ਼ਿਟਰ ਇੱਥੇ ਪ੍ਰਸਿੱਧ ਕਲਾਕਾਰਾਂ ਦੀਆਂ ਸੱਭਿਆਚਾਰਕ ਪ੍ਰਸਤੁਤੀਆਂ ਦਾ ਆਨੰਦ ਵੀ ਲੈ ਸਕਦੇ ਹਨ ਅਤੇ ਵੱਖ-ਵੱਖ ਭਾਰਤੀ ਰਾਜਾਂ ਦੇ ਵੱਖ-ਵੱਖ ਪਕਵਾਨਾਂ ਦਾ ਸੁਆਦ ਵੀ ਲੈ ਸਕਦੇ ਹਨ। ਸੈਲਾਨੀਆਂ ਦੇ ਅਨੁਭਵ ਨੂੰ ਬਿਹਤਰ ਬਣਾਉਣ ਲਈ ਵਿਸ਼ੇਸ਼ ਸੈਲਫੀ ਪੁਆਇੰਟ ਵੀ ਬਣਾਏ ਗਏ ਹਨ।

ਦਿਵਯ ਕਲਾ ਮੇਲਾ 2025 ਰੋਜ਼ਾਨਾ ਸਵੇਰੇ 11:00 ਵਜੇ ਤੋਂ ਰਾਤ 9:00 ਵਜੇ ਤੱਕ ਖੁੱਲ੍ਹਾ ਰਹੇਗਾ, ਜੋ ਕਿ ਦਿਵਯਾਂਗਜਨਾਂ ਲਈ ਸਮਾਜਿਕ ਸਸ਼ਕਤੀਕਰਣ, ਸੱਭਿਆਚਾਰਕ ਸ਼ਾਨ ਅਤੇ ਆਰਥਿਕ ਉੱਨਤੀ ਦਾ ਇੱਕ ਵਿਲੱਖਣ ਮਿਸ਼ਰਣ ਪੇਸ਼ ਕਰੇਗਾ।

*****

ਵੀਐੱਮ


(Release ID: 2103658) Visitor Counter : 14


Read this release in: English , Urdu , Hindi