ਗ੍ਰਹਿ ਮੰਤਰਾਲਾ
ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਸ਼੍ਰੀ ਅਮਿਤ ਸਾਹ ਨੇ ਅੱਜ ਨਵੀਂ ਦਿੱਲੀ ਵਿੱਚ ਜੰਮੂ-ਕਸ਼ਮੀਰ ਦੇ ਉਪ-ਰਾਜਪਾਲ ਅਤੇ ਮੁੱਖ ਮੰਤਰੀ ਦੇ ਨਾਲ ਕੇਂਦਰ ਸ਼ਾਸਿਤ ਪ੍ਰਦੇਸ਼ ਵਿੱਚ ਤਿੰਨ ਨਵੇਂ ਅਪਰਾਧਿਕ ਕਾਨੂੰਨਾਂ ਦੇ ਲਾਗੂਕਰਨ ‘ਤੇ ਸਮੀਖਿਆ ਬੈਠਕ ਕੀਤੀ
ਕੇਂਦਰੀ ਗ੍ਰਹਿ ਮੰਤਰੀ ਨੇ ਜੰਮੂ ਅਤੇ ਕਸ਼ਮੀਰ ਵਿੱਚ ਅਪ੍ਰੈਲ, 2025 ਤੱਕ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਜੀ ਦੀ ਅਗਵਾਈ ਵਿੱਚ ਬਣੇ ਤਿੰਨੋਂ ਕਾਨੂੰਨਾਂ ਦੇ ਪੂਰੀ ਤਰ੍ਹਾਂ ਲਾਗੂ ਕਰਨ ਨੂੰ ਯਕੀਨੀ ਬਣਾਉਣ ਲਈ ਕਿਹਾ
ਜੰਮੂ-ਕਸ਼ਮੀਰ ਵਿੱਚ ਅੱਤਵਾਦੀ ਗਤੀਵਿਧੀਆਂ ਵਿੱਚ ਆਈ ਕਮੀ ਅਤੇ ਸੁਰੱਖਿਆ ਸਥਿਤੀਆਂ ਵਿੱਚ ਸੁਧਾਰ ਦੇ ਬਾਅਦ, ਹੁਣ ਉੱਥੋਂ ਦੇ ਨਾਗਰਿਕਾਂ ਦੇ ਅਧਿਕਾਰਾਂ ਦੀ ਰੱਖਿਆ ਕਰਨਾ ਜੰਮੂ-ਕਸ਼ਮੀਰ ਪੁਲਿਸ ਦੀ ਪ੍ਰਾਥਮਿਕਤਾ ਹੋਣੀ ਚਾਹੀਦੀ ਹੈ
ਜੰਮੂ-ਕਸ਼ਮੀਰ ਵਿੱਚ Trial In Absentia ਦੇ ਉਪਬੰਧਾਂ ਨੂੰ ਲਾਗੂ ਕਰਨ ਦੀ ਤੁਰੰਤ ਜ਼ਰੂਰਤ ਹੈ।
ਗ੍ਰਹਿ ਮੰਤਰੀ ਨੇ ਚਾਰਜਸ਼ੀਟ ਦਾਖਲ ਕਰਨ ਦੇ ਕੰਮ ਵਿੱਚ ਤੇਜ਼ੀ ਲਿਆਉਣ ਦੇ ਲਈ ਪੁਲਿਸ ਅਧਿਕਾਰੀਆਂ ਦੀਆਂ ਜ਼ਿੰਮੇਦਾਰੀਆਂ ਫਿਕਸ ਕਰਨ ਦੀ ਜ਼ਰੂਰਤ ‘ਤੇ ਜ਼ੋਰ ਦਿੱਤਾ
ਜੰਮੂ ਅਤੇ ਕਸ਼ਮੀਰ ਦੇ ਹਰ ਪੁਲਿਸ ਸਟੇਸ਼ਨ ਨੂੰ NAFIS ਦੀ ਵਧੇਰੇ ਵਰਤੋਂ ਨੂੰ ਅਮਲ ਵਿੱਚ ਲਿਆਉਣਾ ਚਾਹੀਦਾ ਹੈ
ਜਾਂਚ ਅਧਿਕਾਰੀਆਂ (Investigating Officers) ਦੀ ਨਵੇਂ ਕਾਨੂੰਨਾਂ ਦੇ ਉਪਬੰਧਾਂ ਬਾਰੇ ਸ਼ਤ-ਪ੍ਰਤੀਸ਼ਤ ਟ੍ਰੇਨਿੰਗ ਜਲਦੀ ਤੋਂ ਜਲਦੀ ਯਕੀਨੀ ਬਣਾਈ ਜਾਵੇ
Posted On:
18 FEB 2025 6:20PM by PIB Chandigarh
ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਸ਼੍ਰੀ ਅਮਿਤ ਸ਼ਾਹ ਨੇ ਅੱਜ ਨਵੀਂ ਦਿੱਲੀ ਵਿੱਚ ਜੰਮੂ ਕਸ਼ਮੀਰ ਦੇ ਉਪ-ਰਾਜਪਾਲ ਸ਼੍ਰੀ ਮਨੋਜ ਸਿਨਹਾ ਅਤੇ ਮੁੱਖ ਮੰਤਰੀ ਸ਼੍ਰੀ ਓਮਰ ਅਬਦੁੱਲਾ ਦੇ ਨਾਲ ਕੇਂਦਰ ਸ਼ਾਸਿਤ ਪ੍ਰਦੇਸ਼ ਵਿੱਚ ਤਿੰਨ ਨਵੇਂ ਅਪਰਾਧਿਕ ਕਾਨੂੰਨਾਂ ਦੇ ਲਾਗੂਕਰਨ ‘ਤੇ ਸਮੀਖਿਆ ਬੈਠਕ ਕੀਤੀ। ਬੈਠਕ ਵਿੱਚ ਜੰਮੂ ਅਤੇ ਕਸ਼ਮੀਰ ਵਿੱਚ ਪੁਲਿਸ, ਜੇਲ੍ਹ, ਅਦਾਲਤਾਂ, ਮੁਕੱਦਮੇ ਅਤੇ ਫੌਰੈਂਸਿਕ ਨਾਲ ਸਬੰਧਿਤ ਵਿਭਿੰਨ ਨਵੇਂ ਪ੍ਰਾਵਧਾਨਾਂ ਦੇ ਲਾਗੂਕਰਨ ਅਤੇ ਮੌਜੂਦਾ ਸਥਿਤੀ ਦੀ ਸਮੀਖਿਆ ਕੀਤੀ ਗਈ। ਬੈਠਕ ਵਿੱਚ ਕੇਂਦਰੀ ਗ੍ਰਹਿ ਸਕੱਤਰ, ਡਾਇਰੈਕਟਰ ਜਨਰਲ, ਬੀਪੀਆਰਐਂਡਡੀ ਅਤੇ ਡਾਇਰੈਕਟਰ ਜਨਰਲ, ਐੱਨਸੀਆਰਬੀ ਸਹਿਤ ਗ੍ਰਹਿ ਮੰਤਰਾਲਾ ਅਤੇ ਜੰਮੂ ਅਤੇ ਕਸ਼ਮੀਰ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀ ਮੌਜੂਦ ਸਨ।

ਬੈਠਕ ਵਿੱਚ ਚਰਚਾ ਦੌਰਾਨ ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਜੀ ਦੀ ਅਗਵਾਈ ਵਿੱਚ ਲਿਆਂਦੇ ਗਏ ਤਿੰਨ ਨਵੇਂ ਪੀੜ੍ਹਿਤ –ਕੇਂਦ੍ਰਿਤ ਅਪਰਾਧਿਕ ਕਾਨੂੰਨਾਂ ਦੇ ਜ਼ਰੀਏ ਤੁਰੰਤ ਨਿਆਂ ਯਕੀਨੀ ਬਣਾਉਣ ਵਿੱਚ ਤਕਨੀਕ ਦਾ ਜ਼ਿਆਦਾ ਉਪਯੋਗ ਕਰਨਾ ਚਾਹੀਦਾ ਹੈ।
ਕੇਂਦਰੀ ਗ੍ਰਹਿ ਮੰਤਰੀ ਸ਼੍ਰੀ ਅਮਿਤ ਸ਼ਾਹ ਨੇ ਜੰਮੂ ਅਤੇ ਕਸ਼ਮੀਰ ਵਿੱਚ ਅਪਰੈਲ, 2025 ਤੱਕ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਜੀ ਦੀ ਅਗਵਾਈ ਵਿੱਚ ਤਿਆਰ ਤਿੰਨੋਂ ਕਾਨੂੰਨਾਂ ਦੇ ਪੂਰੀ ਤਰ੍ਹਾਂ ਲਾਗੂ ਕਰਨ ਅਤੇ ਯਕੀਨੀ ਬਣਾਉਣ ਲਈ ਕਿਹਾ। ਉਨ੍ਹਾਂ ਨੇ ਕਿਹਾ ਕਿ ਨਵੇਂ ਕਾਨੂੰਨਾਂ ਦੇ ਪੂਰਨ ਲਾਗੂਕਰਨ ਦੇ ਲਈ ਪੁਲਿਸ ਕਰਮੀਆਂ ਅਤੇ ਪ੍ਰਸ਼ਾਸਨ ਦੇ ਰਵੱਈਏ ਵਿੱਚ ਬਦਲਾਅ ਲਿਆਉਣ ਅਤੇ ਨਾਗਰਿਕਾਂ ਵਿੱਚ ਇਨ੍ਹਾਂ ਦੇ ਬਾਰੇ ਜਾਗਰੂਕਤਾ ਪੈਦਾ ਕਰਨਾ ਬਹੁਤ ਜ਼ਰੂਰੀ ਹੈ। ਉਨ੍ਹਾਂ ਨੇ ਕਿਹਾ ਕਿ ਜੰਮੂ ਅਤੇ ਕਸ਼ਮੀਰ ਵਿੱਚ ਅੱਤਵਾਦੀ ਗਤੀਵਿਧੀਆਂ ਵਿੱਚ ਆਈ ਕਮੀ ਅਤੇ ਸੁਰੱਖਿਆ ਸਥਿਤੀਆਂ ਵਿੱਚ ਸੁਧਾਰ ਦੇ ਬਾਅਦ, ਹੁਣ ਉੱਥੋਂ ਦੇ ਨਾਗਰਿਕਾਂ ਦੇ ਅਧਿਕਾਰਾਂ ਦੀ ਰੱਖਿਆ ਕਰਨਾ ਜੰਮੂ-ਕਸ਼ਮੀਰ ਪੁਲਿਸ ਦੀ ਪ੍ਰਾਥਮਿਕਤਾ ਹੋਣੀ ਚਾਹੀਦੀ ਹੈ। ਸ਼੍ਰੀ ਸ਼ਾਹ ਨੇ ਕਿਹਾ ਕਿ ਜੰਮੂ ਅਤੇ ਕਸ਼ਮੀਰ ਵਿੱਚ Trial In Absentia ਦੇ ਉਪਬੰਧਾਂ ਨੂੰ ਲਾਗੂ ਕਰਨ ਦੀ ਤੁਰੰਤ ਜ਼ਰੂਰਤ ਹੈ।
ਕੇਂਦਰੀ ਗ੍ਰਹਿ ਮੰਤਰੀ ਨੇ ਚਾਰਜਸ਼ੀਟ ਦਾਖਲ ਕਰਨ ਦੇ ਕੰਮ ਵਿੱਚ ਤੇਜ਼ੀ ਲਿਆਉਣ ਦੇ ਲਈ ਪੁਲਿਸ ਅਧਿਕਾਰੀਆਂ ਦੀਆਂ ਜ਼ਿੰਮੇਦਾਰੀਆਂ ਫਿਕਸ ਕਰਨ ਦੀ ਜ਼ਰੂਰਤ ‘ਤੇ ਜ਼ੋਰ ਦਿੱਤਾ। ਉਨ੍ਹਾਂ ਨੇ ਕਿਹਾ ਕਿ ਜੰਮੂ ਅਤੇ ਕਸ਼ਮੀਰ ਦੇ ਹਰ ਪੁਲਿਸ ਸਟੇਸ਼ਨ ਨੂੰ ਐੱਨਏਐੱਫਆਈਐੱਸ ਦੀ ਵਧੇਰੇ ਵਰਤੋਂ ਨੂੰ ਅਮਲ ਵਿੱਚ ਲਿਆਉਣਾ ਚਾਹੀਦਾ ਹੈ। ਉਨ੍ਹਾਂ ਨੇ ਕਿਹਾ ਕਿ ਜਾਂਚ ਅਧਿਕਾਰੀਆਂ (Investigating Officers) ਨੂੰ ਨਵੇਂ ਕਾਨੂੰਨਾਂ ਦੇ ਉਪਬੰਧਾਂ ਬਾਰੇ ਸ਼ਤ-ਪ੍ਰਤੀਸ਼ਤ ਟ੍ਰੇਨਿੰਗ ਜਲਦੀ ਤੋਂ ਜਲਦੀ ਯਕੀਨੀ ਬਣਾਈ ਜਾਵੇ। ਸ਼੍ਰੀ ਸ਼ਾਹ ਨੇ ਕਿਹਾ ਕਿ ਅੱਤਵਾਦ ਅਤੇ ਸੰਗਠਿਤ ਅਪਰਾਧ ਨਾਲ ਸਬੰਧਿਤ ਉਪਬੰਧਾਂ ਦਾ ਸੁਪਰਿੰਟੈਂਡੈਂਟ ਆਫ਼ ਪੁਲਿਸ ਦੇ ਪੱਧਰ ‘ਤੇ ਪੂਰੀ ਪੜਤਾਲ ਤੋਂ ਬਾਅਦ ਹੀ ਫੈਸਲਾ ਕਰਨਾ ਚਾਹੀਦਾ ਹੈ। ਇਨ੍ਹਾਂ ਉਪਬੰਧਾਂ ਦੀ ਗਲਤ ਵਰਤੋਂ ਨਾ ਹੋਵੇ, ਇਸ ਦੇ ਲਈ ਮੌਨੀਟਰਿੰਗ ਦੀ ਜ਼ਰੂਰਤ ਹੈ।
ਸ਼੍ਰੀ ਅਮਿਤ ਸ਼ਾਹ ਨੇ ਕਿਹਾ ਕਿ ਜੰਮੂ ਅਤੇ ਕਸ਼ਮੀਰ ਪ੍ਰਸ਼ਾਸਨ ਅਤੇ ਸਰਕਾਰ ਨੇ ਮੁਸ਼ਕਲ ਹਾਲਤਾਂ ਦੇ ਬਾਵਜੂਦ ਨਵੇਂ ਕਾਨੂੰਨਾਂ ਨੂੰ ਲਾਗੂ ਕਰਨ ਦੀ ਦਿਸ਼ਾ ਵਿੱਚ ਤਸੱਲੀਬਖਸ਼ ਕੰਮ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਜੰਮੂ ਅਤੇ ਕਸ਼ਮੀਰ ਵਿੱਚ ਤਿੰਨ ਨਵੇਂ ਕਾਨੂੰਨਾਂ ਨੂੰ ਲਾਗੂ ਕਰਨ ਦੀ ਪ੍ਰਗਤੀ ਦੀ ਸਮੀਖਿਆ ਮੁੱਖ ਮੰਤਰੀ, ਮੁੱਖ ਸਕੱਤਰ ਅਤੇ ਡਾਇਰੈਕਟਰ ਜਨਰਲ ਆਫ਼ ਪੁਲਿਸ ਦੇ ਪੱਧਰ 'ਤੇ ਮਹੀਨਾਵਾਰ, ਪੰਦਰਵਾੜੇ ਅਤੇ ਹਫਤਾਵਾਰੀ ਅਧਾਰ 'ਤੇ ਕੀਤੀ ਜਾਣੀ ਚਾਹੀਦੀ ਹੈ।
*****
ਵੀਵੀ/ਏਐੱਸਐੱਚ/ਪੀਆਰ/ਪੀਐੱਸ
(Release ID: 2104782)
Visitor Counter : 10