ਗ੍ਰਹਿ ਮੰਤਰਾਲਾ
ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਸ਼੍ਰੀ ਅਮਿਤ ਸ਼ਾਹ ਨੇ ਅੱਜ ਨਵੀਂ ਦਿੱਲੀ ਦੇ ਗੁਜਰਾਤ ਭਵਨ ਵਿਖੇ ਪੇਂਡੂ ਅਤੇ ਕਬਾਇਲੀ ਸਮਾਜ ਦੇ ਵਿਦਿਆਰਥੀਆਂ ਨਾਲ ਸੰਵਾਦ ਕੀਤਾ
ਮੋਦੀ ਸਰਕਾਰ 50% ਤੋਂ ਵੱਧ ST ਆਬਾਦੀ ਅਤੇ ਘੱਟੋ-ਘੱਟ 20,000 ਕਬਾਇਲੀਆਂ ਵਾਲੇ ਹਰੇਕ ਬਲਾਕ ਵਿੱਚ ਏਕਲਵਯ ਮਾਡਲ ਰਿਹਾਇਸ਼ੀ ਸਕੂਲ ਸ਼ੁਰੂ ਕਰਕੇ ਗੁਣਵੱਤਾਪੂਰਨ ਸਿੱਖਿਆ ਪ੍ਰਦਾਨ ਕਰ ਰਹੀ ਹੈ
ਆਜ਼ਾਦੀ ਤੋਂ ਬਾਅਦ 6 ਦਹਾਕਿਆਂ ਤੱਕ ਦੇਸ਼ ਵਿੱਚ ਸਿਰਫ਼ ਇੱਕ ਕੇਂਦਰੀ ਕਬਾਇਲੀ ਯੂਨੀਵਰਸਿਟੀ ਸੀ, ਮੋਦੀ ਸਰਕਾਰ ਨੇ ਇੱਕ ਦਹਾਕੇ ਵਿੱਚ 2 ਨਵੀਆਂ ਕਬਾਇਲੀ ਯੂਨੀਵਰਸਿਟੀਆਂ ਖੋਲ੍ਹੀਆਂ
ਰਾਸ਼ਟਰ ਨਿਰਮਾਣ ਵਿੱਚ ਵਿਦਿਆਰਥੀਆਂ ਦੀ ਭੂਮਿਕਾ ਬਹੁਤ ਮਹੱਤਵਪੂਰਨ ਹੈ ਅਤੇ ਉਨ੍ਹਾਂ ਦੀ ਸਫਲਤਾ ਭਾਰਤ ਨੂੰ ਇੱਕ ਮੋਹਰੀ ਰਾਸ਼ਟਰ ਬਣਾਉਣ ਵਿੱਚ ਮਦਦ ਕਰੇਗੀ
ਮੈਡੀਕਲ, ਇੰਜੀਨੀਅਰਿੰਗ ਅਤੇ ਟੈਕਨੀਕਲ ਐਜੂਕੇਸ਼ਨ ਵਿੱਚ ਕਬਾਇਲੀ ਵਿਦਿਆਰਥੀਆਂ ਲਈ ਭਾਸ਼ਾ ਇੱਕ ਰੁਕਾਵਟ ਰਹੀ ਹੈ, ਇਸ ਨੂੰ ਧਿਆਨ ਵਿੱਚ ਰੱਖਦੇ ਹੋਏ, ਮੋਦੀ ਸਰਕਾਰ ਨੇ ਮਾਤ੍ਰ ਭਾਸ਼ਾ ਵਿੱਚ ਪ੍ਰੀਖਿਆ ਦੇਣ ਦਾ ਵਿਕਲਪ ਪ੍ਰਦਾਨ ਕੀਤਾ ਹੈ
Posted On:
21 FEB 2025 7:43PM by PIB Chandigarh
ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਸ਼੍ਰੀ ਅਮਿਤ ਸ਼ਾਹ ਨੇ ਅੱਜ ਨਵੀਂ ਦਿੱਲੀ ਦੇ ਚਾਣਕਯਪੁਰੀ ਸਥਿਤ ਗੁਜਰਾਤ ਭਵਨ ਵਿਖੇ ਗੁਜਰਾਤ ਦੇ ਡਾਂਗ ਜ਼ਿਲ੍ਹੇ ਦੇ ਸੰਤੋਕਬਾ ਢੋਲਕੀਆ ਵਿਦਿਆ ਮੰਦਿਰ ਦੇ ਪੇਂਡੂ ਅਤੇ ਕਬਾਇਲੀ ਸਮਾਜ ਦੇ ਵਿਦਿਆਰਥੀਆਂ ਨਾਲ ਇੱਕ ਪ੍ਰੇਰਨਾਦਾਇਕ ਵਿਦਿਅਕ ਸੰਵਾਦ ਕੀਤਾ। ਇਹ ਵਿਸ਼ੇਸ਼ ਸਮਾਗਮ ਇਨ੍ਹਾਂ ਵਿਦਿਆਰਥੀਆਂ ਲਈ ਪ੍ਰੇਰਨਾਦਾਇਕ ਅਤੇ ਆਪਣੇ ਅਨੁਭਵ ਸਾਂਝੇ ਕਰਨ ਦਾ ਇੱਕ ਵਿਲੱਖਣ ਮੌਕਾ ਰਿਹਾ। ਇਹ ਪਹਿਲ ਕੇਂਦਰੀ ਗ੍ਰਹਿ ਮੰਤਰੀ ਦੀ ਨੌਜਵਾਨਾਂ ਨਾਲ ਸਿੱਧੇ ਤੌਰ 'ਤੇ ਗੱਲਬਾਤ ਕਰਨ ਅਤੇ ਉਨ੍ਹਾਂ ਨੂੰ ਉਤਸ਼ਾਹਿਤ ਕਰਨ ਦੀ ਵਚਨਬੱਧਤਾ ਦਾ ਹਿੱਸਾ ਹੈ। ਇਹ ਪ੍ਰੋਗਰਾਮ ਨਾ ਸਿਰਫ਼ ਪੇਂਡੂ ਅਤੇ ਕਬਾਇਲੀ ਸਮਾਜ ਦੇ ਇਨ੍ਹਾਂ ਸਾਰੇ ਵਿਦਿਆਰਥੀਆਂ ਲਈ ਪ੍ਰੇਰਨਾ ਸਰੋਤ ਸਾਬਤ ਹੋਇਆ, ਸਗੋਂ ਇਸ ਰਾਹੀਂ ਉਨ੍ਹਾਂ ਨੂੰ ਦੇਸ਼ ਦੇ ਗ੍ਰਹਿ ਮੰਤਰੀ ਨਾਲ ਖੁੱਲ੍ਹ ਕੇ ਗੱਲ ਕਰਨ ਦਾ ਮੌਕਾ ਵੀ ਮਿਲਿਆ।...

ਇਸ ਮੌਕੇ ‘ਤੇ ਸ਼੍ਰੀ ਅਮਿਤ ਸ਼ਾਹ ਨੇ ਸਿੱਖਿਆ, ਯੁਵਾ ਸਸ਼ਕਤੀਕਰਣ ਅਤੇ ਰਾਸ਼ਟਰੀ ਵਿਕਾਸ ਵਿੱਚ ਵਿਦਿਆਰਥੀਆਂ ਦੀ ਭੂਮਿਕਾ ‘ਤੇ ਗਹਿਰੇ ਵਿਚਾਰ ਸਾਂਝਾ ਕੀਤੇ। ਇਸ ਸੰਵਾਦ ਦਾ ਉਦੇਸ਼ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਨਾ ਅਤੇ ਵਿੱਦਿਅਕ ਅਤੇ ਕਰੀਅਰ ਨਾਲ ਸਬੰਧਿਤ ਉਨ੍ਹਾਂ ਦੇ ਸਵਾਲਾਂ ਦੇ ਜਵਾਬ ਦੇਣਾ ਸੀ। ਵਿਦਿਆਰਥੀਆਂ ਦੇ ਸਵਾਲਾਂ ਦੇ ਜਵਾਬ ਦਿੰਦੇ ਹੋਏ ਗ੍ਰਹਿ ਮੰਤਰੀ ਨੇ ਸਖ਼ਤ ਮਿਹਨਤ, ਸਮਰਪਣ ਅਤੇ ਦ੍ਰਿੜ੍ਹ ਸੰਕਲਪ ਦੀ ਮਹੱਤਤਾ ‘ਤੇ ਜ਼ੋਰ ਦਿੱਤਾ।

ਕੇਂਦਰੀ ਗ੍ਰਹਿ ਮੰਤਰੀ ਨੇ ਕਿਹਾ ਕਿ ਚਾਹੇ ਜਨਜਾਤੀਯ ਗੌਰਵ ਦਿਵਸ ਦਾ ਜਸ਼ਨ ਮਨਾਉਣਾ ਹੋਵੇ ਜਾਂ ਫਿਰ ਭਾਰਤ ਦੇ ਰਾਸ਼ਟਰਪਤੀ ਦੇ ਰੂਪ ਵਿੱਚ ਸ਼੍ਰੀਮਤੀ ਦ੍ਰੌਪਦੀ ਮੁਰਮੂ ਦੀ ਚੋਣ ਹੋਵੇ, ਇਨ੍ਹਾਂ ਫ਼ੈਸਲਿਆਂ ਨੇ ਕਬਾਇਲੀ ਸਮਾਜ ਦਾ ਮਾਣ ਨੂੰ ਨਵੀਆਂ ਉਚਾਈਆਂ ’ਤੇ ਲਿਜਾਣ ਦਾ ਕੰਮ ਕੀਤਾ ਹੈ। ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਕਬਾਇਲੀ ਸਮਾਜ ਦਾ ਉਥਾਨ ਅਤੇ ਸਸ਼ਕਤੀਕਰਣ ਸਾਡੀ ਪਹਿਲ ਹੈ ਅਤੇ ਆਜ਼ਾਦੀ ਤੋਂ ਬਾਅਦ, ਕਬਾਇਲੀ ਸਮਾਜ ਨੂੰ ਉਸ ਦਾ ਅਸਲ ਸਨਮਾਨ ਦੇਣ ਦਾ ਕੰਮ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਕੀਤਾ ਹੈ।

ਸ਼੍ਰੀ ਅਮਿਤ ਸ਼ਾਹ ਨੇ ਕਿਹਾ ਕਿ ਵਿਦਿਆਰਥੀ ਦੇਸ਼ ਦੀ ਤਰੱਕੀ ਦੀ ਨੀਂਹ ਹਨ ਅਤੇ ਉਨ੍ਹਾਂ ਦੀ ਸਖ਼ਤ ਮਿਹਨਤ ਅਤੇ ਸਮਰਪਣ ਭਾਰਤ ਨੂੰ ਨਵੀਆਂ ਉਚਾਈਆਂ 'ਤੇ ਲੈ ਜਾਵੇਗਾ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਡਾਕਟਰ, ਇੰਜੀਨੀਅਰ ਅਤੇ ਸਿਵਿਲ ਸੇਵਕ ਵਰਗੇ ਕਰੀਅਰ ਵਿੱਚ ਅੱਗੇ ਵਧਣ ਦੇ ਲਈ ਪ੍ਰੇਰਿਤ ਕਰਦੇ ਹੋਏ ਕਿਹਾ ਕਿ ਜੇਕਰ ਤੁਸੀਂ ਦੇਸ਼ ਦੇ ਵਿਕਾਸ ਨੂੰ ਆਪਣਾ ਟੀਚਾ ਬਣਾਵੋਗੇ, ਤਾਂ ਤੁਹਾਡਾ ਨਿਜੀ ਵਿਕਾਸ ਕੁਦਰਤੀ ਤੌਰ 'ਤੇ ਯਕੀਨੀ ਹੋਵੇਗਾ ਅਤੇ ਇਸ ਲਈ, ਤੁਹਾਡਾ ਮੂਲ ਉਦੇਸ਼ ਦੇਸ਼ ਦੇ ਵਿਕਾਸ ਲਈ ਕੰਮ ਕਰਨਾ ਹੋਣਾ ਚਾਹੀਦਾ ਹੈ।
ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਨੇ ਕਿਹਾ ਕਿ ਮੋਦੀ ਸਰਕਾਰ 50% ਤੋਂ ਵੱਧ ST ਆਬਾਦੀ ਅਤੇ ਘੱਟੋ-ਘੱਟ 20,000 ਕਬਾਇਲੀਆਂ ਵਾਲੇ ਹਰੇਕ ਬਲਾਕ ਵਿੱਚ ਏਕਲਵਯ ਮਾਡਲ ਰਿਹਾਇਸ਼ੀ ਸਕੂਲ ਸਥਾਪਿਤ ਕਰਕੇ ਕਬਾਇਲੀ ਵਿਦਿਆਰਥੀਆਂ ਨੂੰ ਗੁਣਵੱਤਾਪੂਰਨ ਸਿੱਖਿਆ ਪ੍ਰਦਾਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਮੈਡੀਕਲ, ਇੰਜੀਨੀਅਰਿੰਗ ਅਤੇ ਟੈਕਨੀਕਲ ਐਜੂਕੇਸ਼ਨ ਵਿੱਚ ਕਬਾਇਲੀ ਵਿਦਿਆਰਥੀਆਂ ਲਈ ਭਾਸ਼ਾ ਇੱਕ ਰੁਕਾਵਟ ਰਹੀ ਹੈ ਅਤੇ ਇਸ ਦੇ ਮੱਦੇਨਜ਼ਰ, ਮੋਦੀ ਸਰਕਾਰ ਨੇ ਮਾਤ੍ਰਭਾਸ਼ਾ ਵਿੱਚ ਪ੍ਰੀਖਿਆ ਦੇਣ ਦਾ ਵਿਕਲਪ ਪ੍ਰਦਾਨ ਕੀਤਾ ਹੈ। ਸ੍ਰੀ ਸ਼ਾਹ ਨੇ ਕਿਹਾ ਕਿ ਇਨ੍ਹਾਂ ਫੈਸਲਿਆਂ ਨੇ ਕਬਾਇਲੀ ਵਿਦਿਆਰਥੀਆਂ ਨੂੰ ਇੱਕ ਨਵੀਂ ਉਮੀਦ ਦਿੱਤੀ ਹੈ। ਉਨ੍ਹਾਂ ਨੇ ਕਿਹਾ ਕਿ ਆਜ਼ਾਦੀ ਤੋਂ ਬਾਅਦ ਛੇ ਦਹਾਕਿਆਂ ਵਿੱਚ, ਦੇਸ਼ ਵਿੱਚ ਸਿਰਫ਼ ਇੱਕ ਕੇਂਦਰੀ ਆਦਿਵਾਸੀ ਯੂਨੀਵਰਸਿਟੀ ਸੀ, ਜਦਕਿ ਪਿਛਲੇ ਇੱਕ ਦਹਾਕੇ ਵਿੱਚ, ਮੋਦੀ ਸਰਕਾਰ ਦੇ ਅਧੀਨ ਦੋ ਨਵੀਆਂ ਕਬਾਇਲੀ ਯੂਨੀਵਰਸਿਟੀਆਂ ਸਥਾਪਿਤ ਕੀਤੀਆਂ ਹਨ।

ਵਿਦਿਆਰਥੀਆਂ ਨੇ ਗ੍ਰਹਿ ਮੰਤਰੀ ਨਾਲ ਸਿੱਖਿਆ ਅਤੇ ਕਰੀਅਰ ਬਾਰੇ ਆਪਣੇ ਵਿਚਾਰ ਸਾਂਝਾ ਕੀਤੇ। ਸ਼੍ਰੀ ਅਮਿਤ ਸ਼ਾਹ ਨੇ ਵਿਦਿਆਰਥੀਆਂ ਨੂੰ ਸੁਝਾਅ ਦਿੱਤੇ ਕਿ ਉਹ ਦੇਸ਼ ਦੀ ਤਰੱਕੀ ਵਿੱਚ ਕਿਵੇਂ ਯੋਗਦਾਨ ਪਾ ਸਕਦੇ ਹਨ। ਪ੍ਰੋਗਰਾਮ ਦੇ ਅੰਤ ਵਿੱਚ, ਗ੍ਰਹਿ ਮੰਤਰੀ ਨੇ ਵਿਦਿਆਰਥੀਆਂ ਨੂੰ ਸਖ਼ਤ ਮਿਹਨਤ ਅਤੇ ਇਮਾਨਦਾਰੀ ਨਾਲ ਆਪਣੇ ਟੀਚਿਆਂ ਵੱਲ ਵਧਣ ਲਈ ਪ੍ਰੇਰਿਤ ਕੀਤਾ ਅਤੇ ਕਿਹਾ ਕਿ ਰਾਸ਼ਟਰ ਨਿਰਮਾਣ ਵਿੱਚ ਵਿਦਿਆਰਥੀਆਂ ਦੀ ਭੂਮਿਕਾ ਬਹੁਤ ਮਹੱਤਵਪੂਰਨ ਹੈ ਅਤੇ ਉਨ੍ਹਾਂ ਦੀ ਸਫਲਤਾ ਭਾਰਤ ਨੂੰ ਇੱਕ ਪ੍ਰਮੁੱਖ ਰਾਸ਼ਟਰ ਬਣਾਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਵੇਗੀ।
*****
ਆਰਕੇ/ਵੀਵੀ/ਏਐੱਸਐੱਚ/ਪੀਆਰ/ਪੀਐੱਸ
(Release ID: 2105543)
Visitor Counter : 4