ਖੇਤੀਬਾੜੀ ਮੰਤਰਾਲਾ
azadi ka amrit mahotsav

ਕਿਸਾਨ ਸਾਡੀ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਹਨ, ਸਾਡੀ ਜ਼ਮੀਨ ਦੇ ਰਖਵਾਲੇ ਤੇ ਸਾਡੀ ਖੁਰਾਕ ਸੁਰੱਖਿਆ ਦੇ ਸਰਪਰਸਤ ਹਨ: ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ


ਸਰਕਾਰ ਦੇਸ਼ 'ਚ ਐੱਥਨੋਲ ਮਿਸ਼ਰਣ ਵਧਾਉਣ ਦੀ ਕੋਸ਼ਿਸ਼ ਕਰ ਰਹੀ ਹੈ, ਇਸ ਨਾਲ ਕਿਸਾਨਾਂ ਨੂੰ ਹੋਵੇਗਾ ਲਾਭ: ਕੇਂਦਰੀ ਪੈਟਰੋਲੀਅਮ ਅਤੇ ਕੁਦਰਤੀ ਗੈਸ ਮੰਤਰੀ

Posted On: 24 FEB 2025 5:12PM by PIB Chandigarh

ਕੇਂਦਰੀ ਪੈਟਰੋਲੀਅਮ ਅਤੇ ਕੁਦਰਤੀ ਗੈਸ ਮੰਤਰੀ ਸ਼੍ਰੀ ਹਰਦੀਪ ਸਿੰਘ ਪੁਰੀ ਨੇ ਸੋਮਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਪੀਐਮ ਕਿਸਾਨ ਸੰਮਾਨ ਨਿਧੀ ਯੋਜਨਾ ਦੀ 19ਵੀਂ ਕਿਸ਼ਤ ਜਾਰੀ ਕਰਨ ਦੇ ਸਬੰਧ ਵਿੱਚ ਆਯੋਜਿਤ ਪ੍ਰੋਗਰਾਮ ਵਿੱਚ ਹਿੱਸਾ ਲਿਆ। ਇਸ ਮੌਕੇ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ  ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਤੋਂ ਕਈ ਕਿਸਾਨਾਂ ਅਤੇ ਪਤਵੰਤਿਆਂ ਨਾਲ ਇਸ ਪ੍ਰੋਗਰਾਮ ਵਿੱਚ ਜੁੜੇ। 

ਇਸ ਮੌਕੇ ਸੰਬੋਧਨ ਕਰਦਿਆਂ ਕੇਂਦਰੀ ਮੰਤਰੀ ਸ਼੍ਰੀ ਹਰਦੀਪ ਸਿੰਘ ਪੁਰੀ ਨੇ ਕਿਹਾ, “ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀ ਸਭ ਤੋਂ ਵੱਡੀ ਤਰਜੀਹ ਕਿਸਾਨਾਂ ਦੀ ਭਲਾਈ ਹੈ। ਕਿਸਾਨ ਭਾਰਤ ਦੀ ਅਰਥਵਿਵਸਥਾ ਦੀ ਰੀੜ੍ਹ ਦੀ ਹੱਡੀ ਹਨ। ਉਹ ਸਾਡੀ ਧਰਤੀ ਦੇ ਰਖਵਾਲੇ ਹਨ ਅਤੇ ਸਾਡੀ ਭੋਜਨ ਸੁਰੱਖਿਆ ਦੇ ਸਰਪਰਸਤ ਹਨ।"

ਉਨ੍ਹਾਂ ਕਿਹਾ, "ਸਾਡੇ ਕਿਸਾਨ ਹੁਣ ਊਰਜਾ ਉਤਪਾਦਕ ਬਣ ਗਏ ਹਨ। ਪਹਿਲਾਂ ਕੁੱਲ ਐੱਥਨੋਲ ਬਲੈਂਡਿੰਗ 1.5% ਸੀ, ਪਰ ਹੁਣ ਇਹ 19.6% 'ਤੇ ਪਹੁੰਚ ਗਈ ਹੈ, ਜਿਸ ਕਾਰਨ ਕਿਸਾਨਾਂ ਨੂੰ 90,000 ਕਰੋੜ ਰੁਪਏ ਤੋਂ ਵੱਧ ਦਾ ਭੁਗਤਾਨ ਕੀਤਾ ਗਿਆ ਹੈ। ਕੇਂਦਰ ਸਰਕਾਰ ਦੇਸ਼ ਭਰ ਵਿੱਚ ਐੱਥਨੋਲ ਬਲੈਂਡਿੰਗ ਨੂੰ ਵਧਾਉਣ ਲਈ ਲਗਾਤਾਰ ਕੋਸ਼ਿਸ਼ਾਂ ਕਰ ਰਹੀ ਹੈ, ਜਿਸ ਨਾਲ ਕਿਸਾਨਾਂ ਨੂੰ ਫਾਇਦਾ ਹੋਵੇਗਾ। ਪਿਛਲੇ ਤਿੰਨ ਸਾਲਾਂ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਹੇਠਾਂ ਆਈਆਂ ਹਨ।"

ਕੇਂਦਰੀ ਮੰਤਰੀ ਨੇ ਕਿਹਾ, "ਦੇਸ਼ ਦੇ 11 ਕਰੋੜ ਤੋਂ ਵੱਧ ਕਿਸਾਨਾਂ ਨੂੰ 18 ਕਿਸ਼ਤਾਂ ਰਾਹੀਂ 3.45 ਲੱਖ ਕਰੋੜ ਰੁਪਏ ਵੰਡੇ ਜਾ ਚੁੱਕੇ ਹਨ। 19ਵੀਂ ਕਿਸ਼ਤ ਜਾਰੀ ਹੋਣ ਨਾਲ ਕਿਸਾਨਾਂ ਦੇ ਖਾਤਿਆਂ ਵਿੱਚ ਕੁੱਲ 3.68 ਲੱਖ ਕਰੋੜ ਰੁਪਏ ਪਹੁੰਚ ਜਾਣਗੇ। 19ਵੀਂ ਕਿਸ਼ਤ ਜਾਰੀ ਹੋਣ ਨਾਲ ਦੇਸ਼ ਭਰ ਵਿੱਚ 2.41 ਕਰੋੜ  ਤੋਂ ਵੱਧ ਮਹਿਲਾ ਕਿਸਾਨਾਂ ਸਣੇ 9.8 ਕਰੋੜ ਤੋਂ ਵੱਧ ਕਿਸਾਨਾਂ ਨੂੰ ਫਾਇਦਾ ਹੋਵੇਗਾ।"  ਆਪਣੇ ਸੰਬੋਧਨ ਤੋਂ ਬਾਅਦ ਕੇਂਦਰੀ ਮੰਤਰੀ ਨੇ ਸਟੇਜ 'ਤੇ ਕਿਸਾਨਾਂ ਹੋਰ ਪਤਵੰਤਿਆਂ ਨੂੰ ਸਨਮਾਨਿਤ ਵੀ ਕੀਤਾ।

********


(Release ID: 2105790) Visitor Counter : 17


Read this release in: English , Hindi