ਰਾਸ਼ਟਰਪਤੀ ਸਕੱਤਰੇਤ
ਭਾਰਤੀ ਆਡਿਟ ਅਤੇ ਲੇਖਾ ਸੇਵਾ, ਭਾਰਤੀ ਰੇਲਵੇ ਸੁਰੱਖਿਆ ਬਲ ਸੇਵਾ, ਭਾਰਤੀ ਰੇਲਵੇ ਪ੍ਰਬੰਧਨ ਸੇਵਾ (ਲੇਖਾ) ਅਤੇ ਭਾਰਤੀ ਰੇਲਵੇ ਪ੍ਰਬੰਧਨ ਸੇਵਾ (ਟ੍ਰੈਫਿਕ) ਦੇ ਅਫ਼ਸਰ ਟ੍ਰੇਨੀਆਂ ਨੇ ਰਾਸ਼ਟਰਪਤੀ ਨਾਲ ਮੁਲਾਕਾਤ ਕੀਤੀ
प्रविष्टि तिथि:
24 FEB 2025 3:42PM by PIB Chandigarh
ਭਾਰਤੀ ਆਡਿਟ ਅਤੇ ਲੇਖਾ ਸੇਵਾ , ਭਾਰਤੀ ਰੇਲਵੇ ਸੁਰੱਖਿਆ ਬਲ ਸੇਵਾ , ਭਾਰਤੀ ਰੇਲਵੇ ਪ੍ਰਬੰਧਨ ਸੇਵਾ (ਲੇਖਾ) ਅਤੇ ਭਾਰਤੀ ਰੇਲਵੇ ਪ੍ਰਬੰਧਨ ਸੇਵਾ (ਟ੍ਰੈਫਿਕ) ਦੇ ਅਫ਼ਸਰ ਟ੍ਰੇਨੀਆਂ ਦੇ ਇੱਕ ਸਮੂਹ ਨੇ ਸੋਮਵਾਰ ਨੂੰ ਰਾਸ਼ਟਰਪਤੀ ਭਵਨ ਵਿਖੇ ਰਾਸ਼ਟਰਪਤੀ ਸ਼੍ਰੀਮਤੀ ਦ੍ਰੋਪਦੀ ਮੁਰਮੂ ਨਾਲ ਮੁਲਾਕਾਤ ਕੀਤੀ ।

ਭਾਰਤੀ ਆਡਿਟ ਅਤੇ ਲੇਖਾ ਸੇਵਾ ਦੇ ਅਧਿਕਾਰੀਆਂ ਨੂੰ ਸੰਬੋਧਨ ਕਰਦੇ ਹੋਏ, ਰਾਸ਼ਟਰਪਤੀ ਨੇ ਕਿਹਾ ਕਿ ਵਰ੍ਹੇ 2047 ਤੱਕ ਭਾਰਤ ਨੂੰ ਇੱਕ ਵਿਕਸਿਤ ਰਾਸ਼ਟਰ ਬਣਾਉਣ ਦੇ ਮਹਾਨ ਰਾਸ਼ਟਰੀ ਯਤਨ ਵਿੱਚ ਉਨ੍ਹਾਂ ਦੀ ਇੱਕ ਭੂਮਿਕਾ ਹੈ। ਉਨ੍ਹਾਂ ਨੇ ਉਨ੍ਹਾਂ ਨੂੰ ਭਾਰਤੀ ਸੰਵਿਧਾਨ ਦੇ ਉਪਬੰਧਾਂ ਨੂੰ ਧਿਆਨ ਵਿੱਚ ਰੱਖਣ ਦੀ ਸਲਾਹ ਦਿੱਤੀ , ਜੋ ਭਾਰਤ ਦੇ ਕੰਪਟਰੋਲਰ ਅਤੇ ਔਡੀਟਰ ਜਨਰਲ ਦੀ ਸੰਸਥਾ ਦਾ ਅਧਾਰ ਹਨ। ਉਨ੍ਹਾਂ ਨੇ ਕਿਹਾ ਕਿ ਸੰਵਿਧਾਨ ਦੇ ਅਧਿਆਇ - V ਦਾ ਭਾਗ - V ਉਨ੍ਹਾਂ ਨੂੰ ਸੰਸਥਾ ਦੀ ਭੂਮਿਕਾ , ਕਰਤੱਵਾਂ ਅਤੇ ਸ਼ਕਤੀਆਂ ਤੋਂ ਜਾਣੂ ਕਰਵਾਉਂਦਾ ਹੈ। ਉੱਥੇ ਹੀ ਸੰਵਿਧਾਨ ਦੀ ਪ੍ਰਸਤਾਵਨਾ ਅਤੇ ਸੀਏਜੀ ਦੀ ਸਹੁੰ ਨੂੰ ਆਪਣੀ ਸੰਸਥਾ ਦੀਆਂ ਮਹੱਤਵਪੂਰਨ ਭੂਮਿਕਾਵਾਂ ਅਤੇ ਕਰਤੱਵਾਂ ਨੂੰ ਨਿਭਾਉਣ ਵਿੱਚ ਹਰੇਕ ਵਿਅਕਤੀ ਦਾ ਮਾਰਗਦਰਸ਼ਨ ਹੋਣਾ ਚਾਹੀਦਾ ਹੈ। ਉਨ੍ਹਾਂ ਨੇ ਉਨ੍ਹਾਂ ਨੂੰ ਇਨੋਵੇਟਿਵ ਹੱਲਾਂ ਨਾਲ ਹਿਤਧਾਰਕਾਂ ਦਾ ਮਾਰਗਦਰਸ਼ਨ ਅਤੇ ਸੁਵਿਧਾ ਪ੍ਰਦਾਨ ਕਰਨ ਦੀ ਤਾਕੀਦ ਕੀਤੀ। ਉਨ੍ਹਾਂ ਨੇ ਕਿਹਾ ਕਿ ਮਿੱਤਰ , ਦਾਰਸ਼ਨਿਕ ਅਤੇ ਮਾਰਗਦਰਸ਼ਕ ਵਜੋਂ ਉਨ੍ਹਾਂ ਦੀ ਭੂਮਿਕਾ ਮੌਨਿਟਰ ਅਤੇ ਕੰਟਰੋਲਰ ਜਿੰਨੀ ਹੀ ਮਹੱਤਵਪੂਰਨ ਹੋਵੇਗੀ।

ਰੇਲਵੇ ਸੇਵਾ ਅਧਿਕਾਰੀਆਂ ਨੂੰ ਸੰਬੋਧਨ ਕਰਦੇ ਹੋਏ ਰਾਸ਼ਟਰਪਤੀ ਨੇ ਕਿਹਾ ਕਿ ਦੇਸ਼ ਦਾ ਇੱਕ ਵੱਡਾ ਹਿੱਸਾ ਹਰ ਰੋਜ਼ ਰੇਲਵੇ ਦੀ ਵਰਤੋਂ ਕਰਦਾ ਹੈ। ਰੇਲਵੇ ਸੇਵਾ ਅਧਿਕਾਰੀਆਂ ਦੇ ਤੌਰ 'ਤੇ , ਉਨ੍ਹਾਂ ਨੂੰ ਸਾਡੀ ਗਤੀਸ਼ੀਲਤਾ ਨੂੰ ਵਧਾਉਣ ਅਤੇ ਇਸ ਤਰ੍ਹਾਂ ਸਾਡੀ ਅਰਥਵਿਵਸਥਾ ਦੇ ਵਿਕਾਸ ਵਿੱਚ ਇੱਕ ਪ੍ਰਮੁੱਖ ਭੂਮਿਕਾ ਨਿਭਾਉਣੀ ਹੈ। ਉਨ੍ਹਾਂ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਰੇਲਵੇ ਸੇਵਾਵਾਂ ਵੱਡੀ ਗਿਣਤੀ ਵਿੱਚ ਲੋਕਾਂ ਦੇ ਰੋਜ਼ਾਨਾ ਜੀਵਨ ਦੀ ਗੁਣਵੱਤਾ ਨਿਰਧਾਰਿਤ ਕਰਦੀਆਂ ਹਨ। ਉਨ੍ਹਾਂ ਨੇ ਅਧਿਕਾਰੀਆਂ ਨੂੰ ਇਹ ਧਿਆਨ ਰੱਖਣ ਦੀ ਸਲਾਹ ਦਿੱਤੀ ਕਿ ਉਹ ਰਾਸ਼ਟਰ ਲਈ ਇੱਕ ਬਦਲਾਅ ਏਜੰਟ ਅਤੇ ਸੇਵਾ ਪ੍ਰਦਾਤਾ ਵਜੋਂ ਰੇਲਵੇ ਦੀ ਸਮੁੱਚੀ ਪ੍ਰਭਾਵਸ਼ੀਲਤਾ ਲਈ ਕੰਮ ਕਰ ਰਹੇ ਹਨ।


ਰਾਸ਼ਟਰਪਤੀ ਦਾ ਭਾਸ਼ਣ ਦੇਖਣ ਲਈ ਕਿਰਪਾ ਕਰਕੇ ਇੱਥੇ ਕਲਿੱਕ ਕਰੋ -
************
ਐੱਮਜੇਪੀਐੱਸ/ਐੱਸਆਰ
(रिलीज़ आईडी: 2106019)
आगंतुक पटल : 44