ਗ੍ਰਹਿ ਮੰਤਰਾਲਾ
ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਸ਼੍ਰੀ ਅਮਿਤ ਸ਼ਾਹ ਨੇ ਅੱਜ ਮੱਧ ਪ੍ਰਦੇਸ਼ ਦੇ ਭੋਪਾਲ ਵਿੱਚ ਦੋ-ਦਿਨਾਂ ਗਲੋਬਲ ਇਨਵੈਸਟਰਸ ਸਮਿਟ ਦੇ ਸਮਾਪਤੀ ਸੈਸ਼ਨ-2025 ਨੂੰ ਸੰਬੋਧਨ ਕੀਤਾ
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਅਗਵਾਈ ਹੇਠ ਮੱਧ ਪ੍ਰਦੇਸ਼ ਵਿੱਚ ਇੱਕ ਸਥਿਰ ਅਤੇ ਮਜ਼ਬੂਤ ਸਰਕਾਰ ਕੰਮ ਕਰ ਰਹੀ ਹੈ, ਜਿਸ ਕਾਰਨ ਇੱਥੇ ਵਿਕਾਸ ਦੇ ਦਰਵਾਜ਼ੇ ਖੁੱਲ੍ਹ ਗਏ ਹਨ
ਮੱਧ ਪ੍ਰਦੇਸ਼ ਸਰਕਾਰ ਜਲਦੀ ਹੀ ਗਲੋਬਲ ਇਨਵੈਸਟਰ ਸਮਿਟ ਦੌਰਾਨ ਦਸਤਖਤ ਕੀਤੇ ਗਏ 30 ਲੱਖ 77 ਹਜ਼ਾਰ ਕਰੋੜ ਰੁਪਏ ਦੇ ਸਮਝੌਤਿਆਂ ਨੂੰ ਲਾਗੂ ਕਰੇਗੀ
ਮੋਦੀ ਜੀ ਦੇ ਵਿਕਸਿਤ ਭਾਰਤ ਅਤੇ ਦੇਸ਼ ਨੂੰ ਦੁਨੀਆ ਦੀ ਤੀਜੀ ਸਭ ਤੋਂ ਵੱਡੀ ਅਰਥਵਿਵਸਥਾ ਬਣਾਉਣ ਦੇ ਸੰਕਲਪ ਵਿੱਚ ਇਹ ਇਨਵੈਸਟਮੈਂਟ ਸਮਿਟ ਵੀ ਇੱਕ ਮਹੱਤਵਪੂਰਨ ਭੂਮਿਕਾ ਨਿਭਾਏਗਾ
ਮੱਧ ਪ੍ਰਦੇਸ਼ ਵਿੱਚ ਨਿਵੇਸ਼ਕਾਂ ਨੂੰ ਮਿਲੇਗਾ ਪਾਰਦਰਸ਼ੀ ਸ਼ਾਸਨ, ਟਿਕਾਊ ਨੀਤੀਆਂ ਅਤੇ ਦੋ ਕਦਮ ਅੱਗੇ ਵਧ ਕੇ ਹੱਥ ਮਿਲਾਉਣ ਵਾਲਾ ਪ੍ਰਸ਼ਾਸਨ
ਮੱਧ ਪ੍ਰਦੇਸ਼ ਕੋਲ ਜ਼ਮੀਨ, ਕਿਰਤ ਸ਼ਕਤੀ, ਪੜ੍ਹੇ-ਲਿਖੇ ਨੌਜਵਾਨ ਅਤੇ ਹੁਨਰਮੰਦ ਕਾਰਜਬਲ ਵੀ ਹਨ ਅਤੇ ਮਾਈਨਜ਼, ਮਿਨਰਲਸ (ਖਣਿਜਾਂ) ਅਤੇ ਉਦਯੋਗਾਂ ਲਈ ਸੰਭਾਵਨਾਵਾਂ ਅਤੇ ਮੌਕੇ ਵੀ ਹਨ
ਮੱਧ ਪ੍ਰਦੇਸ਼ ਨੇ ਹਰੇਕ ਖੇਤਰ ਲਈ ਵੱਖਰੀ ਇਨਵੈਸਟਮੈਂਟ ਸਮਿਟ ਆਯੋਜਿਤ ਕਰਕੇ ਰਾਜ ਨੂੰ ਸੰਪੂਰਨ ਢੰਗ ਨਾਲ ਵਿਕਸਿਤ ਕਰਨ ਦੀ ਕੋਸ਼ਿਸ਼ ਕੀਤੀ ਹੈ, ਜੋ ਕਿ ਬਹੁਤ ਸਾਰੇ ਰਾਜਾਂ ਨੂੰ ਦਿਸ਼ਾ ਦਿਖਾਏਗਾ
ਮੱਧ ਪ੍ਰਦੇਸ਼ ਸਰਕਾਰ ਦੇ ਪਾਰਦਰਸ਼ੀ ਸ਼ਾਸਨ ਨੇ ਬਹੁਤ ਸਾਰੇ ਲੋਕਾਂ ਨੂੰ ਨਿਵੇਸ਼ ਲਈ ਆਕਰਸ਼ਿਤ ਕੀਤਾ ਹੈ
Posted On:
25 FEB 2025 8:23PM by PIB Chandigarh
ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਸ਼੍ਰੀ ਅਮਿਤ ਸ਼ਾਹ ਨੇ ਅੱਜ ਮੱਧ ਪ੍ਰਦੇਸ਼ ਦੇ ਭੋਪਾਲ ਵਿੱਚ ਦੋ-ਦਿਨਾਂ ਗਲੋਬਲ ਇਨਵੈਸਟਰਸ ਸਮਿਟ ਦੇ ਸਮਾਪਤੀ ਸੈਸ਼ਨ ਨੂੰ ਸੰਬੋਧਨ ਕੀਤਾ। ਇਸ ਮੌਕੇ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਡਾ. ਮੋਹਨ ਯਾਦਵ ਸਮੇਤ ਕਈ ਪਤਵੰਤੇ ਮੌਜੂਦ ਸਨ।

ਆਪਣੇ ਸੰਬੋਧਨ ਵਿੱਚ, ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ, ਸ਼੍ਰੀ ਅਮਿਤ ਸ਼ਾਹ ਨੇ ਕਿਹਾ ਕਿ ਇਸ ਦੋ-ਦਿਨਾਂ ਗਲੋਬਲ ਇਨਵੈਸਟਰਸ ਸਮਿਟ ਦੌਰਾਨ ਕੁੱਲ 30 ਲੱਖ 77 ਹਜ਼ਾਰ ਕਰੋੜ ਰੁਪਏ ਦੇ ਸਮਝੌਤਿਆਂ 'ਤੇ ਹਸਤਾਖਰ ਕੀਤੇ ਗਏ। ਉਨ੍ਹਾਂ ਕਿਹਾ ਕਿ ਇਨ੍ਹਾਂ ਵਿੱਚੋਂ ਬਹੁਤ ਸਾਰੇ ਸਮਝੌਤਿਆਂ (MOUs) ਨੂੰ ਅਮਲ ਵਿੱਚ ਲਿਆਂਦਾ ਜਾਵੇਗਾ ਅਤੇ ਮੱਧ ਪ੍ਰਦੇਸ਼ ਵਿੱਚ ਇੱਕ ਵੱਡੇ ਉਦਯੋਗ ਦੇ ਨਾਲ-ਨਾਲ ਸਹਾਇਕ ਉਦਯੋਗ ਸਥਾਪਿਤ ਕਰਨ ਵਿੱਚ ਰਾਜ ਸਰਕਾਰ ਦੀ ਮਦਦ ਕੀਤੀ ਜਾਵੇਗੀ। ਸ਼੍ਰੀ ਸ਼ਾਹ ਨੇ ਕਿਹਾ ਕਿ ਦੋ ਦਿਨਾਂ ਸੰਮੇਲਨ ਵਿੱਚ, 200 ਤੋਂ ਵੱਧ ਭਾਰਤੀ ਕੰਪਨੀਆਂ, 200 ਤੋਂ ਵੱਧ ਗਲੋਬਲ ਸੀਈਓ, 20 ਤੋਂ ਵੱਧ ਯੂਨੀਕੌਰਨ ਸੰਸਥਾਪਕ ਅਤੇ 50 ਤੋਂ ਵੱਧ ਦੇਸ਼ਾਂ ਦੇ ਪ੍ਰਤੀਨਿਧੀ ਮੱਧ ਪ੍ਰਦੇਸ਼ ਵਿੱਚ ਨਿਵੇਸ਼ ਕਰਨ ਅਤੇ ਇੱਥੋਂ ਦੇ ਵਾਤਾਵਰਣ ਨੂੰ ਦੇਖਣ ਲਈ ਆਏ ਹਨ। ਉਨ੍ਹਾਂ ਕਿਹਾ ਕਿ ਇਸ ਵਾਰ ਮੱਧ ਪ੍ਰਦੇਸ਼ ਨੇ ਪੂਰੇ ਰਾਜ ਦਾ ਸਮਾਨ ਵਿਕਾਸ ਕਰਨ ਲਈ ਹਰੇਕ ਖੇਤਰ ਲਈ ਵੱਖਰੇ ਇਨਵੈਸਟਮੈਂਟ ਸਮਿਟ ਆਯੋਜਿਤ ਕਰਕੇ ਇੱਕ ਨਵਾਂ ਪ੍ਰਯੋਗ ਕੀਤਾ ਹੈ, ਜੋ ਆਉਣ ਵਾਲੇ ਦਿਨਾਂ ਵਿੱਚ ਕਈ ਰਾਜਾਂ ਨੂੰ ਦਿਸ਼ਾ ਦਿਖਾਏਗਾ।

ਸ਼੍ਰੀ ਅਮਿਤ ਸ਼ਾਹ ਨੇ ਕਿਹਾ ਕਿ ਇਸ ਸਮਿਟ ਵਿੱਚ, ਮੱਧ ਪ੍ਰਦੇਸ਼ ਨੇ ਆਪਣੀ ਉਦਯੋਗਿਕ ਸੰਭਾਵਨਾ, ਖੇਤਰੀ ਸੰਭਾਵਨਾ ਦੇ ਨਾਲ-ਨਾਲ ਵਿਕਾਸ ਲਈ ਵਿਸ਼ਵਵਿਆਪੀ ਸੰਭਾਵਨਾ ਦੀ ਪੜਚੋਲ ਕਰਨ ਲਈ ਸਾਰੇ ਰਸਤੇ ਖੋਲ੍ਹਣ ਦੀ ਕੋਸ਼ਿਸ਼ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਸਮਿਟ ਨੇ ਮੱਧ ਪ੍ਰਦੇਸ਼ ਦੇ ਵਿਕਾਸ ਨੂੰ ਇੱਕ ਨਵਾਂ ਆਯਾਮ ਦੇਣ ਦਾ ਕੰਮ ਕੀਤਾ ਹੈ। ਸ਼੍ਰੀ ਸ਼ਾਹ ਨੇ ਕਿਹਾ ਕਿ ਮੱਧ ਪ੍ਰਦੇਸ਼ ਸਾਡੇ ਦੇਸ਼ ਦੀ ਸ਼ਾਨਦਾਰ ਸੱਭਿਆਚਾਰਕ ਵਿਰਾਸਤ ਨਾਲ ਭਰਪੂਰ ਹੈ ਅਤੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਵੱਲੋਂ ਦਿੱਤੇ ਗਏ 'ਵਿਕਾਸ ਵੀ ਵਿਰਾਸਤ ਵੀ' ਦੇ ਆਦਰਸ਼ ਨੂੰ ਸਾਕਾਰ ਕਰਨ ਲਈ ਕਈ ਯਤਨ ਕਰ ਰਿਹਾ ਹੈ।
ਕੇਂਦਰੀ ਗ੍ਰਹਿ ਮੰਤਰੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਨੇ ਦੇਸ਼ ਦੇ ਨੌਜਵਾਨਾਂ ਅਤੇ ਭਾਰਤ ਦੇ 130 ਕਰੋੜ ਲੋਕਾਂ ਸਾਹਮਣੇ 2047 ਤੱਕ ਭਾਰਤ ਨੂੰ ਇੱਕ ਪੂਰੀ ਤਰ੍ਹਾਂ ਨਾਲ ਵਿਕਸਿਤ ਰਾਸ਼ਟਰ ਅਤੇ 2027 ਤੱਕ ਦੁਨੀਆ ਦੀ ਤੀਜੀ ਸਭ ਤੋਂ ਵੱਡੀ ਅਰਥਵਿਵਸਥਾ ਬਣਾਉਣ ਦਾ ਟੀਚਾ ਰੱਖਿਆ ਹੈ। ਉਨ੍ਹਾਂ ਕਿਹਾ ਕਿ ਮੱਧ ਪ੍ਰਦੇਸ਼ ਦਾ ਇਹ ਇਨਵੈਸਟਮੈਂਟ ਸਮਿਟ ਨਾ ਸਿਰਫ਼ ਇਨ੍ਹਾਂ ਦੋ ਟੀਚਿਆਂ ਨੂੰ ਪ੍ਰਾਪਤ ਕਰਨ ਵਿੱਚ ਸਹਾਇਕ ਹੋਵੇਗਾ ਸਗੋਂ ਇਨ੍ਹਾਂ ਵਿੱਚ ਵੱਡਾ ਯੋਗਦਾਨ ਵੀ ਦੇਵੇਗਾ। ਸ਼੍ਰੀ ਸ਼ਾਹ ਨੇ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਦਾ ਟੀਮ ਇੰਡੀਆ ਦਾ ਵਿਜ਼ਨ ਭਾਰਤ ਸਰਕਾਰ ਅਤੇ ਸਾਰੇ ਰਾਜਾਂ ਦੀਆਂ ਟੀਮਾਂ ਨੂੰ ਇਕੱਠੇ ਕਰਕੇ ਪੂਰੇ ਦੇਸ਼ ਦੇ ਵਿਕਾਸ ਲਈ ਇਕੱਠੇ ਕੰਮ ਕਰਨ ਦਾ ਰੱਖਿਆ ਸੀ, ਜਿਸ ਨੂੰ ਇਸ ਪ੍ਰੋਗਰਾਮ ਦੁਆਰਾ ਅੱਗੇ ਵਧਾਇਆ ਗਿਆ ਹੈ।
ਸ਼੍ਰੀ ਅਮਿਤ ਸ਼ਾਹ ਨੇ ਕਿਹਾ ਕਿ ਇਸ ਸੰਮੇਲਨ ਵਿੱਚ ਲੋਕਲ ਅਤੇ ਗਲੋਬਲ ਦੋਵੇਂ ਤਰ੍ਹਾਂ ਦੇ ਨਿਵੇਸ਼ ਵਿੱਚ ਵਾਧਾ ਕਰਨ ਲਈ ਕਈ ਪਹਿਲੂ ਪ੍ਰਾਪਤ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਇਹ ਸਮਿਟ ਭਾਰਤ ਦੀ ਅੰਮ੍ਰਿਤ ਪੀੜ੍ਹੀ ਲਈ ਕੌਸ਼ਲ ਵਿਕਾਸ ਦੇ ਕਈ ਦਰਵਾਜ਼ੇ ਵੀ ਖੋਲ੍ਹੇਗਾ। ਸ਼੍ਰੀ ਸ਼ਾਹ ਨੇ ਕਿਹਾ ਕਿ ਆਟੋਮੇਸ਼ਨ ਅਤੇ ਰੋਜ਼ਗਾਰ ਸਿਰਜਣ ਦੇ ਦਰਮਿਆਨ ਤਾਲਮੇਲ ਬਣਾ ਕੇ, ਮੱਧ ਪ੍ਰਦੇਸ਼ ਸਰਕਾਰ ਵੱਲੋਂ ਵੱਖ-ਵੱਖ ਖੇਤਰਾਂ ਲਈ ਬਣਾਈਆਂ ਗਈਆਂ ਨੀਤੀਆਂ ਅੱਗੇ ਵਧਣਗੀਆਂ ਅਤੇ ਇਹ ਸਮਿਟ ਭਾਰਤ ਨੂੰ ਇੱਕ ਮੈਨੂਫੈਕਚਰਿੰਗ ਹੱਬ ਬਣਾਉਣ ਵਿੱਚ ਵੀ ਬਹੁਤ ਮਦਦ ਕਰੇਗਾ।

ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਅਗਵਾਈ ਹੇਠ, ਮੱਧ ਪ੍ਰਦੇਸ਼ ਵਿੱਚ ਇੱਕ ਸਥਿਰ ਅਤੇ ਮਜ਼ਬੂਤ ਸਰਕਾਰ ਕੰਮ ਕਰ ਰਹੀ ਹੈ, ਜਿਸ ਨਾਲ ਵਿਕਾਸ ਦੇ ਦਰਵਾਜ਼ੇ ਖੁੱਲ੍ਹ ਰਹੇ ਹਨ। ਉਨ੍ਹਾਂ ਕਿਹਾ ਕਿ ਮੱਧ ਪ੍ਰਦੇਸ਼, ਭਾਰਤ ਦੇ ਦਿਲ ਵਾਂਗ, ਇੱਕ ਰਣਨੀਤਕ ਸਥਾਨ ਰੱਖਦਾ ਹੈ ਅਤੇ ਇੱਥੇ ਬਿਹਤਰ ਬੁਨਿਆਦੀ ਢਾਂਚਾ ਵੀ ਬਣ ਚੁੱਕਾ ਹੈ। ਇਸੇ ਤਰ੍ਹਾਂ, ਇੱਥੇ ਕੁਸ਼ਲ ਕਰਮਚਾਰੀਆਂ ਦੀ ਇੱਕ ਵੱਡੀ ਫੌਜ ਉਪਲਬਧ ਹੈ ਅਤੇ ਪ੍ਰਸ਼ਾਸਨ ਨੇ ਇੱਕ ਸ਼ਾਨਦਾਰ ਈਕੋਸਿਸਟਮ ਵੀ ਪ੍ਰਦਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਮੱਧ ਪ੍ਰਦੇਸ਼ ਤੋਂ ਵੱਧ ਕਿਸੇ ਕੋਲ ਵੀ ਮਾਰਕਿਟ ਦੀ ਅਕਸੈੱਸ ਕਿਸੇ ਦੇ ਕੋਲ ਨਹੀਂ ਹੈ ਅਤੇ ਇੱਥੇ ਮੰਗ-ਸੰਚਾਲਿਤ ਅਰਥਵਿਵਸਥਾ ਵੀ ਤੇਜ਼ੀ ਨਾਲ ਵਧ ਰਹੀ ਹੈ। ਸ਼੍ਰੀ ਸ਼ਾਹ ਨੇ ਕਿਹਾ ਕਿ ਮੱਧ ਪ੍ਰਦੇਸ਼ ਸਰਕਾਰ ਦੇ ਪਾਰਦਰਸ਼ੀ ਸ਼ਾਸਨ ਨੇ ਬਹੁਤ ਸਾਰੇ ਲੋਕਾਂ ਨੂੰ ਨਿਵੇਸ਼ ਲਈ ਆਕਰਸ਼ਿਤ ਕੀਤਾ ਹੈ। ਉਨ੍ਹਾਂ ਕਿਹਾ ਕਿ ਇੱਥੇ ਜ਼ਮੀਨ ਵੀ ਹੈ, ਕਿਰਤ ਸ਼ਕਤੀ ਹੈ, ਭਰਪੂਰ ਖਣਿਜ ਸੰਸਾਧਨ ਵੀ ਹਨ, ਉਦਯੋਗਾਂ ਲਈ ਸੰਭਾਵਨਾਵਾਂ ਅਤੇ ਮੌਕੇ ਹਨ, ਪੜ੍ਹੇ-ਲਿਖੇ ਨੌਜਵਾਨ ਹਨ ਅਤੇ ਸਕਿੱਲਡ ਵਰਕਫੋਰਸ ਵੀ ਹੈ। ਗ੍ਰਹਿ ਮੰਤਰੀ ਨੇ ਕਿਹਾ ਕਿ ਅੱਜ ਮੱਧ ਪ੍ਰਦੇਸ਼ ਪੂਰੇ ਭਾਰਤ ਵਿੱਚ ਹਰ ਤਰ੍ਹਾਂ ਦੇ ਨਿਵੇਸ਼ ਲਈ ਆਕਰਸ਼ਣ ਦਾ ਇੱਕ ਵੱਡਾ ਕੇਂਦਰ ਬਣਿਆ ਹੋਇਆ ਹੈ।

ਸ਼੍ਰੀ ਅਮਿਤ ਸ਼ਾਹ ਨੇ ਕਿਹਾ ਕਿ ਇੱਕ ਸਮਾਂ ਸੀ ਜਦੋਂ ਮੱਧ ਪ੍ਰਦੇਸ਼ ਦੀ ਗਿਣਤੀ ‘ਬਿਮਾਰ’ ਰਾਜਾਂ ਵਿੱਚ ਹੁੰਦੀ ਸੀ, ਲੇਕਿਨ ਸਾਡੀ ਸਰਕਾਰ ਦੇ 20 ਸਾਲ ਦੇ ਟਿਕਾਊ ਸ਼ਾਸਨ ਤੋਂ ਬਾਅਦ ਇੱਥੇ 5 ਲੱਖ ਕਿਲੋਮੀਟਰ ਰੋਡ ਦਾ ਨੈੱਟਵਰਕ ਬਣਿਆ ਹੈ, ਅੱਜ ਇੱਥੇ 6 ਹਵਾਈ ਅੱਡੇ ਹਨ, 31 ਗੀਗਾਵਾਟ ਦੀ ਪ੍ਰਭਾਵਸ਼ਾਲੀ ਊਰਜਾ ਸਮਰੱਥਾ ਹੈ ਜਿਸ ਵਿੱਚ 30 ਫੀਸਦੀ ਸਵੱਛ ਊਰਜਾ ਹੈ। ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਆਈਆਈਐੱਮ, ਆਈਆਈਟੀ, ਏਮਸ, ਆਈਆਈਟੀਐੱਮ, ਐੱਨਆਈਐੱਫਟੀ ਅਤੇ ਐੱਨਆਈਐੱਫਡੀ ਵਰਗੇ ਕਈ ਪ੍ਰਤਿਸ਼ਠਿਤ ਸੰਸਥਾਨ ਮੱਧ ਪ੍ਰਦੇਸ਼ ਦੇ ਨੌਜਵਾਨਾਂ ਨੂੰ ਇਨ੍ਹਾਂ ਮੌਕਿਆਂ ਨੂੰ ਹਾਸਲ ਕਰਨ ਦੇ ਯੋਗ ਬਣਾ ਰਹੇ ਹਨ। ਉਨ੍ਹਾਂ ਕਿਹਾ ਕਿ ਮੱਧ ਪ੍ਰਦੇਸ਼ ਦੇਸ਼ ਭਰ ਵਿੱਚ ਸਭ ਤੋਂ ਵੱਧ ਖਣਿਜ ਸੰਪਦਾ ਵਾਲੇ ਰਾਜਾਂ ਵਿੱਚੋਂ ਇੱਕ ਹੈ। ਉਨ੍ਹਾਂ ਕਿਹਾ ਕਿ ਮੱਧ ਪ੍ਰਦੇਸ਼ ਭਾਰਤ ਇੱਕ ਪ੍ਰਕਾਰ ਨਾਲ ਦੇਸ਼ ਦੀ ਕੌਟਨ ਕੈਪੀਟਲ ਵਜੋਂ ਉੱਭਰਿਆ ਹੈ, ਅਤੇ ਦੇਸ਼ ਦੀ 25 ਫੀਸਦੀ ਔਰਗੈਨਿਕ ਕੌਟਨ ਦੀ ਸਪਲਾਈ ਇੱਥੋਂ ਹੁੰਦੀ ਹੈ। ਉਨ੍ਹਾਂ ਨੇ ਕਿਹਾ ਕਿ ਮੱਧ ਪ੍ਰਦੇਸ਼ ਨੂੰ ਫੂਡ ਪ੍ਰੋਸੈੱਸਿੰਗ ਲਈ ਵੀ ਬਹੁਤ ਮਹੱਤਵਪੂਰਨ ਰਾਜ ਮੰਨਿਆ ਜਾਂਦਾ ਹੈ। ਗ੍ਰਹਿ ਮੰਤਰੀ ਨੇ ਕਿਹਾ ਕਿ ਮੱਧ ਪ੍ਰਦੇਸ਼ ਸਰਕਾਰ ਨੇ 2025 ਨੂੰ “ਉਦਯੋਗ ਵਰ੍ਹੇ” ਵਜੋਂ ਮਨਾਉਣ ਦਾ ਫੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਈਜ਼ ਆਫ਼ ਡੂਇੰਗ ਬਿਜ਼ਨਿਸ ਦੇ ਲਈ ਜਨ ਵਿਸ਼ਵਾਸ ਬਿੱਲ ਪਾਸ ਕਰਨ ਵਾਲਾ ਮੱਧ ਪ੍ਰਦੇਸ਼ ਦੇਸ਼ ਦਾ ਪਹਿਲਾ ਰਾਜ ਬਣਿਆ ਹੈ।
ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੇ 10 ਵਰ੍ਹਿਆਂ ਦੇ ਸ਼ਾਸਨ ਦੌਰਾਨ ਵਿੱਚ ਦੇਸ਼ ਦਾ ਵਿਦੇਸ਼ੀ ਮੁਦਰਾ ਭੰਡਾਰ ਦੁੱਗਣਾ ਹੋਇਆ ਹੈ, ਕੁੱਲ ਘਰੇਲੂ ਉਤਪਾਦ (ਜੀਡੀਪੀ) ਦੁੱਗਣੀ ਹੋ ਚੁੱਕੀ ਹੈ ਅਤੇ ਪ੍ਰਤੀ ਵਿਅਕਤੀ ਆਮਦਨ ਵੀ ਦਸ ਵਰ੍ਹੇ ਵਿੱਚ ਦੁੱਗਣੀ ਹੋ ਗਈ ਹੈ। ਉਨ੍ਹਾਂ ਨੇ ਕਿਹਾ ਕਿ ਮੋਦੀ ਸਰਕਾਰ ਨੇ ਪਿਛਲੇ ਦਸ ਵਰ੍ਹਿਆਂ ਵਿੱਚ ਦੇਸ਼ ਵਿੱਚ ਇੱਕ ਬਹੁਤ ਵੱਡੀ ਅਤੇ ਉੱਚੀ ਇਮਾਰਤ ਦੀ ਨੀਂਹ ਰੱਖਣ ਦਾ ਕੰਮ ਕੀਤਾ ਹੈ ਅਤੇ ਇਸ 'ਤੇ ਆਉਣ ਵਾਲੇ ਦਸ ਵਰ੍ਹਿਆਂ ਵਿੱਚ ਭਾਰਤ ਦੇ ਵਿਕਾਸ ਦੇ ਕਈ ਨਵੇਂ ਆਯਾਮ ਬਣਾਏ ਜਾਣਗੇ।
ਸ਼੍ਰੀ ਅਮਿਤ ਸ਼ਾਹ ਨੇ ਕਿਹਾ ਕਿ ਪਿਛਲੇ 10 ਵਰ੍ਹਿਆਂ ਵਿੱਚ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਦੇਸ਼ ਦੇ 54 ਕਰੋੜ ਲੋਕਾਂ ਨੂੰ ਬੈਂਕਿੰਗ ਨੈੱਟ ਵਿੱਚ ਲਿਆਉਣ ਦਾ ਕੰਮ ਕੀਤਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਲੋਕਾਂ ਕੋਲ ਅਜ਼ਾਦੀ ਦੇ 75 ਵਰ੍ਹਿਆਂ ਬਾਅਦ ਵੀ ਬੈਂਕ ਅਕਾਉਂਟ ਨਹੀਂ ਸਨ, ਪਰ ਅੱਜ ਮੋਦੀ ਜੀ ਨੇ ਉਨ੍ਹਾਂ ਨੂੰ ਬੈਂਕਿੰਗ ਸਹੂਲਤਾਂ ਪ੍ਰਦਾਨ ਕਰਨ ਦਾ ਕੰਮ ਕੀਤਾ ਹੈ। ਉਨ੍ਹਾਂ ਨੇ ਅੱਗੇ ਕਿਹਾ ਕਿ Insolvency & Bankruptcy ਅਤੇ NPA ਨੂੰ 2.5 ਫੀਸਦੀ ਤੋਂ ਹੇਠਾਂ ਲਿਆਉਣ, ਜੀਐੱਸਟੀ ਦਾ ਸਫਲ ਇੰਪਲੀਮੈਂਟੇਸ਼ਨ, ਸਿੰਗਲ ਵਿੰਡੋ ਕਲੀਅਰੈਂਸ ਅਤੇ ਬੁਨਿਆਦੀ ਢਾਂਚੇ ਦੇ ਕਈ ਕੰਮ ਪਿਛਲੇ 10 ਵਰ੍ਹਿਆਂ ਵਿੱਚ ਮੋਦੀ ਜੀ ਦੇ ਸ਼ਾਸਨਕਾਲ ਵਿੱਚ ਹੋਏ ਹਨ। ਸ਼੍ਰੀ ਸ਼ਾਹ ਨੇ ਕਿਹਾ ਕਿ ਦੇਸ਼ ਵਿੱਚ 60 ਹਜ਼ਾਰ ਕਿਲੋਮੀਟਰ ਹਾਈਵੇਅਜ਼ ਦਾ ਵਾਧਾ, 8 ਲੱਖ ਕਿਲੋਮੀਟਰ ਪੇਂਡੂ ਸੜਕਾਂ ਬਣਾਈਆਂ ਗਈਆਂ ਹਨ, ਹਵਾਈ ਅੱਡੇ 74 ਤੋਂ ਵਧ ਕੇ 157 ਹੋ ਗਏ ਹਨ, ਰੇਲਵੇ ਦਾ ਵਿਸਥਾਰ ਦੁੱਗਣਾ ਹੋ ਗਿਆ ਹੈ ਅਤੇ ਕਾਰਗੋ ਹੈਂਡਲਿੰਗ ਵੀ ਦੋ ਗੁਣਾ ਦਾ ਵਾਧਾ ਹੋਇਆ ਹੈ। ਉਨ੍ਹਾਂ ਕਿਹਾ ਕਿ ਕਈ ਨਵੀਆਂ ਪਹਿਲਕਦਮੀਆਂ ਕਰਕੇ, ਭਾਰਤ ਉਨ੍ਹਾਂ ਖੇਤਰਾਂ ਦਾ ਸੰਸਥਾਪਕ ਬਣ ਗਿਆ ਹੈ ਜੋ ਅਗਲੇ 25 ਵਰ੍ਹਿਆਂ ਲਈ ਦੁਨੀਆ ਦੀ ਆਰਥਿਕ ਦਿਸ਼ਾ ਨਿਰਧਾਰਿਤ ਕਰਨਗੇ।

ਕੇਂਦਰੀ ਗ੍ਰਹਿ ਮੰਤਰੀ ਨੇ ਕਿਹਾ ਕਿ ਮੱਧ ਪ੍ਰਦੇਸ਼ ਦੇ ਇਨਵੈਸਟਮੈਂਟ ਸਮਿਟ ਨੇ ਨਾ ਸਿਰਫ਼ ਰਾਜ ਦੇ ਸਗੋਂ ਭਾਰਤ ਦੇ ਵਿਕਾਸ ਨੂੰ ਵੀ ਗਤੀ ਦੇਣ ਦਾ ਕੰਮ ਕੀਤਾ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ, ਮੱਧ ਪ੍ਰਦੇਸ਼ ਭਾਰਤ ਵਿੱਚ ਵੱਡੇ ਉਦਯੋਗ ਸਥਾਪਿਤ ਕਰਨ ਵਾਲੇ ਰਾਜਾਂ ਵਿੱਚ ਸ਼ਾਮਲ ਹੋਵੇਗਾ। ਉਨ੍ਹਾਂ ਕਿਹਾ ਕਿ ਮੱਧ ਪ੍ਰਦੇਸ਼ ਵਿੱਚ ਇੱਕ ਪਾਰਦਰਸ਼ੀ ਸ਼ਾਸਨ, ਟਿਕਾਊ ਨੀਤੀਆਂ ਅਤੇ ਦੋ ਕਦਮ ਅੱਗੇ ਵਧ ਕੇ ਲੋਕਾਂ ਨਾਲ ਹੱਥ ਮਿਲਾਉਣ ਵਾਲਾ ਪ੍ਰਸ਼ਾਸਨ ਵੀ ਮਿਲੇਗਾ।
*****
ਆਰਕੇ/ਵੀਵੀ/ਪੀਆਰ/ਪੀਐੱਸ
(Release ID: 2106429)