ਰਾਸ਼ਟਰਪਤੀ ਸਕੱਤਰੇਤ
ਭਾਰਤ ਦੇ ਰਾਸ਼ਟਰਪਤੀ, ਛਤਰਪੁਰ ਵਿਖੇ ਗੜ੍ਹਾ (GADHA) ਵਿੱਚ ਸਮੂਹਿਕ ਵਿਆਹ ਸਮਾਰੋਹ ਵਿੱਚ ਸ਼ਾਮਲ ਹੋਏ
Posted On:
26 FEB 2025 2:40PM by PIB Chandigarh
ਭਾਰਤ ਦੇ ਰਾਸ਼ਟਰਪਤੀ, ਸ਼੍ਰੀਮਤੀ ਦ੍ਰੌਪਦੀ ਮੁਰਮੂ ਅੱਜ (26 ਫਰਵਰੀ, 2025) ਛਤਰਪੁਰ, ਮੱਧ ਪ੍ਰਦੇਸ਼ ਦੇ ਗੜ੍ਹਾ (GADHA), ਵਿੱਚ ਸ਼੍ਰੀ ਬਾਗੇਸ਼ਵਰ ਜਨ ਸੇਵਾ ਸਮਿਤੀ ਦੁਆਰਾ ਆਯੋਜਿਤ ਸਮੂਹਿਕ ਵਿਆਹ ਸਮਾਰੋਹ ਵਿੱਚ ਸ਼ਾਮਲ ਹੋਏ।

ਰਾਸ਼ਟਰਪਤੀ ਨੇ ਮੌਜੂਦ ਲੋਕਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਅੱਜ ਸਾਡਾ ਦੇਸ਼ ਮਹਿਲਾਵਾਂ ਦੇ ਵਿਕਾਸ ਨਾਲ ਮਹਿਲਾਵਾਂ ਦੀ ਅਗਵਾਈ ਵਿੱਚ ਵਿਕਾਸ ਵੱਲ ਅੱਗੇ ਵਧ ਰਿਹਾ ਹੈ। ਅਜਿਹੇ ਵਿੱਚ ਸਾਨੂੰ ਸਾਰਿਆਂ ਨੂੰ ਆਪਣੀਆਂ ਬੇਟੀਆਂ ਅਤੇ ਭੈਣਾਂ ਨੂੰ ਸਸ਼ਕਤ ਅਤੇ ਸਮਰੱਥ ਬਣਾਉਣ ਵਿੱਚ ਯੋਗਦਾਨ ਦੇਣਾ ਚਾਹੀਦਾ ਹੈ। ਉਨ੍ਹਾਂ ਨੇ ਲੋਕਾਂ ਨੂੰ ਮਹਿਲਾਵਾਂ ਦੀ ਸਿੱਖਿਆ, ਸਿਹਤ ਅਤੇ ਸੁਰੱਖਿਆ ‘ਤੇ ਧਿਆਨ ਦੇਣ ਦੀ ਤਾਕੀਦ ਕੀਤੀ। ਉਨ੍ਹਾਂ ਨੇ ਕਿਹਾ ਕਿ ਸਾਡੀਆਂ ਛੋਟੀਆਂ-ਛੋਟੀਆਂ ਕੋਸ਼ਿਸ਼ਾਂ ਉਨ੍ਹਾਂ ਨੂੰ ਸਸ਼ਕਤ ਬਣਾਉਣਗੀਆਂ। ਉਨ੍ਹਾਂ ਨੇ ਮਹਿਲਾਵਾਂ ਨੂੰ ਆਪਣੀ ਸਿੱਖਿਆ ਅਤੇ ਆਤਮਨਿਰਭਰਤਾ ਦੇ ਲਈ ਨਿਰੰਤਰ ਕੋਸ਼ਿਸ਼ ਕਰਨ ਦੀ ਸਲਾਹ ਵੀ ਦਿੱਤੀ।

ਰਾਸ਼ਟਰਪਤੀ ਨੇ ਕਿਹਾ ਕਿ ਸਾਡੀ ਪਰੰਪਰਾ ਵਿੱਚ ਸੰਤਾਂ ਨੇ ਸਦੀਆਂ ਨੂੰ ਜਨਮਾਨਸ ਨੂੰ ਰਾਹ ਦਿਖਾਇਆ ਹੈ। ਉਨ੍ਹਾਂ ਨੇ ਸਮਕਾਲੀ ਸਮਾਜ ਵਿੱਚ ਪ੍ਰਚਲਿਤ ਸਮਾਜਿਕ ਬੁਰਾਈਆਂ ਦੇ ਵਿਰੁੱਧ ਆਪਣੀ ਆਵਾਜ਼ ਬੁਲੰਦ ਕੀਤੀ ਹੈ। ਉਨ੍ਹਾਂ ਨੇ ਜਾਤੀ, ਲਿੰਗ ਆਦਿ ਦੇ ਅਧਾਰ ‘ਤੇ ਭੇਦਭਾਵ ਦੇ ਵਿਰੁੱਧ ਵੀ ਆਵਾਜ਼ ਬੁਲੰਦ ਕੀਤੀ ਹੈ। ਭਾਵੇਂ ਗੁਰੂ ਨਾਨਕ ਹੋਣ, ਸੰਤ ਰਵੀਦਾਸ ਹੋਣ, ਸੰਤ ਕਬੀਰ ਦਾਸ ਹੋਣ, ਮੀਰਾਬਾਈ ਹੋਣ ਜਾਂ ਸੰਤ ਤੁਕਾਰਾਮ ਹੋਣ, ਸਾਰਿਆਂ ਨੇ ਆਪਣੇ ਉਪਦੇਸ਼ਾਂ ਰਾਹੀਂ ਲੋਕਾਂ ਨੂੰ ਸਹੀ ਰਸਤੇ ‘ਤੇ ਚੱਲਣ ਲਈ ਪ੍ਰੇਰਿਤ ਕੀਤਾ ਹੈ। ਭਾਰਤੀ ਸਮਾਜ ਵਿੱਚ ਉਨ੍ਹਾਂ ਦੇ ਯੋਗਦਾਨ ਨੇ ਉਨ੍ਹਾਂ ਨੂੰ ਸਨਮਾਨਪੂਰਵਕ ਸਥਾਨ ਦਿਲਾਇਆ ਹੈ। ਉਨ੍ਹਾਂ ਨੇ ਕਿਹਾ ਕਿ ਸਮਕਾਲੀ ਅਧਿਆਤਮਿਕ ਗੁਰੂ ਆਤਮਨਿਰਭਰ, ਤਾਲਮੇਲਪੂਰਨ ਅਤੇ ਵਾਤਾਵਰਣ ਦੇ ਅਨੁਕੂਲ ਭਾਰਤ ਦੇ ਨਿਰਮਾਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾ ਸਕਦੇ ਹਨ।

ਰਾਸ਼ਟਰਪਤੀ ਦਾ ਭਾਸ਼ਣ ਦੇਖਣ ਦੇ ਲਈ ਕਿਰਪਾ ਕਰਕੇ ਇੱਥੇ ਕਲਿੱਕ ਕਰੋ -
*********
ਐੱਮਜੇਪੀਐੱਸ/ਐੱਸਆਰ
(Release ID: 2106440)
Visitor Counter : 37