ਗ੍ਰਹਿ ਮੰਤਰਾਲਾ
azadi ka amrit mahotsav

ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਸ਼੍ਰੀ ਅਮਿਤ ਸ਼ਾਹ ਨੇ ਅੱਜ ਦਿੱਲੀ ਦੀ ਨਵੇਂ ਚੁਣੇ ਗਏ ਮੁੱਖ ਮੰਤਰੀ ਸ਼੍ਰੀਮਤੀ ਰੇਖਾ ਗੁਪਤਾ, ਗ੍ਰਹਿ ਵਿਭਾਗ ਦੇ ਮੰਤਰੀ ਸ਼੍ਰੀ ਆਸ਼ੀਸ਼ ਸੂਦ, ਦਿੱਲੀ ਪੁਲਿਸ ਕਮਿਸ਼ਨਰ ਅਤੇ ਹੋਰ ਸੀਨੀਅਰ ਅਧਿਕਾਰੀਆਂ ਦੀ ਮੌਜੂਦਗੀ ਵਿੱਚ ਕਾਨੂੰਨ ਵਿਵਸਥਾ ਅਤੇ ਤਾਲਮੇਲ ਬਾਰੇ ਇੱਕ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕੀਤੀ


ਗ੍ਰਹਿ ਮੰਤਰੀ ਨੇ ਕਿਹਾ ਕਿ ਦਿੱਲੀ ਦੀ ਡਬਲ ਇੰਜਣ ਸਰਕਾਰ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਜੀ ਦੀਆਂ ਉਮੀਦਾਂ ਅਨੁਸਾਰ ਇੱਕ ਵਿਕਸਿਤ ਦਿੱਲੀ - ਸੁਰੱਖਿਅਤ ਦਿੱਲੀ ਲਈ ਦੁੱਗਣੀ ਗਤੀ ਨਾਲ ਕੰਮ ਕਰੇਗੀ

ਬੰਗਲਾਦੇਸ਼ੀ ਅਤੇ ਰੋਹਿੰਗਿਆ ਘੁਸਪੈਠੀਆਂ ਨੂੰ ਦੇਸ਼ ਵਿੱਚ ਦਾਖਲ ਹੋਣ ਤੋਂ ਲੈ ਕੇ ਉਨ੍ਹਾਂ ਦੇ ਦਸਤਾਵੇਜ਼ ਬਣਵਾਉਣ ਅਤੇ ਇੱਥੇ ਰਹਿਣ ਵਿੱਚ ਮਦਦ ਕਰਨ ਵਾਲੇ ਪੂਰੇ ਨੈੱਟਵਰਕ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ

ਗੈਰ-ਕਾਨੂੰਨੀ ਘੁਸਪੈਠੀਆਂ ਦਾ ਮੁੱਦਾ ਵੀ ਰਾਸ਼ਟਰੀ ਸੁਰੱਖਿਆ ਨਾਲ ਜੁੜਿਆ ਹੋਇਆ ਹੈ ਅਤੇ ਇਸ ਨੂੰ ਸਖ਼ਤੀ ਨਾਲ ਨਿਪਟਿਆ ਜਾਣਾ ਚਾਹੀਦਾ ਹੈ ਅਤੇ ਉਨ੍ਹਾਂ ਦੀ ਪਹਿਚਾਣ ਕਰਕੇ ਦੇਸ਼ ਨਿਕਾਲਾ ਦਿੱਤਾ ਜਾਣਾ ਚਾਹੀਦਾ ਹੈ।

ਲਗਾਤਾਰ ਮਾੜੀ ਕਾਰਗੁਜ਼ਾਰੀ ਦਿਖਾਉਣ ਵਾਲੇ ਥਾਣਿਆਂ ਅਤੇ ਸਬ-ਡਵੀਜ਼ਨਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ

ਕੇਂਦਰੀ ਗ੍ਰਹਿ ਮੰਤਰੀ ਨੇ ਕਿਹਾ ਕਿ ਦਿੱਲੀ ਪੁਲਿਸ ਦੀ ਇਹ ਪਹਿਲ ਹੋਣੀ ਚਾਹੀਦੀ ਹੈ ਕਿ ਦਿੱਲੀ ਦੇ ਅੰਤਰਰਾਜੀ ਗਿਰੋਹਾਂ ਨੂੰ ਖਤਮ ਕੀਤਾ ਜਾਵੇ

ਨਸ਼ੀਲੇ ਪਦਾਰਥਾਂ ਦੇ ਮਾਮਲਿਆਂ ਵਿੱਚ ਉੱਪਰ ਤੋਂ ਹੇਠਾਂ ਅਤੇ ਹੇਠਾਂ ਤੋਂ ਉੱਪਰ ਤੱਕ ਪਹੁੰਚ ਨਾਲ ਕੰਮ ਕਰੋ ਅਤੇ ਇਸ ਦੇ ਪੂਰੇ ਨੈੱਟਵਰਕ ਨੂੰ ਖਤਮ ਕਰੋ।

ਗ੍ਰਹਿ ਮੰਤਰੀ ਨੇ ਨਿਰਦੇਸ਼ ਦਿੱਤੇ ਕਿ ਦਿੱਲੀ ਵਿੱਚ ਉਸਾਰੀ ਨਾਲ ਸਬੰਧਿਤ ਮਾਮਲਿਆਂ ਵਿੱਚ ਦਿੱਲੀ ਪੁਲਿਸ ਦੀ ਇਜਾਜ਼ਤ ਦੀ ਜ਼ਰੂਰਤ ਨਹੀਂ ਹੋਵੇਗੀ

2020 ਦੇ ਦਿੱਲੀ ਦੰ

Posted On: 28 FEB 2025 7:02PM by PIB Chandigarh

ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਸ਼੍ਰੀ ਅਮਿਤ ਸ਼ਾਹ ਨੇ ਅੱਜ ਦਿੱਲੀ ਦੇ ਨਵੇਂ ਚੁਣੇ ਗਈ ਮੁੱਖ ਮੰਤਰੀ ਸ਼੍ਰੀਮਤੀ ਰੇਖਾ ਗੁਪਤਾ ਦੀ ਮੌਜੂਦਗੀ ਵਿੱਚ ਕਾਨੂੰਨ ਵਿਵਸਥਾ ਅਤੇ ਤਾਲਮੇਲ ਬਾਰੇ ਇੱਕ ਉੱਚ-ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕੀਤੀ। ਮੀਟਿੰਗ ਵਿੱਚ ਦਿੱਲੀ ਸਰਕਾਰ ਦੇ ਗ੍ਰਹਿ ਮੰਤਰੀ ਸ਼੍ਰੀ ਆਸ਼ੀਸ਼ ਸੂਦ, ਕੇਂਦਰੀ ਗ੍ਰਹਿ ਸਕੱਤਰ, ਦਿੱਲੀ ਦੇ ਮੁੱਖ ਸਕੱਤਰ, ਦਿੱਲੀ ਪੁਲਿਸ ਕਮਿਸ਼ਨਰ, ਖੁਫੀਆ ਬਿਊਰੋ ਦੇ ਡਾਇਰੈਕਟਰ ਸਹਿਤ ਕੇਂਦਰੀ ਗ੍ਰਹਿ ਮੰਤਰਾਲੇ, ਦਿੱਲੀ ਸਰਕਾਰ ਅਤੇ ਦਿੱਲੀ ਪੁਲਿਸ ਦੇ ਕਈ ਸੀਨੀਅਰ ਅਧਿਕਾਰੀ ਮੌਜੂਦ ਸਨ।

ਸਮੀਖਿਆ ਮੀਟਿੰਗ ਦੌਰਾਨ, ਦਿੱਲੀ ਵਿੱਚ ਮਹਿਲਾਵਾਂ, ਬੱਚਿਆਂ ਅਤੇ ਬਜ਼ੁਰਗ ਨਾਗਰਿਕਾਂ ਦੀ ਸੁਰੱਖਿਆ ਦੇ ਨਾਲ-ਨਾਲ ਰਾਸ਼ਟਰੀ ਰਾਜਧਾਨੀ ਵਿੱਚ ਕਾਨੂੰਨ ਵਿਵਸਥਾ ਵਿੱਚ ਸੁਧਾਰ ਕਰਨ ਅਤੇ ਅਪਰਾਧਾਂ ਨੂੰ ਕੰਟਰੋਲ ਕਰਨ ਨਾਲ ਸਬੰਧਿਤ ਕਈ ਸੁਝਾਵਾਂ ਅਤੇ ਉਪਾਵਾਂ 'ਤੇ ਵਿਸਥਾਰ ਨਾਲ ਚਰਚਾ ਕੀਤੀ ਗਈ। ਗ੍ਰਹਿ ਮੰਤਰੀ ਨੇ ਕਿਹਾ ਕਿ ਦਿੱਲੀ ਪੁਲਿਸ ਦੇ ਕੰਮਾਂ ਦੀ ਸਮੀਖਿਆ ਕਰਦੇ ਹੋਏ ਕਿਹਾ ਕਿ ਦਿੱਲੀ ਪੁਲਿਸ ਨੇ ਕਾਨੂੰਨ ਵਿਵਸਥਾ ਬਣਾਏ ਰੱਖਣ ਅਤੇ ਹੋਰ ਖੇਤਰਾਂ ਵਿੱਚ ਚੰਗੇ ਕੰਮ ਕੀਤੇ ਹਨ। ਗ੍ਰਹਿ ਮੰਤਰੀ ਨੇ ਕਿਹਾ ਕਿ ਦਿੱਲੀ ਦੀ ਡਬਲ ਇੰਜਣ ਸਰਕਾਰ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀਆਂ ਉਮੀਦਾਂ ਅਨੁਸਾਰ ਵਿਕਸਿਤ ਦਿੱਲੀ - ਸੁਰੱਖਿਅਤ ਦਿੱਲੀ ਲਈ ਦੁੱਗਣੀ ਗਤੀ ਨਾਲ ਕੰਮ ਕਰੇਗੀ।

ਕੇਂਦਰੀ ਗ੍ਰਹਿ ਮੰਤਰੀ ਨੇ ਨਿਰਦੇਸ਼ ਦਿੱਤੇ ਕਿ ਬੰਗਲਾਦੇਸ਼ੀ ਅਤੇ ਰੋਹਿੰਗਿਆ ਘੁਸਪੈਠੀਆਂ ਦੇ ਭਾਰਤ ਵਿੱਚ ਦਾਖਲ ਹੋਣ ਤੋਂ ਲੈ ਕੇ ਉਨ੍ਹਾਂ ਦੇ ਦਸਤਾਵੇਜ਼ ਬਣਾਉਣ ਅਤੇ ਉਨ੍ਹਾਂ ਨੂੰ ਇੱਥੇ ਰਹਿਣ ਵਿੱਚ ਮਦਦ ਕਰਨ ਵਾਲੇ ਪੂਰੇ ਨੈੱਟਵਰਕ ਵਿੱਚ ਸ਼ਾਮਲ ਸਾਰੇ ਲੋਕਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਗੈਰ-ਕਾਨੂੰਨੀ ਘੁਸਪੈਠੀਆਂ ਦਾ ਮੁੱਦਾ ਰਾਸ਼ਟਰੀ ਸੁਰੱਖਿਆ ਨਾਲ ਵੀ ਜੁੜਿਆ ਹੋਇਆ ਹੈ ਅਤੇ ਇਸ ਨਾਲ ਪੂਰੀ ਸਖ਼ਤੀ ਨਾਲ ਨਿਪਟਿਆ ਜਾਣਾ ਚਾਹੀਦਾ ਹੈ ਅਤੇ ਉਨ੍ਹਾਂ ਦੀ ਪਹਿਚਾਣ ਕਰਕੇ ਉਨ੍ਹਾਂ ਨੂੰ ਦੇਸ਼ ਨਿਕਾਲਾ ਦਿੱਤਾ ਜਾਣਾ ਚਾਹੀਦਾ ਹੈ।

ਸ਼੍ਰੀ ਅਮਿਤ ਸ਼ਾਹ ਨੇ ਕਿਹਾ ਕਿ ਲਗਾਤਾਰ ਮਾੜਾ ਪ੍ਰਦਰਸ਼ਨ ਕਰਨ ਵਾਲੇ ਪੁਲਿਸ ਥਾਣਿਆਂ ਅਤੇ ਸਬ-ਡਿਵੀਜ਼ਨਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਚੋਰੀ ਹੋਏ ਅਤੇ ਗੁਆਚੇ ਗਏ, ਪੁਲਿਸ ਕਲੀਅਰੈਂਸ ਸਰਟੀਫਿਕੇਟ, ਚਰਿੱਤਰ ਤਸਦੀਕ, ਟ੍ਰੈਫਿਕ, ਸੀਨੀਅਰ ਨਾਗਰਿਕਾਂ ਅਤੇ ਹਿੰਮਤ ਐਪ ਬਾਰੇ ਲੋਕਾਂ ਦੀ ਸੰਤੁਸ਼ਟੀ ਦੇ ਪੱਧਰ ਨੂੰ ਜਾਣਨਾ ਬਹੁਤ ਜ਼ਰੂਰੀ ਹੈ ਅਤੇ ਇਸ ਲਈ ਇੱਕ ਤੀਸਰੀ ਧਿਰ ਵੱਲੋਂ ਸਰਵੇਖਣ ਕਰਵਾਇਆ ਜਾਣਾ ਚਾਹੀਦਾ ਹੈ।

ਕੇਂਦਰੀ ਗ੍ਰਹਿ ਮੰਤਰੀ ਅਤੇ ਸਹਿਕਾਰਤਾ ਮੰਤਰੀ ਸ਼੍ਰੀ ਅਮਿਤ ਸ਼ਾਹ ਨੇ ਕਿਹਾ ਕਿ ਦਿੱਲੀ ਪੁਲਿਸ ਦੀ ਇਹ ਪਹਿਲ ਹੋਣੀ ਚਾਹੀਦੀ ਹੈ ਕਿ ਦਿੱਲੀ ਵਿੱਚ ਅੰਤਰਰਾਜੀ ਗਿਰੋਹਾਂ ਨੂੰ ਸਖਤੀ ਨਾਲ ਖਤਮ ਕੀਤਾ ਜਾਵੇ ਤਾਂ ਜੋ ਰਾਸ਼ਟਰੀ ਰਾਜਧਾਨੀ ਵਿੱਚ ਕਾਨੂੰਨ ਵਿਵਸਥਾ ਨੂੰ ਬਿਹਤਰ ਬਣਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਡੀਸੀਪੀ ਪੱਧਰ ਦੇ ਅਧਿਕਾਰੀਆਂ ਨੂੰ ਪੁਲਿਸ ਸਟੇਸ਼ਨ ਪੱਧਰ 'ਤੇ ਜਾ ਕੇ ਜਨਤਕ ਸੁਣਵਾਈ ਕੈਂਪ ਲਗਾਉਣੇ ਚਾਹੀਦੇ ਹਨ ਅਤੇ ਜਨਤਕ ਸਮੱਸਿਆਵਾਂ ਦਾ ਹੱਲ ਕਰਨਾ ਚਾਹੀਦਾ ਹੈ। ਸ੍ਰੀ ਸ਼ਾਹ ਨੇ ਕਿਹਾ ਕਿ ਸਾਰੇ ACPs ਆਪਣੇ ਅਧੀਨ ਆਉਂਦੇ ਥਾਣਿਆਂ ਵਿੱਚ ਗੰਭੀਰ ਮਾਮਲਿਆਂ ਦੀ ਖੁਦ ਨਿਗਰਾਨੀ ਕਰਨ। ਉਨ੍ਹਾਂ ਕਿਹਾ ਕਿ ਅਗਲੇ ਇੱਕ ਵਰ੍ਹੇ ਤੱਕ ਦਿੱਲੀ ਪੁਲਿਸ ਨੂੰ ਹਰ ਤਿੰਨ ਮਹੀਨਿਆਂ ਦੇ ਅੰਤਰਾਲ 'ਤੇ ਅਪਰਾਧਾਂ ਵਿਰੁੱਧ ਇੱਕ ਵਿਸ਼ੇਸ਼ ਮੁਹਿੰਮ ਚਲਾਉਣੀ ਚਾਹੀਦੀ ਹੈ ਅਤੇ ਬਾਅਦ ਵਿੱਚ ਇਸ ਨੂੰ ਹਰ ਡੇਢ ਮਹੀਨੇ ਬਾਅਦ ਚਲਾਉਣਾ ਚਾਹੀਦਾ ਹੈ।

ਕੇਂਦਰੀ ਗ੍ਰਹਿ ਮੰਤਰੀ ਨੇ ਕਿਹਾ ਕਿ ਨਸ਼ੀਲੇ ਪਦਾਰਥਾਂ ਦੇ ਮਾਮਲਿਆਂ ਵਿੱਚ ਉੱਪਰ ਤੋਂ ਹੇਠਾਂ ਅਤੇ ਹੇਠਾਂ ਤੋਂ ਉੱਪਰ ਤੱਕ ਪਹੁੰਚ ਨਾਲ ਕੰਮ ਕਰਨ ਦੀ ਜ਼ਰੂਰਤ ਹੈ ਅਤੇ ਇਸ ਦੇ ਪੂਰੇ ਨੈੱਟਵਰਕ ਨੂੰ ਖਤਮ ਕਰਨ ਦੀ ਲੋੜ ਹੈ। ਉਨ੍ਹਾਂ ਨਿਰਦੇਸ਼ ਦਿੱਤੇ ਕਿ ਦਿੱਲੀ ਵਿੱਚ ਕੰਸਟ੍ਰਕਸ਼ਨ ਨਾਲ ਸਬੰਧਿਤ ਮਾਮਲਿਆਂ ਵਿੱਚ ਦਿੱਲੀ ਪੁਲਿਸ ਤੋਂ ਮਨਜ਼ੂਰੀ ਲੈਣ ਦੀ ਕੋਈ ਜ਼ਰੂਰਤ ਨਹੀਂ ਹੋਵੇਗੀ। ਉਨ੍ਹਾਂ ਨੇ ਨਿਰਦੇਸ਼ ਦਿੱਤੇ ਕਿ ਜੇਜੇ ਕਲੱਸਟਰਾਂ ਵਿੱਚ ਮਹਿਲਾਵਾਂ ਅਤੇ ਬੱਚਿਆਂ ਦੀ ਸੁਰੱਖਿਆ ਲਈ ਪ੍ਰਯੋਗਾਤਮਕ ਅਧਾਰ 'ਤੇ 25 ਸੁਰੱਖਿਆ ਕਮੇਟੀਆਂ ਬਣਾਈਆਂ ਜਾਣ ਅਤੇ ਨਤੀਜਿਆਂ ਨੂੰ ਦੇਖਣ ਤੋਂ ਬਾਅਦ ਇਨ੍ਹਾਂ ਨੂੰ ਅੱਗੇ ਵਧਾਇਆ ਜਾਵੇ।

ਕੇਂਦਰੀ ਗ੍ਰਹਿ ਮੰਤਰੀ ਨੇ ਦਿੱਲੀ ਸਰਕਾਰ ਨੂੰ ਆਉਣ ਵਾਲੇ ਮੌਨਸੂਨ ਦੌਰਾਨ ਸੰਭਾਵਿਤ ਪਾਣੀ ਭਰਨ ਦੀ ਸਮੱਸਿਆ ਨਾਲ ਨਜਿੱਠਣ ਲਈ ਇੱਕ ਮੌਨਸੂਨ ਐਕਸ਼ਨ ਪਲਾਨ ਤਿਆਰ ਕਰਨ ਲਈ ਕਿਹਾ।

ਸ਼੍ਰੀ ਅਮਿਤ ਸ਼ਾਹ ਨੇ ਨਿਰਦੇਸ਼ ਦਿੱਤੇ ਕਿ ਟੁੱਟੀਆਂ ਬੱਸਾਂ ਕਾਰਨ ਹੋਣ ਵਾਲੇ ਟ੍ਰੈਫਿਕ ਜਾਮ ਨੂੰ ਰੋਕਣ ਲਈ, ਡੀਟੀਸੀ ਨੂੰ QRTs ਤਾਇਨਾਤ ਕਰਨੇ ਚਾਹੀਦੇ ਹਨ ਅਤੇ ਸਾਰੇ ਵਿਭਾਗਾਂ ਨਾਲ ਤਾਲਮੇਲ ਕਰਕੇ ਨਜ਼ਦੀਕੀ ਟੀਮ ਤੋਂ ਤੁਰੰਤ ਮਦਦ ਲੈਣੀ ਚਾਹੀਦੀ ਹੈ ਅਤੇ ਬੱਸ ਨੂੰ ਹਟਾਉਣ ਵਿੱਚ ਲੱਗਣ ਵਾਲੇ ਸਮੇਂ ਨੂੰ ਘਟਾਉਣ ਦੀ ਕੋਸ਼ਿਸ਼ ਕਰਨੀ ਚਾਹੀਦੀ ਹੈ।

ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਨੇ ਕਿਹਾ ਕਿ ਦਿੱਲੀ ਦੀਆਂ ਤਿਹਾੜ ਅਤੇ ਮੰਡੋਲੀ ਜੇਲ੍ਹਾਂ ਨੂੰ ਮਾਡਲ ਜੇਲ੍ਹਾਂ ਵਿੱਚ ਬਦਲਣ ਲਈ ਯਤਨ ਕੀਤੇ ਜਾਣੇ ਚਾਹੀਦੇ ਹਨ। ਉਨ੍ਹਾਂ ਨੇ ਦਿੱਲੀ ਪੁਲਿਸ ਨੂੰ ਕਿਹਾ ਕਿ ਉਹ ਜਲਦੀ ਤੋਂ ਜਲਦੀ ਵਾਧੂ ਅਸਾਮੀਆਂ ਲਈ ਭਰਤੀ ਦੀ ਪ੍ਰਕਿਰਿਆ ਸ਼ੁਰੂ ਕਰੇ। ਉਨ੍ਹਾਂ ਕਿਹਾ ਕਿ 2020 ਵਿੱਚ ਦਿੱਲੀ ਵਿੱਚ ਹੋਏ ਫਿਰਕੂ ਦੰਗਿਆਂ ਦੇ ਮਾਮਲਿਆਂ ਦੇ ਜਲਦੀ ਨਿਪਟਾਰੇ ਲਈ, ਦਿੱਲੀ ਸਰਕਾਰ ਨੂੰ ਇੱਕ ਵਿਸ਼ੇਸ਼ ਵਕੀਲ ਨਿਯੁਕਤ ਕਰਨਾ ਚਾਹੀਦਾ ਹੈ ਤਾਂ ਜੋ ਇਨ੍ਹਾਂ ਮਾਮਲਿਆਂ ਦਾ ਜਲਦੀ ਨਿਪਟਾਰਾ ਕੀਤਾ ਜਾ ਸਕੇ।

ਸ਼੍ਰੀ ਅਮਿਤ ਸ਼ਾਹ ਨੇ ਕਿਹਾ ਕਿ ਦਿੱਲੀ ਪੁਲਿਸ ਅਤੇ ਦਿੱਲੀ ਸਰਕਾਰ ਵਿਚਕਾਰ ਆਪਸੀ ਸਹਿਯੋਗ ਨਾਲ ਹੀ ਦੇਸ਼ ਦੀ ਰਾਜਧਾਨੀ ਨੂੰ ਅਪਰਾਧ ਮੁਕਤ ਅਤੇ ਇੱਕ ਆਦਰਸ਼ ਰਾਜਧਾਨੀ ਬਣਾਇਆ ਜਾ ਸਕਦਾ ਹੈ। ਉਨ੍ਹਾਂ ਨੇ ਟ੍ਰੈਫਿਕ ਮੈਨੇਜਮੈਂਟ ‘ਤੇ ਸਾਂਝੇ ਯਤਨ, ਕਾਨੂੰਨ ਲਾਗੂ ਕਰਨ ਵਾਲੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ​​ਕਰਨ, ਮਹਿਲਾਵਾਂ ਅਤੇ ਬਾਲ ਸਸ਼ਕਤੀਕਰਣ, ਸਿਵਿਕ ਵਿਭਾਗਾਂ ਦਰਮਿਆਨ ਆਪਸੀ ਸਹਿਯੋਗ, ਭ੍ਰਿਸ਼ਟਾਚਾਰ ‘ਤੇ ਰੋਕ ਲਗਾਉਣ, ਕਮਿਊਨਿਟੀ ਪੁਲਿਸਿੰਗ, ਸੀਸੀਟੀਵੀ ਕੈਮਰਿਆਂ ਦੇ ਰੱਖ-ਰਖਾਅ ਅਤੇ ਏਕੀਕਰਣ ਆਦਿ 'ਤੇ ਕੰਮ ਕਰਨ ਦਾ ਸੁਝਾਅ ਦਿੱਤਾ।

***************

ਆਰਕੇ/ਵੀਵੀ/ਆਰਆਰ


(Release ID: 2107316) Visitor Counter : 6