ਗ੍ਰਹਿ ਮੰਤਰਾਲਾ
azadi ka amrit mahotsav

ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਸ਼੍ਰੀ ਅਮਿਤ ਸ਼ਾਹ ਨੇ ਅੱਜ ਨਵੀਂ ਦਿੱਲੀ ਵਿੱਚ ਮਣੀਪੁਰ ਦੀ ਸੁਰੱਖਿਆ ਸਥਿਤੀ ’ਤੇ ਇੱਕ ਉੱਚ-ਪੱਧਰੀ ਸਮੀਖਿਆ ਬੈਠਕ ਦੀ ਪ੍ਰਧਾਨਗੀ ਕੀਤੀ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਜੀ ਦੀ ਅਗਵਾਈ ਵਿੱਚ ਭਾਰਤ ਸਰਕਾਰ ਮਣੀਪੁਰ ਵਿੱਚ ਸਥਾਈ ਸ਼ਾਂਤੀ ਬਹਾਲੀ ਦੇ ਲਈ ਪ੍ਰਤੀਬੱਧ ਹੈ ਅਤੇ ਇਸ ਲਈ ਹਰ ਸੰਭਵ ਸਹਾਇਤਾ ਦੇ ਰਹੀ ਹੈ

ਗ੍ਰਹਿ ਮੰਤਰੀ ਸ਼੍ਰੀ ਅਮਿਤ ਸ਼ਾਹ ਨੇ ਨਿਰਦੇਸ਼ ਦਿੱਤਾ ਕਿ 8 ਮਾਰਚ, 2025 ਤੋਂ ਮਣੀਪੁਰ ਦੇ ਸਾਰੇ ਰਸਤਿਆਂ ’ਤੇ ਜਨਤਾ ਦੀ ਖੁੱਲ੍ਹੀ ਆਵਾਜਾਈ ਸੁਨਿਸ਼ਚਿਤ ਕੀਤੀ ਜਾਵੇ, ਰਸਤੇ ਵਿੱਚ ਰੁਕਾਵਟਾਂ ਪੈਦਾ ਕਰਨ ਵਾਲਿਆਂ ਦੇ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ

ਜਬਰਦਸਤੀ ਵਸੂਲੀ ਦੇ ਸਾਰੇ ਮਾਮਲਿਆਂ ਦੇ ਖ਼ਿਲਾਫ਼ ਸਖ਼ਤ ਕਾਰਵਾਈ ਜਾਰੀ ਰੱਖੀ ਜਾਵੇ

ਮਣੀਪੁਰ ਦੇ ਨਾਲ ਲਗਦੀ ਅੰਤਰਰਾਸ਼ਟਰੀ ਸਰਹੱਦ ’ਤੇ ਆਵਾਜਾਈ ਦੇ ਲਈ ਚਿੰਨ੍ਹਿਤ ਕੀਤੇ ਗਏ ਐਂਟਰੀ ਪੁਆਇੰਟਾਂ ਦੇ ਦੋਵੇਂ ਪਾਸੇ ਵਾੜ ਲਗਾਉਣ ਦੇ ਕੰਮ ਨੂੰ ਜਲਦੀ ਪੂਰਾ ਕੀਤਾ ਜਾਵੇ

ਮਣੀਪੁਰ ਨੂੰ ਨਸ਼ਾ ਮੁਕਤ ਬਣਾਉਣ ਦੇ ਲਈ ਨਸ਼ਿਆਂ ਦੇ ਵਪਾਰ ਵਿੱਚ ਸ਼ਾਮਲ ਪੂਰੇ ਨੈੱਟਵਰਕ ਨੂੰ ਖ਼ਤਮ ਕੀਤਾ ਜਾਵੇ

Posted On: 01 MAR 2025 2:38PM by PIB Chandigarh

ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਸ਼੍ਰੀ ਅਮਿਤ ਸ਼ਾਹ ਨੇ ਅੱਜ ਨਵੀਂ ਦਿੱਲੀ ਵਿੱਚ ਮਣੀਪੁਰ ਦੀ ਸੁਰੱਖਿਆ ਸਥਿਤੀ ’ਤੇ ਇੱਕ ਉੱਚ-ਪੱਧਰੀ ਸਮੀਖਿਆ ਬੈਠਕ ਦੀ ਪ੍ਰਧਾਨਗੀ ਕੀਤੀ। ਬੈਠਕ ਵਿੱਚ ਮਣੀਪੁਰ ਦੇ ਰਾਜਪਾਲ, ਕੇਂਦਰੀ ਗ੍ਰਹਿ ਸਕੱਤਰ, ਡਾਇਰੈਕਟਰ, ਸੂਚਨਾ ਬਿਊਰੋ, ਫੌਜ ਦੇ ਡਿਪਟੀ ਚੀਫ਼, ਆਰਮੀ ਕਮਾਂਡਰ (ਪੂਰਬੀ ਕਮਾਂਡ), ਸੀਮਾ ਸੁਰੱਖਿਆ ਬਲ, ਕੇਂਦਰੀ ਰਿਜ਼ਰਵ ਪੁਲਿਸ ਬਲ ਅਤੇ ਅਸਾਮ ਰਾਈਫਲਜ਼ ਦੇ ਡਾਇਰੈਕਟਰ ਜਨਰਲ, ਸੁਰੱਖਿਆ ਸਲਾਹਕਾਰ, ਮਣੀਪੁਰ ਅਤੇ ਗ੍ਰਹਿ ਮੰਤਰਾਲੇ ਅਤੇ ਸੈਨਾ ਤੇ ਮਣੀਪੁਰ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀ ਸ਼ਾਮਲ ਹੋਏ।

ਬੈਠਕ ਦੇ ਦੌਰਾਨ ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਸ਼੍ਰੀ ਅਮਿਤ ਸ਼ਾਹ ਨੇ ਕਿਹਾ ਕਿ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਜੀ ਦੀ ਅਗਵਾਈ ਵਿੱਚ ਭਾਰਤ ਸਰਕਾਰ ਮਣੀਪੁਰ ਵਿੱਚ ਸਥਾਈ ਸ਼ਾਂਤੀ ਬਹਾਲੀ ਦੇ ਲਈ ਪ੍ਰਤੀਬੱਧ ਹੈ ਅਤੇ ਇਸ ਲਈ ਹਰ ਸੰਭਵ ਸਹਾਇਤਾ ਦੇ ਰਹੀ ਹੈ।

ਗ੍ਰਹਿ ਮੰਤਰੀ ਸ਼੍ਰੀ ਅਮਿਤ ਸ਼ਾਹ ਨੇ ਨਿਰਦੇਸ਼ ਦਿੱਤਾ ਕਿ 8 ਮਾਰਚ, 2025 ਤੋਂ ਮਣੀਪੁਰ ਦੇ ਸਾਰੇ ਰਸਤਿਆਂ ’ਤੇ ਜਨਤਾ ਦੀ ਖੁੱਲ੍ਹੀ ਆਵਾਜਾਈ ਨੂੰ ਯਕੀਨੀ ਬਣਾਇਆ ਜਾਵੇ ਅਤੇ ਰਸਤੇ ਵਿੱਚ ਰੁਕਾਵਟਾਂ ਪੈਦਾ ਕਰਨ ਵਾਲਿਆਂ ਦੇ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ। ਸ਼੍ਰੀ ਸ਼ਾਹ ਨੇ ਕਿਹਾ ਕਿ ਜਬਰਨ ਵਸੂਲੀ ਦੇ ਸਾਰੇ ਮਾਮਲਿਆਂ ਦੇ ਖ਼ਿਲਾਫ਼ ਸਖ਼ਤ ਕਾਰਵਾਈ ਜਾਰੀ ਰੱਖੀ ਜਾਵੇ।

ਸ਼੍ਰੀ ਅਮਿਤ ਸ਼ਾਹ ਨੇ ਕਿਹਾ ਕਿ ਮਣੀਪੁਰ ਦੇ ਨਾਲ ਲਗਦੀ ਅੰਤਰਰਾਸ਼ਟਰੀ ਸਰਹੱਦ ’ਤੇ ਆਵਾਜਾਈ ਦੇ ਲਈ ਚਿੰਨ੍ਹਿਤ ਕੀਤੇ ਗਏ ਐਂਟਰੀ ਪੁਆਇੰਟਾਂ ਦੇ ਦੋਵੇਂ ਪਾਸੇ ਵਾੜ ਲਗਾਉਣ ਦੇ ਕੰਮ ਨੂੰ ਜਲਦੀ ਪੂਰਾ ਕੀਤਾ ਜਾਵੇ। ਉਨ੍ਹਾਂ ਨੇ ਕਿਹਾ ਕਿ ਮਣੀਪੁਰ ਨੂੰ ਨਸ਼ਾ ਮੁਕਤ ਬਣਾਉਣ ਦੇ ਲਈ ਨਸ਼ਿਆਂ ਦੇ ਵਪਾਰ ਵਿੱਚ ਸ਼ਾਮਲ ਪੂਰੇ ਨੈੱਟਵਰਕ ਨੂੰ ਖ਼ਤਮ ਕੀਤਾ ਜਾਵੇ।

*****

 

ਵੀਵੀ/ਆਰਆਰ/ਪੀਆਰ/ਪੀਐੱਸ


(Release ID: 2107439) Visitor Counter : 6