ਪੰਚਾਇਤੀ ਰਾਜ ਮੰਤਰਾਲਾ
ਪੰਚਾਇਤੀ ਰਾਜ ਮੰਤਰਾਲਾ 4 ਮਾਰਚ 2025 ਨੂੰ ਇੱਕ ਰਾਸ਼ਟਰੀ ਵਰਕਸ਼ਾਪ ਵਿੱਚ “ਸਸ਼ਕਤ ਪੰਚਾਇਤ-ਨੇਤਰੀ ਅਭਿਯਾਨ” ਸ਼ੁਰੂ ਕਰੇਗਾ
ਕੇਂਦਰੀ ਮੰਤਰੀ ਸ਼੍ਰੀ ਰਾਜੀਵ ਰੰਜਨ ਸਿੰਘ ਅਤੇ ਸ਼੍ਰੀਮਤੀ ਅੰਨਪੂਰਣਾ ਦੇਵੀ ਇਸ ਮੌਕੇ 'ਤੇ ਮੌਜੂਦ ਰਹਿਣਗੇ
1,200 ਤੋਂ ਵੱਧ ਮਹਿਲਾ ਪੰਚਾਇਤ ਪ੍ਰਤੀਨਿਧੀ ਹਿੱਸਾ ਲੈਣਗੀਆਂ, ਲਿੰਗ ਅਧਾਰਿਤ ਹਿੰਸਾ ‘ਤੇ ਕਾਨੂੰਨ ਦੀ ਕਿਤਾਬ ਨੂੰ ਲਾਂਚ ਕੀਤਾ ਜਾਵੇਗਾ
Posted On:
02 MAR 2025 1:24PM by PIB Chandigarh
ਪੰਚਾਇਤੀ ਰਾਜ ਮੰਤਰਾਲਾ ਪੰਚਾਇਤੀ ਰਾਜ ਸੰਸਥਾਵਾਂ ਦੀਆਂ ਚੁਣੀਆਂ ਹੋਈਆਂ ਮਹਿਲਾ ਪ੍ਰਤੀਨਿਧੀਆਂ ਦੀ ਇੱਕ ਰਾਸ਼ਟਰੀ ਵਰਕਸ਼ਾਪ ਦਾ ਆਯੋਜਨ ਕਰ ਰਿਹਾ ਹੈ। ਇਸ ਵਰਕਸ਼ਾਪ ਵਿੱਚ 4 ਮਾਰਚ 2025 ਨੂੰ ਵਿਗਿਆਨ ਭਵਨ, ਨਵੀਂ ਦਿੱਲੀ ਵਿਖੇ "ਸਸ਼ਕਤ ਪੰਚਾਇਤ - ਨੇਤਰੀ ਅਭਿਯਾਨ" (Sashakt Panchayat-Netri Abhiyan) ਸ਼ੁਰੂ ਕੀਤਾ ਜਾਵੇਗਾ। ਇਸ ਅਵਸਰ ‘ਤੇ ਕੇਂਦਰੀ ਪੰਚਾਇਤੀ ਰਾਜ ਮੰਤਰੀ ਸ਼੍ਰੀ ਰਾਜੀਵ ਰੰਜਨ ਸਿੰਘ ਉਰਫ਼ ਲੱਲਨ ਸਿੰਘ, ਕੇਂਦਰੀ ਮਹਿਲਾ ਅਤੇ ਬਾਲ ਵਿਕਾਸ ਮੰਤਰੀ ਸ਼੍ਰੀਮਤੀ ਅੰਨਪੂਰਣਾ ਦੇਵੀ, ਕੇਂਦਰੀ ਪੰਚਾਇਤੀ ਰਾਜ ਮੰਤਰੀ ਪ੍ਰੋ. ਐਸਪੀ ਸਿੰਘ ਬਘੇਲ ਅਤੇ ਕੇਂਦਰੀ ਯੁਵਾ ਮਾਮਲੇ ਅਤੇ ਖੇਡ ਰਾਜ ਮੰਤਰੀ ਸ਼੍ਰੀਮਤੀ ਰਕਸ਼ਾ ਨਿਖਿਲ ਖਡਸੇ ਮੌਜੂਦ ਰਹਿਣਗੇ। ਪੰਚਾਇਤੀ ਰਾਜ ਮੰਤਰਾਲੇ ਦੇ ਸਕੱਤਰ ਸ਼੍ਰੀ ਵਿਵੇਕ ਭਾਰਦਵਾਜ, ਪੰਚਾਇਤੀ ਰਾਜ ਮੰਤਰਾਲੇ ਦੇ ਵਧੀਕ ਸਕੱਤਰ ਸ਼੍ਰੀ ਸੁਸ਼ੀਲ ਕੁਮਾਰ ਲੋਹਾਨੀ ਦੇ ਨਾਲ-ਨਾਲ ਵੱਖ-ਵੱਖ ਮੰਤਰਾਲਿਆਂ/ਵਿਭਾਗਾਂ, ਐੱਸਆਈਆਰਡੀ ਐਂਡ ਪੀਆਰ ਅਤੇ ਯੂਐੱਨਐੱਫਪੀਏ, ਟੀਆਰਆਈਐੱਫ ਵਰਗੀਆਂ ਅੰਤਰਰਾਸ਼ਟਰੀ ਸੰਸਥਾਵਾਂ ਦੇ ਪ੍ਰਤੀਨਿਧੀ ਵੀ ਇਸ ਸਮਾਗਮ ਵਿੱਚ ਹਿੱਸਾ ਲੈਣਗੇ।

ਸਸ਼ਕਤ ਪੰਚਾਇਤ - ਨੇਤਰੀ ਅਭਿਯਾਨ ਇੱਕ ਮਹੱਵਪੂਰਨ ਪਹਿਲ ਹੈ ਜਿਸ ਦਾ ਉਦੇਸ਼ ਪੂਰੇ ਦੇਸ਼ ਵਿੱਚ ਪੰਚਾਇਤੀ ਰਾਜ ਸੰਸਥਾਵਾਂ ਦੀਆਂ ਚੁਣੀਆਂ ਹੋਈਆਂ ਮਹਿਲਾ ਪ੍ਰਤੀਨਿਧੀਆਂ ਦੇ ਲਈ ਸਮਰੱਥਾ ਨਿਰਮਾਣ ਨੂੰ ਸਸ਼ਕਤ ਕਰਨਾ ਹੈ। ਇਹ ਉਨ੍ਹਾਂ ਦੀਆਂ ਲੀਡਰਸ਼ਿਪ ਸਮਰੱਥਾਵਾਂ, ਫੈਸਲਾ ਲੈਣ ਦੀਆਂ ਯੋਗਤਾਵਾਂ ਨੂੰ ਵਧਾਉਣ ਅਤੇ ਜ਼ਮੀਨੀ ਪੱਧਰ 'ਤੇ ਸ਼ਾਸਨ ਵਿੱਚ ਉਨ੍ਹਾਂ ਦੀ ਭੂਮਿਕਾ ਨੂੰ ਮਜ਼ਬੂਤ ਕਰਨ 'ਤੇ ਕੇਂਦ੍ਰਿਤ ਹੈ। ਪੇਂਡੂ ਸਥਾਨਕ ਸ਼ਾਸਨ ਵਿੱਚ ਚੁਣੀਆਂ ਹੋਈਆਂ ਮਹਿਲਾ ਪ੍ਰਤੀਨਿਧੀਆਂ ਦੀ ਮਹੱਤਵਪੂਰਨ ਭੂਮਿਕਾ ਨੂੰ ਪਹਿਚਾਣਦੇ ਹੋਏ ਪੰਚਾਇਤੀ ਰਾਜ ਮੰਤਰਾਲੇ ਨੇ ਉਨ੍ਹਾਂ ਦੀ ਲੀਡਰਸ਼ਿਪ ਸਮਰੱਥਾ ਨੂੰ ਵਧਾਉਣ ਅਤੇ ਫੈਸਲਾ ਲੈਣ ਵਿੱਚ ਉਨ੍ਹਾਂ ਦੀ ਸਰਗਰਮ ਭਾਗੀਦਾਰੀ ਨੂੰ ਯਕੀਨੀ ਬਣਾਉਣ ਲਈ ਇੱਕ ਰਣਨੀਤੀ ਤਿਆਰ ਕੀਤੀ ਹੈ। ਅੰਤਰਰਾਸ਼ਟਰੀ ਮਹਿਲਾ ਦਿਵਸ ਤੋਂ ਪਹਿਲਾਂ, ਪਹਿਲੀ ਵਾਰ, ਪੰਚਾਇਤੀ ਰਾਜ ਸੰਸਥਾਵਾਂ (ਪੀਆਰਆਈ) ਦੇ ਸਾਰੇ ਤਿੰਨ ਪੱਧਰਾਂ ਤੋਂ ਚੁਣੀਆਂ ਮਹਿਲਾ ਪ੍ਰਤੀਨਿਧੀ ਸਾਰਥਕ ਅਤੇ ਕਾਰਜ-ਮੁਖੀ ਸੰਵਾਦ ਵਿੱਚ ਸ਼ਾਮਲ ਹੋਣ ਲਈ ਇੱਕ ਰਾਸ਼ਟਰੀ ਪਲੈਟਫਾਰਮ 'ਤੇ ਇਕੱਠੀਆਂ ਹੋਣਗੀਆਂ। ਇਸ ਇਤਿਹਾਸਕ ਪ੍ਰੋਗਰਾਮ ਵਿੱਚ ਵੱਖ-ਵੱਖ ਪਿਛੋਕੜਾਂ ਤੋਂ 1,200 ਤੋਂ ਵੱਧ ਪੰਚਾਇਤੀ ਮਹਿਲਾ ਨੇਤਾ ਹਿੱਸਾ ਲੈਣਗੀਆਂ। ਇਸ ਪ੍ਰੋਗਰਾਮ ਦੀ ਇੱਕ ਮਹੱਤਵਪੂਰਨ ਵਿਸ਼ੇਸ਼ਤਾ ਵੱਖ-ਵੱਖ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੀਆਂ ਪੰਚਾਇਤਾਂ ਦੀਆਂ ਮਹਿਲਾ ਨੇਤਾਵਾਂ, ਜਿਨ੍ਹਾਂ ਨੇ ਪੇਂਡੂ ਸਥਾਨਕ ਸਵੈ-ਸ਼ਾਸਨ ਵਿੱਚ ਜ਼ਿਕਰਯੋਗ ਕੰਮ ਕੀਤਾ ਹੈ, ਉਨ੍ਹਾਂ ਦਾ ਸਨਮਾਨ ਕਰਨਾ ਹੈ। ਇਹ ਵਰਕਸ਼ਾਪ ਵਿੱਚ ਚੁਣੀਆਂ ਗਈਆਂ ਮਹਿਲਾ ਪ੍ਰਤੀਨਿਧੀਆਂ ਦੇ ਸਮਰੱਥਾ ਨਿਰਮਾਣ ਲਈ ਵਿਸ਼ੇਸ਼ ਟ੍ਰੇਨਿੰਗ ਮੌਡਿਊਲ ਦੀ ਵੀ ਸ਼ੁਰੂਆਤ ਕੀਤੀ ਜਾਵੇਗੀ ਨਾਲ ਹੀ ਚੁਣੇ ਹੋਏ ਪੰਚਾਇਤ ਪ੍ਰਤੀਨਿਧੀਆਂ ਲਈ ਲਿੰਗ-ਅਧਾਰਿਤ ਹਿੰਸਾ ਅਤੇ ਨੁਕਸਾਨਦੇਹ ਅਭਿਆਸਾਂ ਨਾਲ ਨਜਿੱਠਣ ਦੇ ਲਈ ਕਾਨੂੰਨਾਂ ਬਾਰੇ ਵੀ ਟ੍ਰੇਨਿੰਗ ਦਿੱਤੀ ਜਾਵੇਗੀ।
ਰਾਸ਼ਟਰੀ ਵਰਕਸ਼ਾਪ ਵਿੱਚ ਸਥਾਨਕ ਸ਼ਾਸਨ ਵਿੱਚ ਮਹਿਲਾਵਾਂ ਦੀ ਹਿੱਸੇਦਾਰੀ ਨਾਲ ਸਬੰਧਿਤ ਮਹੱਤਵਪੂਰਨ ਵਿਸ਼ੇ ‘ਤੇ ਸਾਵਧਾਨੀਪੂਰਵਕ ਕਿਊਰੇਟ ਕੀਤੀਆਂ ਗਈਆਂ ਪੈਨਲ ਚਰਚਾਵਾਂ ਹੋਣਗੀਆਂ, ਜਿਵੇਂ “ਪੀਆਰਆਈ ਵਿੱਚ ਮਹਿਲਾਵਾਂ ਦੀ ਭਾਗੀਦਾਰੀ ਅਤੇ ਲੀਡਰਸ਼ਿਪ: ਸਥਾਨਕ ਸਵੈ-ਸ਼ਾਸਨ ਵਿੱਚ ਭੂਮਿਕਾ ਵਿੱਚ ਬਦਲਾਅ”। ਇਸ ਵਰਕਸ਼ਾਪ ਵਿੱਚ ਇਹ ਦੱਸਿਆ ਜਾਵੇਗਾ ਕਿ ਮਹਿਲਾ ਪ੍ਰਤੀਨਿਧਤਾ ਵਿੱਚ ਵਾਧਾ ਪੇਂਡੂ ਸ਼ਾਸਨ ਵਿਵਸਥਾਵਾਂ ਨੂੰ ਕਿਵੇਂ ਨਵਾਂ ਰੂਪ ਦੇ ਰਹੀ ਹੈ ਅਤੇ “ਮਹਿਲਾ-ਲੀਡਰਸ਼ਿਪ ਵਾਲੀ ਸਥਾਨਕ ਸ਼ਾਸਨ: ਡਬਲਿਊਆਰ ਦੁਆਰਾ ਖੇਤਰੀ ਪ੍ਰਭਾਵ”, ਸਿਹਤ ਅਤੇ ਪੋਸ਼ਣ, ਸਿੱਖਿਆ, ਮਹਿਲਾਵਾਂ ਅਤੇ ਕੁੜੀਆਂ ਦੀ ਸੁਰੱਖਿਆ, ਆਰਥਿਕ ਅਵਸਰ ਅਤੇ ਡਿਜੀਟਲ ਪਰਿਵਰਤਨ ਵਰਗੇ ਮਹੱਤਵਪੂਰਨ ਖੇਤਰਾਂ ਨੂੰ ਸ਼ਾਮਲ ਕਰ ਰਹੀ ਹੈ। ਇਨ੍ਹਾਂ ਚਰਚਾਵਾਂ ਦੀ ਪ੍ਰਧਾਨਗੀ ਕਰਨ ਵਾਲੇ ਸੀਨੀਅਰ ਅਧਿਕਾਰੀਆਂ ਵਿੱਚ ਸ਼੍ਰੀਮਤੀ ਦੇਬਾਸ਼੍ਰੀ ਮੁਖਰਜੀ, ਸਕੱਤਰ, ਜਲ ਸਰੋਤ, ਨਦੀ ਵਿਕਾਸ ਅਤੇ ਗੰਗਾ ਸੁਰੱਖਿਆ ਵਿਭਾਗ, ਅਤੇ ਸ਼੍ਰੀਮਤੀ ਅਲਕਾ ਉਪਾਧਿਆਏ, ਸਕੱਤਰ, ਪਸ਼ੂ ਪਾਲਣ ਅਤੇ ਡੇਅਰੀ ਵਿਭਾਗ ਸ਼ਾਮਲ ਹਨ, ਜੋ ਇਨ੍ਹਾਂ ਮਹੱਤਵਪੂਰਨ ਚਰਚਾਵਾਂ ਵਿੱਚ ਆਪਣੀ ਮੁਹਾਰਤ ਨਾਲ ਲਾਭਪਾਤਰੀ ਹੋਣਗੇ। ਯੂਐੱਨਐੱਫਪੀਏ ਦੁਆਰਾ ਆਯੋਜਿਤ ਸੱਭਿਆਚਾਰਕ ਪ੍ਰੋਗਰਾਮਾਂ ਵਿੱਚ ਮਹਿਲਾਵਾਂ ਦੀਆਂ ਪ੍ਰਾਪਤੀਆਂ ਬਾਰੇ ਦੱਸਿਆ ਜਾਵੇਗਾ। ਇਸ ਵਰਕਸ਼ਾਪ ਨੂੰ ਇਨ੍ਹਾਂ ਪ੍ਰੋਗਰਾਮਾਂ ਨਾਲ ਸਮਾਜ ਵਿੱਚ ਮਹਿਲਾਵਾਂ ਦਾ ਯੋਗਦਾਨ ਦਰਸਾਉਣ ਵਾਲੀ ਸਮ੍ਰਿੱਧ ਵਿਰਾਸਤ ਦਾ ਇੱਕ ਨਵਾਂ ਆਯਾਮ ਮਿਲੇਗਾ।
ਇਹ ਰਾਸ਼ਟਰੀ ਵਰਕਸ਼ਾਪ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੇ ਦ੍ਰਿਸ਼ਟੀਕੋਣ ਦੇ ਅਨੁਸਾਰ ਹੈ, ਜਿਸ ਨੂੰ ‘ਮਨ ਕੀ ਬਾਤ’ ਦੇ 119ਵੇਂ ਐਪੀਸੋਡ ਵਿੱਚ ਦੱਸਿਆ ਗਿਆ ਸੀ ਜਿਸ ਵਿੱਚ ਰਾਸ਼ਟਰ ਨਿਰਮਾਣ ਵਿੱਚ ‘ਨਾਰੀ ਸ਼ਕਤੀ’ ਦੀ ਭੂਮਿਕਾ ‘ਤੇ ਜ਼ੋਰ ਦਿੱਤਾ ਗਿਆ ਸੀ। ਇਹ ਪਹਿਲਕਦਮੀ ਪੇਂਡੂ ਪੰਚਾਇਤਾਂ ਨੂੰ ਸੁਰੱਖਿਤ, ਸਮਾਵੇਸ਼ੀ, ਲਿੰਗ-ਸੰਵੇਦਨਸ਼ੀਲਤਾ ਅਤੇ ਸਮਾਜਿਕ ਰੂਪ ਨਾਲ ਨਿਆਂਸੰਗਤ ਬਣਾਉਣ ਵਿੱਚ ਸਰਕਾਰ ਦੀ ਪ੍ਰਤੀਬੱਧਤਾ ਨੂੰ ਦਰਸਾਉਂਦੀ ਹੈ ਜੋ ਦੇਸ਼ ਵਿੱਚ ਮਹਿਲਾਵਾਂ ਅਤੇ ਕੁੜੀਆਂ ਦੀ ਸਮ੍ਰਿੱਧੀ ਲਈ ਅਨੁਕੂਲ ਵਾਤਾਵਰਣ ਯਕੀਨੀ ਬਣਾਉਂਦੀ ਹੈ।
***
ਅਦਿਤੀ ਅਗਰਵਾਲ
(Release ID: 2107784)
Visitor Counter : 19