ਰਾਸ਼ਟਰਪਤੀ ਸਕੱਤਰੇਤ
LBSNAA (ਐਲਬੀਐਸਐਨਏਏ-ਲਾਲ ਬਹਾਦੁਰ ਸ਼ਾਸਤਰੀ ਰਾਸ਼ਟਰੀ ਪ੍ਰਸ਼ਾਸਨ ਅਕਾਦਮੀ) ਵਿੱਚ 126ਵੇਂ ਇੰਡਕਸ਼ਨ ਟ੍ਰੇਨਿੰਗ ਪ੍ਰੋਗਰਾਮ ਵਿੱਚ ਹਿੱਸਾ ਲੈਣ ਵਾਲੇ ਰਾਜ ਸਿਵਿਲ ਸੇਵਾਵਾਂ ਦੇ ਅਧਿਕਾਰੀ ਨੇ ਰਾਸ਼ਟਰਪਤੀ ਨਾਲ ਮੁਲਾਕਾਤ ਕੀਤੀ
Posted On:
07 MAR 2025 2:23PM by PIB Chandigarh
ਐਲਬੀਐਸਐਨਏਏ (ਲਾਲ ਬਹਾਦੁਰ ਸ਼ਾਸਤਰੀ ਰਾਸ਼ਟਰੀ ਪ੍ਰਸ਼ਾਸਨ ਅਕਾਦਮੀ-LBSNAA) ਵਿੱਚ 126ਵੇਂ ਇੰਡਕਸ਼ਨ ਟ੍ਰੇਨਿੰਗ ਪ੍ਰੋਗਰਾਮ ਵਿੱਚ ਹਿੱਸਾ ਲੈਣ ਰਹੇ ਰਾਜ ਸਿਵਿਲ ਸੇਵਾਵਾਂ ਦੇ ਅਧਿਕਾਰੀਆਂ ਨੇ ਅੱਜ (07 ਮਾਰਚ, 2025) ਭਾਰਤ ਦੇ ਰਾਸ਼ਟਰਪਤੀ, ਸ਼੍ਰੀਮਤੀ ਦ੍ਰੌਪਦੀ ਮੁਰਮੂ ਨਾਲ ਰਾਸ਼ਟਰਪਤੀ ਭਵਨ ਵਿਖੇ ਮੁਲਾਕਾਤ ਕੀਤੀ।

ਇਸ ਮੌਕੇ ‘ਤੇ ਬੋਲਦੇ ਹੋਏ, ਰਾਸ਼ਟਰਪਤੀ ਨੇ ਅਧਿਕਾਰੀਆਂ ਨੂੰ ਉਨ੍ਹਾਂ ਦੀ ਪ੍ਰਮੋਸ਼ਨ ਅਤੇ ਭਾਰਤੀ ਪ੍ਰਸ਼ਾਸਨਿਕ ਸੇਵਾ ਵਿੱਚ ਸ਼ਾਮਲ ਹੋਣ ‘ਤੇ ਵਧਾਈ ਦਿੱਤੀ। ਉਨ੍ਹਾਂ ਨੇ ਅਧਿਕਾਰੀਆਂ ਨੂੰ ਆਪਣੀ ਨਵੀਂ ਭੂਮਿਕਾ ਵਿੱਚ ਦੂਸਰਿਆਂ ਨੂੰ ਪ੍ਰੇਰਿਤ ਕਰਨ ਅਤੇ ਆਪਣੇ ਕੰਮ ਦੀ ਉਦਾਹਰਣ ਪੇਸ਼ ਕਰਨ ਲਈ ਕਿਹਾ। ਰਾਸ਼ਟਰਪਤੀ ਨੇ ਅਧਿਕਾਰੀਆਂ ਨੂੰ ਆਲੇ-ਦੁਆਲੇ ਦੇ ਲੋਕਾਂ ਨੂੰ ਜਨਤਕ ਸੇਵਾ ਵਿੱਚ ਉਤਕ੍ਰਿਸ਼ਟਤਾ ਹਾਸਲ ਕਰਨ ਦੇ ਯਤਨਾਂ ਲਈ ਪ੍ਰੇਰਿਤ ਕਰਨ ਲਈ ਵੀ ਕਿਹਾ। ਰਾਸ਼ਟਰਪਤੀ ਨੇ ਉਨ੍ਹਾਂ ਨੂੰ ਪ੍ਰਸ਼ਾਸਨਿਕ ਕੰਮਕਾਰ ਅਤੇ ਸਰਕਾਰੀ ਨੀਤੀਆਂ ਅਤੇ ਪ੍ਰੋਗਰਾਮਾਂ ਦੇ ਲਾਗੂਕਰਨ ਵਿੱਚ ਰਾਸ਼ਟਰੀ ਅਤੇ ਸਮਾਵੇਸ਼ੀ ਦ੍ਰਿਸ਼ਟੀਕੋਣ ਅਪਣਾਉਣ ਦੀ ਸਲਾਹ ਦਿੱਤੀ।

ਰਾਸ਼ਟਰਪਤੀ ਨੇ ਕਿਹਾ ਕਿ ਸ਼ਾਸਨ ਦਾ ਸਾਰ ਲੋਕਾਂ ਦੀਆਂ ਜ਼ਰੂਰਤਾਂ ਨੂੰ ਪੂਰਾ ਕਰਨ ਦੀ ਜ਼ਿੰਮੇਦਾਰੀ ਅਤੇ ਇਸ ਦੇ ਪ੍ਰਤੀ ਸੰਵੇਦਨਸ਼ੀਲਤਾ ਵਿੱਚ ਸ਼ਾਮਲ ਹੈ। ਉਨ੍ਹਾਂ ਨੇ ਕਿਹਾ ਕਿ ਨਾਗਰਿਕ-ਕੇਂਦ੍ਰਿਤ ਸ਼ਾਸਨ ਗ਼ਰੀਬਾਂ ਅਤੇ ਵੰਚਿਤਾਂ ‘ਤੇ ਧਿਆਨ ਕੇਂਦ੍ਰਿਤ ਕਰਦੇ ਹੋਏ ਲੋਕ ਭਲਾਈ ਨੂੰ ਤਰਜੀਹ ਦਿੰਦਾ ਹੈ। ਰਾਸ਼ਟਰਪਤੀ ਨੇ ਅਧਿਕਾਰੀਆਂ ਨੂੰ ਯਕੀਨੀ ਬਣਾਉਣ ਦੀ ਸਲਾਹ ਦਿੱਤੀ ਕਿ ਨੀਤੀਆਂ ਅਤੇ ਪ੍ਰੋਗਰਾਮ ਇਸ ਤਰ੍ਹਾਂ ਲਾਗੂ ਹੋਣ ਜਿਸ ਨਾਲ ਲੋਕਾਂ ਦੀਆਂ ਸਮੱਸਿਆਵਾਂ ਦਾ ਪ੍ਰਭਾਵੀ ਸਮਾਧਾਨ ਹੋ ਸਕੇ। ਉਨ੍ਹਾਂ ਨੇ ਕਿਹਾ ਕਿ ਅਧਿਕਾਰੀ ਜੋ ਵੀ ਫੈਸਲੇ ਲੈਣਗੇ ਅਤੇ ਨੀਤੀਆਂ ਲਾਗੂ ਕਰਨਗੇ ਉਨ੍ਹਾਂ ਦਾ ਦੇਸ਼ ਅਤੇ ਲੋਕਾਂ ਦੇ ਵਿਕਾਸ ਵਿੱਚ ਯੋਗਦਾਨ ਹੋਣਾ ਚਾਹੀਦਾ ਹੈ।

ਰਾਸ਼ਟਰਪਤੀ ਨੇ ਕਿਹਾ ਕਿ ਜਲਵਾਯੂ ਪਰਿਵਰਤਨ ਅਤੇ ਵਾਤਾਵਰਣ ਦੇ ਵਿਗਾੜ ਦੀਆਂ ਚੁਣੌਤੀਆਂ ਨਾਲ ਨਜਿੱਠਣ ਲਈ ਵਾਤਾਵਰਣ ਅਨੁਕੂਲ ਪਹਿਲ ਨੂੰ ਹੁਲਾਰਾ ਦੇਣਾ ਜ਼ਰੂਰੀ ਹੈ। ਨਾਲ ਹੀ ਇਹ ਵੀ ਜ਼ਰੂਰੀ ਹੈ ਕਿ ਵਿਕਾਸ ਦਾ ਲਾਭ ਸਮਾਜ ਦੇ ਸਾਰੇ ਵਰਗਾਂ, ਖਾਸ ਕਰਕੇ ਵੰਚਿਤਾਂ ਅਤੇ ਸਮਾਜਿਕ ਹਾਸ਼ੀਏ ‘ਤੇ ਪਏ ਲੋਕਾਂ ਤੱਕ ਪਹੁੰਚੇ। ਉਨ੍ਹਾਂ ਨੇ ਅਧਿਕਾਰੀਆਂ ਨੂੰ ਆਪਣੇ ਕੰਮਕਾਰ ਵਿੱਚ ਨਿਰੰਤਰਤਾ ਅਤੇ ਸਮਾਵੇਸ਼ਿਤਾ ਦੇ ਸਿਧਾਂਤ ਬਣਾਏ ਰੱਖਣ ਲਈ ਕਿਹਾ।
ਰਾਸ਼ਟਰਪਤੀ ਦਾ ਭਾਸ਼ਣ ਦੇਖਣ ਦੇ ਲਈ ਕਿਰਪਾ ਕਰਕੇ ਇੱਥੇ ਕਲਿੱਕ ਕਰੋ-
************
ਐੱਮਜੇਪੀਐੱਸ /ਐੱਸਆਰ
(Release ID: 2109228)
Visitor Counter : 15