ਰਾਸ਼ਟਰਪਤੀ ਸਕੱਤਰੇਤ
ਅੰਤਰਰਾਸ਼ਟਰੀ ਮਹਿਲਾ ਦਿਵਸ ਦੀ ਪੂਰਵ ਸੰਧਿਆ 'ਤੇ ਭਾਰਤ ਦੇ ਰਾਸ਼ਟਰਪਤੀ ਦਾ ਸੰਦੇਸ਼
Posted On:
07 MAR 2025 7:04PM by PIB Chandigarh
ਭਾਰਤ ਦੇ ਰਾਸ਼ਟਰਪਤੀ, ਸ਼੍ਰੀਮਤੀ ਦ੍ਰੌਪਦੀ ਮੁਰਮੂ ਨੇ ਅੰਤਰਰਾਸ਼ਟਰੀ ਮਹਿਲਾ ਦਿਵਸ ਦੀ ਪੂਰਵ ਸੰਧਿਆ 'ਤੇ ਮਹਿਲਾਵਾਂ ਨੂੰ ਸ਼ੁਭਕਾਮਨਾਵਾਂ ਦਿੱਤੀਆ । ਅੰਤਰਰਾਸ਼ਟਰੀ ਮਹਿਲਾ ਦਿਵਸ ਹਰ ਸਾਲ 8 ਮਾਰਚ ਨੂੰ ਮਨਾਇਆ ਜਾਂਦਾ ਹੈ।
ਉਨ੍ਹਾਂ ਨੇ ਆਪਣੇ ਸੰਦੇਸ਼ ਵਿੱਚ ਕਿਹਾ “ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਮੌਕੇ 'ਤੇ, ਮੈਂ ਸਾਰੀਆਂ ਭੈਣਾਂ ਅਤੇ ਧੀਆਂ ਨੂੰ ਹਾਰਦਿਕ ਸ਼ੁਭਕਾਮਨਾਵਾਂ ਦਿੰਦੀ ਹਾਂ।
ਅੰਤਰਰਾਸ਼ਟਰੀ ਮਹਿਲਾ ਦਿਵਸ ਨਾਰੀ ਸ਼ਕਤੀ ਦੀਆਂ ਪ੍ਰਾਪਤੀਆਂ ਅਤੇ ਦੇਸ਼ ਅਤੇ ਸਮਾਜ ਵਿੱਚ ਉਨ੍ਹਾਂ ਦੇ ਵਿਲੱਖਣ ਯੋਗਦਾਨ ਦਾ ਸਨਮਾਨ ਕਰਨ ਦਾ ਮੌਕਾ ਹੈ। ਮਹਿਲਾਵਾਂ ਸਾਡੇ ਪਰਿਵਾਰ, ਸਮਾਜ ਅਤੇ ਰਾਸ਼ਟਰ ਦੀ ਨੀਂਹ ਹਨ। ਮਹਿਲਾਵਾਂ ਨੇ ਮੁਸ਼ਕਲਾਂ ਅਤੇ ਚੁਣੌਤੀਆਂ ਦਾ ਸਾਹਮਣਾ ਕਰਦੇ ਹੋਏ ਵੱਖ-ਵੱਖ ਖੇਤਰਾਂ ਵਿੱਚ ਸਫਲਤਾਪੂਰਵਕ ਆਪਣੀ ਪਛਾਣ ਬਣਾਈ ਹੈ।
ਹਾਲਾਂਕਿ, ਮਹਿਲਾਵਾਂ ਦੀਆਂ ਸਮਾਜਿਕ-ਆਰਥਿਕ ਸਥਿਤੀਆਂ ਨੂੰ ਸੁਧਾਰਨ ਲਈ ਬਹੁਤ ਕੁਝ ਕਰਨ ਦੀ ਜ਼ਰੂਰਤ ਹੈ। ਆਓ ਅਸੀਂ ਸਾਰੇ ਮਿਲ ਕੇ ਇੱਕ ਅਜਿਹਾ ਸਮਾਜ ਸਿਰਜਣ ਦਾ ਪ੍ਰਣ ਕਰੀਏ ਜਿੱਥੇ ਹਰ ਮਹਿਲਾ ਸੁਰੱਖਿਅਤ ਮਹਿਸੂਸ ਕਰੇ ਅਤੇ ਅੱਗੇ ਵਧਣ ਦੇ ਬਰਾਬਰ ਅਵਸਰ ਪ੍ਰਾਪਤ ਕਰੇ।
ਮੈਂ ਸਾਰੀਆਂ ਸਫਲ ਮਹਿਲਾਵਾਂ ਨੂੰ ਵਧਾਈ ਦਿੰਦੀ ਹਾਂ ਅਤੇ ਉਨ੍ਹਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕਰਦੀ ਹਾਂ।
ਰਾਸ਼ਟਰਪਤੀ ਦਾ ਸੰਦੇਸ਼ ਦੇਖਣ ਲਈ ਕਿਰਪਾ ਕਰਕੇ ਇੱਥੇ ਕਲਿੱਕ ਕਰੋ -
************
ਐਮਜੇਪੀਐਸ/ਐਸਆਰ
(Release ID: 2109320)
Visitor Counter : 36