ਸਿੱਖਿਆ ਮੰਤਰਾਲਾ
azadi ka amrit mahotsav

ਸਿੱਖਿਆ ਮੰਤਰਾਲੇ ਨੇ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਇਆ

Posted On: 07 MAR 2025 7:50PM by PIB Chandigarh

ਸਿੱਖਿਆ ਮੰਤਰਾਲੇ ਨੇ ਅੱਜ ਨਵੀਂ ਦਿੱਲੀ ਦੇ ਸ਼ਾਸਤਰੀ ਭਵਨ ਵਿਖੇ ਆਪਣੇ ਕੈਂਪਸ ਵਿੱਚ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਇਆ। ਇਸ ਸਮਾਗਮ ਵਿੱਚ ਵੱਖ-ਵੱਖ ਵਿਭਾਗਾਂ ਦੀਆਂ ਮਹਿਲਾ ਕਰਮਚਾਰੀਆਂ ਨੂੰ ਉਨ੍ਹਾਂ ਦੇ ਯੋਗਦਾਨ ਨੂੰ ਮਾਨਤਾ ਦੇਣ ਅਤੇ ਪ੍ਰੇਰਨਾਦਾਇਕ ਕਹਾਣੀਆਂ ਸਾਂਝੀਆਂ ਕਰਨ ਲਈ ਇਕਸਾਰ ਕੀਤਾ ਗਿਆ। ਇਸ ਸਮਾਗਮ ਦਾ ਉਦੇਸ਼ ਸਿੱਖਿਆ ਮੰਤਰਾਲੇ ਵਿੱਚ ਔਰਤਾਂ ਦੇ ਯੋਗਦਾਨ ਨੂੰ ਮਾਨਤਾ ਦੇਣਾ ਅਤੇ ਇੱਕ ਇੰਟਰਐਕਟਿਵ ਸੈਸ਼ਨ ਰਾਹੀਂ ਉਨ੍ਹਾਂ ਦੀ ਭਲਾਈ ਨੂੰ ਉਤਸ਼ਾਹਿਤ ਕਰਨਾ ਸੀ।

 

ਉੱਚ ਸਿੱਖਿਆ ਵਿਭਾਗ ਦੇ ਸਕੱਤਰ ਸ਼੍ਰੀ ਵਿਨੀਤ ਜੋਸ਼ੀ, ਵਧੀਕ ਸਕੱਤਰ ਸੁਨੀਲ ਕੁਮਾਰ ਬਰਣਵਾਲ, ਸਕੂਲ ਸਿੱਖਿਆ ਅਤੇ ਸਾਖਰਤਾ ਵਿਭਾਗ ਦੇ ਵਧੀਕ ਸਕੱਤਰ ਸ਼੍ਰੀ ਆਨੰਦਰਾਓ ਵਿਸ਼ਣੂ ਪਾਟਿਲ, ਸੰਯੁਕਤ ਸਕੱਤਰ, ਉੱਚ ਸਿੱਖਿਆ ਸ਼੍ਰੀਮਤੀ ਰੀਨਾ ਸੋਨੋਵਾਲ ਕੌਲੀ ਨੇ ਇਸ ਮੌਕੇ ਤੇ ਸ਼ਿਰਕਤ ਕਰਕੇ ਸਮਾਗਮ ਦੀ ਸ਼ੋਭਾ ਵਧਾਈ। ਇਸ ਸਮਾਰੋਹ ਵਿੱਚ ਐੱਨਆਈਈਪੀਏ ਦੀ ਵਾਈਸ ਚਾਂਸਲਰ ਸ਼ਸ਼ੀਕਲਾ ਵੰਜਾਰੀ  ਸ਼ਸ਼ੀਕਲਾ ਵੰਜਾਰੀ ਨੇ ਵੀ ਇਸ ਸਮਾਗਮ ਵਿੱਚ ਵਿਸ਼ੇਸ਼ ਮਹਿਮਾਨ ਵਜੋਂ ਭਾਗ ਲਿਆ।

ਇਸ ਪ੍ਰੋਗਰਾਮ ਦੌਰਾਨ, ਸ਼੍ਰੀ ਵਿਨੀਤ ਜੋਸ਼ੀ ਨੇ ਔਰਤਾਂ ਦੇ ਆਪਣੇ ਫਰਜ਼ ਨਿਭਾਉਣ ਵਿੱਚ ਸਮਰਪਣ ਅਤੇ ਕੁਸ਼ਲਤਾ 'ਤੇ ਚਾਨਣਾ ਪਾਇਆ ਅਤੇ ਉਨ੍ਹਾਂ ਦੀ ਜਵਾਬਦੇਹੀ ਅਤੇ ਜ਼ਿੰਮੇਵਾਰੀ ਦੀ ਭਾਵਨਾ 'ਤੇ ਜ਼ੋਰ ਦਿੱਤਾ। ਉਨ੍ਹਾਂ ਨੇ ਲਿੰਗ-ਸੰਮਲਿਤ ਕਾਰਜਬਲ ਨੂੰ ਬਣਾਈ ਰੱਖਣ ਅਤੇ ਸਾਰਿਆਂ ਲਈ ਬਰਾਬਰ ਮੌਕੇ ਯਕੀਨੀ ਬਣਾਉਣ ਪ੍ਰਤੀ ਮੰਤਰਾਲੇ ਦੀ ਵਚਨਬੱਧਤਾ 'ਤੇ ਜ਼ੋਰ ਦਿੱਤਾ। ਉਨ੍ਹਾਂ ਨੇ ਵੱਖ-ਵੱਖ ਭੂਮਿਕਾਵਾਂ ਵਿੱਚ ਔਰਤਾਂ ਦੁਆਰਾ ਪ੍ਰਦਰਸ਼ਿਤ ਲੀਡਰਸ਼ਿਪ ਸਮਰੱਥਾਵਾਂ ਨੂੰ ਉਜਾਗਰ ਕੀਤਾ ਅਤੇ ਇਸ ਸੰਸਥਾ ਨੂੰ ਮਜ਼ਬੂਤ ​ਬਣਾਉਣ ਵਿੱਚ ਉਨ੍ਹਾਂ ਦੇ ਯੋਗਦਾਨਾਂ ਨੂੰ ਸਵੀਕਾਰ ਕੀਤਾ।

 

   

ਅਹਿਲਿਆਬਾਈ ਹੋਲਕਰ ਅਤੇ ਜੀਜਾਬਾਈ ਵਰਗੀਆਂ ਸ਼ਖਸੀਅਤਾਂ ਤੋਂ ਪ੍ਰੇਰਨਾ ਲੈ ਕੇ, ਪ੍ਰੋਫੈਸਰ ਸ਼ਸ਼ੀਕਲਾ ਵੰਜਾਰੀ ਨੇ ਭਾਰਤੀ ਸੰਦਰਭ ਵਿੱਚ ਔਰਤਾਂ ਦੀ ਅਸਾਧਾਰਨ ਭੂਮਿਕਾ 'ਤੇ ਜ਼ੋਰ ਦਿੱਤਾ। ਉਨ੍ਹਾਂ ਨੇ ਇਸ ਗੱਲ 'ਤੇ ਚਾਨਣਾ ਪਾਇਆ ਕਿ ਕਿਵੇਂ ਇਨ੍ਹਾਂ ਉੱਘੀਆਂ ਸ਼ਖਸੀਅਤਾਂ ਨੇ ਆਪਣੀਆਂ ਪਰਿਵਾਰਕ ਅਤੇ ਪ੍ਰਸ਼ਾਸਕੀ ਜ਼ਿੰਮੇਵਾਰੀਆਂ ਨੂੰ ਕੁਸ਼ਲਤਾ ਨਾਲ ਨਿਭਾਇਆ ਅਤੇ ਸਮਾਜ ਲਈ ਇੱਕ ਮਿਸਾਲ ਕਾਇਮ ਕੀਤੀ।

ਹਾਜ਼ਰ ਲੋਕਾਂ ਨੂੰ ਪ੍ਰੇਰਿਤ ਅਤੇ ਸਸ਼ਕਤ ਬਣਾਉਣ ਲਈ, ਮੂਲਚੰਦ ਹਸਪਤਾਲ ਦੇ ਮਨੋਵਿਗਿਆਨੀ ਡਾ. ਜਿਤੇਂਦਰ ਨਾਗਪਾਲ ਨੇ ਮਹਿਲਾ ਕਰਮਚਾਰੀਆਂ ਦੀ ਆਮ ਸਿਹਤ ਅਤੇ ਪੇਸ਼ੇਵਰ ਵਿਕਾਸ 'ਤੇ ਧਿਆਨ ਕੇਂਦ੍ਰਿਤ ਕਰਦੇ ਹੋਏ ਇੱਕ ਸੈਸ਼ਨ ਨੂੰ ਸੰਬੋਧਨ ਕੀਤਾ। ਇਸ ਸੈਸ਼ਨ ਵਿੱਚ ਕੰਮ ਅਤੇ ਜੀਵਨ ਦੇ ਵਿੱਚ ਇੱਕ ਸਿਹਤਮੰਦ ਸੰਤੁਲਨ ਬਣਾਈ ਰੱਖਣ ਦੇ ਬਾਰੇ ਵਿੱਚ ਮਹੱਤਵਪੂਰਨ ਜਾਣਕਾਰੀਆਂ ਦਿੱਤੀਆਂ ਗਈਆਂ।

ਸਿੱਖਿਆ ਮੰਤਰਾਲੇ ਦੀਆਂ ਸਾਰੀਆਂ ਮਹਿਲਾ ਕਰਮਚਾਰੀਆਂ ਨੇ ਇਸ ਸਮਾਗਮ ਵਿੱਚ ਹਿੱਸਾ ਲਿਆ, ਜੋ ਕਿ ਮਹਿਲਾ ਕਰਮਚਾਰੀਆਂ ਦੀ ਸਖ਼ਤ ਮਿਹਨਤ ਅਤੇ ਸਮਰਪਣ ਨੂੰ ਮਾਨਤਾ ਦੇਣ ਪ੍ਰਤੀ ਮੰਤਰਾਲੇ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ।

 

*****

 

ਐੱਮਵੀ/ਏਕੇ

MOE/DoHE-DoSeL/7 March 2025/4


ਐੱਮਓਈ/ਡੀਓਐੱਚਈ-ਡੀਓਐੱਸਈਐੱਲ/7 ਮਾਰਚ 2025/4


(Release ID: 2109389) Visitor Counter : 9


Read this release in: Hindi , English , Urdu