ਘੱਟ ਗਿਣਤੀ ਮਾਮਲੇ ਮੰਤਰਾਲਾ
ਘੱਟ ਗਿਣਤੀ ਮਾਮਲੇ ਮੰਤਰਾਲੇ ਨੇ ਪੀਐੱਮਜੇਵੀਕੇ ਦੇ ਲਾਗੂ ਕਰਨ ਅਤੇ ਪ੍ਰਗਤੀ ਦਾ ਮੁਲਾਂਕਣ ਕਰਨ ਲਈ ਰਾਸ਼ਟਰੀ ਸਮੀਖਿਆ ਮੀਟਿੰਗ ਕੀਤੀ
प्रविष्टि तिथि:
12 MAR 2025 11:27AM by PIB Chandigarh
ਘੱਟ ਗਿਣਤੀ ਮਾਮਲੇ ਮੰਤਰਾਲੇ ਦੇ ਸਕੱਤਰ ਡਾ. ਚੰਦਰ ਸ਼ੇਖਰ ਕੁਮਾਰ ਦੀ ਪ੍ਰਧਾਨਗੀ ਵਿੱਚ ਰਾਜਾਂ, ਕੇਂਦਰ ਸ਼ਾਸਿਤ ਪ੍ਰਦੇਸ਼ਾਂ ਅਤੇ ਐੱਨਵੀਐੱਸ ਅਤੇ ਕੇਵੀਐੱਸ ਜਿਹੀਆਂ ਸੀਜੀਓ (CGOs) ਵਿੱਚ ਪ੍ਰਧਾਨ ਮੰਤਰੀ ਜਨ ਵਿਕਾਸ ਕਾਰਯਕ੍ਰਮ (PMJVK) ਦੇ ਲਾਗੂ ਕਰਨ ਅਤੇ ਪ੍ਰਗਤੀ ਦਾ ਮੁਲਾਂਕਣ ਕਰਨ ਲਈ ਇੱਕ ਰਾਸ਼ਟਰੀ ਸਮੀਖਿਆ ਮੀਟਿੰਗ ਦਾ ਆਯੋਜਨ ਕੀਤਾ ਗਿਆ।
ਅਧਿਕਾਰੀਆਂ ਨੇ ਯੋਜਨਾ ਦੀ ਭੌਤਿਕ ਅਤੇ ਵਿੱਤੀ ਸਥਿਤੀ ਦੀ ਸਮੀਖਿਆ ਕਰਦੇ ਹੋਏ ਇਸ ਵਿੱਚ ਭਾਗੀਦਾਰੀ ਕਰਨ ਵਾਲੀਆਂ ਸੰਸਥਾਵਾਂ ਦੇ ਸਾਹਮਣੇ ਦਰਪੇਸ਼ ਚੁਣੌਤੀਆਂ ਦਾ ਸਮਾਧਾਨ ਵੀ ਕੱਢਿਆ। ਮੀਟਿੰਗ ਦੌਰਾਨ ਕੇਂਦਰ-ਰਾਜ ਸਹਿਯੋਗ ਦੀ ਮਹੱਤਤਾ 'ਤੇ ਜ਼ੋਰ ਦਿੰਦੇ ਹੋਏ ਦੇਸ਼ ਭਰ ਦੇ ਘੱਟ ਗਿਣਤੀ ਬਹੁਲ ਖੇਤਰਾਂ ਵਿੱਚ ਪੀਐੱਮਜੇਵੀਕੇ ਦੇ ਪ੍ਰਭਾਵਸ਼ਾਲੀ ਲਾਗੂ ਕਰਨ ਨੂੰ ਯਕੀਨੀ ਬਣਾਉਣ 'ਤੇ ਧਿਆਨ ਕੇਂਦ੍ਰਿਤ ਕੀਤਾ ਗਿਆ।
***
ਐੱਸਐੱਸ/ਆਈਐੱਸਏ
(रिलीज़ आईडी: 2110837)
आगंतुक पटल : 33