ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਮੌਰੀਸ਼ਸ ਦੇ ਰਾਸ਼ਟਰੀ ਦਿਵਸ ਸਮਾਰੋਹ ਵਿੱਚ ਮੌਰੀਸ਼ਸ ਦਾ ਸਰਵਉੱਚ ਨਾਗਰਿਕ ਸਨਮਾਨ ਗ੍ਰਹਿਣ ਕੀਤਾ

Posted On: 12 MAR 2025 3:12PM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਮੌਰੀਸ਼ਸ ਦੇ 57ਵੇਂ ਰਾਸ਼ਟਰੀ ਦਿਵਸ ਸਮਾਰੋਹ ਵਿੱਚ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ।

ਸਮਾਰੋਹ ਦੇ ਦੌਰਾਨ ਮੌਰੀਸ਼ਸ ਦੇ ਰਾਸ਼ਟਰਪਤੀ ਸ਼੍ਰੀ ਧਰਮਬੀਰ ਗੋਖੂਲ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਮੌਰੀਸ਼ਸ ਦੇ ਸਰਵਉੱਚ ਨਾਗਰਿਕ ਸਨਮਾਨ ਗ੍ਰੈਂਡ ਕਮਾਂਡਰ ਆਫ ਦ ਆਰਡਰ ਆਫ ਦ ਸਟਾਰ ਐਂਡ ਕੀ ਔਫ ਦ ਇੰਡੀਅਨ ਓਸ਼ਨ (ਜੀਸੀਐੱਸਕੇ) ਨਾਲ ਸਨਮਾਨਿਤ ਕੀਤਾ। ਇਹ ਪਹਿਲਾ ਮੌਕਾ ਹੈ ਜਦੋਂ ਕਿਸੇ ਭਾਰਤੀ ਰਾਜਨੇਤਾ ਨੂੰ ਇਹ ਸਨਮਾਨ ਪ੍ਰਾਪਤ ਹੋਇਆ ਹੈ।

ਪ੍ਰਧਾਨ ਮੰਤਰੀ ਮੋਦੀ ਨੇ ਇਸ ਪੁਰਸਕਾਰ ਨੂੰ ਭਾਰਤ ਅਤੇ ਮੌਰੀਸ਼ਸ ਦੇ ਦਰਮਿਆਨ ਵਿਸ਼ੇਸ਼ ਮਿੱਤਰਤਾ ਅਤੇ ਭਾਰਤ ਦੇ 1.4 ਅਰਬ ਲੋਕਾਂ ਅਤੇ ਮੌਰੀਸ਼ਸ ਵਿੱਚ ਰਹਿਣ ਵਾਲੇ ਉਨ੍ਹਾਂ ਦੇ 1.3 ਮਿਲੀਅਨ ਭਰਾਵਾਂ-ਭੈਣਾਂ ਨੂੰ ਸਮਰਪਿਤ ਕੀਤਾ। 

ਰਾਸ਼ਟਰੀ ਦਿਵਸ ਸਮਾਰੋਹ ਦੇ ਦੌਰਾਨ ਇੰਡੀਅਨ ਨੇਵੀ ਦੀ ਮਾਰਚਿੰਗ ਟੁਕੜੀ ਨੇ ਪਰੇਡ ਵਿੱਚ ਹਿੱਸਾ ਲਿਆ। ਰਾਸ਼ਟਰੀ ਦਿਵਸ ਸਮਾਰੋਹ ਦੇ ਮੌਕੇ ‘ਤੇ ਇੱਕ ਇੰਡੀਅਨ ਨਵਲ ਸ਼ਿਪ ਵੀ ਮੌਰੀਸ਼ਸ ਬੰਦਰਗਾਹ ਪਹੁੰਚਿਆ। 

************

 

ਐੱਮਜੇਪੀਐੱਸ/ਐੱਸਟੀ


(Release ID: 2110839) Visitor Counter : 12