ਪਰਸੋਨਲ,ਲੋਕ ਸ਼ਿਕਾਇਤਾਂ ਤੇ ਪੈਨਸ਼ਨ ਮੰਤਰਾਲਾ
ਰੋਜ਼ਗਾਰ ਮੇਲਾ
Posted On:
12 MAR 2025 4:51PM by PIB Chandigarh
ਪ੍ਰਧਾਨ ਮੰਤਰੀ ਨੇ 22 ਅਕਤੂਬਰ, 2022 ਨੂੰ ਰੋਜ਼ਗਾਰ ਮੇਲਾ ਦੀ ਸੁਰੂਆਤ ਕੀਤੀ। ਰੋਜ਼ਗਾਰ ਮੇਲਾ ਦੇਸ਼ ਵਿੱਚ ਰੋਜ਼ਗਾਰ ਸਿਰਜਣ ਦੇ ਲਈ ਪ੍ਰਧਾਨ ਮੰਤਰੀ ਦੀ ਪ੍ਰਤੀਬੱਧਤਾ ਨੂੰ ਪੂਰਾ ਕਰਨ ਦੀ ਦਿਸ਼ਾ ਵਿੱਚ ਕਦਮ ਹੈ।
ਰੋਜ਼ਗਾਰ ਮੇਲਾ ਅੱਗੇ ਰੋਜ਼ਗਾਰ ਸਿਰਜਣ ਵਿੱਚ ਉਤਪ੍ਰੇਰਕ ਵਜੋਂ ਕੰਮ ਕਰੇਗਾ ਅਤੇ ਨੌਜਵਾਨਾਂ ਨੂੰ ਉਨ੍ਹਾਂ ਦੇ ਸਸ਼ਕਤੀਕਰਣ ਅਤੇ ਰਾਸ਼ਟਰੀ ਵਿਕਾਸ ਵਿੱਚ ਸਿੱਧੀ ਭਾਗੀਦਾਰੀ ਲਈ ਸਾਰਥਕ ਮੌਕੇ ਪ੍ਰਦਾਨ ਕਰੇਗਾ।
ਨਵੀਆਂ ਨਿਯੁਕਤੀਆਂ ਨੂੰ ਵੱਖ-ਵੱਖ ਕੇਂਦਰੀ ਸਰਕਾਰ ਦੇ ਮੰਤਰਾਲਿਆਂ/ਵਿਭਾਗਾਂ/ਜਨਤਕ ਖੇਤਰ ਦੇ ਉਪਕ੍ਰਮਾਂ (ਪੀਐੱਸਯੂ)/ਸਿਹਤ ਅਤੇ ਸਿੱਖਿਆ ਸੰਸਥਾਨਾਂ, ਜਨਤਕ ਖੇਤਰ ਦੇ ਬੈਂਕਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਪ੍ਰਸ਼ਾਸਨ ਸਹਿਤ ਖੁਦਮੁਖਤਿਆਰੀ ਸੰਸਥਾਵਾਂ ਵਿੱਚ ਸ਼ਾਮਲ ਕੀਤਾ ਗਿਆ ਹੈ। ਵਿਭਿੰਨ ਮੰਤਰਾਲਿਆਂ ਅਤੇ ਵਿਭਾਗਾਂ ਨੇ ਦੇਸ਼ ਭਰ ਵਿੱਚ ਲਗਭਗ 45-50 ਸਥਾਨਾਂ ‘ਤੇ ਰੋਜ਼ਗਾਰ ਮੇਲਿਆਂ ਦਾ ਆਯੋਜਨ ਕੀਤਾ ਹੈ, ਜਿਸ ਵਿੱਚ ਕਈ ਲੱਖ ਨਵ-ਨਿਯੁਕਤ ਉਮੀਦਵਾਰਾਂ ਨੂੰ ਉਨ੍ਹਾਂ ਦੇ ਨਿਯੁਕਤੀ ਪੱਤਰ ਮਿਲੇ ਹਨ।
ਹੁਣ ਤੱਕ ਰਾਸ਼ਟਰੀ ਪੱਧਰ ‘ਤੇ 14 ਰੋਜ਼ਗਾਰ ਮੇਲੇ ਆਯੋਜਿਤ ਕੀਤੇ ਜਾ ਚੁੱਕੇ ਹਨ। ਰੋਜ਼ਗਾਰ ਮੇਲਿਆਂ ਦੁਆਰਾ ਕੀਤੀਆਂ ਗਈਆਂ ਭਰਤੀਆਂ ਦੇ ਸਬੰਧ ਵਿੱਚ ਡੇਟਾ ਸਬੰਧਿਤ ਮੰਤਰਾਲਿਆਂ/ਵਿਭਾਗਾਂ/ਕੇਂਦਰੀ ਜਨਤਕ ਖੇਤਰ ਦੇ ਉਪਕ੍ਰਮਾਂ ਦੁਆਰਾ ਸੰਭਾਲਿਆ ਜਾਂਦਾ ਹੈ।
ਰੋਜ਼ਗਾਰ ਮੇਲਾ ਦੀ ਪਹਿਲ ਨੇ ਵੱਖ-ਵੱਖ ਮੰਤਰਾਲਿਆਂ ਅਤੇ ਵਿਭਾਗਾਂ ਦੇ ਨਾਲ-ਨਾਲ ਸਰਕਾਰੀ ਸੰਗਠਨਾਂ ਨੂੰ ਮਿਸ਼ਨ ਮੋਡ ਵਿੱਚ ਆਪਣੀਆਂ ਖਾਲੀ ਅਸਾਮੀਆਂ ਨੂੰ ਭਰਨ ਵਿੱਚ ਸਮਰੱਥ ਬਣਾਇਆ ਹੈ। ਇਸ ਨਾਲ ਵਿਭਾਗਾਂ ਅਤੇ ਸੰਗਠਨਾਂ ਨੂੰ ਸਕੂਲਾਂ, ਹਸਪਤਾਲਾਂ, ਰੇਲਵੇ ਸਟੇਸ਼ਨਾਂ, ਪੁਲਿਸ ਸਟੇਸ਼ਨਾਂ ਅਤੇ ਟੈਕਸ ਦਫ਼ਤਰਾਂ ਆਦਿ ਵਿੱਚ ਉੱਚ ਗੁਣਵੱਤਾ ਵਾਲੀਆਂ ਨਾਗਰਿਕ ਸੇਵਾਵਾਂ ਪ੍ਰਦਾਨ ਕਰਨ ਵਿੱਚ ਮਦਦ ਮਿਲੀ ਹੈ। ਇਸ ਨਾਲ ਸਾਡੇ ਰੱਖਿਆ ਅਤੇ ਸੁਰੱਖਿਆ ਸੰਗਠਨਾਂ ਨੂੰ ਵੀ ਲਾਭ ਹੋਇਆ ਹੈ ਜੋ ਸਾਡੀਆਂ ਸੀਮਾਵਾਂ ਅਤੇ ਰਣਨੀਤਕ ਸੰਪਤੀਆਂ ਦੀ ਬਿਹਤਰ ਢੰਗ ਨਾਲ ਰੱਖਿਆ ਕਰਨ ਵਿੱਚ ਸਮਰੱਥ ਹੋਣਗੇ।
ਹੁਣ ਤੱਕ ਮਹਾਰਾਸ਼ਟਰ ਵਿੱਚ 13 ਅਤੇ ਰਾਜਸਥਾਨ ਵਿੱਚ ਵੱਖ-ਵੱਖ ਸਥਾਨਾਂ ‘ਤੇ 12 ਰੋਜ਼ਗਾਰ ਮੇਲੇ ਆਯੋਜਿਤ ਕੀਤੇ ਜਾ ਚੁੱਕੇ ਹਨ।
ਇਹ ਜਾਣਕਾਰੀ ਕੇਂਦਰੀ ਪਰਸੋਨਲ, ਜਨਤਕ ਸ਼ਿਕਾਇਤਾਂ ਅਤੇ ਪੈਨਸ਼ਨ ਰਾਜ ਮੰਤਰੀ (ਸੁਤੰਤਰ ਚਾਰਜ) ਡਾ. ਜਿਤੇਂਦਰ ਸਿੰਘ ਨੇ ਲੋਕ ਸਭਾ ਵਿੱਚ ਇੱਕ ਸਵਾਲ ਦੇ ਲਿਖਤੀ ਜਵਾਬ ਵਿੱਚ ਦਿੱਤੀ।
****
ਐੱਨਕੇਆਰ/ਪੀਐੱਸਐੱਮ
(Release ID: 2111188)