ਰਾਸ਼ਟਰਪਤੀ ਸਕੱਤਰੇਤ
azadi ka amrit mahotsav

ਭਾਰਤ ਦੇ ਰਾਸ਼ਟਰਪਤੀ ਨੇ ਹੋਲੀ ਦੀ ਪੂਰਵ ਸੰਧਿਆ ‘ਤੇ ਦੇਸ਼ਵਾਸੀਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ

प्रविष्टि तिथि: 13 MAR 2025 6:38PM by PIB Chandigarh

ਭਾਰਤ ਦੇ ਰਾਸ਼ਟਰਪਤੀ, ਸ਼੍ਰੀਮਤੀ ਦ੍ਰੌਪਦੀ ਮੁਰਮੂ ਨੇ ਹੋਲੀ ਦੀ ਪੂਰਵ ਸੰਧਿਆ ‘ਤੇ ਦੇਸ਼ਵਾਸੀਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਹਨ।

ਇੱਕ ਸੰਦੇਸ਼ ਵਿੱਚ, ਰਾਸ਼ਟਰਪਤੀ ਨੇ ਕਿਹਾ ਹੈ, “ਹੋਲੀ ਦੇ ਪਾਵਨ ਮੌਕੇ ‘ਤੇ ਮੈਂ ਭਾਰਤ ਅਤੇ ਵਿਦੇਸ਼ਾਂ ਵਿੱਚ ਰਹਿਣ ਵਾਲੇ ਸਾਰੇ ਭਾਰਤੀਆਂ ਨੂੰ ਹਾਰਦਿਕ ਵਧਾਈ ਅਤੇ ਸੁਭਕਾਮਨਾਵਾਂ ਦਿੰਦੀ ਹਾਂ।

ਰੰਗਾਂ ਦਾ ਤਿਉਹਾਰ ਹੋਲੀ ਖੁਸ਼ੀਆਂ ਅਤੇ ਉਤਸ਼ਾਹ ਲੈ ਕੇ ਆਉਂਦਾ ਹੈ। ਇਹ ਤਿਉਹਾਰ ਸਾਡੇ ਜੀਵਨ ਵਿੱਚ ਏਕਤਾ ਅਤੇ ਭਾਈਚਾਰੇ ਦੀ ਭਾਵਨਾ ਨੂੰ ਵਧਾਉਂਦਾ ਹੈ। ਹੋਲੀ ਦੇ ਵਿਭਿੰਨ ਰੰਗ ਅਨੇਕਤਾ ਵਿੱਚ ਏਕਤਾ ਦੀਆਂ ਕਦਰਾਂ ਕੀਮਤਾਂ ਨੂੰ ਦਰਸਾਉਂਦੇ ਹਨ। ਇਹ ਤਿਉਹਾਰ ਬੁਰਾਈ ‘ਤੇ ਅੱਛਾਈ (ਸੱਚਾਈ) ਦੀ ਜਿੱਤਾ ਦਾ ਵੀ ਪ੍ਰਤੀਕ ਹੈ। ਇਹ ਪਰਵ ਸਾਨੂੰ ਆਪਣੇ ਆਲੇ-ਦੁਆਲੇ ਪ੍ਰੇਮ ਅਤੇ ਸਕਾਰਾਤਮਕਤਾ ਫੈਲਾਉਣ ਦੀ ਸਿੱਖ ਦਿੰਦਾ ਹੈ।

 

ਇਹ ਰੰਗਾਂ ਦਾ ਤਿਉਹਾਰ ਤੁਹਾਡੇ ਜੀਵਨ ਨੂੰ ਖੁਸ਼ੀਆਂ ਅਤੇ ਸਮ੍ਰਿੱਧੀ ਨਾਲ ਭਰ ਦੇਵੇ।”

ਰਾਸ਼ਟਰਪਤੀ ਦਾ ਭਾਸ਼ਣ ਦੇਖਣ ਦੇ ਲਈ ਕਿਰਪਾ ਕਰਕੇ ਇੱਥੇ ਕਲਿੱਕ ਕਰੋ -

 

************

ਐੱਮਜੇਪੀਐੱਸ/ਐੱਸਆਰ


(रिलीज़ आईडी: 2111362) आगंतुक पटल : 74
इस विज्ञप्ति को इन भाषाओं में पढ़ें: English , Urdu , हिन्दी , Marathi , Bengali , Gujarati , Tamil , Kannada , Malayalam