ਪ੍ਰਧਾਨ ਮੰਤਰੀ ਦਫਤਰ
ਅਮਰੀਕਾ ਦੇ ਨੈਸ਼ਨਲ ਇੰਟੈਲੀਜੈਂਸ ਦੇ ਡਾਇਰੈਕਟਰ, ਸੁਸ਼੍ਰੀ ਤੁਲਸੀ ਗਬਾਰਡ (Ms. Tulsi Gabbard) ਨੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ
ਪ੍ਰਧਾਨ ਮੰਤਰੀ ਨੇ ਵਾਸ਼ਿੰਗਟਨ ਡੀਸੀ ਵਿੱਚ ਰਾਸ਼ਟਰਪਤੀ ਟ੍ਰੰਪ ਨਾਲ ਆਪਣੀ ਅਤਿਅੰਤ ਉਪਯੋਗੀ ਚਰਚਾ ਨੂੰ ਗਰਮਜੋਸ਼ੀ ਨਾਲ ਯਾਦ ਕੀਤਾ
ਪ੍ਰਧਾਨ ਮੰਤਰੀ ਨੇ ਆਪਣੀ ਅਮਰੀਕਾ ਯਾਤਰਾ ਦੇ ਦੌਰਾਨ ਸੁਸ਼੍ਰੀ ਤੁਲਸੀ ਗਬਾਰਡ ਨਾਲ ਆਪਣੀ ਗੱਲਬਾਤ 'ਤੇ ਵਿਚਾਰ ਕੀਤਾ ਅਤੇ ਸਹਿਯੋਗ ਨੂੰ ਮਜ਼ਬੂਤ ਕਰਨ ਵਿੱਚ ਉਨ੍ਹਾਂ ਦੀ ਭੂਮਿਕਾ ਦੀ ਸ਼ਲਾਘਾ ਕੀਤੀ
ਪ੍ਰਧਾਨ ਮੰਤਰੀ ਨੇ ਰਾਸ਼ਟਰਪਤੀ ਟ੍ਰੰਪ ਦੇ ਦੂਸਰੇ ਕਾਰਜਕਾਲ ਵਿੱਚ ਅਮਰੀਕਾ ਤੋਂ ਪਹਿਲੀ ਭਾਰਤ ਯਾਤਰਾ ਦੇ ਰੂਪ ਵਿੱਚ ਉਨ੍ਹਾਂ ਦੀ ਯਾਤਰਾ ਦੇ ਵਿਸ਼ੇਸ਼ ਮਹੱਤਵ ਨੂੰ ਰੇਖਾਂਕਿਤ ਕੀਤਾ
ਪ੍ਰਧਾਨ ਮੰਤਰੀ ਨੇ ਰਾਸ਼ਟਰਪਤੀ ਟ੍ਰੰਪ ਨੂੰ ਹਾਰਦਿਕ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਕਿਹਾ ਕਿ ਉਹ ਇਸ ਸਾਲ ਦੇ ਅੰਤ ਵਿੱਚ ਭਾਰਤ ਵਿੱਚ ਉਨ੍ਹਾਂ ਦਾ ਸੁਆਗਤ ਕਰਨ ਦੇ ਲਈ ਉਤਸੁਕ ਹਨ
Posted On:
17 MAR 2025 8:52PM by PIB Chandigarh
ਅਮਰੀਕਾ ਦੇ ਨੈਸ਼ਨਲ ਇੰਟੈਲੀਜੈਂਸ ਦੇ ਡਾਇਰੈਕਟਰ, ਸੁਸ਼੍ਰੀ ਤੁਲਸੀ ਗਬਾਰਡ (Ms. Tulsi Gabbard) ਨੇ ਅੱਜ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।
ਪ੍ਰਧਾਨ ਮੰਤਰੀ ਨੇ ਪਿਛਲੇ ਮਹੀਨੇ ਆਪਣੀ ਵਾਸ਼ਿੰਗਟਨ ਡੀਸੀ ਦੀ ਆਪਣੀ ਯਾਤਰਾ ਅਤੇ ਰਾਸ਼ਟਰਪਤੀ ਟ੍ਰੰਪ ਨਾਲ ਆਪਣੀ ਅਤਿਅੰਤ ਉਪਯੋਗੀ ਚਰਚਾ ਨੂੰ ਗਰਮਜੋਸ਼ੀ ਨਾਲ ਯਾਦ ਕੀਤਾ।
ਪ੍ਰਧਾਨ ਮੰਤਰੀ ਨੇ ਆਪਣੀ ਅਮਰੀਕਾ ਯਾਤਰਾ ਦੇ ਦੌਰਾਨ ਸੁਸ਼੍ਰੀ ਤੁਲਸੀ ਗਬਾਰਡ ਨਾਲ ਹੋਈ ਗੱਲਬਾਤ 'ਤੇ ਵੀ ਵਿਚਾਰ ਕੀਤਾ ਅਤੇ ਰੱਖਿਆ, ਮਹੱਤਵਪੂਰਨ ਟੈਕਨੋਲੋਜੀਆਂ, ਆਤੰਕ-ਰੋਧੀ ਅਤੇ ਆਲਮੀ ਚੁਣੌਤੀਆਂ ਨਾਲ ਨਜਿੱਠਣ ਵਿੱਚ ਸਹਿਯੋਗ ਨੂੰ ਮਜ਼ਬੂਤ ਕਰਨ ਵਿੱਚ ਉਨ੍ਹਾਂ ਦੀ ਮਹੱਤਵਪੂਰਨ ਭੂਮਿਕਾ ਦੀ ਸ਼ਲਾਘਾ ਕੀਤੀ।
ਪ੍ਰਧਾਨ ਮੰਤਰੀ ਨੇ ਰਾਸ਼ਟਰਪਤੀ ਟ੍ਰੰਪ ਦੇ ਦੂਸਰੇ ਕਾਰਜਕਾਲ ਵਿੱਚ ਅਮਰੀਕਾ ਤੋਂ ਭਾਰਤ ਦੀ ਪਹਿਲੀ ਉੱਚ-ਪੱਧਰੀ ਯਾਤਰਾ ਦੇ ਰੂਪ ਵਿੱਚ ਉਨ੍ਹਾਂ ਦੀ ਯਾਤਰਾ ਦੇ ਵਿਸ਼ੇਸ਼ ਮਹੱਤਵ ਨੂੰ ਰੇਖਾਂਕਿਤ ਕੀਤਾ।
ਪ੍ਰਧਾਨ ਮੰਤਰੀ ਨੇ ਰਾਸ਼ਟਰਪਤੀ ਟ੍ਰੰਪ ਨੂੰ ਹਾਰਦਿਕ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਕਿਹਾ ਕਿ ਉਹ ਅਤੇ ਭਾਰਤ ਦੇ 1.4 ਅਰਬ ਲੋਕ ਇਸ ਸਾਲ ਦੇ ਅੰਤ ਵਿੱਚ ਭਾਰਤ ਵਿੱਚ ਉਨ੍ਹਾਂ ਦਾ ਸੁਆਗਤ ਕਰਨ ਦੇ ਲਈ ਉਤਸੁਕ ਹਨ।
************
ਐੱਮਜੇਪੀਐੱਸ/ਵੀਜੇ
(Release ID: 2112181)
Visitor Counter : 6
Read this release in:
Odia
,
English
,
Urdu
,
Marathi
,
Hindi
,
Bengali
,
Gujarati
,
Tamil
,
Telugu
,
Kannada
,
Malayalam