ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਗਲੋਬਲ ਪੱਧਰ ‘ਤੇ ਭਾਰਤੀ ਸੱਭਿਆਚਾਰ ਨੂੰ ਹੁਲਾਰਾ ਦੇਣ ਲਈ ਜਰਮਨ ਗਾਇਕਾ, ਸੁਸ਼੍ਰੀ ਕੈਸਮੈ (CassMae) ਦੀ ਪ੍ਰਸ਼ੰਸਾ ਕੀਤੀ
प्रविष्टि तिथि:
18 MAR 2025 3:25PM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਗਲੋਬਲ ਪੱਧਰ ‘ਤੇ ਭਾਰਤੀ ਸੱਭਿਆਚਾਰ ਨੂੰ ਹੁਲਾਰਾ ਦੇਣ ਲਈ ਜਰਮਨ ਗਾਇਕਾ ਸੁਸ਼੍ਰੀ ਕੈਸਮੈ (CassMae )ਦੀ ਪ੍ਰਸ਼ੰਸਾ ਕੀਤੀ ਹੈ।
ਸ਼੍ਰੀ ਮੋਦੀ ਨੇ ਕਿਹਾ ਕਿ ਕੈਸਮੈ ਜਿਹੇ ਕਲਾਕਾਰਾਂ ਨੇ ਸੱਭਿਆਚਾਰਕ ਅਦਾਨ-ਪ੍ਰਦਾਨ ਨੂੰ ਵਧਾਉਣ ਵਿੱਚ ਜ਼ਿਕਰਯੋਗ ਭੂਮਿਕਾ ਨਿਭਾਈ ਹੈ। ਉਨ੍ਹਾਂ ਨੇ ਸਮਰਪਿਤ ਪ੍ਰਯਾਸਾਂ ਰਾਹੀਂ ਕਈ ਹੋਰ ਲੋਕਾਂ ਦੇ ਨਾਲ ਮਿਲ ਕੇ ਭਾਰਤੀ ਵਿਰਾਸਤ ਦੀ ਸਮ੍ਰਿੱਧੀ, ਗਹਿਰਾਈ ਅਤੇ ਵਿਭਿੰਨਤਾ ਨੂੰ ਪ੍ਰਦਰਸ਼ਿਤ ਕਰਨ ਵਿੱਚ ਮਦਦ ਕੀਤੀ ਹੈ।
ਪ੍ਰਧਾਨ ਮੰਤਰੀ ਨੇ ਐਕਸ (X) ‘ਤੇ ਲਿਖਿਆ;
“ਭਾਰਤੀ ਸੱਭਿਆਚਾਰ ਬਾਰੇ ਵਿਸ਼ਵ ਦੀ ਉਤਸੁਕਤਾ ਲਗਾਤਾਰ ਵਧ ਰਹੀ ਹੈ, ਅਤੇ ਕੈਸਮੈ ਜਿਹੇ ਕਲਾਕਾਰਾਂ ਨੇ ਇਸ ਸੱਭਿਆਚਾਰਕ ਅਦਾਨ-ਪ੍ਰਦਾਨ ਨੂੰ ਵਧਾਉਣ ਵਿੱਚ ਜ਼ਿਕਰਯੋਗ ਭੂਮਿਕਾ ਨਿਭਾਈ ਹੈ। ਸਮਰਪਿਤ ਪ੍ਰਯਾਸਾਂ ਰਾਹੀਂ, ਉਨ੍ਹਾਂ ਨੇ ਕਈ ਹੋਰ ਲੋਕਾਂ ਦੇ ਨਾਲ ਮਿਲ ਕੇ ਭਾਰਤੀ ਵਿਰਾਸਤ ਦੀ ਸਮ੍ਰਿੱਧੀ, ਗਹਿਰਾਈ ਅਤੇ ਵਿਭਿੰਨਤਾ ਨੂੰ ਪ੍ਰਦਰਸ਼ਿਤ ਕਰਨ ਵਿੱਚ ਮਦਦ ਕੀਤੀ ਹੈ।#MannKiBaat”
************
ਐੱਮਜੇਪੀਐੱਸ/ਐੱਸਟੀ
(रिलीज़ आईडी: 2112354)
आगंतुक पटल : 35
इस विज्ञप्ति को इन भाषाओं में पढ़ें:
English
,
Urdu
,
Marathi
,
हिन्दी
,
Manipuri
,
Assamese
,
Bengali
,
Gujarati
,
Odia
,
Tamil
,
Telugu
,
Kannada
,
Malayalam