ਪਰਸੋਨਲ,ਲੋਕ ਸ਼ਿਕਾਇਤਾਂ ਤੇ ਪੈਨਸ਼ਨ ਮੰਤਰਾਲਾ
ਸ਼੍ਰੀ ਵੀ. ਸ੍ਰੀਨਿਵਾਸ, ਸਕੱਤਰ (ਪੀ ਐਂਡ ਪੀਡਬਲਿਊ) ਦੀ ਅਗਵਾਈ ਹੇਠ ਪੈਨਸ਼ਨ ਅਤੇ ਪੈਨਸ਼ਨਰਸ ਭਲਾਈ ਵਿਭਾਗ ਪੰਜਾਬ ਨੈਸ਼ਨਲ ਬੈਂਕ ਲਈ ਬੈਂਕਰਸ ਜਾਗਰੂਕਤਾ ਅਤੇ ਪੈਨਸ਼ਨਰਸ ਜਾਗਰੂਕਤਾ ਪ੍ਰੋਗਰਾਮ ਦਾ ਆਯੋਜਨ 18 ਮਾਰਚ, 2025 ਨੂੰ ਕਰੇਗਾ
ਪੈਨਸ਼ਨਰਾਂ ਦੇ ਜੀਵਨ ਨੂੰ ਸੁਖਾਲਾ ਬਣਾਉਣ ਅਤੇ ਪੈਨਸ਼ਨਰਸ ਦੀਆਂ ਸ਼ਿਕਾਇਤਾਂ ਨੂੰ ਘਟਾਉਣ ਲਈ ਪਹਿਲਕਦਮੀਆਂ
ਪੈਨਸ਼ਨਰਾਂ ਦੀ ਜ਼ਿੰਦਗੀ ਨੂੰ ਅਸਾਨ ਬਣਾਉਣ ਲਈ ਭਾਰਤ ਸਰਕਾਰ ਦੀਆਂ ਪਹਿਲਕਦਮੀਆਂ ਬਾਰੇ ਜਾਗਰੂਕਤਾ ਫੈਲਾਉਣ ਦੀ ਦਿਸ਼ਾ ਵਿੱਚ ਇੱਕ ਮਜ਼ਬੂਤ ਯਤਨ
Posted On:
18 MAR 2025 11:31AM by PIB Chandigarh
ਡਾ. ਜਿਤੇਂਦਰ ਸਿੰਘ, ਅਮਲਾ, ਜਨਤਕ ਸ਼ਿਕਾਇਤਾਂ ਅਤੇ ਪੈਨਸ਼ਨਸ ਰਾਜ ਮੰਤਰੀ ਦੇ ਨਿਰਦੇਸ਼ਾਂ 'ਤੇ ਪੈਨਸ਼ਨਰਾਂ ਅਤੇ ਪਰਿਵਾਰਕ ਪੈਨਸ਼ਨਰਾਂ ਦੇ ਜੀਵਨ ਨੂੰ ਸੁਖਾਲਾ ਬਣਾਉਣ ਲਈ, ਭਾਰਤ ਸਰਕਾਰ ਦੇ ਪੈਨਸ਼ਨ ਅਤੇ ਪੈਨਸ਼ਨਰਸ ਭਲਾਈ ਵਿਭਾਗ ਨੇ ਪੈਨਸ਼ਨ ਨੀਤੀ ਦੇ ਨਾਲ-ਨਾਲ ਪੈਨਸ਼ਨ ਨਾਲ ਸਬੰਧਿਤ ਪ੍ਰਕਿਰਿਆਵਾਂ ਦੇ ਡਿਜੀਟਾਈਜ਼ੇਸ਼ਨ ਵਿੱਚ ਕਈ ਭਲਾਈ ਉਪਾਅ ਕੀਤੇ ਹਨ। ਵਿਭਾਗ ਨੇ ਪੈਨਸ਼ਨਰਾਂ ਨੂੰ ਇੱਕ ਹੀ ਸਿੰਗਲ ਪੋਰਟਲ ਤੋਂ ਸਹਿਜ ਬੈਂਕਿੰਗ ਸੇਵਾਵਾਂ ਪ੍ਰਦਾਨ ਕਰਨ ਲਈ ਪੀਐੱਨਬੀ, ਐੱਸਬੀਆਈ, ਬੈਂਕ ਆਫ਼ ਬੜੌਦਾ, ਕੇਨਰਾ ਬੈਂਕ, ਬੈਂਕ ਆਫ਼ ਇੰਡੀਆ, ਸੈਂਟਰਲ ਬੈਂਕ ਆਫ਼ ਇੰਡੀਆ ਅਤੇ ਯੂਨੀਅਨ ਬੈਂਕ ਆਫ਼ ਇੰਡੀਆ ਦੇ ਪੈਨਸ਼ਨ ਪੋਰਟਲਾਂ ਨੂੰ ਏਕੀਕ੍ਰਿਤ ਕੀਤਾ ਹੈ।
ਪੈਨਸ਼ਨ ਦੀ ਵੰਡ ਕਰਨ ਵਿੱਚ ਪ੍ਰਮੁੱਖ ਅਥਾਰਿਟੀਆਂ ਬੈਂਕ ਹਨ, ਇਸ ਲਈ, ਪੈਨਸ਼ਨ ਅਤੇ ਪੈਨਸ਼ਨਰਸ ਭਲਾਈ ਵਿਭਾਗ ਨੇ ਬੈਂਕਾਂ ਦੇ ਕੇਂਦਰੀ ਪੈਨਸ਼ਨ ਪ੍ਰੋਸੈਸਿੰਗ ਕੇਂਦਰਾਂ (ਸੀ.ਪੀ.ਪੀ.ਸੀ.) ਦੇ ਨਾਲ-ਨਾਲ ਬੈਂਕਾਂ ਵਿੱਚ ਪੈਨਸ਼ਨ ਨਾਲ ਸਬੰਧਿਤ ਕੰਮ ਸੰਭਾਲਣ ਵਾਲੇ ਉਨ੍ਹਾਂ ਦੇ ਖੇਤਰੀ ਕਰਮਚਾਰੀਆਂ ਲਈ ਜਾਗਰੂਕਤਾ ਵਰਕਸ਼ਾਪਾਂ ਦੀ ਇੱਕ ਲੜੀ ਸ਼ੁਰੂ ਕੀਤੀ ਹੈ। ਇਸ ਤੋਂ ਇਲਾਵਾ, ਵਿਭਾਗ ਨੇ ਪੈਨਸ਼ਨਰਸ ਦੀ ਭਲਾਈ ਲਈ ਕਈ ਪਹਿਲਕਦਮੀਆਂ ਕੀਤੀਆਂ ਹਨ ਅਤੇ ਉਨ੍ਹਾਂ ਨੂੰ ਪੈਨਸ਼ਨ ਨਾਲ ਸਬੰਧਿਤ ਨਵੀਨਤਮ ਦਿਸ਼ਾ-ਨਿਰਦੇਸ਼ਾਂ ਅਤੇ ਨੀਤੀਆਂ ਤੋਂ ਜਾਣੂ ਕਰਵਾਉਣ ਦੀ ਜ਼ਰੂਰਤ ਹੈ। ਪੈਨਸ਼ਨਰਾਂ ਦੇ ਜੀਵਨ ਨੂੰ ਸੁਖਾਲਾ ਬਣਾਉਣ ਲਈ ਚੁੱਕੇ ਗਏ ਉਪਾਵਾਂ ਬਾਰੇ ਜਾਗਰੂਕਤਾ ਫੈਲਾਉਣ ਲਈ, ਵਿਭਾਗ ਉਨ੍ਹਾਂ ਖੇਤਰਾਂ ਵਿੱਚ ਪੈਨਸ਼ਨਰਸ ਜਾਗਰੂਕਤਾ ਪ੍ਰੋਗਰਾਮ ਆਯੋਜਿਤ ਕਰਦਾ ਹੈ ਜਿੱਥੇ ਵੱਡੀ ਗਿਣਤੀ ਵਿੱਚ ਪੈਨਸ਼ਨਰਸ ਰਹਿੰਦੇ ਹਨ।
ਇਸ ਮੰਤਵ ਲਈ, ਪੈਨਸ਼ਨ ਅਤੇ ਪੈਨਸ਼ਨਰਸ ਭਲਾਈ ਵਿਭਾਗ ਦੀ ਇੱਕ ਕੇਂਦਰ ਸਰਕਾਰ ਦੀ ਟੀਮ ਪੰਜਾਬ ਨੈਸ਼ਨਲ ਬੈਂਕ ਦੇ ਅਧਿਕਾਰੀਆਂ ਅਤੇ ਜੈਪੁਰ ਅਤੇ ਆਸਪਾਸ ਦੇ ਖੇਤਰਾਂ ਦੇ ਪੈਨਸ਼ਨਰਾਂ ਲਈ 18 ਮਾਰਚ, 2025 ਨੂੰ ਰਾਜਸਥਾਨ ਇੰਟਰਨੈਸ਼ਨਲ ਸੈਂਟਰ, ਜੈਪੁਰ ਵਿਖੇ ਪੀ ਐਂਡ ਪੀਡਬਲਿਊ ਦੇ ਸਕੱਤਰ ਸ਼੍ਰੀ ਵੀ. ਸ੍ਰੀਨਿਵਾਸ ਦੀ ਪ੍ਰਧਾਨਗੀ ਹੇਠ ਇੱਕ ਜਾਗਰੂਕਤਾ ਪ੍ਰੋਗਰਾਮ ਦਾ ਆਯੋਜਨ ਕਰੇਗੀ।
ਇਨ੍ਹਾਂ ਵਰਕਸ਼ਾਪਾਂ ਦਾ ਉਦੇਸ਼ ਪੈਨਸ਼ਨ ਵੰਡਣ ਵਾਲੇ ਬੈਂਕਾਂ ਨਾਲ ਸਬੰਧਿਤ ਵੱਖ-ਵੱਖ ਨਿਯਮਾਂ ਅਤੇ ਪ੍ਰਕਿਰਿਆਵਾਂ ਬਾਰੇ ਜਾਗਰੂਕਤਾ ਫੈਲਾਉਣਾ ਹੈ ਅਤੇ ਨਾਲ ਹੀ ਭਾਰਤ ਸਰਕਾਰ ਦੁਆਰਾ ਪੈਨਸ਼ਨਰਾਂ ਲਈ "ਈਜ਼ ਆਫ਼ ਲਿਵਿੰਗ" ਨੂੰ ਯਕੀਨੀ ਬਣਾਉਣ ਲਈ ਚੁੱਕੇ ਜਾ ਰਹੇ ਕਦਮਾਂ ਬਾਰੇ ਜਾਗਰੂਕਤਾ ਫੈਲਾਉਣਾ ਹੈ। ਇਹ ਵਰਕਸ਼ਾਪ ਬੈਂਕ ਅਧਿਕਾਰੀਆਂ ਨੂੰ ਇਨ੍ਹਾਂ ਪ੍ਰਕਿਰਿਆਵਾਂ ਨੂੰ ਸੰਭਾਲਣ ਵਿੱਚ ਆਉਣ ਵਾਲੀਆਂ ਸਮੱਸਿਆਵਾਂ 'ਤੇ ਵੀ ਕੇਂਦ੍ਰਿਤ ਹੋਵੇਗੀ ਤਾਂ ਜੋ ਪੈਨਸ਼ਨਰਸ ਦੀਆਂ ਸ਼ਿਕਾਇਤਾਂ ਨੂੰ ਘੱਟ ਕੀਤਾ ਜਾ ਸਕੇ। ਇਸ ਨਾਲ ਵਿਭਾਗ ਪੈਨਸ਼ਨਰਸ ਨੂੰ ਬਿਹਤਰ ਸੇਵਾਵਾਂ ਪ੍ਰਦਾਨ ਕਰਨ ਲਈ ਨਵੀਆਂ ਡਿਜੀਟਲ ਪਹਿਲਕਦਮੀਆਂ ਕਰ ਸਕੇਗਾ। ਇਨ੍ਹਾਂ ਇੰਟਰਐਕਟਿਵ ਪ੍ਰੋਗਰਾਮਾਂ ਵਿੱਚ ਸੀਪੀਪੀਸੀ ਅਤੇ ਪੰਜਾਬ ਨੈਸ਼ਨਲ ਬੈਂਕ ਦੀਆਂ ਪੈਨਸ਼ਨ ਡੀਲਿੰਗ ਸ਼ਾਖਾਵਾਂ ਦੇ 150 ਤੋਂ ਵੱਧ ਪੈਨਸ਼ਨਰਸ ਅਤੇ 70 ਅਧਿਕਾਰੀ ਹਿੱਸਾ ਲੈ ਰਹੇ ਹਨ।
****
ਐੱਨਕੇਆਰ/ਪੀਐੱਸਐੱਮ
(Release ID: 2112734)
Visitor Counter : 20