ਘੱਟ ਗਿਣਤੀ ਮਾਮਲੇ ਮੰਤਰਾਲਾ
azadi ka amrit mahotsav

ਐੱਨਸੀਐੱਮ ਨੇ ਏਕਤਾ ਨੂੰ ਹੁਲਾਰਾ ਦੇਣ, ਨੌਜਵਾਨਾਂ ਨੂੰ ਸਸ਼ਕਤ ਬਣਾਉਣ ਅਤੇ ਪ੍ਰਮੁੱਖ ਸਮਾਜਿਕ ਮੁੱਦਿਆਂ ‘ਤੇ ਧਿਆਨ ਦੇਣ ਲਈ ਸਿੱਖ ਭਾਈਚਾਰੇ ਦੇ ਨੇਤਾਵਾਂ ਦੇ ਨਾਲ ਗੱਲਬਾਤ ਕੀਤੀ

Posted On: 21 MAR 2025 5:16PM by PIB Chandigarh

ਰਾਸ਼ਟਰੀ ਘੱਟ ਗਿਣਤੀ ਕਮਿਸ਼ਨ (ਐੱਨਸੀਐੱਮ) ਨੇ ਭਾਈਚਾਰੇ ਦੇ ਨਿਰਮਾਣ, ਯੁਵਾ ਸਸ਼ਕਤੀਕਰਣ, ਸਿੱਖਿਆ, ਰੋਜ਼ਗਾਰ ਅਤੇ ਨਸ਼ੀਲੀਆਂ ਦਵਾਈਆਂ ਦੀ ਦੁਰਵਰਤੋਂ ਦੇ ਵਿਰੁੱਧ ਸਮੂਹਿਕ ਲੜਾਈ ਨਾਲ ਸਬੰਧਿਤ ਪ੍ਰਮੁੱਖ ਮੁੱਦਿਆਂ ‘ਤੇ ਵਿਚਾਰ - ਵਟਾਂਦਰਾ ਕਰਨ ਲਈ ਸਿੱਖ ਭਾਈਚਾਰੇ ਦੇ ਨੇਤਾਵਾਂ ਦੇ ਨਾਲ ਇੱਕ ਮਹੱਤਵਪੂਰਨ ਮੀਟਿੰਗ ਕੀਤੀ।

ਚਰਚਾਵਾਂ ਵਿੱਚ ਸਿੱਖ ਭਾਈਚਾਰੇ ਵਿੱਚ ਸਮਾਜਿਕ ਸਦਭਾਵਨਾ ਅਤੇ ਏਕਤਾ ਨੂੰ ਮਜ਼ਬੂਤ ਕਰਨ ਦੀ ਜ਼ਰੂਰਤ ‘ਤੇ ਜ਼ੋਰ ਦਿੱਤਾ ਗਿਆ, ਨਾਲ ਹੀ ਅੰਤਰ-ਧਾਰਮਿਕ ਸਦਭਾਵ ਨੂੰ ਹੁਲਾਰਾ ਦਿੱਤਾ ਗਿਆ। ਗੁਣਵੱਤਾਪੂਰਣ ਸਿੱਖਿਆ, ਕੌਸ਼ਲ ਵਿਕਾਸ ਅਤੇ ਰੋਜ਼ਗਾਰ ਦੇ ਮੌਕਿਆਂ ਰਾਹੀਂ ਨੌਜਵਾਨਾਂ ਨੂੰ ਸਸ਼ਕਤ ਬਣਾਉਣ ‘ਤੇ ਮੁੱਖ ਜ਼ੋਰ ਦਿੱਤਾ ਗਿਆ, ਤਾਕਿ ਇਹ ਯਕੀਨੀ ਬਣਾਇਆ ਜਾ ਸਕੇ ਕਿ ਉਹ ਆਤਮਨਿਰਭਰ ਬਣਨ ਅਤੇ ਸਮਾਜ ਵਿੱਚ ਸਾਰਥਕ ਯੋਗਦਾਨ ਦੇਣ।

ਨਸ਼ੀਲੀਆਂ ਦਵਾਈਆਂ ਦੀ ਦੁਰਵਰਤੋਂ ਦੇ ਸਬੰਧ ਵਿੱਚ, ਭਾਗੀਦਾਰਾਂ ਨੇ ਜਾਗਰੂਕਤਾ ਵਧਾਉਣ, ਪ੍ਰਭਾਵਿਤ ਵਿਅਕਤੀਆਂ ਦੇ ਪੁਨਰਵਾਸ ਅਤੇ ਨਿਵਾਰਕ ਉਪਾਵਾਂ ਨੂੰ ਲਾਗੂ ਕਰਨ ਦੇ ਤਰੀਕਿਆਂ ‘ਤੇ ਵਿਚਾਰ –ਵਟਾਂਦਰਾ ਕੀਤਾ। ਚੇਅਰਮੈਨ ਸ਼੍ਰੀ ਇਕਬਾਲ ਸਿੰਘ ਲਾਲਪੁਰਾ ਨੇ ਇਨ੍ਹਾਂ ਚੁਣੌਤੀਆਂ ਨਾਲ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠਣ ਲਈ ਸਰਕਾਰ, ਭਾਈਚਾਰਕ ਨੇਤਾਵਾਂ ਅਤੇ ਨਾਗਰਿਕ ਸਮਾਜ ਦੇ ਦਰਮਿਆਨ ਸਹਿਯੋਗਾਤਮਕ ਯਤਨਾਂ ਦੇ ਮਹੱਤਵ ਨੂੰ ਰੇਖਾਂਕਿਤ ਕੀਤਾ।

 

ਸ਼੍ਰੀ ਲਾਲਪੁਰਾ ਨੇ ਸਿੱਖ ਭਾਈਚਾਰੇ ਨੂੰ ਸਸ਼ਕਤ ਬਣਾਉਣ ਦੇ ਉਦੇਸ਼ ਨਾਲ ਵੱਖ-ਵੱਖ ਸਰਕਾਰੀ ਯੋਜਨਾਵਾਂ ਅਤੇ ਪਹਿਲਕਦਮੀਆਂ ਬਾਰੇ ਵੀ ਵਿਸਤਾਰ ਨਾਲ ਦੱਸਿਆ। ਉਨ੍ਹਾਂ ਨੇ ਨੌਜਵਾਨਾਂ ਦੇ ਉਥਾਨ ਅਤੇ ਉਨ੍ਹਾਂ ਦੀਆਂ ਸੰਭਾਵਨਾਵਾਂ ਨੂੰ ਬਿਹਤਰ ਬਣਾਉਣ ਲਈ ਸਿੱਖਿਆ, ਕੌਸ਼ਲ ਵਿਕਾਸ ਅਤੇ ਰੋਜ਼ਗਾਰ ਸਿਰਜਣ ‘ਤੇ ਕੇਂਦ੍ਰਿਤ ਪ੍ਰੋਗਰਾਮਾਂ ‘ਤੇ ਚਾਨਣਾ 8ਪਾਇਆ।  ਸਮਾਵੇਸ਼ਨ ‘ਤੇ ਜ਼ੋਰ ਦਿੰਦੇ ਹੋਏ ਉਨ੍ਹਾਂ ਨੇ ਭਾਈਚਾਰੇ ਨੂੰ ਨਸ਼ੀਲੀਆਂ ਦਵਾਈਆਂ ਦੀ ਦੁਰਵਰਤੋਂ ਜਿਹੀਆਂ ਸਮਾਜਿਕ ਚੁਣੌਤੀਆਂ ਨਾਲ ਨਜਿੱਠਣ ਵਿੱਚ ਨਿਰੰਤਰ ਸਮਰਥਨ ਦਾ ਭਰੋਸਾ ਦਿੱਤਾ, ਜਦਕਿ ਸਹਿਯੋਗੀ ਯਤਨਾਂ ਰਾਹੀਂ ਏਕਤਾ ਅਤੇ ਆਰਥਿਕ ਵਿਕਾਸ ਨੂੰ ਹੁਲਾਰਾ ਦਿੱਤਾ।

 

ਉਨ੍ਹਾਂ ਨੇ ਏਕਤਾ ਅਤੇ ਸਮਾਜਿਕ ਸਦਭਾਵਨਾ ਦੇ ਮਹੱਤਵ ਸਿੱਖ ਆਬਾਦੀ ਦੇ ਅਧਿਕਾਰਾਂ ਅਤੇ ਭਲਾਈ ਦੀ ਰੱਖਿਆ ਲਈ ਸਰਕਾਰ ਦੀ ਅਟਲ ਪ੍ਰਤੀਬੱਧਤਾ ‘ਤੇ ਚਾਨਣਾ ਪਾਇਆ। ਸਮੂਹਿਕ ਯਤਨਾਂ ਨੂੰ ਉਤਸ਼ਾਹਿਤ ਕਰਦੇ ਹੋਏ ਉਨ੍ਹਾਂ ਨੇ ਸਿੱਖਿਆ, ਰੋਜ਼ਗਾਰ ਅਤੇ ਯੁਵਾ ਸਸ਼ਕਤੀਕਰਣ ‘ਤੇ ਧਿਆਨ ਕੇਂਦ੍ਰਿਤ ਕਰਨ ਦਾ ਸੱਦਾ ਦਿੱਤਾ, ਤਾਕਿ ਇਹ ਯਕੀਨੀ ਹੋ ਸਕੇ ਕਿ ਸਿੱਖ ਭਾਈਚਾਰਾ ਇੱਕ ਸੁਰੱਖਿਅਤ ਅਤੇ ਸਮਾਵੇਸ਼ੀ ਸਮਾਜ ਵਿੱਚ ਵਧਦਾ ਫੂਲਦਾ ਰਹੇ।

 

ਸਿੱਖ ਭਾਗੀਦਾਰਾਂ ਨੇ ਸਰਵ ਸਹਿਮਤੀ ਨਾਲ ਸਰਕਾਰ ਦੇ ਸਰਗਰਮ ਦ੍ਰਿਸ਼ਟੀਕੋਣ ਦਾ ਸਵਾਗਤ ਕੀਤਾ ਅਤੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦਾ ਹਾਰਦਿਕ ਧੰਨਵਾਦ ਕੀਤਾ। ਉਨ੍ਹਾਂ ਨੇ ਸਿੱਖਿਆ, ਕੌਸ਼ਲ ਨਿਰਮਾਣ ਅਤੇ ਰੋਜ਼ਗਾਰ ਸਿਰਜਣ ਦੇ ਉਦੇਸ਼ ਨਾਲ ਕੀਤੀਆਂ ਜਾਣ ਵਾਲੀਆਂ ਪਹਿਲਕਦਮੀਆਂ ਦਾ ਸਮਰਥਨ ਕਰਨ ਦੀ ਆਪਣੀ ਵਚਨਬੱਧਤਾ ਵੀ ਵਿਅਕਤ ਕੀਤੀ।

ਭਾਗੀਦਾਰਾਂ ਨੇ ਇੱਕ ਵਧੇਰੇ ਸਸ਼ਕਤ ਅਤੇ ਸਮ੍ਰਿੱਧ ਭਾਈਚਾਰੇ ਦੀ ਦਿਸ਼ਾ ਵਿੱਚ ਕੰਮ ਕਰਨਾ ਜਾਰੀ ਰੱਖਣ ਦਾ ਆਪਣਾ ਸੰਕਲਪ ਵੀ ਦਰਸਾਇਆ।

***

ਐੱਸਐੱਸ/ਆਈਐੱਸਏ


(Release ID: 2113928) Visitor Counter : 17


Read this release in: English , Urdu , Hindi