ਘੱਟ ਗਿਣਤੀ ਮਾਮਲੇ ਮੰਤਰਾਲਾ
azadi ka amrit mahotsav

ਐੱਨਸੀਐੱਮ ਨੇ ਸਿੱਖ ਭਾਸ਼ਾ, ਇਤਿਹਾਸ ਅਤੇ ਸੱਭਿਆਚਾਰਕ ਵਿਰਾਸਤ ਦੀ ਸੰਭਾਲ ਅਤੇ ਪ੍ਰਚਾਰ ਲਈ ਕਦਮ ਚੁੱਕਣ ਦੀ ਤਾਕੀਦ ਕੀਤੀ

Posted On: 21 MAR 2025 5:16PM by PIB Chandigarh

ਰਾਸ਼ਟਰੀ ਘੱਟਗਿਣਤੀ ਕਮਿਸ਼ਨ (ਐੱਨਸੀਐੱਮ) ਨੇ ਚੇਅਰਮੈਨ ਸ਼੍ਰੀ ਇਕਬਾਲ ਸਿੰਘ ਲਾਲਪੁਰਾ ਦੀ ਅਗਵਾਈ ਵਿੱਚ ਸਬੰਧਿਤ ਰਾਜ ਸਰਕਾਰਾਂ ਨੂੰ ਚਿੱਠੀ ਲਿਖ ਕੇ ਸਿੱਖ ਭਾਸ਼ਾ (ਗੁਰਮੁਖੀ), ਇਤਿਹਾਸ ਅਤੇ ਸੱਭਿਆਚਾਰਕ ਵਿਰਾਸਤ ਦੀ ਸੰਭਾਲ ਕਰਨ ਅਤੇ ਪ੍ਰਚਾਰ ਕਰਨ ਲਈ ਤੁਰੰਤ ਕਦਮ ਚੁੱਕਣ ਦੀ ਤਾਕੀਦ ਕੀਤੀ ਹੈ। ਕਮਿਸ਼ਨ ਸਿੱਖ ਭਾਈਚਾਰੇ ਦੀ ਸਮ੍ਰਿੱਧ ਸੱਭਿਆਚਾਰਕ ਵਿਰਾਸਤ ਦੀ ਸੰਭਾਲ ਕਰਨ ਅਤੇ ਰਾਜਾਂ ਵਿੱਚ ਸਮਾਵੇਸ਼ ਨੂੰ ਹੁਲਾਰਾ ਦੇਣ ਵਿੱਚ ਇਨ੍ਹਾਂ ਪਹਿਲਕਦਮੀਆਂ ਦੇ ਮਹੱਤਵ ‘ਤੇ ਜ਼ੋਰ ਦਿੰਦਾ ਹੈ।

 

ਚਿੱਠੀ ਵਿੱਚ ਸ਼੍ਰੀ ਇਕਬਾਲ ਸਿੰਘ ਲਾਲਪੁਰਾ ਨੇ ਸਿੱਖ ਹਿਤਾਂ ਦੇ ਏਕੀਕਰਣ ਅਤੇ ਭਾਈਚਾਰੇ ਦੇ ਉਥਾਨ ਨੂੰ ਸੁਲਭ ਬਣਾਉਣ ਲਈ ਹਰੇਕ ਰਾਜ ਵਿੱਚ ਸਿੱਖ ਵਿਕਾਸ ਬੋਰਡ ਦੀ ਸਥਾਪਨਾ ਦੀ ਜ਼ਰੂਰਤ ‘ਤੇ ਚਾਨਣਾ ਪਾਇਆ। ਚਿੱਠੀ ਵਿੱਚ ਰਾਜ ਸਰਕਾਰਾਂ ਨੂੰ ਅਪੀਲ ਕੀਤੀ ਗਈ ਕਿ ਉਹ ਗੁਰਮੁਖੀ ਅਧਿਆਪਕਾਂ ਦੀ ਨਿਯੁਕਤੀ ਕਰਨ ਅਤੇ ਪ੍ਰਮੁੱਖ ਸੰਸਥਾਨਾਂ ਵਿੱਚ ਸਿੱਖ ਭਾਈਚਾਰੇ ਦੀ ਬਿਹਤਰ ਪ੍ਰਤੀਨਿਧਤਾ ਨੂੰ ਯਕੀਨੀ ਬਣਾਉਣ।

ਇਸ ਤੋਂ ਇਲਾਵਾ, ਕਮਿਸ਼ਨ ਸਿੱਖ ਭਾਈਚਾਰੇ ਦੇ ਰਸਮੀ ਕਾਰੋਬਾਰਾਂ ਦੀ ਸੰਭਾਲ ਕਰਨ ਦੇ ਮਹੱਤਵ ‘ਤੇ ਜ਼ੋਰ ਦਿੰਦਾ ਹੈ, ਨਾਲ ਹੀ ਉਨ੍ਹਾਂ ਨੂੰ ਆਧੁਨਿਕ ਬਣਾਉਣ ਦੇ ਲਈ ਵੀ ਤਾਕਿ ਭਾਈਚਾਰੇ ਦੇ ਮੈਂਬਰਾਂ ਦੇ ਲਈ ਆਰਥਿਕ ਵਿਕਾਸ ਅਤੇ ਬਿਹਤਰ ਰੋਜ਼ਗਾਰ ਦੇ ਮੌਕੇ ਯਕੀਨੀ ਬਣਾਏ ਜਾ ਸਕਣ। ਚਿੱਠੀ ਵਿੱਚ ਰਾਜਾਂ ਦੀਆਂ ਵਿਆਪਕ ਸਮਾਜਿਕ-ਆਰਥਿਕ ਨੀਤੀਆਂ ਵਿੱਚ ਸਿੱਖ ਸੱਭਿਆਚਾਰ, ਪਰੰਪਰਾਵਾਂ ਅਤੇ ਯੋਗਦਾਨ ਨੂੰ ਸ਼ਾਮਲ ਕਰਨ ਦਾ ਵੀ ਸੱਦਾ ਦਿੱਤਾ ਗਿਆ ਹੈ।

*********

ਐੱਸਐੱਸ/ਆਈਐੱਸਏ


(Release ID: 2113929) Visitor Counter : 21


Read this release in: English , Urdu , Hindi