ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ
ਕੇਂਦਰੀ ਸਿਹਤ ਮੰਤਰਾਲੇ ਨੇ ਮੈਡੀਕਲ ਆਕਸੀਜਨ ਪ੍ਰਬੰਧਨ ਬਾਰੇ ਰਾਸ਼ਟਰੀ ਦਿਸ਼ਾ-ਨਿਰਦੇਸ਼ ਜਾਰੀ ਕੀਤੇ
ਏਮਸ, ਨਵੀਂ ਦਿੱਲੀ ਦੇ ਸਹਿਯੋਗ ਨਾਲ ਆਕਸੀਜਨ ਪ੍ਰਬੰਧਨ 'ਤੇ ਰਾਸ਼ਟਰੀ ਸਮਰੱਥਾ ਨਿਰਮਾਣ ਪ੍ਰੋਗਰਾਮ ਸ਼ੁਰੂ ਕੀਤਾ
ਕੇਂਦਰੀ ਸਿਹਤ ਸਕੱਤਰ ਨੇ ਕਿਸੇ ਵੀ ਐਮਰਜੈਂਸੀ ਨਾਲ ਨਜਿੱਠਣ ਲਈ ਵਧਦੀ ਮੰਗ ਨੂੰ ਜਲਦੀ ਪੂਰਾ ਕਰਨ ਲਈ ਮੈਡੀਕਲ ਆਕਸੀਜਨ ਦੇ ਬੁਨਿਆਦੀ ਢਾਂਚੇ ਨੂੰ ਸਹੀ ਢੰਗ ਨਾਲ ਬਣਾਈ ਰੱਖਣ ਅਤੇ ਇਸ ਦੀ ਵਰਤੋਂ ਕਰਨ ਦੀ ਮਹੱਤਵਪੂਰਨ ਭੂਮਿਕਾ 'ਤੇ ਜ਼ੋਰ ਦਿੱਤਾ
ਮੈਡੀਕਲ ਆਕਸੀਜਨ ਪ੍ਰਬੰਧਨ ਬਾਰੇ ਰਾਸ਼ਟਰੀ ਦਿਸ਼ਾ-ਨਿਰਦੇਸ਼ ਜਾਰੀ ਕਰਨਾ ਦੇਸ਼ ਦੇ ਮੈਡੀਕਲ ਆਕਸੀਜਨ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਸਿਹਤ ਸੰਭਾਲ ਸਹੂਲਤਾਂ ਵਿੱਚ ਆਕਸੀਜਨ ਪ੍ਰਬੰਧਨ ਵਿੱਚ ਇਕਸਾਰ ਵਧੀਆ ਅਭਿਆਸਾਂ ਨੂੰ ਯਕੀਨੀ ਬਣਾਉਣ ਵੱਲ ਇੱਕ ਮਹੱਤਵਪੂਰਨ ਕਦਮ ਹੈ
ਆਕਸੀਜਨ ਪ੍ਰਬੰਧਨ 'ਤੇ ਰਾਸ਼ਟਰੀ ਸਮਰੱਥਾ ਨਿਰਮਾਣ ਪ੍ਰੋਗਰਾਮ ਦਾ ਉਦੇਸ਼ ਦੇਸ਼ ਭਰ ਵਿੱਚ ਲਗਭਗ 200 ਮਾਹਿਰ ਟ੍ਰੇਨਰਾਂ ਨੂੰ ਟ੍ਰੇਂਡ ਕਰਨਾ ਹੈ
Posted On:
27 MAR 2025 1:25PM by PIB Chandigarh
ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਨੇ ਅੱਜ ਆਲ ਇੰਡੀਆ ਇੰਸਟੀਟਿਊਟ ਆਫ਼ ਮੈਡੀਕਲ ਸਾਇੰਸਿਜ਼ (ਏਮਸ), ਦਿੱਲੀ ਵਿਖੇ ਆਯੋਜਿਤ ਇੱਕ ਵਰਕਸ਼ਾਪ ਵਿੱਚ ਮੈਡੀਕਲ ਆਕਸੀਜਨ ਪ੍ਰਬੰਧਨ ਬਾਰੇ ਰਾਸ਼ਟਰੀ ਦਿਸ਼ਾ-ਨਿਰਦੇਸ਼ ਜਾਰੀ ਕੀਤੇ। ਵਰਕਸ਼ਾਪ ਵਿੱਚ ਆਕਸੀਜਨ ਪ੍ਰਬੰਧਨ 'ਤੇ ਰਾਸ਼ਟਰੀ ਸਮਰੱਥਾ ਨਿਰਮਾਣ ਪ੍ਰੋਗਰਾਮ ਵੀ ਸ਼ੁਰੂ ਕੀਤਾ ਗਿਆ। ਇਸ ਦੀ ਅਗਵਾਈ ਏਮਸ, ਦਿੱਲੀ ਦੇ ਹਸਪਤਾਲ ਪ੍ਰਸ਼ਾਸਨ ਵਿਭਾਗ ਵੱਲੋਂ ਕੀਤੀ ਜਾਵੇਗੀ।

ਕੇਂਦਰੀ ਸਿਹਤ ਸਕੱਤਰ, ਸ਼੍ਰੀਮਤੀ ਪੁਣਯ ਸਲਿਲਾ ਸ੍ਰੀਵਾਸਤਵ ਨੇ ਇਸ ਮੌਕੇ 'ਤੇ ਆਪਣੇ ਸੰਬੋਧਨ ਵਿੱਚ ਕਿਸੇ ਵੀ ਐਮਰਜੈਂਸੀ ਨਾਲ ਨਜਿੱਠਣ ਲਈ ਵਧਦੀ ਮੰਗ ਨੂੰ ਜਲਦੀ ਪੂਰਾ ਕਰਨ ਲਈ ਮੈਡੀਕਲ ਆਕਸੀਜਨ ਬੁਨਿਆਦੀ ਢਾਂਚੇ ਨੂੰ ਸਹੀ ਢੰਗ ਨਾਲ ਬਣਾਈ ਰੱਖਣ ਅਤੇ ਇਸ ਦੀ ਵਰਤੋਂ ਕਰਨ ਦੀ ਮਹੱਤਵਪੂਰਨ ਭੂਮਿਕਾ 'ਤੇ ਜ਼ੋਰ ਦਿੱਤਾ। ਉਨ੍ਹਾਂ ਨੇ ਕੋਵਿਡ-19 ਮਹਾਮਾਰੀ ਦੌਰਾਨ ਭਾਰਤ ਦੇ ਪ੍ਰਬੰਧਨ ਤੋਂ ਸਿੱਖਣ ਦੀ ਜ਼ਰੂਰਤ 'ਤੇ ਵੀ ਜ਼ੋਰ ਦਿੱਤਾ।
ਏਮਸ ਦੇ ਡਾਇਰੈਕਟਰ ਪ੍ਰੋ. ਐੱਮ. ਸ੍ਰੀਨਿਵਾਸ ਨੇ ਸਮਰੱਥਾ ਨਿਰਮਾਣ ਪ੍ਰੋਗਰਾਮ ਨੂੰ ਅੱਗੇ ਵਧਾਉਣ ਵਿੱਚ ਸੰਸਥਾ ਦੀ ਭੂਮਿਕਾ 'ਤੇ ਚਾਨਣਾ ਪਾਇਆ ਅਤੇ ਸਿਹਤ ਸੰਭਾਲ ਦੇ ਸਾਰੇ ਪੱਧਰਾਂ 'ਤੇ ਟ੍ਰੇਨਿੰਗ ਅਤੇ ਜਾਗਰੂਕਤਾ ਦੀ ਮਹੱਤਤਾ 'ਤੇ ਜ਼ੋਰ ਦਿੱਤਾ।
ਮੈਡੀਕਲ ਆਕਸੀਜਨ ਪ੍ਰਬੰਧਨ ਬਾਰੇ ਰਾਸ਼ਟਰੀ ਦਿਸ਼ਾ-ਨਿਰਦੇਸ਼ ਜਾਰੀ ਕਰਨਾ ਦੇਸ਼ ਦੇ ਮੈਡੀਕਲ ਆਕਸੀਜਨ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਸਿਹਤ ਸੰਭਾਲ ਸਹੂਲਤਾਂ ਵਿੱਚ ਆਕਸੀਜਨ ਪ੍ਰਬੰਧਨ ਵਿੱਚ ਇਕਸਾਰ ਵਧੀਆ ਅਭਿਆਸਾਂ ਨੂੰ ਯਕੀਨੀ ਬਣਾਉਣ ਵੱਲ ਇੱਕ ਮਹੱਤਵਪੂਰਨ ਕਦਮ ਹੈ। ਇਹ ਵਿਆਪਕ ਦਿਸ਼ਾ-ਨਿਰਦੇਸ਼ ਮਰੀਜ਼ਾਂ ਦੀ ਸੁਰੱਖਿਆ, ਸਮਰੱਥਾ ਨਿਰਮਾਣ ਅਤੇ ਐਮਰਜੈਂਸੀ ਤਿਆਰੀ 'ਤੇ ਧਿਆਨ ਕੇਂਦ੍ਰਿਤ ਕਰਦੇ ਹੋਏ ਮੈਡੀਕਲ ਆਕਸੀਜਨ ਦੀ ਕੁਸ਼ਲ ਖਰੀਦ, ਸਟੋਰੇਜ ਅਤੇ ਪ੍ਰਸ਼ਾਸਨ ਲਈ ਇੱਕ ਢਾਂਚਾ ਪ੍ਰਦਾਨ ਕਰਦੇ ਹਨ।
ਆਕਸੀਜਨ ਪ੍ਰਬੰਧਨ 'ਤੇ ਰਾਸ਼ਟਰੀ ਸਮਰੱਥਾ ਨਿਰਮਾਣ ਪ੍ਰੋਗਰਾਮ, ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਦੇ ਆਪਦਾ ਪ੍ਰਬੰਧਨ ਸੈੱਲ ਦੁਆਰਾ ਏਮਸ, ਨਵੀਂ ਦਿੱਲੀ ਦੇ ਸਹਿਯੋਗ ਨਾਲ ਸ਼ੁਰੂ ਕੀਤੀ ਗਈ ਇੱਕ ਪਹਿਲ ਹੈ। ਇਸ ਦਾ ਉਦੇਸ਼ ਦੇਸ਼ ਭਰ ਵਿੱਚ ਲਗਭਗ 200 ਮਾਹਿਰ ਟ੍ਰੇਨਰਾਂ ਨੂੰ ਟ੍ਰੇਨਿੰਗ ਦੇਣਾ ਹੈ। ਇਸ ਟ੍ਰੇਨਿੰਗ ਤੋਂ ਬਾਅਦ, ਉਹ ਦੇਸ਼ ਭਰ ਦੇ ਹਸਪਤਾਲ ਪ੍ਰਸ਼ਾਸਕਾਂ ਅਤੇ ਮੈਡੀਕਲ ਅਫਸਰਾਂ ਦੇ ਸਮਰੱਥਾ ਨਿਰਮਾਣ ਦਾ ਕੰਮ ਕਰਨਗੇ, ਤਾਂ ਜੋ ਮੈਡੀਕਲ ਆਕਸੀਜਨ ਦੀ ਸਹੀ ਵਰਤੋਂ ਅਤੇ ਪ੍ਰਬੰਧਨ, ਬਰਬਾਦੀ ਨੂੰ ਘਟਾਉਣ ਅਤੇ ਕਲੀਨਿਕਲ ਨਤੀਜਿਆਂ ਨੂੰ ਬਿਹਤਰ ਬਣਾਉਣ ਵਿੱਚ ਸੁਧਾਰ ਕੀਤਾ ਜਾ ਸਕੇ ।

ਇਸ ਵਰਕਸ਼ਾਪ ਵਿੱਚ ਸਿਹਤ ਮੰਤਰਾਲੇ ਅਤੇ ਏਮਸ ਦੇ ਸੀਨੀਅਰ ਅਧਿਕਾਰੀਆਂ ਦੇ ਨਾਲ-ਨਾਲ ਦੇਸ਼ ਭਰ ਦੇ ਮੈਡੀਕਲ ਪੇਸ਼ੇਵਰਾਂ ਅਤੇ ਮਾਹਿਰਾਂ ਨੇ ਸ਼ਿਰਕਤ ਕੀਤੀ।
*****
ਐੱਮਵੀ
(Release ID: 2116224)
Visitor Counter : 10