ਰਾਸ਼ਟਰਪਤੀ ਸਕੱਤਰੇਤ
ਭਾਰਤ ਦੇ ਰਾਸ਼ਟਰਪਤੀ ਨੇ ਚਿਲੀ ਦੇ ਰਾਸ਼ਟਰਪਤੀ ਦੀ ਮੇਜ਼ਬਾਨੀ ਕੀਤੀ
ਲੈਟਿਨ ਅਮਰੀਕਾ ਖੇਤਰ ਵਿੱਚ ਚਿਲੀ, ਭਾਰਤ ਦਾ ਇੱਕ ਮਹੱਤਵਪੂਰਨ ਸਾਂਝੇਦਾਰ ਹੈ: ਰਾਸ਼ਟਰਪਤੀ ਦ੍ਰੌਪਦੀ ਮੁਰਮੂ
Posted On:
01 APR 2025 9:39PM by PIB Chandigarh
ਭਾਰਤ ਦੇ ਰਾਸ਼ਟਰਪਤੀ, ਸ਼੍ਰੀਮਤੀ ਦ੍ਰੌਪਦੀ ਮੁਰਮੂ ਨੇ ਅੱਜ (1 ਅਪ੍ਰੈਲ, 2025) ਚਿਲੀ ਗਣਰਾਜ ਦੇ ਰਾਸ਼ਟਰਪਤੀ, ਮਹਾਮਹਿਮ ਸ਼੍ਰੀ ਗੈਬ੍ਰੀਅਲ ਬੋਰਿਕ ਫੌਂਟ ਦਾ ਨਵੀਂ ਦਿੱਲੀ ਦੇ ਰਾਸ਼ਟਰਪਤੀ ਭਵਨ ਵਿਖੇ ਸੁਆਗਤ ਕੀਤਾ। ਉਨ੍ਹਾਂ ਨੇ ਉਨ੍ਹਾਂ ਦੇ ਸਨਮਾਨ ਵਿੱਚ ਇੱਕ ਦਾਅਵਤ ਦਾ ਭੀ ਆਯੋਜਨ ਕੀਤਾ।

ਭਾਰਤ ਦੀ ਪਹਿਲੀ ਯਾਤਰਾ ‘ਤੇ ਆਏ ਰਾਸ਼ਟਰਪਤੀ ਬੋਰਿਕ ਦਾ ਸੁਆਗਤ ਕਰਦੇ ਹੋਏ ਰਾਸ਼ਟਰਪਤੀ ਦ੍ਰੌਪਦੀ ਮੁਰਮੂ ਨੇ ਕਿਹਾ ਕਿ ਵਿਦਿਆਰਥੀ ਰਾਜਨੀਤੀ ਤੋਂ ਰਾਸ਼ਟਰਪਤੀ ਪਦ ਤੱਕ ਦੀ ਉਨ੍ਹਾਂ ਦੀ ਰਾਜਨੀਤਕ ਯਾਤਰਾ ਵਿਸ਼ਵ ਭਰ ਦੇ ਯੁਵਾ ਨੇਤਾਵਾਂ ਦੇ ਲਈ ਪ੍ਰੇਰਣਾ ਹੈ।

ਰਾਸ਼ਟਰਪਤੀ ਮੁਰਮੂ ਨੇ ਕਿਹਾ ਕਿ ਇਹ ਯਾਤਰਾ ਭਾਰਤ-ਚਿਲੀ ਸਬੰਧਾਂ ਵਿੱਚ ਇੱਕ ਮਹੱਤਵਪੂਰਨ ਉਪਲਬਧੀ ਹੈ, ਕਿਉਂਕਿ ਇਹ ਦੋਹਾਂ ਦੇਸ਼ਾਂ ਦੇ ਡਿਪਲੋਮੈਟਿਕ ਸਬੰਧਾਂ ਦੀ ਸਥਾਪਨਾ ਦੇ 75 ਵਰ੍ਹੇ ਪੂਰੇ ਹੋਣ ਦੇ ਸਮੇਂ ਹੋ ਰਹੀ ਹੈ।

ਰਾਸ਼ਟਰਪਤੀ ਨੇ ਕਿਹਾ ਕਿ ਚਿਲੀ ਲੈਟਿਨ ਅਮਰੀਕਾ ਖੇਤਰ ਵਿੱਚ ਭਾਰਤ ਦਾ ਇੱਕ ਮਹੱਤਵਪੂਰਨ ਸਾਂਝੇਦਾਰ ਹੈ। ਰਾਸ਼ਟਰਪਤੀ ਮੁਰਮੂ ਨੇ ਕਿਹਾ ਕਿ ਭਾਰਤ ਅਤੇ ਚਿਲੀ ਦੀਆਂ ਰਾਜਨੀਤਕ ਅਤੇ ਆਰਥਿਕ ਪ੍ਰਾਥਮਿਕਤਾਵਾਂ ਇੱਕ-ਦੂਸਰੇ ਦੀਆਂ ਪੂਰਕ ਹਨ। ਉਨ੍ਹਾਂ ਨੇ ਕਿਹਾ ਕਿ ਦੋਹਾਂ ਦੇਸ਼ਾਂ ਦੇ ਦਰਮਿਆਨ ਵਪਾਰ ਅਤੇ ਨਿਵੇਸ਼, ਟੈਕਨੋਲੋਜੀ ਅਤੇ ਸੱਭਿਆਚਾਰਕ ਅਦਾਨ-ਪ੍ਰਦਾਨ ਵਿੱਚ ਸਹਿਯੋਗ ਵਧਾਉਣ ਦੇ ਕਈ ਅਵਸਰ ਹਨ।

ਰਾਸ਼ਟਰਪਤੀ ਮੁਰਮੂ ਨੇ ਇਹ ਜਾਣ ਕੇ ਪ੍ਰਸੰਨਤਾ ਵਿਅਕਤ ਕੀਤੀ ਕਿ ਹਾਲ ਦੇ ਵਰ੍ਹਿਆਂ ਵਿੱਚ ਭਾਰਤ ਅਤੇ ਚਿਲੀ ਦੇ ਦਰਮਿਆਨ ਵਪਾਰ ਵਿੱਚ ਵਾਧਾ ਹੋਇਆ ਹੈ ਅਤੇ ਬਹੁਤ ਸਾਰੀਆਂ ਭਾਰਤੀ ਕੰਪਨੀਆਂ ਨੇ ਚਿਲੀ ਦੇ ਵਿਭਿੰਨ ਖੇਤਰਾਂ ਵਿੱਚ ਨਿਵੇਸ਼ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਇਨ੍ਹਾਂ ਖੇਤਰਾਂ ਵਿੱਚ ਸਹਿਯੋਗ ਵਧਾਉਣ ਦੀ ਅਪਾਰ ਸੰਭਾਵਨਾ ਹੈ।
ਰਾਸ਼ਟਰਪਤੀ ਮੁਰਮੂ ਨੇ ਚਿਲੀ ਵਿੱਚ ਭਾਰਤੀ ਸਮੁਦਾਇ ਦੇ ਮਹੱਤਵਪੂਰਨ ਯੋਗਦਾਨ ਦੀ ਪ੍ਰਸ਼ੰਸਾ ਕੀਤੀ, ਜੋ ਚਿਲੀ ਵਿੱਚ ਭਾਰਤੀ ਵਿਅੰਜਨਾਂ, ਯੋਗ ਅਤੇ ਆਯੁਰਵੇਦ (Indian cuisine, Yoga and Ayurveda) ਨੂੰ ਮਕਬੂਲ ਬਣਾਉਣ ਅਤੇ ਸਾਡੇ ਲੋਕਾਂ ਦੇ ਦਰਮਿਆਨ ਆਪਸੀ ਸਬੰਧਾਂ ਨੂੰ ਮਜ਼ਬੂਤ ਕਰਨ ਵਿੱਚ ਸਹਾਇਤਾ ਕਰ ਰਹੇ ਹਨ।
ਦੋਹਾਂ ਨੇਤਾਵਾਂ ਨੇ ਸਹਿਮਤੀ ਵਿਅਕਤ ਕੀਤੀ ਕਿ ਦੋਹਾਂ ਦੇਸ਼ਾਂ ਦੇ ਦਰਮਿਆਨ ਮਜ਼ਬੂਤ ਸਬੰਧਾਂ ਨੂੰ ਅੱਗੇ ਵਧਾਉਣ ਦਾ ਇੱਕ ਬੜਾ ਅਵਸਰ ਹੈ ਅਤੇ ਇਹ ਯਾਤਰਾ ਭਾਰਤ-ਚਿਲੀ ਸਬੰਧਾਂ ਵਿੱਚ ਇੱਕ ਨਵਾਂ ਅਧਿਆਇ ਜੋੜੇਗੀ।
ਰਾਸ਼ਟਰਪਤੀ ਦਾ ਭਾਸ਼ਣ ਦੇਖਣ ਲਈ ਕਿਰਪਾ ਕਰਕੇ ਇੱਥੇ ਕਲਿੱਕ ਕਰੋ -
***************
ਐੱਮਜੇਪੀਐੱਸ/ਐੱਸਆਰ
(Release ID: 2117845)
Visitor Counter : 5