ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਦਿੱਗਜ ਅਭਿਨੇਤਾ ਅਤੇ ਫ਼ਿਲਮਕਾਰ ਸ਼੍ਰੀ ਮਨੋਜ ਕੁਮਾਰ ਦੇ ਅਕਾਲ ਚਲਾਣੇ ‘ਤੇ ਸੋਗ ਵਿਅਕਤ ਕੀਤਾ
प्रविष्टि तिथि:
04 APR 2025 8:34AM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਦਿੱਗਜ ਅਭਿਨੇਤਾ ਅਤੇ ਫ਼ਿਲਮਕਾਰ ਸ਼੍ਰੀ ਮਨੋਜ ਕੁਮਾਰ ਦੇ ਅਕਾਲ ਚਲਾਣੇ ‘ਤੇ ਸੋਗ ਵਿਅਕਤ ਕੀਤਾ। ਉਨ੍ਹਾਂ ਨੇ ਅਭਿਨੇਤਾ ਮਨੋਜ ਕੁਮਾਰ ਦੀ ਭਾਰਤੀ ਸਿਨੇਮਾ ਦੇ ਪ੍ਰਤੀਕ ਦੇ ਰੂਪ ਵਿੱਚ ਸ਼ਲਾਘਾ ਕੀਤੀ, ਜਿਨ੍ਹਾਂ ਨੂੰ ਵਿਸ਼ੇਸ਼ ਤੌਰ ‘ਤੇ ਉਨ੍ਹਾਂ ਦੀਆਂ ਫ਼ਿਲਮਾਂ ਵਿੱਚ ਦਿਖਾਈ ਦੇਣ ਵਾਲੇ ਦੇਸ਼ਭਗਤੀ ਦੇ ਜੋਸ਼ ਲਈ ਯਾਦ ਕੀਤਾ ਜਾਂਦਾ ਹੈ।
ਐਕਸ (X) ‘ਤੇ ਇੱਕ ਪੋਸਟ ਵਿੱਚ, ਉਨ੍ਹਾਂ ਨੇ ਲਿਖਿਆ:
“ਦਿੱਗਜ ਅਭਿਨੇਤਾ ਅਤੇ ਫ਼ਿਲਮਕਾਰ ਸ਼੍ਰੀ ਮਨੋਜ ਕੁਮਾਰ ਜੀ ਦੇ ਅਕਾਲ ਚਲਾਣੇ ਤੋਂ ਗਹਿਰਾ ਦੁਖ ਹੋਇਆ। ਉਹ ਭਾਰਤੀ ਸਿਨੇਮਾ ਦੇ ਪ੍ਰਤੀਕ ਸਨ, ਜਿਨ੍ਹਾਂ ਨੂੰ ਵਿਸ਼ੇਸ਼ ਤੌਰ ‘ਤੇ ਉਨ੍ਹਾਂ ਦੀਆਂ ਫ਼ਿਲਮਾਂ ਵਿੱਚ ਦਿਖਾਈ ਦੇਣ ਵਾਲੇ ਦੇਸ਼ਭਗਤੀ ਦੇ ਜੋਸ਼ ਦੇ ਲਈ ਯਾਦ ਕੀਤਾ ਜਾਂਦਾ ਹੈ। ਮਨੋਜ ਜੀ ਦੇ ਕੰਮਾਂ ਨੇ ਰਾਸ਼ਟਰੀ ਗੌਰਵ ਦੀ ਭਾਵਨਾ ਜਗਾਈ ਅਤੇ ਪੀੜ੍ਹੀਆਂ ਨੂੰ ਪ੍ਰੇਰਿਤ ਕਰਦੇ ਰਹਿਣਗੇ। ਦੁਖ ਦੀ ਇਸ ਘੜੀ ਵਿੱਚ ਮੇਰੀਆਂ ਸੰਵੇਦਨਾਵਾਂ ਉਨ੍ਹਾਂ ਦੇ ਪਰਿਵਾਰ ਅਤੇ ਪ੍ਰਸ਼ੰਸਕਾਂ ਦੇ ਨਾਲ ਹਨ। ਓਮ ਸ਼ਾਂਤੀ।”
***
ਐੱਮਜੇਪੀਐੱਸ/ਐੱਸਆਰ
(रिलीज़ आईडी: 2118794)
आगंतुक पटल : 26
इस विज्ञप्ति को इन भाषाओं में पढ़ें:
English
,
Urdu
,
Marathi
,
हिन्दी
,
Assamese
,
Bengali
,
Manipuri
,
Gujarati
,
Odia
,
Tamil
,
Telugu
,
Kannada
,
Malayalam