ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਮਿਆਂਮਾਰ ਦੇ ਸੀਨੀਅਰ ਜਨਰਲ ਮਿਨ ਆਂਗ ਹਲਾਇੰਗ ਨਾਲ ਮੁਲਾਕਾਤ ਕੀਤੀ

Posted On: 04 APR 2025 9:43AM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਬੈਂਕਾਕ ਵਿੱਚ ਬਿਮਸਟੈੱਕ ਸਮਿਟ (BIMSTEC Summit) ਦੇ ਅਵਸਰ ‘ਤੇ ਮਿਆਂਮਾਰ ਦੇ ਸੀਨੀਅਰ ਜਨਰਲ ਮਿਨ ਆਂਗ ਹਲਾਇੰਗ (Senior General Min Aung Hlaing of Myanmar) ਨਾਲ ਮੁਲਾਕਾਤ ਕੀਤੀ। ਸ਼੍ਰੀ ਮੋਦੀ ਨੇ ਹਾਲ ਹੀ ਵਿੱਚ ਆਏ ਭੁਚਾਲ ਵਿੱਚ ਹੋਈ ਤਬਾਹੀ ‘ਤੇ ਸੰਵੇਦਨਾ ਵਿਅਕਤ ਕਰਦੇ ਹੋਏ ਇਸ ਕਠਿਨ ਸਮੇਂ ਵਿੱਚ ਮਿਆਂਮਾਰ ਦੇ ਭੈਣਾਂ ਅਤੇ ਭਾਈਆਂ ਨੂੰ ਭਾਰਤ ਦੀ ਤਰਫ਼ੋਂ ਸਹਾਇਤਾ ਦਾ ਭਰੋਸਾ ਦਿੱਤਾ। ਦੋਹਾਂ ਨੇਤਾਵਾਂ ਨੇ ਭਾਰਤ ਅਤੇ ਮਿਆਂਮਾਰ ਦੇ ਦਰਮਿਆਨ ਦੁਵੱਲੇ ਸਬੰਧਾਂ, ਵਿਸ਼ੇਸ਼ ਤੌਰ ‘ਕਨੈਕਟਿਵਿਟੀ, ਸਮਰੱਥਾ ਨਿਰਮਾਣ, ਬੁਨਿਆਦੀ ਢਾਂਚੇ ਦੇ ਵਿਕਾਸ ਅਤੇ ਹੋਰ ਖੇਤਰਾਂ ‘ਤੇ ਚਰਚਾ ਕੀਤੀ।

ਪ੍ਰਧਾਨ ਮੰਤਰੀ ਨੇ ‘ਐਕਸ’ (X) ‘ਤੇ ਇੱਕ ਪੋਸਟ ਵਿੱਚ ਲਿਖਿਆ:

ਬੈਂਕਾਕ ਵਿੱਚ ਬਿਮਸਟੈੱਕ ਸਮਿਟ (BIMSTEC Summit) ਦੇ ਦੌਰਾਨ ਮਿਆਂਮਾਰ ਦੇ ਸੀਨੀਅਰ ਜਨਰਲ ਮਿਨ ਆਂਗ ਹਲਾਇੰਗ (Senior General Min Aung Hlaing of Myanmar) ਨਾਲ ਮੁਲਾਕਾਤ ਕੀਤੀ। ਹਾਲ ਹੀ ਵਿੱਚ ਆਏ ਭੁਚਾਲ ਦੇ ਕਾਰਨ ਹੋਈ ਜਾਨੀ-ਨੁਕਸਾਨੀ ਦੀ ਹਾਨੀ ‘ਤੇ ਇੱਕ ਵਾਰ ਫਿਰ ਸੰਵੇਦਨਾ ਵਿਅਕਤ ਕੀਤੀ। ਭਾਰਤ ਇਸ ਕਠਿਨ ਸਮੇਂ ਵਿੱਚ ਮਿਆਂਮਾਰ ਦੇ ਆਪਣੇ ਭੈਣਾਂ ਅਤੇ ਭਾਈਆਂ ਦੀ ਸਹਾਇਤਾ ਦੇ ਲਈ ਹਰ ਸੰਭਵ ਪ੍ਰਯਾਸ ਕਰ ਰਿਹਾ ਹੈ।

ਅਸੀਂ ਭਾਰਤ ਅਤੇ ਮਿਆਂਮਾਰ ਦੇ ਦਰਮਿਆਨ ਦੁਵੱਲੇ ਸਬੰਧਾਂ, ਵਿਸ਼ੇਸ਼ ਤੌਰ ‘ਤੇ ਕਨੈਕਟਿਵਿਟੀ, ਸਮਰੱਥਾ ਨਿਰਮਾਣ, ਬੁਨਿਆਦੀ ਢਾਂਚੇ ਦੇ ਵਿਕਾਸ ਅਤੇ ਹੋਰ ਖੇਤਰਾਂ ‘ਤੇ ਭੀ ਚਰਚਾ ਕੀਤੀ।

 

***

ਐੱਮਜੇਪੀਐੱਸ/ਐੱਸਆਰ


(Release ID: 2118803) Visitor Counter : 8