ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਬਿਮਸਟੈੱਕ ਸਮਿਟ (BIMSTEC Summit) ਦੇ ਦੌਰਾਨ ਬੰਗਲਾਦੇਸ਼ ਦੇ ਮੁੱਖ ਸਲਾਹਕਾਰ ਨਾਲ ਮੁਲਾਕਾਤ ਕੀਤੀ

Posted On: 04 APR 2025 3:16PM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਬੈਂਕਾਕ ਵਿੱਚ ਬਿਮਸਟੈੱਕ ਸਮਿਟ (BIMSTEC Summit ਦੇ ਦੌਰਾਨ ਅੱਜ ਬੰਗਲਾਦੇਸ਼ ਦੀ ਅੰਤਰਿਮ ਸਰਕਾਰ ਦੇ ਮੁੱਖ ਸਲਾਹਕਾਰ ਪ੍ਰੋਫੈਸਰ ਮੁਹੰਮਦ ਯੂਨੁਸ ਨਾਲ ਮੁਲਾਕਾਤ ਕੀਤੀ।

ਪ੍ਰਧਾਨ ਮੰਤਰੀ ਨੇ ਲੋਕਤੰਤਰੀ, ਸਥਿਰ, ਸ਼ਾਂਤੀਪੂਰਨ, ਪ੍ਰਗਤੀਸ਼ੀਲ ਅਤੇ ਸਮਾਵੇਸ਼ੀ ਬੰਗਲਾਦੇਸ਼ ਦੇ ਪ੍ਰਤੀ ਭਾਰਤ ਦਾ ਸਮਰਥਨ ਦੁਹਰਾਇਆ। ਦੋਹਾਂ ਦੇਸ਼ਾਂ ਦੇ ਸਬੰਧਾਂ ਦੇ ਪ੍ਰਤੀ ਭਾਰਤ ਦੇ ਜਨ-ਕੇਂਦ੍ਰਿਤ ਦ੍ਰਿਸ਼ਟੀਕੋਣ (people-centric approach) ਨੂੰ ਵਿਅਕਤ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਇਸ ਤੱਥ ਤੇ ਪ੍ਰਕਾਸ਼ ਪਾਇਆ ਕਿ ਦੋਹਾਂ ਦੇਸ਼ਾਂ ਦੇ ਦਰਮਿਆਨ ਸਹਿਯੋਗ ਨਾਲ ਦੋਹਾਂ ਦੇਸ਼ਾਂ ਦੇ ਲੋਕਾਂ ਨੂੰ ਠੋਸ ਲਾਭ ਹੋਇਆ ਹੈ। ਉਨ੍ਹਾਂ ਨੇ ਬੰਗਲਾਦੇਸ਼ ਦੇ ਨਾਲ ਵਿਵਹਾਰਕਤਾ (pragmatismਤੇ ਅਧਾਰਿਤ ਸਕਾਰਾਤਮਕ ਅਤੇ ਰਚਨਾਤਮਕ ਸਬੰਧ ਬਣਾਉਣ ਦੀ ਭਾਰਤ ਦੀ ਇੱਛਾ ਨੂੰ ਰੇਖਾਂਕਿਤ ਕੀਤਾ।

ਪ੍ਰਧਾਨ ਮੰਤਰੀ ਨੇ ਆਗਰਹਿ ਕੀਤਾ ਕਿ ਮਾਹੌਲ ਖਰਾਬ ਕਰਨ ਵਾਲੀ ਬਿਆਨਬਾਜ਼ੀ(rhetoric) ਤੋਂ ਬਚਿਆ ਜਾਣਾ ਚਾਹੀਦਾ ਹੈ। ਸੀਮਾ ਤੇ, ਕਾਨੂੰਨ ਦਾ ਸਖ਼ਤੀ ਨਾਲ ਲਾਗੂਕਰਨ ਅਤੇ ਅਵੈਧ ਸੀਮਾ ਪਾਰਗਮਨ, ਖਾਸ ਕਰਕੇ ਰਾਤ ਨੂੰ, ਤੇ ਰੋਕ ਲਗਾਉਣਾ ਸੀਮਾ ਦੀ ਸੁਰੱਖਿਆ ਅਤੇ ਸਥਿਰਤਾ ਬਣਾਈ ਰੱਖਣ ਦੀ ਦ੍ਰਿਸ਼ਟੀ ਤੋਂ ਜ਼ਰੂਰੀ ਹੈ। ਸਾਡੇ ਸਬੰਧਾਂ ਦੀ ਸਮੀਖਿਆ ਕਰਨ ਅਤੇ ਉਨ੍ਹਾਂ ਨੂੰ ਅੱਗੇ ਵਧਾਉਣ ਦੇ ਲਈ ਦੁਵੱਲਾ ਤੰਤਰ ਉਚਿਤ ਤੌਰ ਤੇ ਬੈਠਕ ਕਰ ਸਕਦਾ ਹੈ।
 

ਪ੍ਰਧਾਨ ਮੰਤਰੀ ਨੇ ਬੰਗਲਾਦੇਸ਼ ਵਿੱਚ ਹਿੰਦੂਆਂ ਸਹਿਤ ਘੱਟਗਿਣਤੀਆਂ ਦੀ ਸੁਰੱਖਿਆ ਨਾਲ ਸਬੰਧਿਤ ਭਾਰਤ ਦੀਆਂ ਚਿੰਤਾਵਾਂ ਨੂੰ ਰੇਖਾਂਕਿਤ ਕੀਤਾ ਅਤੇ ਉਮੀਦ ਜਤਾਈ ਕਿ ਬੰਗਲਾਦੇਸ਼ ਸਰਕਾਰ ਉਨ੍ਹਾਂ ਦੀ ਸੁਰੱਖਿਆ ਸੁਨਿਸ਼ਚਿਤ ਕਰੇਗੀ, ਜਿਸ ਵਿੱਚ ਉਨ੍ਹਾਂ ਦੇ ਖ਼ਿਲਾਫ਼ ਕੀਤੇ ਗਏ ਅੱਤਿਆਚਾਰਾਂ ਦੇ ਮਾਮਲਿਆਂ ਦੀ ਗਹਿਨ ਜਾਂਚ ਭੀ ਸ਼ਾਮਲ ਹੈ।

ਪ੍ਰਧਾਨ ਮੰਤਰੀ ਨੇ ਬਿਮਸਟੈੱਕ ਦੀ ਪ੍ਰਧਾਨਗੀ (Chair of BIMSTEC) ਸੰਭਾਲਣ ਤੇ ਬੰਗਲਾਦੇਸ਼ ਨੂੰ ਵਧਾਈ ਦਿੱਤੀ ਅਤੇ ਆਸ਼ਾ ਵਿਅਕਤ ਕੀਤੀ ਕਿ ਇਹ ਮੰਚ ਉਸ ਦੀ ਅਗਵਾਈ ਵਿੱਚ ਖੇਤਰੀ ਸਹਿਯੋਗ ਨੂੰ ਹੋਰ ਅੱਗੇ ਵਧਾਵੇਗਾ। ਦੋਨੋਂ ਨੇਤਾ ਬਿਮਸਟੈੱਕ ਦੇ ਢਾਂਚੇ (BIMSTEC framework) ਦੇ ਤਹਿਤ ਖੇਤਰੀ ਏਕੀਕਰਨ ਨੂੰ ਅੱਗੇ ਵਧਾਉਣ ਦੇ ਲਈ ਵਿਚਾਰ-ਵਟਾਂਦਰਾ ਅਤੇ ਸਹਿਯੋਗ ਵਧਾਉਣ ਤੇ ਸਹਿਮਤ ਹੋਏ।

 ਪ੍ਰਧਾਨ ਮੰਤਰੀ ਨੇ ਵਿਸ਼ਵਾਸ ਵਿਅਕਤ ਕੀਤਾ ਕਿ ਦੋਹਾਂ ਦੇਸ਼ਾਂ ਦੇ ਦਰਮਿਆਨ ਆਪਸੀ ਹਿਤ ਦੇ ਸਾਰੇ ਮੁੱਦਿਆਂ ਨੂੰ ਉਨ੍ਹਾਂ ਦੇ ਦੀਰਘਕਾਲੀ ਅਤੇ ਪਰਸਪਰ ਤੌਰ ਤੇ ਲਾਭਕਾਰੀ ਦੁਵੱਲੇ ਸਬੰਧਾਂ ਦੇ ਹਿਤ ਵਿੱਚ ਰਚਨਾਤਮਕ ਵਿਚਾਰ-ਵਟਾਂਦਰੇ ਦੇ ਜ਼ਰੀਏ ਦੁਵੱਲੇ ਪੱਧਰ ਤੇ ਹੱਲ ਕੀਤਾ ਜਾਂਦਾ ਰਹੇਗਾ।

 

************

ਐੱਮਜੇਪੀਐੱਸ/ਐੱਸਆਰ


(Release ID: 2119094) Visitor Counter : 9