ਗ੍ਰਹਿ ਮੰਤਰਾਲਾ
azadi ka amrit mahotsav

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਜੀ ਦੀ ਅਗਵਾਈ ਵਿੱਚ, ਭਾਰਤ ਸਰਕਾਰ ਪਿਛਲੇ ਸਾਲ ਕੁਦਰਤੀ ਆਫਤਾਂ ਦਾ ਸਾਹਮਣਾ ਕਰਨ ਵਾਲੇ ਰਾਜਾਂ, ਬਿਹਾਰ, ਹਿਮਾਚਲ ਪ੍ਰਦੇਸ਼, ਤਮਿਲ ਨਾਡੂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ ਪੁਡੂਚੇਰੀ ਦੇ ਨਾਲ ਮੋਢੇ ਨਾਲ ਮੋਢਾ ਮਿਲਾ ਕੇ ਖੜ੍ਹੀ ਹੈ


ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਸ਼੍ਰੀ ਅਮਿਤ ਸ਼ਾਹ ਦੀ ਪ੍ਰਧਾਨਗੀ ਵਿੱਚ ਉੱਚ ਪੱਧਰੀ ਕਮੇਟੀ (ਐੱਚਸੀਐੱਲ) ਨੇ ਬਿਹਾਰ, ਹਿਮਾਚਲ ਪ੍ਰਦੇਸ਼, ਤਮਿਲ ਨਾਡੂ ਅਤੇ ਪੁਡੂਚੇਰੀ ਨੂੰ 1280.35 ਕਰੋੜ ਰੁਪਏ ਦੀ ਵਾਧੂ ਕੇਂਦਰੀ ਸਹਾਇਤਾ ਨੂੰ ਪ੍ਰਵਾਨਗੀ ਦਿੱਤੀ

ਸਾਲ 2024 ਦੇ ਦੌਰਾਨ ਫਲੱਡ, ਫਲੈਸ਼ ਫਲੱਡ, ਬੱਦਲ ਫਟਣ, ਲੈਂਡਸਲਾਈਡਸ, ਚਕ੍ਰਵਾਤੀ ਤੂਫਾਨ ਨਾਲ ਪ੍ਰਭਾਵਿਤ ਬਿਹਾਰ ਦੇ ਲਈ 588.73 ਕਰੋੜ ਰੁਪਏ, ਹਿਮਾਚਲ ਪ੍ਰਦੇਸ਼ ਦੇ ਲਈ 136.22 ਕਰੋੜ ਰੁਪਏ, ਤਮਿਲ ਨਾਡੂ ਦੇ ਲਈ 522.34 ਕਰੋੜ ਰੁਪਏ ਅਤੇ ਪੁਡੂਚੇਰੀ ਦੇ ਲਈ 33.06 ਕਰੋੜ ਰੁਪਏ ਮੰਜ਼ੂਰ ਕੀਤੇ ਗਏ

ਵਿੱਤ ਵਰ੍ਹੇ 2024-25 ਦੇ ਦੌਰਾਨ ਕੇਂਦਰ ਸਰਕਾਰ ਨੇ ਐੱਸਡੀਆਰਐੱਫ ਦੇ ਤਹਿਤ 28 ਰਾਜਾਂ ਨੂੰ 20,264.40 ਕਰੋੜ ਰੁਪਏ ਅਤੇ ਐੱਨਡੀਆਰਐੱਫ ਦੇ ਤਹਿਤ 19 ਰਾਜਾਂ ਨੂੰ 5,160.76 ਕਰੋੜ ਰੁਪਏ ਜਾਰੀ ਕੀਤੇ ਹਨ

Posted On: 05 APR 2025 12:57PM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਜੀ ਦੀ ਅਗਵਾਈ ਵਿੱਚ ਭਾਰਤ ਸਰਕਾਰ ਪਿਛਲੇ ਸਾਲ ਕੁਦਰਤੀ ਆਫਤਾਂ ਦਾ ਸਾਹਮਣਾ ਕਰਨ ਵਾਲੇ ਰਾਜਾਂ, ਬਿਹਾਰ, ਹਿਮਾਚਲ ਪ੍ਰਦੇਸ਼, ਤਮਿਲ ਨਾਡੂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ ਪੁਡੂਚੇਰੀ ਦੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ। ਇਸੇ ਦੇ ਤਹਿਤ, ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਸ਼੍ਰੀ ਅਮਿਤ ਸ਼ਾਹ ਦੀ ਪ੍ਰਧਾਨਗੀ ਵਿੱਚ ਉੱਚ ਪੱਧਰੀ ਕਮੇਟੀ (ਐੱਚਸੀਐੱਲ) ਨੇ ਬਿਹਾਰ, ਹਿਮਾਚਲ ਪ੍ਰਦੇਸ਼, ਤਮਿਲ ਨਾਡੂ ਅਤੇ ਪੁਡੂਚੇਰੀ ਨੂੰ 1280.35 ਕਰੋੜ ਰੁਪਏ ਦੀ ਵਾਧੂ ਕੇਂਦਰੀ ਸਹਾਇਤਾ ਨੂੰ ਪ੍ਰਵਾਨਗੀ ਦਿੱਤੀ ਹੈ।

ਉੱਚ ਪੱਧਰੀ ਕਮੇਟੀ ਨੇ ਨੈਸ਼ਨਲ ਡਿਜ਼ਾਸਟਰ ਰਿਸਪੌਂਸ ਫੰਡ (NDRF) ਨਾਲ ਤਿੰਨ ਰਾਜਾਂ ਨੂੰ 1247.29 ਕਰੋੜ ਰੁਪਏ ਅਤੇ ਇੱਕ ਕੇਂਦਰ ਸ਼ਾਸਿਤ ਪ੍ਰਦੇਸ਼ ਨੂੰ 33.06 ਕਰੋੜ ਰੁਪਏ ਦੀ ਕੇਂਦਰੀ ਸਹਾਇਤਾ ਨੂੰ ਪ੍ਰਵਾਨਗੀ ਦਿੱਤੀ, ਜੋ ਸਟੇਟ ਡਿਜ਼ਾਸਟਰ ਰਿਸਪੌਂਸ ਫੰਡ (SDRF) ਵਿੱਚ ਉਪਲਬਧ ਵਰ੍ਹੇ ਦੇ ਲਈ ਸ਼ੁਰੂਆਤੀ ਬਕਾਇਆ ਰਾਸ਼ੀ ਦੇ 50% ਦੀ ਅਡਜਸਟਮੈਂਟ ਦੇ ਅਧੀਨ ਹੈ। 1280.35 ਕਰੋੜ ਰੁਪਏ ਦੀ ਕੁੱਲ ਰਾਸ਼ੀ ਵਿੱਚੋਂ ਬਿਹਾਰ ਦੇ ਲਈ 588.73 ਕਰੋੜ ਰੁਪਏ, ਹਿਮਾਚਲ ਪ੍ਰਦੇਸ਼ ਦੇ ਲਈ 136.22 ਕਰੋੜ ਰੁਪਏ, ਤਮਿਲ ਨਾਡੂ ਦੇ ਲਈ 522.34 ਕਰੋੜ ਰੁਪਏ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ ਪੁਡੂਚੇਰੀ ਦੇ ਲਈ 33.06 ਕਰੋੜ ਰੁਪਏ ਮੰਜ਼ੂਰ ਕੀਤੇ ਗਏ ਹਨ।

ਇਹ ਵਾਧੂ ਸਹਾਇਤਾ ਕੇਂਦਰ ਦੁਆਰਾ ਰਾਜਾਂ ਨੂੰ SDRF ਅਤੇ ਯੂਨੀਅਨ ਟੈਰੇਟ੍ਰੀ ਡਿਜ਼ਾਸਟਰ ਰਿਸਪੌਂਸ ਫੰਡ (UTDRF) ਵਿੱਚ ਜਾਰੀ ਕੀਤੀ ਗਈ ਧਨਰਾਸ਼ੀ ਤੋਂ ਵੱਖ ਹੈ, ਜੋ ਕਿ ਪਹਿਲਾਂ ਤੋਂ ਹੀ ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਕੋਲ ਹੈ। ਵਿੱਤ ਵਰ੍ਹੇ 2024-25 ਦੇ ਦੌਰਾਨ ਕੇਂਦਰ ਸਰਕਾਰ ਨੇ ਐੱਸਡੀਆਰਐੱਫ ਦੇ ਤਹਿਤ 28 ਰਾਜਾਂ ਨੂੰ 20,264.40 ਕਰੋੜ ਰੁਪਏ ਅਤੇ ਐੱਨਡੀਆਰਐੱਫ ਦੇ ਤਹਿਤ 19 ਰਾਜਾਂ ਨੂੰ 5,160.76 ਕਰੋੜ ਰੁਪਏ ਜਾਰੀ ਕੀਤੇ ਹਨ। ਇਸ ਤੋਂ ਇਲਾਵਾ, ਸਟੇਟ ਡਿਜਾਸਟਰ ਮਿਟੀਗੇਸ਼ਨ ਫੰਡ (SDMF) ਨਾਲ 19 ਰਾਜਾਂ ਨੂੰ 4984.25 ਕਰੋੜ ਰੁਪਏ ਅਤੇ ਨੈਸ਼ਨਲ ਡਿਜ਼ਾਸਟਰ ਮਿਟੀਗੇਸ਼ਨ ਫੰਡ (NDMF) ਨਾਲ 08 ਰਾਜਾਂ ਨੂੰ 719.72 ਕਰੋੜ ਰੁਪਏ ਵੀ ਜਾਰੀ ਕੀਤੇ ਗਏ ਹਨ। ਕੇਂਦਰ ਸਰਕਾਰ ਨੇ ਆਫਤਾਂ ਦੇ ਤੁਰੰਤ ਬਾਅਦ, ਰਸਮੀ ਮੈਮੋਰੰਡਮ ਦੀ ਪ੍ਰਾਪਤੀ ਦੀ ਉਡੀਕ ਕੀਤੇ ਬਿਨਾਂ, ਇਨ੍ਹਾਂ ਰਾਜਾਂ ਵਿੱਚ ਅੰਤਰ –ਮੰਤਰਾਲੀ ਕੇਂਦਰੀ ਟੀਮਾਂ (IMCTs) ਨੂੰ ਤੈਨਾਤ ਕੀਤੀਆਂ ਸਨ।

 

***************

ਆਰਕੇ/ਵੀਵੀ/ਏਐੱਸਐੱਚ/ਪੀਐੱਸ


(Release ID: 2119229) Visitor Counter : 5