ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੂੰ ‘ਸ੍ਰੀਲੰਕਾ ਮਿੱਤਰ ਵਿਭੂਸ਼ਣ’ ('Sri Lanka Mitra Vibhushana') ਨਾਲ ਸਨਮਾਨਿਤ ਕੀਤਾ ਗਿਆ
Posted On:
05 APR 2025 2:40PM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੂੰ ਅੱਜ ਸ੍ਰੀਲੰਕਾ ਦੇ ਰਾਸ਼ਟਰਪਤੀ ਦਿਸਨਾਯਕੇ (President Dissanayake) ਨੇ ‘ਸ੍ਰੀਲੰਕਾ ਮਿੱਤਰ ਵਿਭੂਸ਼ਣ’ ('Sri Lanka Mitra Vibhushana') ਨਾਲ ਸਨਮਾਨਿਤ ਕੀਤਾ। ਆਭਾਰ ਵਿਅਕਤ ਕਰਦੇ ਹੋਏ, ਸ੍ਰੀ ਮੋਦੀ ਨੇ ਕਿਹਾ ਕਿ ਇਹ ਭਾਰਤ ਅਤੇ ਸ੍ਰੀਲੰਕਾ ਦੇ ਲੋਕਾਂ ਦੇ ਦਰਮਿਆਨ ਗਹਿਰੀ ਮਿੱਤਰਤਾ (deep-rooted friendship) ਅਤੇ ਇਤਿਹਾਸਿਕ ਸਬੰਧਾਂ ਦਾ ਪ੍ਰਤੀਕ ਹੈ।
ਐਕਸ (X) ‘ਤੇ ਵੱਖ-ਵੱਖ ਪੋਸਟਾਂ ਵਿੱਚ, ਉਨ੍ਹਾਂ ਨੇ ਲਿਖਿਆ:
“ਅੱਜ ਰਾਸ਼ਟਰਪਤੀ ਦਿਸਨਾਯਕੇ ਦੁਆਰਾ ‘ਸ੍ਰੀਲੰਕਾ ਮਿੱਤਰ ਵਿਭੂਸ਼ਣ’ ('Sri Lanka Mitra Vibhushana') ਨਾਲ ਸਨਮਾਨਿਤ ਕੀਤਾ ਜਾਣਾ ਮੇਰੇ ਲਈ ਬਹੁਤ ਗਰਵ (ਮਾਣ) ਦੀ ਬਾਤ ਹੈ। ਇਹ ਸਨਮਾਨ ਸਿਰਫ਼ ਮੇਰਾ ਨਹੀਂ ਹੈ-ਇਹ ਭਾਰਤ ਦੇ 1,4 ਬਿਲੀਅਨ ਲੋਕਾਂ ਦੇ ਪ੍ਰਤੀ ਸ਼ਰਧਾਂਜਲੀ ਹੈ। ਇਹ ਭਾਰਤ ਅਤੇ ਸ੍ਰੀਲੰਕਾ ਦੇ ਲੋਕਾਂ ਦੇ ਦਰਮਿਆਨ ਗਹਿਰੀ ਦੋਸਤੀ ਅਤੇ ਇਤਿਹਾਸਿਕ ਸਬੰਧਾਂ ਦਾ ਪ੍ਰਤੀਕ ਹੈ। ਮੈਂ ਇਸ ਸਨਮਾਨ ਦੇ ਲਈ ਸ੍ਰੀਲੰਕਾ ਦੇ ਰਾਸ਼ਟਰਪਤੀ, ਸਰਕਾਰ ਅਤੇ ਲੋਕਾਂ ਦੇ ਪ੍ਰਤੀ ਹਾਰਦਿਕ ਆਭਾਰ ਵਿਅਕਤ ਕਰਦਾ ਹਾਂ।
@anuradisanayake”
******
ਐੱਮਜੇਪੀਐੱਸ/ਐੱਸਆਰ/ਐੱਸਕੇਐੱਸ
(Release ID: 2119344)
Visitor Counter : 6
Read this release in:
Odia
,
Malayalam
,
English
,
Urdu
,
Marathi
,
Hindi
,
Manipuri
,
Bengali
,
Assamese
,
Gujarati
,
Tamil
,
Kannada