ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਦੁਬਈ ਦੇ ਕ੍ਰਾਊਨ ਪ੍ਰਿੰਸ, ਸੰਯੁਕਤ ਅਰਬ ਅਮੀਰਾਤ ਦੇ ਉਪ ਪ੍ਰਧਾਨ ਮੰਤਰੀ ਅਤੇ ਰੱਖਿਆ ਮੰਤਰੀ ਦਾ ਸੁਆਗਤ ਕੀਤਾ


ਪ੍ਰਧਾਨ ਮੰਤਰੀ ਨੇ ਪਿਛਲੇ ਸਾਲ ਸੰਯੁਕਤ ਅਰਬ ਅਮੀਰਾਤ ਦੀ ਆਪਣੀ ਯਾਤਰਾ ਨੂੰ ਯਾਦ ਕੀਤਾ, ਜਿਸ ਦੇ ਦੌਰਾਨ ਉਨ੍ਹਾਂ ਨੇ ਦੁਬਈ ਵਿੱਚ ਆਯੋਜਿਤ ਵਰਲਡ ਗਵਰਨਮੈਂਟ ਸਮਿਟ ਵਿੱਚ ਮੁੱਖ ਮਹਿਮਾਨ ਦੇ ਰੂਪ ਵਿੱਚ ਹਿੱਸਾ ਲਿਆ ਸੀ

ਪ੍ਰਧਾਨ ਮੰਤਰੀ ਨੇ ਸੰਯੁਕਤ ਅਰਬ ਅਮੀਰਾਤ ਦੀ ਲੀਡਰਸ਼ਿਪ ਨੂੰ ਸ਼ੁਭਕਾਮਨਾਵਾਂ ਦਿੱਤੀਆਂ

ਪ੍ਰਧਾਨ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਯਾਤਰਾ ਭਾਰਤ ਅਤੇ ਸੰਯੁਕਤ ਅਰਬ ਅਮੀਰਾਤ ਦੇ ਦਰਮਿਆਨ ਮਜ਼ਬੂਤ ਅਤੇ ਇਤਿਹਾਸਿਕ ਸਬੰਧਾਂ ਵਿੱਚ ਪਰੰਪਰਾਗਤ ਨਿਰੰਤਰਤਾ ਨੂੰ ਦਰਸਾਉਂਦੀ ਹੈ

ਉਨ੍ਹਾਂ ਨੇ ਵਪਾਰ, ਨਿਵੇਸ਼, ਰੱਖਿਆ, ਊਰਜਾ, ਟੈਕਨੋਲੋਜੀ, ਸਿੱਖਿਆ, ਖੇਡਾਂ ਅਤੇ ਲੋਕਾਂ ਨਾਲ ਲੋਕਾਂ ਦੇ ਸਬੰਧਾਂ ਵਿੱਚ ਭਾਰਤ-ਸੰਯੁਕਤ ਅਰਬ ਅਮੀਰਾਤ ਵਿਆਪਕ ਰਣਨੀਤਕ ਸਾਂਝੇਦਾਰੀ ਨੂੰ ਹੋਰ ਵਧੇਰੇ ਮਜ਼ਬੂਤ ਕਰਨ ਦੇ ਉਪਾਵਾਂ 'ਤੇ ਚਰਚਾ ਕੀਤੀ

ਪ੍ਰਧਾਨ ਮੰਤਰੀ ਨੇ ਸੰਯੁਕਤ ਅਰਬ ਅਮੀਰਾਤ ਵਿੱਚ ਰਹਿ ਰਹੇ 4.3 ਮਿਲੀਅਨ ਭਾਰਤੀਆਂ ਦਾ ਕਲਿਆਣ ਸੁਨਿਸ਼ਚਿਤ ਕਰਨ ਦੇ ਲਈ ਸੰਯੁਕਤ ਅਰਬ ਅਮੀਰਾਤ ਲੀਡਰਸ਼ਿਪ ਦਾ ਧੰਨਵਾਦ ਕੀਤਾ

Posted On: 08 APR 2025 4:51PM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਦੁਬਈ ਦੇ ਕ੍ਰਾਊਨ ਪ੍ਰਿੰਸ ਅਤੇ ਸੰਯੁਕਤ ਅਰਬ ਅਮੀਰਾਤ ਦੇ ਉਪ ਪ੍ਰਧਾਨ ਮੰਤਰੀ ਅਤੇ ਰੱਖਿਆ ਮੰਤਰੀ, ਮਹਾਮਹਿਮ ਸ਼ੇਖ ਹਮਦਾਨ ਬਿਨ ਮੁਹੰਮਦ ਬਿਨ ਰਾਸ਼ਿਦ ਅਲ ਮਕਤੂਮ (His Highness Sheikh Hamdan bin Mohammed bin Rashid Al Maktoum) ਦਾ ਸੁਆਗਤ ਕੀਤਾ।

ਪ੍ਰਧਾਨ ਮੰਤਰੀ ਨੇ ਪਿਛਲੇ ਸਾਲ ਸੰਯੁਕਤ ਅਰਬ ਅਮੀਰਾਤ ਦੀ ਆਪਣੀ ਯਾਤਰਾ ਨੂੰ ਯਾਦ ਕਰਦੇ ਹੋਏ, ਸੰਯੁਕਤ ਅਰਬ ਅਮੀਰਾਤ ਦੇ ਰਾਸ਼ਟਰਪਤੀ ਮਹਾਮਹਿਮ ਮੁਹੰਮਦ ਬਿਨ ਜ਼ਾਯਦ ਅਲ ਨਾਹਯਾਨ, ਅਤੇ ਸੰਯੁਕਤ ਅਰਬ ਅਮੀਰਾਤ ਦੇ ਉਪ ਰਾਸ਼ਟਰਪਤੀ, ਪ੍ਰਧਾਨ ਮੰਤਰੀ ਅਤੇ ਦੁਬਈ ਦੇ ਸ਼ਾਸਕ ਮਹਾਮਹਿਮ ਮੁਹੰਮਦ ਬਿਨ ਰਾਸ਼ਿਦ ਅਲ ਮਕਤੂਮ ਦੇ ਪ੍ਰਤੀ ਆਪਣੀਆਂ ਹਾਰਦਿਕ ਸ਼ੁਭਕਾਮਨਾਵਾਂ ਵਿਅਕਤ ਕੀਤੀਆਂ। ਪਿਛਲੇ ਸਾਲ ਆਪਣੀ ਯਾਤਰਾ ਦੇ ਦੌਰਾਨ ਪ੍ਰਧਾਨ ਮੰਤਰੀ ਨੇ ਦੁਬਈ ਵਿੱਚ ਵਿਸ਼ਵ ਸਰਕਾਰ ਸਿਖਰ ਸੰਮੇਲਨ ਵਿੱਚ ਮੁੱਖ ਮਹਿਮਾਨ ਦੇ ਰੂਪ ਵਿੱਚ ਹਿੱਸਾ ਲਿਆ ਸੀ।

ਪ੍ਰਧਾਨ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਯਾਤਰਾ ਭਾਰਤ ਅਤੇ ਸੰਯੁਕਤ ਅਰਬ ਅਮੀਰਾਤ ਦੇ ਦਰਮਿਆਨ ਮਜ਼ਬੂਤ ਅਤੇ ਇਤਿਹਾਸਿਕ ਸਬੰਧਾਂ ਵਿੱਚ ਪਰੰਪਰਾਗਤ ਨਿਰੰਤਰਤਾ ਨੂੰ ਦਰਸਾਉਂਦੀ ਹੈ, ਅਤੇ ਉਨ੍ਹਾਂ ਨੇ ਆਪਸੀ ਵਿਸ਼ਵਾਸ ਅਤੇ ਭਵਿੱਖ ਦੇ ਲਈ ਸਾਂਝੇ ਦ੍ਰਿਸ਼ਟੀਕੋਣ 'ਤੇ ਅਧਾਰਿਤ ਸਥਾਈ ਸਾਂਝੇਦਾਰੀ 'ਤੇ ਜ਼ੋਰ ਦਿੱਤਾ।

ਉਨ੍ਹਾਂ ਨੇ ਵਿਸ਼ੇਸ਼ ਤੌਰ ‘ਤੇ ਵਪਾਰ, ਨਿਵੇਸ਼, ਰੱਖਿਆ, ਊਰਜਾ, ਟੈਕਨੋਲੋਜੀ, ਸਿੱਖਿਆ, ਖੇਡਾਂ ਅਤੇ ਲੋਕਾਂ ਦੇ ਦਰਮਿਆਨ ਸਬੰਧਾਂ ਦੇ ਖੇਤਰਾਂ ਵਿੱਚ ਭਾਰਤ-ਸੰਯੁਕਤ ਅਰਬ ਅਮੀਰਾਤ ਵਿਆਪਕ ਰਣਨੀਤਕ ਸਾਂਝੇਦਾਰੀ ਨੂੰ ਹੋਰ ਵੀ ਅਧਿਕ ਮਜ਼ਬੂਤ ਕਰਨ ਦੇ ਤਰੀਕਿਆਂ 'ਤੇ ਚਰਚਾ ਕੀਤੀ।

ਪ੍ਰਧਾਨ ਮੰਤਰੀ ਨੇ ਸੰਯੁਕਤ ਅਰਬ ਅਮੀਰਾਤ ਵਿੱਚ ਰਹਿਣ ਵਾਲੇ ਲਗਭਗ 4.3 ਮਿਲੀਅਨ ਭਾਰਤੀਆਂ ਦਾ ਕਲਿਆਣ ਸੁਨਿਸ਼ਚਿਤ ਕਰਨ ਦੇ ਲਈ ਸੰਯੁਕਤ ਅਰਬ ਅਮੀਰਾਤ ਦੀ ਲੀਡਰਸ਼ਿਪ ਦੇ ਪ੍ਰਤੀ ਆਭਾਰ ਵਿਅਕਤ ਕੀਤਾ ਅਤੇ ਦੋਨਾਂ ਦੇਸ਼ਾਂ ਦੇ ਦਰਮਿਆਨ ਜੀਵੰਤ ਸਬੰਧਾਂ ਵਿੱਚ ਉਨ੍ਹਾਂ ਦੀ ਮਹੱਤਵਪੂਰਨ ਭੂਮਿਕਾ ਨੂੰ ਸਵੀਕਾਰ ਕੀਤਾ।

 

******

 

ਐੱਮਜੇਪੀਐੱਸ/ਐੱਸਟੀ


(Release ID: 2120226) Visitor Counter : 18