ਗ੍ਰਹਿ ਮੰਤਰਾਲਾ
ਕੇਂਦਰੀ ਗ੍ਰਹਿ ਅਤੇ ਸਹਿਕਾਰੀ ਮੰਤਰੀ ਸ਼੍ਰੀ ਅਮਿਤ ਸ਼ਾਹ ਨੇ ਅੱਜ ਸ਼੍ਰੀਨਗਰ ਵਿੱਚ ਕੇਂਦਰ ਸ਼ਾਸਿਤ ਪ੍ਰਦੇਸ਼ ਜੰਮੂ ਅਤੇ ਕਸ਼ਮੀਰ ਵਿੱਚ ਉੱਚ ਪੱਧਰੀ ਸੁਰੱਖਿਆ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕੀਤੀ
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਅਗਵਾਈ ਹੇਠ ਭਾਰਤ ਸਰਕਾਰ, ਜੰਮੂ ਅਤੇ ਕਸ਼ਮੀਰ ਵਿੱਚ ਸਥਾਈ ਸ਼ਾਂਤੀ ਸਥਾਪਿਤ ਕਰਨ ਅਤੇ ਅੱਤਵਾਦ ਨੂੰ ਪੂਰੀ ਤਰ੍ਹਾਂ ਖਤਮ ਕਰਨ ਲਈ ਪ੍ਰਤੀਬੱਧ ਹੈ
ਕੇਂਦਰੀ ਗ੍ਰਹਿ ਮੰਤਰੀ ਨੇ ਅੱਤਵਾਦੀ ਘਟਨਾਵਾਂ, ਘੁਸਪੈਠ ਅਤੇ ਅੱਤਵਾਦੀ ਸੰਗਠਨਾਂ ਵਿੱਚ ਨੌਜਵਾਨਾਂ ਦੀ ਭਰਤੀ ਵਿੱਚ ਜ਼ਿਕਰਯੋਗ ਕਮੀ ਲਈ ਸੁਰੱਖਿਆ ਏਜੰਸੀਆਂ ਦੇ ਯਤਨਾਂ ਦੀ ਸ਼ਲਾਘਾ ਕੀਤੀ
ਮੋਦੀ ਸਰਕਾਰ ਦੇ ਨਿਰੰਤਰ ਅਤੇ ਤਾਲਮੇਲ ਵਾਲੇ ਯਤਨਾਂ ਦੇ ਕਾਰਨ ਜੰਮੂ ਅਤੇ ਕਸ਼ਮੀਰ ਵਿੱਚ ਦੇਸ਼ ਦੇ ਦੁਸ਼ਮਣਾ ਦੁਆਰਾ ਪਾਲੇ ਗਏ ਅੱਤਵਾਦ ਦਾ ਪੂਰਾ ਈਕੋਸਿਸਟਮ ਢਹਿ ਹੋ ਗਿਆ ਹੈ
ਗ੍ਰਹਿ ਮੰਤਰੀ ਨੇ ਸਾਰੀਆਂ ਸੁਰੱਖਿਆ ਏਜੰਸੀਆਂ ਨੂੰ ਜੰਮੂ ਅਤੇ ਕਸ਼ਮੀਰ ਵਿੱਚ ਅੱਤਵਾਦ ਨੂੰ ਖ਼ਤਮ ਕਰਨ ਲਈ ਏਕੀਕ੍ਰਿਤ ਪਹੁੰਚ ਦੇ ਨਾਲ ਯਤਨ ਜਾਰੀ ਰੱਖਣ ਦਾ ਨਿਰਦੇਸ਼ ਦਿੱਤਾ
ਏਰੀਆ ਡੋਮੀਨੇਸ਼ਨ ਪਲਾਨ ਅਤੇ ਜ਼ੀਰੋ ਟੈਰਰ ਪਲਾਨ ਨੂੰ ਲਾਗੂ ਕਰਨ 'ਤੇ ਮਿਸ਼ਨ ਮੋਡ ਵਿੱਚ ਕੰਮ ਕੀਤਾ ਜਾਣਾ ਚਾਹੀਦਾ ਹੈ
ਸਾਰੀਆਂ ਏਜੰਸੀਆਂ ਏਕੀਕ੍ਰਿਤ ਤਰੀਕੇ ਨਾਲ ਕੰਮ ਕਰਨਾ ਜਾਰੀ ਰੱਖਣ, ਜਿਸ ਨਾਲ ਕੇਂਦਰ ਸ਼ਾਸਿਤ ਪ੍ਰਦੇਸ਼ ਵਿੱਚ ਆਰਟੀਕਲ 370 ਨੂੰ ਰੱਦ ਕਰਨ ਤੋਂ ਬਾਅਦ ਪ੍ਰਾਪਤ ਉਪਲਬਧੀਆਂ ਨੂੰ ਬਰਕਰਾਰ ਰੱਖਿਆ ਜਾ ਸਕੇ
Posted On:
08 APR 2025 7:43PM by PIB Chandigarh
ਕੇਂਦਰੀ ਗ੍ਰਹਿ ਅਤੇ ਸਹਿਕਾਰੀ ਮੰਤਰੀ ਸ਼੍ਰੀ ਅਮਿਤ ਸ਼ਾਹ ਨੇ ਅੱਜ ਸ਼੍ਰੀਨਗਰ ਵਿੱਚ ਕੇਂਦਰ ਸ਼ਾਸਿਤ ਪ੍ਰਦੇਸ਼ ਜੰਮੂ ਅਤੇ ਕਸ਼ਮੀਰ ਵਿੱਚ ਉੱਚ ਪੱਧਰੀ ਸੁਰੱਖਿਆ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕੀਤੀ। ਮੀਟਿੰਗ ਵਿੱਚ ਜੰਮੂ ਅਤੇ ਕਸ਼ਮੀਰ ਦੇ ਉੱਪ ਰਾਜਪਾਲ ਸ਼੍ਰੀ ਮਨੋਜ ਸਿਨ੍ਹਾ, ਕੇਂਦਰੀ ਗ੍ਰਹਿ ਸਕੱਤਰ, ਡਾਇਰੈਕਟਰ (ਆਈਬੀ), ਚੀਫ਼ ਆਵ੍ ਆਰਮੀ ਸਟਾਫ, ਕੋਰ ਕਮਾਂਡਰ (ਉੱਤਰੀ ਕਮਾਂਡ), ਜੰਮੂ ਅਤੇ ਕਸ਼ਮੀਰ ਦੇ ਮੁੱਖ ਸਕੱਤਰ ਅਤੇ ਡੀਜੀਪੀ, ਕੇਂਦਰੀ ਹਥਿਆਰਬੰਦ ਪੁਲਿਸ ਬਲਾਂ (ਸੀਏਪੀਐਫ) ਦੇ ਮੁਖੀ ਅਤੇ ਹੋਰ ਸੀਨੀਅਰ ਅਧਿਕਾਰੀਆਂ ਨੇ ਹਿੱਸਾ ਲਿਆ।
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਜੀ ਦੀ ਅਗਵਾਈ ਵਿੱਚ ਭਾਰਤ ਸਰਕਾਰ, ਜੰਮੂ ਅਤੇ ਕਸ਼ਮੀਰ ਵਿੱਚ ਸਦੀਵੀ ਸ਼ਾਂਤੀ ਸਥਾਪਿਤ ਕਰਨ ਅਤੇ ਅੱਤਵਾਦ ਨੂੰ ਪੂਰੀ ਤਰ੍ਹਾਂ ਖ਼ਤਮ ਕਰਨ ਦੇ ਪ੍ਰਤੀ ਵਚਨਬੱਧ ਹੈ। ਮੀਟਿੰਗ ਦੌਰਾਨ ਕੇਂਦਰੀ ਗ੍ਰਹਿ ਮੰਤਰੀ ਸ਼੍ਰੀ ਅਮਿਤ ਸ਼ਾਹ ਨੇ ਅੱਤਵਾਦੀ ਘਟਨਾਵਾਂ, ਘੁਸਪੈਠ ਅਤੇ ਅੱਤਵਾਦੀ ਸੰਗਠਨਾਂ ਵਿੱਚ ਨੌਜਵਾਨਾਂ ਦੀ ਭਰਤੀ ਵਿੱਚ ਜ਼ਿਕਰਯੋਗ ਕਮੀ ਲਈ ਸੁਰੱਖਿਆ ਏਜੰਸੀਆਂ ਦੇ ਯਤਨਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਜੀ ਦੀ ਅਗਵਾਈ ਵਿੱਚ ਅੱਤਵਾਦ ਦੇ ਖਿਲਾਫ ਜ਼ੀਰੋ ਟੌਲਰੈਂਸ ਦੀ ਨੀਤੀ ਨੂੰ ਦੁਹਰਾਇਆ। ਸ਼੍ਰੀ ਸ਼ਾਹ ਨੇ ਕਿਹਾ ਕਿ ਮੋਦੀ ਸਰਕਾਰ ਦੇ ਨਿਰੰਤਰ ਅਤੇ ਤਾਲਮੇਲ ਵਾਲੇ ਯਤਨਾਂ ਦੇ ਕਾਰਨ ਜੰਮੂ ਅਤੇ ਕਸ਼ਮੀਰ ਵਿੱਚ ਦੇਸ਼ ਦੇ ਦੁਸ਼ਮਣਾ ਦੁਆਰਾ ਪਾਲੇ ਗਏ ਅੱਤਵਾਦ ਦਾ ਪੂਰਾ ਈਕੋਸਿਸਟਮ ਖ਼ਤਮ ਹੋ ਗਿਆ ਹੈ।
ਸ਼੍ਰੀ ਅਮਿਤ ਸ਼ਾਹ ਨੇ ਸਾਰੀਆਂ ਸੁਰੱਖਿਆ ਏਜੰਸੀਆਂ ਨੂੰ ਜੰਮੂ ਅਤੇ ਕਸ਼ਮੀਰ ਵਿੱਚ ਅੱਤਵਾਦ ਨੂੰ ਖ਼ਤਮ ਕਰਨ ਲਈ ਏਕੀਕ੍ਰਿਤ ਪਹੁੰਚ ਨਾਲ ਯਤਨ ਜਾਰੀ ਰੱਖਣ ਦਾ ਨਿਰਦੇਸ਼ ਦਿੱਤਾ। ਉਨ੍ਹਾਂ ਨੇ ਕਿਹਾ ਕਿ ਏਰੀਆ ਡੋਮੀਨੇਸ਼ਨ ਪਲਾਨ ਅਤੇ ਜ਼ੀਰੋ ਟੈਰਰ ਪਲਾਨ ਦੇ ਲਾਗੂ ਕਰਨ 'ਤੇ ਮਿਸ਼ਨ ਮੋਡ ਵਿੱਚ ਕੰਮ ਕਰਨਾ ਚਾਹੀਦਾ ਹੈ। ਸ਼੍ਰੀ ਸ਼ਾਹ ਨੇ ਸਾਰੀਆਂ ਏਜੰਸੀਆਂ ਦੁਆਰਾ ਏਕੀਕ੍ਰਿਤ ਤਰੀਕੇ ਨਾਲ ਕੰਮ ਕਰਨ ‘ਤੇ ਜ਼ੋਰ ਦਿੱਤਾ ਜਿਸ ਨਾਲ ਕੇਂਦਰ ਸ਼ਾਸਿਤ ਪ੍ਰਦੇਸ਼ ਵਿੱਚ ਆਰਟੀਕਲ 370 ਦੇ ਰੱਦ ਹੋਣ ਤੋਂ ਬਾਅਦ ਹਾਸਲ ਕੀਤੀਆਂ ਗਈਆਂ ਉਪਲਬਧੀਆਂ ਨੂੰ ਬਰਕਰਾਰ ਰੱਖਿਆ ਜਾ ਸਕੇ ਅਤੇ ‘ਅੱਤਵਾਦ ਮੁਕਤ ਜੰਮੂ ਅਤੇ ਕਸ਼ਮੀਰ’ ਦੇ ਟੀਚਿਆਂ ਨੂੰ ਹਾਸਲ ਕੀਤਾ ਜਾ ਸਕੇ। ਗ੍ਰਹਿ ਮੰਤਰੀ ਨੇ ਕਿਹਾ ਕਿ ਮੋਦੀ ਸਰਕਾਰ ਇਸ ਟੀਚੇ ਦੀ ਪ੍ਰਾਪਤੀ ਲਈ ਜ਼ਰੂਰੀ ਸਾਰੇ ਸਰੋਤ ਉਪਲਬਧ ਕਰਵਾ ਰਹੀ ਹੈ।
ਕੇਂਦਰੀ ਗ੍ਰਹਿ ਮੰਤਰੀ ਨੇ ਇਸ ਵਰ੍ਹੇ 3 ਜੁਲਾਈ ਤੋਂ 9 ਅਗਸਤ ਤੱਕ ਹੋਣ ਵਾਲੀ ਸ਼੍ਰੀ ਅਮਰਨਾਥਜੀ ਯਾਤਰਾ ਦੀਆਂ ਤਿਆਰੀਆਂ ਦੀ ਵੀ ਸਮੀਖਿਆ ਕੀਤੀ ਅਤੇ ਸਬੰਧਿਤ ਏਜੰਸੀਆਂ ਨੂੰ ਪਵਿੱਤਰ ਯਾਤਰਾ ਨੂੰ ਸ਼ਾਂਤੀਪੂਰਣ ਤਰੀਕੇ ਨਾਲ ਆਯੋਜਿਤ ਕਰਨ ਦੇ ਲਈ ਸਾਰੇ ਜ਼ਰੂਰੀ ਕਦਮ ਚੁੱਕਣ ਦੇ ਨਿਰਦੇਸ਼ ਦਿੱਤੇ।
*****
ਆਰਕੇ/ਵੀਵੀ/ਆਰਆਰ/ਪੀਐੱਸ/ਐੱਸਜੇ
(Release ID: 2120490)
Visitor Counter : 8