ਗ੍ਰਹਿ ਮੰਤਰਾਲਾ
azadi ka amrit mahotsav

ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਸ਼੍ਰੀ ਅਮਿਤ ਸ਼ਾਹ ਨੇ ਅੱਜ ਸ੍ਰੀਨਗਰ ਵਿੱਚ ਕੇਂਦਰ ਸ਼ਾਸਿਤ ਪ੍ਰਦੇਸ਼ ਜੰਮੂ ਅਤੇ ਕਸ਼ਮੀਰ ਵਿੱਚ ਵਿਕਾਸ ਪ੍ਰੋਜੈਕਟਾਂ ਬਾਰੇ ਇੱਕ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕੀਤੀ


ਮੋਦੀ ਸਰਕਾਰ ਇੱਕ ਵਿਕਸਿਤ ਜੰਮੂ-ਕਸ਼ਮੀਰ ਦੇ ਨਿਰਮਾਣ ਲਈ ਦ੍ਰਿੜਤਾ ਨਾਲ ਕੰਮ ਕਰ ਰਹੀ ਹੈ

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਜੀ ਦੇ ਅਣਥੱਕ ਯਤਨਾਂ ਸਦਕਾ, ਵਿਕਾਸ ਅਤੇ ਭਲਾਈ ਪਹਿਲਕਦਮੀਆਂ ਨਾਲ ਹਰੇਕ ਨਾਗਰਿਕ ਦੇ ਲਈ ਖੁਸ਼ਹਾਲੀ ਦੇ ਇੱਕ ਨਵੇਂ ਯੁੱਗ ਦੀ ਸ਼ੁਰੂਆਤ ਹੋ ਰਹੀ ਹੈ

ਜੰਮੂ ਅਤੇ ਕਸ਼ਮੀਰ ਵਿੱਚ ਵਿਕਾਸ ਦੀ ਗਤੀ ਨੂੰ ਤੇਜ਼ ਕਰਨ ਲਈ ਮੋਦੀ ਸਰਕਾਰ ਦੇ ਅਣਥੱਕ ਯਤਨਾਂ ਦੇ ਨਤੀਜੇ ਵਜੋਂ ਕੇਂਦਰ ਸ਼ਾਸਿਤ ਪ੍ਰਦੇਸ਼ ਦੇ ਸਾਰੇ ਖੇਤਰਾਂ ਵਿੱਚ ਬੁਨਿਆਦੀ ਬਦਲਾਅ ਆਏ ਹਨ

ਸਮੀਖਿਆ ਮੀਟਿੰਗ ਦੌਰਾਨ, ਕੇਂਦਰੀ ਗ੍ਰਹਿ ਮੰਤਰੀ ਦੇ ਸਾਹਮਣੇ ਕੇਂਦਰ ਸ਼ਾਸਿਤ ਪ੍ਰਦੇਸ਼ ਵੱਲੋਂ ਬਿਜਲੀ, ਸੰਪਰਕ, ਉਦਯੋਗ, ਸੈਰ-ਸਪਾਟਾ, ਖੇਤੀਬਾੜੀ ਆਦਿ ਦੇ ਖੇਤਰਾਂ ਵਿੱਚ ਕੀਤੀਆਂ ਪ੍ਰਾਪਤੀਆਂ ਪੇਸ਼ ਕੀਤੀਆਂ ਗਈਆਂ

ਜਨਤਕ ਭਲਾਈ ਦੇ ਹਰ ਪਹਿਲੂ ਵਿੱਚ ਵਿਆਪਕ ਵਿਕਾਸ ਮੋਦੀ ਸਰਕਾਰ ਦੀ ਜੰਮੂ ਅਤੇ ਕਸ਼ਮੀਰ ਨੂੰ ਸਕਾਰਾਤਮਕ ਸੁਧਾਰਾਂ ਰਾਹੀਂ ਬਦਲਣ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ

Posted On: 08 APR 2025 7:34PM by PIB Chandigarh

ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਸ਼੍ਰੀ ਅਮਿਤ ਸ਼ਾਹ ਨੇ ਅੱਜ ਸ੍ਰੀਨਗਰ  ਵਿੱਚ ਕੇਂਦਰ ਸ਼ਾਸਿਤ ਪ੍ਰਦੇਸ਼ ਜੰਮੂ ਅਤੇ ਕਸ਼ਮੀਰ ਵਿੱਚ ਵਿਕਾਸ ਪ੍ਰੋਜੈਕਟਾਂ ਬਾਰੇ ਇੱਕ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕੀਤੀ। ਮੀਟਿੰਗ ਵਿੱਚ ਜੰਮੂ ਅਤੇ ਕਸ਼ਮੀਰ ਦੇ ਉਪ ਰਾਜਪਾਲ ਸ਼੍ਰੀ ਮਨੋਜ ਸਿਨਹਾ, ਮੁੱਖ ਮੰਤਰੀ ਸ਼੍ਰੀ ਉਮਰ ਅਬਦੁੱਲਾ, ਕੇਂਦਰੀ ਗ੍ਰਹਿ ਸਕੱਤਰ ਅਤੇ ਕੇਂਦਰ ਅਤੇ ਜੰਮੂ ਅਤੇ ਕਸ਼ਮੀਰ ਸਰਕਾਰਾਂ ਦੇ ਸੀਨੀਅਰ ਅਧਿਕਾਰੀ ਸ਼ਾਮਲ ਹੋਏ।

 

ਕੇਂਦਰੀ ਗ੍ਰਹਿ ਮੰਤਰੀ ਨੇ ਕਿਹਾ ਕਿ ਮੋਦੀ ਸਰਕਾਰ ਇੱਕ ਵਿਕਸਿਤ  ਜੰਮੂ ਅਤੇ ਕਸ਼ਮੀਰ ਦੇ ਨਿਰਮਾਣ ਲਈ ਦ੍ਰਿੜਤਾ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੇ ਅਣਥੱਕ ਯਤਨਾਂ ਸਦਕਾ, ਵਿਕਾਸ ਅਤੇ ਭਲਾਈ ਪਹਿਲਕਦਮੀਆਂ ਰਾਹੀਂ ਹਰੇਕ ਨਾਗਰਿਕ ਲਈ ਖੁਸ਼ਹਾਲੀ ਦਾ ਇੱਕ ਨਵਾਂ ਯੁੱਗ ਸ਼ੁਰੂ ਹੋ ਰਿਹਾ ਹੈ। ਸ੍ਰੀ ਸ਼ਾਹ ਨੇ ਕਿਹਾ ਕਿ ਜੰਮੂ-ਕਸ਼ਮੀਰ ਹਰ ਖੇਤਰ ਵਿੱਚ ਵਿਕਾਸ ਦੇ ਰਾਹ 'ਤੇ ਤੇਜ਼ੀ ਨਾਲ ਅੱਗੇ ਵਧ ਰਿਹਾ ਹੈ।

 

ਜੰਮੂ ਅਤੇ ਕਸ਼ਮੀਰ ਵਿੱਚ ਵਿਕਾਸ ਦੀ ਗਤੀ ਨੂੰ ਤੇਜ਼ ਕਰਨ ਲਈ ਮੋਦੀ ਸਰਕਾਰ ਦੇ ਅਣਥੱਕ ਯਤਨਾਂ ਦੇ ਨਤੀਜੇ ਵਜੋਂ ਕੇਂਦਰ ਸ਼ਾਸਿਤ ਪ੍ਰਦੇਸ਼ ਦੇ ਸਾਰੇ ਖੇਤਰਾਂ ਵਿੱਚ ਬੁਨਿਆਦੀ ਬਦਲਾਅ ਦੇਖੇ ਗਏ ਹਨ। ਸਮੀਖਿਆ ਮੀਟਿੰਗ ਦੌਰਾਨ, ਕੇਂਦਰੀ ਗ੍ਰਹਿ ਮੰਤਰੀ ਦੇ ਸਾਹਮਣੇ ਬਿਜਲੀ, ਸੰਪਰਕ, ਉਦਯੋਗ, ਸੈਰ-ਸਪਾਟਾ, ਖੇਤੀਬਾੜੀ ਆਦਿ ਖੇਤਰਾਂ ਵਿੱਚ ਕੇਂਦਰ ਸ਼ਾਸਿਤ ਪ੍ਰਦੇਸ਼ ਦੀਆਂ ਪ੍ਰਾਪਤੀਆਂ ਪੇਸ਼ ਕੀਤੀਆਂ ਗਈਆਂ। ਇਸ ਤੋਂ ਇਲਾਵਾ, ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਹੁਣ ਤੱਕ ਜੰਮੂ-ਕਸ਼ਮੀਰ ਨੂੰ ਦਿੱਤੀ ਗਈ ਵਿੱਤੀ ਸਹਾਇਤਾ ਅਤੇ ਵਿੱਤੀ ਸਾਲ 2024-25 ਵਿੱਚ ਵੱਖ-ਵੱਖ ਸਿਰਲੇਖਾਂ ਦੇ ਤਹਿਤ ਕੇਂਦਰ ਸ਼ਾਸਿਤ ਪ੍ਰਦੇਸ਼ ਨੂੰ ਅਲਾਟ ਕੀਤੀ ਗਈ ਵਿੱਤੀ ਸਹਾਇਤਾ ਦਾ ਵੀ ਜ਼ਿਕਰ ਪੇਸ਼ਕਾਰੀ ਵਿੱਚ ਕੀਤਾ ਗਿਆ। ਗ੍ਰਹਿ ਮੰਤਰੀ ਨੇ ਜੰਮੂ-ਕਸ਼ਮੀਰ ਵਿੱਚ ਵਿਕਾਸ ਦੀ ਗਤੀ ਨੂੰ ਹੋਰ ਤੇਜ਼ ਕਰਨ ਲਈ ਸਾਰੇ ਜ਼ਰੂਰੀ ਕਦਮ ਚੁੱਕਣ ਦੇ ਨਿਰਦੇਸ਼ ਦਿੱਤੇ ਤਾਂ ਜੋ ਕੇਂਦਰ ਸ਼ਾਸਿਤ ਪ੍ਰਦੇਸ਼ ਦੀ ਸਮਰੱਥਾ ਦੀ ਪੂਰੀ ਵਰਤੋਂ ਕੀਤੀ ਜਾ ਸਕੇ।

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਅਗਵਾਈ ਹੇਠ, ਭਾਰਤ ਸਰਕਾਰ ਜੰਮੂ ਅਤੇ ਕਸ਼ਮੀਰ ਵਿੱਚ ਵਿਕਾਸ ਦੇ ਨਵੇਂ ਆਯਾਮ ਸਥਾਪਿਤ ਕਰਨ ਅਤੇ ਸਥਾਨਕ ਲੋਕਾਂ ਲਈ ਖੁਸ਼ਹਾਲੀ ਦਾ ਰਾਹ ਪੱਧਰਾ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਜਨਤਕ ਭਲਾਈ ਦੇ ਹਰ ਪਹਿਲੂ ਵਿੱਚ ਵਿਆਪਕ ਵਿਕਾਸ ਮੋਦੀ ਸਰਕਾਰ ਦੀ ਜੰਮੂ ਅਤੇ ਕਸ਼ਮੀਰ ਨੂੰ ਸਕਾਰਾਤਮਕ ਸੁਧਾਰਾਂ ਰਾਹੀਂ ਬਦਲਣ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ। 

*****

ਆਰਕੇ/ਵੀਵੀ/ਆਰਆਰ/ਪੀਐੱਸ/ਏਕੇ


(Release ID: 2120662) Visitor Counter : 11